< 1 Mojžišova 32 >

1 Jákob pak odšel cestou svou, a potkali se s ním andělé Boží.
ਯਾਕੂਬ ਆਪਣੇ ਰਾਹ ਪੈ ਗਿਆ ਤਦ ਪਰਮੇਸ਼ੁਰ ਦੇ ਦੂਤ ਉਸ ਨੂੰ ਮਿਲੇ।
2 I řekl Jákob, když je viděl: Vojsko Boží jest toto. A nazval jméno místa toho Mahanaim.
ਯਾਕੂਬ ਨੇ ਉਨ੍ਹਾਂ ਨੂੰ ਵੇਖ ਕੇ ਆਖਿਆ ਕਿ ਇਹ ਤਾਂ ਪਰਮੇਸ਼ੁਰ ਦਾ ਲਸ਼ਕਰ ਹੈ ਅਤੇ ਉਸ ਥਾਂ ਦਾ ਨਾਮ ਮਹਨਇਮ ਰੱਖਿਆ।
3 Poslal pak Jákob posly před sebou k bratru svému Ezau, do země Seir, do kraje Idumejského.
ਤਦ ਯਾਕੂਬ ਨੇ ਆਪਣੇ ਅੱਗੇ ਸੰਦੇਸ਼ਵਾਹਕਾਂ ਨੂੰ ਆਪਣੇ ਭਰਾ ਏਸਾਓ ਕੋਲ, ਸੇਈਰ ਦੇਸ਼ ਅਤੇ ਅਦੋਮ ਦੇ ਮੈਦਾਨ ਵਿੱਚ ਭੇਜਿਆ
4 A přikázal jim, řka: Takto povězte pánu mému Ezau: Totoť vzkazuje služebník tvůj Jákob: U Lábana jsem byl pohostinu, a zůstával až do tohoto času.
ਅਤੇ ਉਨ੍ਹਾਂ ਨੂੰ ਹੁਕਮ ਦੇ ਕੇ ਆਖਿਆ ਕਿ ਤੁਸੀਂ ਮੇਰੇ ਸੁਆਮੀ ਏਸਾਓ ਨੂੰ ਇਸ ਤਰ੍ਹਾਂ ਆਖੋ, ਤੁਹਾਡਾ ਦਾਸ ਯਾਕੂਬ ਇਹ ਆਖਦਾ ਹੈ ਕਿ ਮੈਂ ਲਾਬਾਨ ਕੋਲ ਜਾ ਠਹਿਰਿਆ ਅਤੇ ਹੁਣ ਤੱਕ ਉੱਥੇ ਹੀ ਰਿਹਾ।
5 A mám voly a osly, ovce, a služebníky i děvky; a poslal jsem, abych se ohlásil pánu svému, a našel milost před očima tvýma.
ਮੇਰੇ ਕੋਲ ਬਲ਼ਦ, ਗਧੇ, ਇੱਜੜ ਅਤੇ ਦਾਸ-ਦਾਸੀਆਂ ਹਨ ਅਤੇ ਮੈਂ ਆਪਣੇ ਸੁਆਮੀ ਨੂੰ ਇਹ ਦੱਸਣ ਲਈ ਇਨ੍ਹਾਂ ਨੂੰ ਭੇਜਿਆ ਹੈ ਕਿ ਤੁਹਾਡੀਆਂ ਅੱਖਾਂ ਵਿੱਚ ਮੇਰੇ ਲਈ ਦਯਾ ਹੋਵੇ।
6 I navrátili se poslové k Jákobovi, řkouce: Přišli jsme k bratru tvému Ezau, kterýž také jde proti tobě, a čtyři sta mužů s ním.
ਯਾਕੂਬ ਦੇ ਸੰਦੇਸ਼ਵਾਹਕਾਂ ਨੇ ਮੁੜ ਆ ਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ। ਉਹ ਵੀ ਤੁਹਾਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ।
7 Jákob pak bál se velmi, a rmoutil se náramně. Tedy rozdělil lid, kterýž s sebou měl, ovce také a voly, a velbloudy na dva houfy.
