< Lukáš 5 >
1 Stalo se pak, když se zástup na něj valil, aby slyšeli slovo Boží, že on stál podlé jezera Genezaretského.
੧ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ।
2 I uzřel dvě lodí, any stojí u jezera, rybáři pak sstoupivše z nich, vypírali sítí.
੨ਅਤੇ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ, ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲ਼ਾਂ ਨੂੰ ਧੋ ਰਹੇ ਸਨ।
3 I vstoupiv na jednu z těch lodí, kteráž byla Šimonova, prosil ho, aby od země odvezl maličko. A posadiv se, učil z lodí zástupy.
੩ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਉੱਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਬੇਨਤੀ ਕੀਤੀ ਜੋ ਕੰਡੇ ਤੋਂ ਥੋੜ੍ਹਾ ਜਿਹਾ ਹਟਾ ਲੈ ਤਦ ਉਹ ਬੇੜੀ ਉੱਤੇ ਬੈਠ ਕੇ ਲੋਕਾਂ ਨੂੰ ਬਚਨ ਸੁਣਾਉਣ ਲੱਗਾ।
4 A když přestal mluviti, dí k Šimonovi: Vez na hlubinu, a rozestřete síti své k lovení.
੪ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ।
5 I odpověděv Šimon, řekl jemu: Mistře, přes celou noc pracovavše, nic jsme nepopadli, ale k slovu tvému rozestru síť.
੫ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ।
6 A když to učinili, zahrnuli množství veliké ryb, tak že se trhala síť jejich.
੬ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ।
7 I ponukli tovaryšů, kteříž byli na druhé lodí, aby přišli a pomohli jim. I přišli a naplnili obě lodí, tak že se pohřižovaly.
੭ਤਦ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ, ਇਸ਼ਾਰਾ ਕੀਤਾ ਕਿ ਆ ਕੇ ਸਾਡੀ ਮਦਦ ਕਰੋ। ਸੋ ਉਹ ਆਏ ਅਤੇ ਦੋਵੇਂ ਬੇੜੀਆਂ ਅਜਿਹੀਆਂ ਭਰ ਗਈਆਂ ਕਿ ਉਹ ਡੁੱਬਣ ਲੱਗੀਆਂ।
8 To uzřev Šimon Petr, padl k nohám Ježíšovým, řka: Odejdi ode mne, Pane, neboť jsem člověk hříšný.
੮ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ।
9 Hrůza zajisté byla jej obklíčila, i všecky, kteříž s ním byli, nad tím lovením ryb, kteréž byli popadli,
੯ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੇ ਸਾਰੇ ਹੈਰਾਨ ਹੋਏ।
10 A též Jakuba a Jana, syny Zebedeovy, kteříž byli tovaryši Šimonovi. I dí Šimonovi Ježíš: Nebojž se. Již od tohoto času lidi budeš loviti.
੧੦ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ।
11 A přivezše k břehu lodí, a všecko opustivše, šli za ním.
੧੧ਤਦ ਉਹ ਆਪਣੀਆਂ ਬੇੜੀਆਂ ਕੰਢੇ ਤੇ ਲਿਆਏ ਅਤੇ ਸਭ ਕੁਝ ਛੱਡ ਕੇ ਉਸ ਦੇ ਮਗਰ ਹੋ ਤੁਰੇ।
12 I stalo se, když byl v jednom městě, a aj, muž plný malomocenství. A uzřev Ježíše, padl na tvář, a prosil ho, řka: Pane, kdybys chtěl, můžeš mne očistiti.
੧੨ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
13 I vztáhl ruku, dotekl se ho, řka: Chci, buď čist. A hned odešlo od něho malomocenství.
੧੩ਤਾਂ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਸ ਦਾ ਕੋੜ੍ਹ ਚੰਗਾ ਹੋ ਗਿਆ।
14 I přikázal jemu, aby žádnému nepravil, ale jdi, ukaž se knězi, a obětuj za očištění své, jakož přikázal Mojžíš, na svědectví jim.
੧੪ਤਦ ਉਸ ਨੇ ਹੁਕਮ ਕੀਤਾ ਕਿ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।
15 Tedy rozhlašovala se více řeč o něm, a scházeli se zástupové mnozí, aby jej slyšeli, a uzdravováni byli od něho v svých nemocech.
੧੫ਪਰ ਉਸ ਦੀ ਚਰਚਾ ਬਹੁਤ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਬਿਮਾਰੀਆਂ ਤੋਂ ਚੰਗੇ ਹੋਣ ਲਈ ਇਕੱਠੀ ਹੋਈ।
16 On pak odcházel na pouště, a modlil se.
੧੬ਪਰ ਉਹ ਆਪ ਜੰਗਲਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ।
17 I stalo se v jeden den, že on učil. A seděli také tu i farizeové a zákona učitelé, kteříž se byli sešli ze všech městeček Galilejských a Judských i z Jeruzaléma, a moc Páně přítomna byla k uzdravování jich.
