< 2 Mojžišova 19 >
1 Měsíce třetího po vyjití synů Izraelských z země Egyptské, v ten den přišli na poušť Sinai.
੧ਤੀਜੇ ਮਹੀਨੇ ਦੇ ਉਸੇ ਦਿਨ ਵਿੱਚ ਜਦ ਇਸਰਾਏਲੀ ਮਿਸਰ ਦੇਸ ਤੋਂ ਨਿੱਕਲੇ ਉਹ ਸੀਨਈ ਦੀ ਉਜਾੜ ਵਿੱਚ ਆਏ।
2 Nebo hnuvše se z Rafidim, přišli až na poušť Sinai a položili se na té poušti; a tu rozbili Izraelští stany naproti hoře.
੨ਅਤੇ ਰਫ਼ੀਦੀਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਪਹੁੰਚੇ ਅਤੇ ਉੱਥੇ ਉਜਾੜ ਵਿੱਚ ਡੇਰੇ ਲਾਏ ਅਤੇ ਇਸਰਾਏਲ ਨੇ ਪਰਬਤ ਦੇ ਅੱਗੇ ਡੇਰਾ ਕੀਤਾ।
3 Mojžíš pak vstoupil k Bohu. A mluvil hlasem k němu Hospodin s té hory, řka: Takto díš domu Jákobovu, a oznámíš synům Izraelským:
੩ਤਾਂ ਮੂਸਾ ਪਰਮੇਸ਼ੁਰ ਕੋਲ ਚੜ੍ਹ ਗਿਆ ਅਤੇ ਯਹੋਵਾਹ ਨੇ ਪਰਬਤ ਤੋਂ ਉਸ ਨੂੰ ਪੁਕਾਰ ਕੇ ਆਖਿਆ ਤੂੰ ਯਾਕੂਬ ਦੇ ਘਰਾਣੇ ਨੂੰ ਇਸ ਤਰ੍ਹਾਂ ਆਖ ਅਤੇ ਇਸਰਾਏਲੀਆਂ ਨੂੰ ਦੱਸ
4 Sami jste viděli, co jsem učinil Egyptským, a jak jsem vás nesl na křídlách orličích, a přivedl jsem vás k sobě.
੪ਕਿ ਤੁਸੀਂ ਵੇਖਿਆ ਜੋ ਮੈਂ ਇਸਰਾਏਲੀਆਂ ਨਾਲ ਕੀਤਾ ਅਤੇ ਤੁਹਾਨੂੰ ਉਕਾਬ ਦੇ ਖੰਭਾ ਉੱਤੇ ਬੈਠਾ ਕੇ ਆਪਣੇ ਕੋਲ ਲੈ ਆਇਆ।
5 Protož nyní, jestliže skutečně poslouchati budete hlasu mého, a ostříhati smlouvy mé, budete mi lid zvláštní mimo všecky lidi, ačkoli má jest všecka země.
੫ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਤੇ ਮੇਰੇ ਨੇਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿੱਜ-ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ
6 A vy budete mi království kněžské a národ svatý. Tať jsou slova, kteráž mluviti budeš synům Izraelským.
੬ਅਤੇ ਤੁਸੀਂ ਮੇਰੇ ਲਈ ਜਾਜਕਾਂ ਦੀ ਸ਼ਾਹੀ ਮੰਡਲੀ ਅਤੇ ਪਵਿੱਤਰ ਕੌਮ ਹੋਵੋਗੇ। ਇਹ ਉਹ ਗੱਲਾਂ ਹਨ ਜਿਹੜੀਆਂ ਤੂੰ ਇਸਰਾਏਲੀਆਂ ਨੂੰ ਦੱਸੇਂਗਾ।
7 Protož přišel Mojžíš a svolav starší lidu, předložil jim všecka slova ta, kteráž mu přikázal Hospodin.
੭ਮੂਸਾ ਨੇ ਆ ਕੇ ਪਰਜਾ ਦੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹ ਸਾਰੀਆਂ ਗੱਲਾਂ ਉਨ੍ਹਾਂ ਦੇ ਅੱਗੇ ਰੱਖੀਆਂ ਜਿਹੜੀਆਂ ਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।
8 Odpověděl pak všecken lid společně, a řekl: Cožkoli mluvil Hospodin, budeme činiti. A oznámil zas Mojžíš Hospodinu slova lidu.