ਤਦ ਯਾਕੂਬ ਬਹੁਤ ਡਰ ਗਿਆ ਅਤੇ ਘਬਰਾਇਆ, ਉਪਰੰਤ ਉਸ ਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ, ਬਲ਼ਦਾਂ ਅਤੇ ਊਠਾਂ ਨੂੰ ਲੈ ਕੇ ਉਨ੍ਹਾਂ ਦੀਆਂ ਦੋ ਟੋਲੀਆਂ ਬਣਾਈਆਂ
8 Nebo řekl: Jestliže by přišel Ezau k houfu jednomu, a pobil by jej, bude aspoň zadní houf zachován.
ਅਤੇ ਆਖਿਆ, ਜੇਕਰ ਏਸਾਓ ਇੱਕ ਟੋਲੀ ਉੱਤੇ ਹਮਲਾ ਕਰੇ ਅਤੇ ਉਸ ਨੂੰ ਮਾਰ ਸੁੱਟੇ ਤਦ ਦੂਜੀ ਟੋਲੀ ਜਿਹੜੀ ਬਾਕੀ ਰਹੇ ਬਚ ਜਾਵੇਗੀ।
9 I řekl Jákob: Bože otce mého Abrahama, a Bože otce mého Izáka, Hospodine, kterýž jsi mi řekl: Navrať se do země své, a k příbuznosti své, a dobře učiním tobě,
ਫਿਰ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਤੇ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ਼ ਅਤੇ ਆਪਣਿਆਂ ਸੰਬੰਧੀਆਂ ਕੋਲ ਮੁੜ ਜਾ ਅਤੇ ਮੈਂ ਤੇਰੇ ਸੰਗ ਭਲਿਆਈ ਕਰਾਂਗਾ:
10 Menší jsem všech milosrdenství a vší pravdy, kterouž jsi učinil s služebníkem svým; nebo s holí svou přešel jsem Jordán tento, nyní pak dva houfy mám.
੧੦ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲ਼ਗੀਆਂ ਅਤੇ ਉਸ ਸਾਰੀ ਸਚਿਆਈ ਤੋਂ ਜਿਹੜੀ ਤੂੰ ਆਪਣੇ ਦਾਸ ਨਾਲ ਕੀਤੀ ਬਹੁਤ ਹੀ ਛੋਟਾ ਹਾਂ। ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ।
11 Vytrhni mne, prosím, z ruky bratra mého, z ruky Ezau; nebť se ho bojím, aby přijda, nepohubil mne i matky s dětmi.
੧੧ਕਿਰਪਾ ਕਰਕੇ ਮੈਨੂੰ ਮੇਰੇ ਭਰਾ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂ ਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆ ਕੇ ਮੈਨੂੰ ਅਤੇ ਮਾਵਾਂ ਨੂੰ ਪੁੱਤਰਾਂ ਸਮੇਤ ਨਾ ਮਾਰ ਸੁੱਟੇ।
12 Však jsi ty řekl: Dobře učiním tobě, a rozmnožím símě tvé jako písek mořský, kterýžto pro množství sečten býti nemůže.
੧੨ਤੂੰ ਤਾਂ ਆਖਿਆ, ਕਿ ਮੈਂ ਤੇਰੇ ਨਾਲ ਭਲਿਆਈ ਹੀ ਭਲਿਆਈ ਕਰਾਂਗਾ ਅਤੇ ਤੇਰੀ ਅੰਸ ਨੂੰ ਸਮੁੰਦਰ ਦੀ ਰੇਤ ਵਾਂਗੂੰ ਵਧਾਵਾਂਗਾ, ਜਿਹੜੀ ਬਹੁਤਾਇਤ ਦੇ ਕਾਰਨ ਗਿਣੀ ਨਹੀਂ ਜਾਂਦੀ।
13 I zůstal tu noci té; a vzal z toho, což bylo před rukama, poctu bratru svému Ezau:
੧੩ਉਹ ਉਸ ਰਾਤ ਉੱਥੇ ਹੀ ਰਿਹਾ ਅਤੇ ਜੋ ਕੁਝ ਉਸ ਦੇ ਕੋਲ ਸੀ ਉਸ ਵਿੱਚੋਂ ਕੁਝ ਆਪਣੇ ਭਰਾ ਏਸਾਓ ਨੂੰ ਨਜ਼ਰਾਨਾ ਦੇਣ ਲਈ ਲਿਆ
