< Jan 15 >

1 Já jsem ten vinný kmen pravý, a Otec můj vinař jest.
ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।”
2 Každou ratolest, kteráž ve mně nenese ovoce, odřezuje, a každou, kteráž nese ovoce, čistí, aby hojnější ovoce nesla.
ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ।
3 Již vy čisti jste pro řeč, kterouž jsem mluvil vám.
ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ।
4 Zůstaňtež ve mně, a já v vás. Jakož ratolest nemůže nésti ovoce sama od sebe, nezůstala-li by při kmenu, takž ani vy, leč zůstanete ve mně.
ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ।
5 Já jsem vinný kmen a vy ratolesti. Kdo zůstává ve mně, a já v něm, ten nese ovoce mnohé; nebo beze mne nic nemůžete učiniti.
“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”
6 Nezůstal-li by kdo ve mně, vyvržen bude ven jako ratolest, a uschneť, a budouť sebrány, a na oheň uvrženy, a shoříť.
ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ।
7 Zůstanete-li ve mně, a slova má zůstanou-liť v vás, což byste koli chtěli, proste, a staneť se vám.
“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”
8 V tomť bývá oslaven Otec můj, když ovoce nesete hojné, a budete moji učedlníci.
ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ।
9 Jakož miloval mne Otec, i já miloval jsem vás. Zůstaňtež v milování mém.
“ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।”
10 Budete-li zachovávati přikázaní má, zůstanete v mém milování, jakož i já přikázaní Otce svého zachoval jsem, i zůstávám v jeho milování.
੧੦ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।
11 Toto mluvil jsem vám, aby radost má zůstávala v vás, a radost vaše byla plná.
੧੧“ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।”
12 Totoť jest přikázaní mé, abyste se milovali vespolek, jako já miloval jsem vás.
੧੨ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
13 Většího milování nad to žádný nemá, než aby duši svou položil za přátely své.
੧੩ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
14 Vy přátelé moji jste, učiníte-li to, což já přikazuji vám.
੧੪ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।
15 Nebudu vás více nazývati služebníky, nebo služebník neví, co by činil pán jeho. Ale vás jsem nazval přátely, nebo všecko, což jsem koli slyšel od Otce svého, oznámil jsem vám.
੧੫ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
16 Ne vy jste mne vyvolili, ale já jsem vás vyvolil, a postavil, abyste šli a ovoce přinesli, a ovoce vaše aby zůstalo, aby zač byste koli prosili Otce ve jménu mém, dal vám.
੧੬“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”
17 Toto přikazuji vám, abyste se milovali vespolek.
੧੭ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।
18 Jestližeť vás svět nenávidí, víte, žeť mne prvé než vás v nenávisti měl.
੧੮ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।
19 Byste byli z světa, svět, což jest jeho, miloval by; že pak nejste z světa, ale já z světa vyvolil jsem vás, protož vás svět nenávidí.
੧੯ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ।
20 Pamatujte na tu řeč, kterouž jsem já mluvil vám: Neníť služebník větší nežli pán jeho. Poněvadž se mně protivili, i vámť se protiviti budou; poněvadž řeči mé šetřili, i vaší šetřiti budou.
੨੦ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ।
21 Ale toto všecko učiní vám pro jméno mé; nebo neznají toho, kterýž mne poslal.
੨੧ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ।
22 Kdybych byl nepřišel, a nemluvil jim, hříchu by neměli; ale nyní výmluvy nemají z hříchu svého.
੨੨ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ।
23 Kdož mne nenávidí, i Otceť mého nenávidí.
੨੩ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ।
24 Bych byl skutků nečinil mezi nimi, jichž žádný jiný nečinil, hříchu by neměli; ale nyní i viděli, i nenáviděli i mne i Otce mého.
੨੪ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ।
25 Ale aby se naplnila řeč, kteráž v zákoně jejich napsána jest: Že v nenávisti měli mne darmo.
੨੫ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।”
26 Když pak přijde ten Utěšitel, kteréhož já pošli vám od Otce, Duch pravdy, kterýž od Otce pochází, tenť svědectví vydávati bude o mně.
੨੬ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ।
27 Ano i vy svědectví vydávati budete, nebo od počátku se mnou jste.
੨੭ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ।

< Jan 15 >