੮ਫਿਰ ਸਾਰੀ ਪਰਜਾ ਨੇ ਰਲ ਕੇ ਉੱਤਰ ਦਿੱਤਾ, ਸਭ ਕੁਝ ਜੋ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਦੇ ਅੱਗੇ ਰੱਖੀਆਂ।
9 I řekl Hospodin Mojžíšovi: Aj, já půjdu k tobě v hustém oblaku, aby slyšel lid, když mluviti budu s tebou, ano také, aby tobě věřil na věky. Nebo byl oznámil Mojžíš Hospodinu slova lidu.
੯ਅਤੇ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੇਰੇ ਕੋਲ ਬੱਦਲ ਦੇ ਓਹਲੇ ਵਿੱਚ ਆਉਂਦਾ ਹਾਂ ਤਾਂ ਜੋ ਪਰਜਾ ਗੱਲਾਂ ਸੁਣੇ ਜਿਹੜੀਆਂ ਮੈਂ ਤੇਰੇ ਨਾਲ ਕਰਾਂ ਨਾਲੇ ਉਹ ਸਦਾ ਲਈ ਤੇਰੇ ਉੱਤੇ ਪਰਤੀਤ ਕਰੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਨੂੰ ਦੱਸੀਆਂ।
10 Řekl dále Hospodin Mojžíšovi: Jdi k lidu, a posvěť jich dnes a zítra; a nechť svá roucha zeperou.
੧੦ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਕੋਲ ਜਾ ਅਤੇ ਅੱਜ ਅਤੇ ਕੱਲ ਉਨ੍ਹਾਂ ਨੂੰ ਪਵਿੱਤਰ ਕਰ ਅਤੇ ਉਹ ਆਪਣੇ ਬਸਤਰ ਧੋਣ।
11 A ať jsou hotovi ke dni třetímu, nebo v den třetí sstoupí Hospodin před očima všeho lidu na horu Sinai.
੧੧ਤੀਜੇ ਦਿਨ ਲਈ ਤਿਆਰ ਰਹਿਣ ਕਿਉਂਕਿ ਤੀਜੇ ਦਿਨ ਯਹੋਵਾਹ ਸਾਰੀ ਪਰਜਾ ਦੇ ਸਾਹਮਣੇ ਸੀਨਈ ਦੇ ਪਰਬਤ ਉੱਤੇ ਉੱਤਰੇਗਾ।
12 Uložíš pak lidu meze všudy vůkol a povíš: Varujte se, abyste nevstupovali na horu, ani nedotýkali se krajů jejích. Kdož by se koli dotkl hory, smrtí umře.
੧੨ਤੂੰ ਪਰਜਾ ਲਈ ਚੁਫ਼ੇਰੇ ਇਹ ਆਖ ਕੇ ਹੱਦਾਂ ਬਣਾਈ ਕਿ ਤੁਸੀਂ ਧਿਆਨ ਰੱਖੋ ਅਤੇ ਪਰਬਤ ਉੱਤੇ ਨਾ ਚੜ੍ਹਿਓ, ਨਾ ਉਸ ਦੀ ਹੱਦ ਨੂੰ ਛੂਹਿਓ ਅਤੇ ਹਰ ਇੱਕ ਜਿਹੜਾ ਪਰਬਤ ਨੂੰ ਛੂਹੇ ਉਹ ਜ਼ਰੂਰ ਮਾਰਿਆ ਜਾਵੇ।
13 Nedotkneť se ho ruka, ale ukamenován neb zastřelen bude; buď že by hovado bylo, buď člověk, nebudeť živ. Když se zdlouha troubiti bude, teprv oni vstoupí na horu.