14 Totiž dvě stě koz, a kozlů dvadceti, ovec dvě stě, a beranů dvadceti,
੧੪ਅਰਥਾਤ ਦੋ ਸੌ ਬੱਕਰੀਆਂ, ਵੀਹ ਬੱਕਰੇ, ਦੋ ਸੌ ਭੇਡਾਂ, ਵੀਹ ਮੇਂਢੇ,
15 Velbloudů s mladými jich třidceti, krav čtyřidceti, volů deset, oslic dvadceti, a oslátek deset.
੧੫ਤੀਹ ਸੂਈਆਂ ਹੋਈਆਂ ਊਠਣੀਆਂ ਬੱਚਿਆਂ ਸਮੇਤ, ਚਾਲ੍ਹੀ ਗਊਆਂ, ਦਸ ਸਾਨ੍ਹ, ਵੀਹ ਗਧੀਆਂ ਅਤੇ ਉਹਨਾਂ ਦੇ ਦਸ ਬੱਚੇ।
16 A poručil je služebníkům svým, každé stádo obzvláštně, a řekl služebníkům svým: Jděte přede mnou, a stádo od stáda ať jde opodál.
੧੬ਉਸ ਨੇ ਉਨ੍ਹਾਂ ਦੇ ਝੁੰਡ ਵੱਖਰੇ-ਵੱਖਰੇ ਕਰ ਕੇ ਆਪਣੇ ਸੇਵਕਾਂ ਦੇ ਹੱਥ ਦੇ ਦਿੱਤੇ ਅਤੇ ਆਪਣੇ ਸੇਵਕਾਂ ਨੂੰ ਆਖਿਆ, ਤੁਸੀਂ ਮੇਰੇ ਅੱਗੇ-ਅੱਗੇ ਪਾਰ ਲੰਘ ਜਾਓ ਅਤੇ ਵੱਗਾਂ ਦੇ ਵਿਚਕਾਰ ਥੋੜ੍ਹਾ-ਥੋੜ੍ਹਾ ਫ਼ਾਸਲਾ ਰੱਖੋ।
17 I poručil přednímu, řka: Když se potká s tebou Ezau bratr můj, a optá se tebe, řka Čí jsi? a kam jdeš? a čí jest to stádo před tebou?
੧੭ਸਭ ਤੋਂ ਅੱਗੇ ਜਾਣ ਵਾਲੇ ਝੁੰਡ ਦੇ ਰਖਵਾਲੇ ਨੂੰ ਉਸ ਨੇ ਇਹ ਹੁਕਮ ਦਿੱਤਾ, ਕਿ ਜਦ ਤੈਨੂੰ ਮੇਰਾ ਭਰਾ ਏਸਾਓ ਮਿਲੇ ਅਤੇ ਉਹ ਪੁੱਛੇ, ਤੂੰ ਕਿਸ ਦਾ ਦਾਸ ਹੈਂ, ਕਿੱਧਰ ਨੂੰ ਜਾਂਦਾ ਹੈਂ ਅਤੇ ਇਹ ਤੇਰੇ ਅੱਗੇ ਜਾਣ ਵਾਲੇ ਕਿਸ ਦੇ ਹਨ?
18 Řekneš: Jsem služebníka tvého Jákoba, a dar tento jest poslán pánu mému Ezau; a teď i sám jde za námi.
੧੮ਤਾਂ ਤੂੰ ਆਖੀਂ ਇਹ ਤੁਹਾਡੇ ਦਾਸ ਯਾਕੂਬ ਦੇ ਹਨ। ਇਹ ਇੱਕ ਨਜ਼ਰਾਨਾ ਹੈ ਜਿਹੜਾ ਮੇਰੇ ਸੁਆਮੀ ਨੇ ਏਸਾਓ ਲਈ ਭੇਜਿਆ ਹੈ ਅਤੇ ਵੇਖੋ, ਉਹ ਵੀ ਸਾਡੇ ਪਿੱਛੇ ਹੈ।
19 Poručil také druhému i třetímu, a všechněm jdoucím za těmi stády, řka: V táž slova mluvte k Ezau, když byste naň trefili.
੧੯ਅਤੇ ਉਸ ਨੇ ਦੂਜੇ ਅਤੇ ਤੀਜੇ ਰਖਵਾਲਿਆਂ ਨੂੰ ਸਗੋਂ ਸਾਰਿਆਂ ਨੂੰ ਜਿਹੜੇ ਝੁੰਡ ਦੇ ਪਿੱਛੇ ਆਉਂਦੇ ਸਨ, ਹੁਕਮ ਦਿੱਤਾ ਕਿ ਜਦ ਤੁਸੀਂ ਏਸਾਓ ਨੂੰ ਮਿਲੋ ਤਾਂ ਤੁਸੀਂ ਇਸੇ ਤਰ੍ਹਾਂ ਹੀ ਆਖਣਾ।
20 A díte také: Aj, služebník tvůj Jákob za námi; nebo řekl: Ukrotím tvář jeho darem, kterýž jde přede mnou, a potom uzřím tvář jeho; snad přijme tvář mou.
੨੦ਅਤੇ ਇਹ ਵੀ ਆਖਣਾ, ਵੇਖੋ, ਤੁਹਾਡਾ ਦਾਸ ਯਾਕੂਬ ਸਾਡੇ ਪਿੱਛੇ-ਪਿੱਛੇ ਆ ਰਿਹਾ ਹੈ ਕਿਉਂ ਜੋ ਉਸ ਨੇ ਆਖਿਆ ਕਿ ਇਸ ਨਜ਼ਰਾਨੇ ਨਾਲ ਜਿਹੜਾ ਮੇਰੇ ਅੱਗੇ-ਅੱਗੇ ਜਾਂਦਾ ਹੈ ਮੈਂ ਉਸ ਦਾ ਗੁੱਸਾ ਠੰਡਾ ਕਰਾਂਗਾ ਅਤੇ ਇਸ ਤੋਂ ਬਾਅਦ ਹੀ ਉਹ ਦਾ ਮੂੰਹ ਵੇਖਾਂਗਾ, ਸ਼ਾਇਦ ਉਹ ਮੈਨੂੰ ਕਬੂਲ ਕਰੇ।
21 A tak předšel dar před ním; on pak zůstal tu noc při houfu.
੨੧ਇਸ ਲਈ ਉਹ ਨਜ਼ਰਾਨਾ ਉਸ ਤੋਂ ਅੱਗੇ ਪਾਰ ਲੰਘ ਗਿਆ ਅਤੇ ਉਹ ਆਪ ਉਸ ਰਾਤ ਆਪਣੀ ਟੋਲੀ ਨਾਲ ਰਿਹਾ।
22 A vstav ještě v noci, vzal obě ženy své, a dvě děvky své, a jedenácte synů svých, a přešel přes brod Jabok.
੨੨ਉਹ ਉਸੇ ਰਾਤ ਉੱਠਿਆ ਅਤੇ ਆਪਣੀਆਂ ਦੋਵੇਂ ਪਤਨੀਆਂ, ਦੋਵੇਂ ਦਾਸੀਆਂ ਅਤੇ ਗਿਆਰ੍ਹਾਂ ਪੁੱਤਰਾਂ ਨੂੰ ਲੈ ਕੇ ਯਬੋਕ ਨਦੀ ਤੋਂ ਪਾਰ ਲੰਘਾ ਦਿੱਤਾ।
23 Vzav tedy je, přepravil je přes tu řeku; přepravil také i vše, což měl.
੨੩ਉਸ ਨੇ ਉਨ੍ਹਾਂ ਨੂੰ ਅਤੇ ਜੋ ਉਸ ਦੇ ਕੋਲ ਸੀ, ਪਾਰ ਲੰਘਾ ਦਿੱਤਾ।
24 A zůstal Jákob sám; a tu zápasil s ním muž až do svitání.
੨੪ਅਤੇ ਯਾਕੂਬ ਇਕੱਲਾ ਰਹਿ ਗਿਆ, ਉਸ ਦੇ ਨਾਲ ਇੱਕ ਮਨੁੱਖ ਦਿਨ ਚੜ੍ਹਨ ਤੱਕ ਘੁਲਦਾ ਰਿਹਾ।
25 A vida, že ho nepřemůže, obrazil jej v příhbí vrchní stehna jeho; i vyvinulo se příhbí stehna Jákobova, když zápasil s ním.