੧੩ਕੋਈ ਹੱਥ ਉਸ ਨੂੰ ਨਾ ਛੂਹੇ ਪਰ ਉਹ ਵੱਟਿਆਂ ਨਾਲ ਮਾਰਿਆ ਜਾਵੇ ਜਾਂ ਤੀਰ ਨਾਲ ਵਿੰਨ੍ਹਿਆ ਜਾਵੇ ਭਾਵੇਂ ਪਸ਼ੂ ਹੋਵੇ ਭਾਵੇਂ ਮਨੁੱਖ ਹੋਵੇ, ਉਹ ਜਿਉਂਦਾ ਨਾ ਰਹੇ। ਜਦ ਤੁਰ੍ਹੀ ਦੀ ਅਵਾਜ਼ ਗੂੰਜੇ ਤਾਂ ਉਹ ਪਰਬਤ ਉੱਤੇ ਚੜ੍ਹਨ।
14 Sstoupiv tedy Mojžíš s hůry k lidu, posvětil ho; a oni zeprali roucha svá.
੧੪ਮੂਸਾ ਪਰਬਤ ਤੋਂ ਪਰਜਾ ਕੋਲ ਉੱਤਰਿਆ ਅਤੇ ਪਰਜਾ ਨੂੰ ਪਵਿੱਤਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਬਸਤਰ ਧੋਤੇ।
15 I mluvil k lidu: Buďtež hotovi ke dni třetímu; nepřistupujte k manželkám svým.
੧੫ਫਿਰ ਉਸ ਨੇ ਪਰਜਾ ਨੂੰ ਆਖਿਆ, ਤੀਜੇ ਦਿਨ ਲਈ ਤਿਆਰ ਰਹੋ ਅਤੇ ਔਰਤ ਦੇ ਨੇੜੇ ਨਾ ਜਾਓ।
16 I stalo se dne třetího, když bylo ráno, že bylo hřímání s blýskáním a oblak hustý na té hoře, zvuk také trouby velmi tuhý, až se zhrozil všecken lid, kterýž byl v ležení.
੧੬ਇਸ ਤਰ੍ਹਾਂ ਹੋਇਆ ਕਿ ਜਦ ਤੀਜੇ ਦਿਨ ਸਵੇਰਾ ਹੋਇਆ ਤਾਂ ਗਰਜਾਂ ਹੋਈਆਂ, ਲਿਸ਼ਕਾਂ ਪਈਆਂ ਅਤੇ ਇੱਕ ਕਾਲਾ ਬੱਦਲ ਪਰਬਤ ਉੱਤੇ ਸੀ, ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ।
17 Tedy Mojžíš vyvedl lid z ležení vstříc Bohu; a lid stál dole pod horou.
੧੭ਮੂਸਾ ਲੋਕਾਂ ਨੂੰ ਪਰਮੇਸ਼ੁਰ ਨਾਲ ਮਿਲਣ ਲਈ ਡੇਰੇ ਤੋਂ ਬਾਹਰ ਲੈ ਆਇਆ ਅਤੇ ਉਹ ਪਰਬਤ ਦੇ ਹੇਠਾਂ ਖੜੇ ਹੋ ਗਏ।
18 Hora pak Sinai všecka se kouřila, proto že sstoupil na ni Hospodin v ohni, a vystupoval dým její jako dým z vápenice, a třásla se všecka hora velmi hrubě.
੧੮ਅਤੇ ਸਾਰੇ ਸੀਨਈ ਪਰਬਤ ਤੋਂ ਧੂੰਆਂ ਨਿੱਕਲਦਾ ਸੀ ਕਿਉਂ ਜੋ ਯਹੋਵਾਹ ਅੱਗ ਵਿੱਚ ਉਸ ਦੇ ਉੱਤੇ ਉੱਤਰਿਆ ਅਤੇ ਭੱਠੀ ਵਰਗਾ ਧੂੰਆਂ ਉਸ ਦੇ ਉੱਤੋਂ ਉੱਠ ਰਿਹਾ ਸੀ, ਸਾਰਾ ਪਰਬਤ ਬਹੁਤ ਕੰਬ ਰਿਹਾ ਸੀ।
19 Zvuk také trouby více se rozmáhal, a silil se náramně. Mojžíš mluvil, a Bůh mu odpovídal hlasem.
੧੯ਜਦ ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਹੁੰਦੀ ਜਾਂਦੀ ਸੀ ਤਾਂ ਮੂਸਾ ਬੋਲਿਆ ਅਤੇ ਪਰਮੇਸ਼ੁਰ ਨੇ ਉਹ ਨੂੰ ਅਵਾਜ਼ ਨਾਲ ਉੱਤਰ ਦਿੱਤਾ।
20 Sstoupil pak Hospodin na horu Sinai, na vrch hory; a když povolal Hospodin Mojžíše na vrch hory, vstoupil Mojžíš.
੨੦ਯਹੋਵਾਹ ਸੀਨਈ ਪਰਬਤ ਉੱਤੇ ਉੱਤਰਿਆ ਅਰਥਾਤ ਪਰਬਤ ਦੀ ਟੀਸੀ ਉੱਤੇ ਅਤੇ ਯਹੋਵਾਹ ਨੇ ਮੂਸਾ ਨੂੰ ਪਰਬਤ ਦੀ ਟੀਸੀ ਉੱਤੇ ਸੱਦਿਆ ਤਾਂ ਮੂਸਾ ਉਤਾਹਾਂ ਗਿਆ।
21 I řekl Hospodin Mojžíšovi: Sstup, osvědč lidu, ať se nevytrhují k Hospodinu, chtějíce ho viděti, aby nepadlo jich množství;
੨੧ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠਾਂ ਜਾ ਅਤੇ ਪਰਜਾ ਨੂੰ ਚੇਤਾਵਨੀ ਦੇ ਕਰ ਮਤੇ ਉਹ ਵੇਖਣ ਨੂੰ ਯਹੋਵਾਹ ਕੋਲ ਅੱਗੇ ਆਉਣ ਅਤੇ ਉਨ੍ਹਾਂ ਵਿੱਚੋਂ ਬਹੁਤ ਡਿੱਗ ਪੈਣ।
22 Nýbrž ani sami kněží, kteříž, majíce přistupovati k Hospodinu, posvěcují se, aby se neobořil na ně Hospodin.
੨੨ਅਤੇ ਜਾਜਕ ਵੀ ਜਿਹੜੇ ਯਹੋਵਾਹ ਦੇ ਨੇੜੇ ਆਉਂਦੇ ਹਨ ਆਪਣੇ ਆਪ ਨੂੰ ਪਵਿੱਤਰ ਕਰਨ ਕਿਤੇ ਯਹੋਵਾਹ ਉਨ੍ਹਾਂ ਉੱਤੇ ਵਰ੍ਹ ਪਵੇ।
23 Mojžíš pak řekl Hospodinu: Nebudeť moci lid vstoupiti na horu Sinai, poněvadž jsi ty osvědčil nám, řka: Obmez horu a posvěť ji.
੨੩ਮੂਸਾ ਨੇ ਯਹੋਵਾਹ ਨੂੰ ਆਖਿਆ ਕਿ ਲੋਕ ਸੀਨਈ ਪਰਬਤ ਉੱਤੇ ਨਹੀਂ ਚੜ੍ਹ ਸਕਦੇ ਕਿਉਂ ਜੋ ਤੂੰ ਸਾਨੂੰ ਤਗੀਦ ਨਾਲ ਆਖਿਆ ਸੀ ਕਿ ਪਰਬਤ ਦੀਆਂ ਹੱਦਾਂ ਬਣਾ ਰੱਖੋ ਅਤੇ ਉਹ ਨੂੰ ਪਵਿੱਤਰ ਕਰੋ।
24 I řekl jemu Hospodin: Jdi, sstup, a potom vstup ty a Aron s tebou. Kněží pak a lid ať se nepokoušejí vstoupiti k Hospodinu, aby se na ně neobořil.
੨੪ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਹੇਠਾਂ ਜਾ ਅਤੇ ਫੇਰ ਉਤਾਹਾਂ ਆ ਤੂੰ ਅਤੇ ਤੇਰੇ ਨਾਲ ਹਾਰੂਨ ਪਰ ਜਾਜਕ ਅਤੇ ਲੋਕ ਯਹੋਵਾਹ ਕੋਲ ਚੜ੍ਹਨ ਲਈ ਨਾ ਆਉਣ ਕਿਤੇ ਉਹ ਉਨ੍ਹਾਂ ਉੱਤੇ ਨਾ ਵਰ੍ਹ ਪਵੇ।
25 I sešel Mojžíš k lidu, a to jim oznámil.
੨੫ਤਦ ਮੂਸਾ ਪਰਜਾ ਕੋਲ ਉਤਰਿਆ ਅਤੇ ਉਨ੍ਹਾਂ ਨੂੰ ਦੱਸਿਆ।