੨੫ਜਦ ਉਸ ਨੇ ਵੇਖਿਆ ਕਿ ਮੈਂ ਯਾਕੂਬ ਤੋਂ ਜਿੱਤ ਨਹੀਂ ਸਕਦਾ ਤਾਂ ਉਸ ਨੇ ਯਾਕੂਬ ਦੇ ਪੱਟ ਦੇ ਜੋੜ ਨੂੰ ਹੱਥ ਲਾਇਆ ਅਤੇ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿੱਕਲ ਗਿਆ।
26 A řekl: Pusť mne, nebť zasvitává. I řekl: Nepustím tě, leč mi požehnáš.
੨੬ਤਦ ਉਸ ਮਨੁੱਖ ਨੇ ਆਖਿਆ, ਮੈਨੂੰ ਜਾਣ ਦੇ ਕਿਉਂ ਜੋ ਦਿਨ ਚੜ੍ਹ ਗਿਆ ਹੈ। ਯਾਕੂਬ ਨੇ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ, ਜਦ ਤੱਕ ਤੂੰ ਮੈਨੂੰ ਬਰਕਤ ਨਾ ਦੇਵੇਂ।
27 I řekl jemu: Jaké jest jméno tvé? Odpověděl: Jákob.
੨੭ਤਾਂ ਉਸ ਨੇ ਪੁੱਛਿਆ, ਤੇਰਾ ਨਾਮ ਕੀ ਹੈ? ਉਸ ਨੇ ਆਖਿਆ, ਯਾਕੂਬ।
28 I dí: Nebude více nazýváno jméno tvé toliko Jákob, ale také Izrael; nebo jsi statečně zacházel s Bohem i lidmi, a přemohls.
੨੮ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ।
29 I otázal se Jákob, řka: Oznam, prosím, jméno své. Kterýžto odpověděl: Proč se ptáš na jméno mé? I dal mu tu požehnání.
੨੯ਤਾਂ ਯਾਕੂਬ ਨੇ ਆਖਿਆ, ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ? ਉਸ ਨੇ ਆਖਿਆ, ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ? ਤਦ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ।
30 Tedy nazval Jákob jméno místa toho Fanuel; nebo jsem prý viděl Boha tváří v tvář, a zachována jest duše má.
੩੦ਯਾਕੂਬ ਨੇ ਇਹ ਆਖ ਕੇ ਉਸ ਸਥਾਨ ਦਾ ਨਾਮ ਪਨੀਏਲ ਰੱਖਿਆ ਕਿਉਂ ਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ-ਸਾਹਮਣੇ ਵੇਖਿਆ ਅਤੇ ਉਸ ਦੀ ਜਾਨ ਬਚ ਗਈ।
31 I vzešlo mu slunce, když pominul místa toho Fanuel, a kulhal na nohu svou.
੩੧ਜਦ ਉਹ ਪਨੂਏਲ ਤੋਂ ਪਾਰ ਲੰਘ ਗਿਆ ਤਾਂ ਸੂਰਜ ਚੜ੍ਹ ਗਿਆ ਸੀ ਅਤੇ ਉਹ ਆਪਣੇ ਪੱਟ ਤੋਂ ਲੰਗੜਾ ਕੇ ਤੁਰਦਾ ਸੀ।
32 Protož nejedí synové Izraelští až do tohoto dne té žily krátké, kteráž jest v vrchním příhbí stehna, proto že obrazil příhbí stehna Jákobova na žile krátké.
੩੨ਇਸ ਲਈ ਇਸਰਾਏਲੀ ਉਸ ਨਾੜੀ ਦੇ ਪੱਠੇ ਨੂੰ ਜਿਹੜਾ ਪੱਟ ਦੇ ਜੋੜ ਉੱਤੇ ਹੈ, ਅੱਜ ਤੱਕ ਨਹੀਂ ਖਾਂਦੇ ਕਿਉਂ ਜੋ ਉਸ ਮਨੁੱਖ ਨੇ ਯਾਕੂਬ ਦੀ ਨਾੜੀ ਦੇ ਪੱਠੇ ਨੂੰ ਪੱਟ ਦੇ ਜੋੜ ਕੋਲ ਹੱਥ ਲਾ ਦਿੱਤਾ ਸੀ।

< 1 Mojžišova 32 >