੧੭ਇੱਕ ਦਿਨ ਇਹ ਹੋਇਆ ਕਿ ਜਿਸ ਸਮੇਂ ਉਹ ਉਪਦੇਸ਼ ਦਿੰਦਾ ਸੀ ਤਾਂ ਕਈ ਫ਼ਰੀਸੀ ਅਤੇ ਬਿਵਸਥਾ ਦੇ ਪੜ੍ਹਾਉਣ ਵਾਲੇ ਉੱਥੇ ਬੈਠੇ ਸਨ, ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ।
18 A aj, muži nesli na loži člověka, kterýž byl šlakem poražený, i hledali vnésti ho a položiti před něj.
੧੮ਉਸ ਸਮੇਂ ਕਈ ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ, ਮੰਜੀ ਉੱਤੇ ਲਿਆਏ ਅਤੇ ਚਾਹਿਆ ਜੋ ਉਸ ਨੂੰ ਅੰਦਰ ਲੈ ਜਾ ਕੇ ਯਿਸੂ ਦੇ ਅੱਗੇ ਰੱਖਣ।
19 A nenalezše, kterou by jej stranou vnesli pro zástup, vstoupili na dům, a skrze podlahu spustili jej s ložem u prostřed před Ježíše.
੧੯ਅਤੇ ਜਦੋਂ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਜਾਣ ਦਾ ਕੋਈ ਤਰੀਕਾ ਨਾ ਲੱਭਿਆ ਤਾਂ ਛੱਤ ਉੱਤੇ ਚੜ੍ਹ ਗਏ ਅਤੇ ਟਾਇਲਾਂ ਦੇ ਵਿੱਚੋਂ ਦੀ ਉਸ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਉਤਾਰ ਦਿੱਤਾ।
20 Kterýžto viděv víru jejich, řekl mu: Člověče, odpuštěniť jsou tobě hříchové tvoji.
੨੦ਅਤੇ ਉਸ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਕਿਹਾ, ਮਨੁੱਖਾ ਤੇਰੇ ਪਾਪ ਮਾਫ਼ ਹੋਏ।
21 Tedy počali přemyšlovati zákonníci a farizeové, řkouce: Kdo jest tento, kterýž mluví rouhání? Kdo může odpustiti hříchy, jediné sám Bůh?
੨੧ਤਦ ਉਪਦੇਸ਼ਕ ਅਤੇ ਫ਼ਰੀਸੀ ਵਿਵਾਦ ਕਰਨ ਲੱਗੇ ਕਿ ਇਹ ਕੌਣ ਹੈ ਜੋ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ? ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਨੂੰ ਮਾਫ਼ ਕਰ ਸਕਦਾ ਹੈ?
22 Poznav pak Ježíš myšlení jejich, odpovídaje, řekl jim: Co přemyšlujete v srdcích svých?
੨੨ਤਦ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹੋ?
23 Co jest snáze říci: Odpouštějí se tobě hříchové tvoji, čili říci: Vstaň a choď?
੨੩ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ?
24 Ale abyste věděli, že Syn člověka má moc na zemi odpouštěti hříchy, řekl šlakem poraženému: Toběť pravím: Vstaň, a vezma lože své, jdi do domu svého.
੨੪ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।
25 A hned vstav před nimi, vzal, na čemž ležel, i odšel do domu svého, velebě Boha.
੨੫ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਤੇ ਮੰਜੀ ਚੁੱਕ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ।
26 I užasli se všickni, a velebili Boha, a naplněni jsou bázní, řkouce: Viděli jsme dnes divné věci.
੨੬ਅਤੇ ਉਹ ਸਾਰੇ ਬਹੁਤ ਹੈਰਾਨ ਹੋ ਕੇ ਪਰਮੇਸ਼ੁਰ ਦੀ ਮਹਿਮਾ ਕਰਨ ਲੱਗੇ ਅਤੇ ਡਰ ਨਾਲ ਭਰ ਗਏ ਤੇ ਕਹਿਣ ਲੱਗੇ, ਅਸੀਂ ਅੱਜ ਅਚਰਜ਼ ਗੱਲਾਂ ਵੇਖੀਆਂ ਹਨ!।
27 A potom vyšel a uzřel celného, jménem Léví, sedícího na cle. I řekl jemu: Poď za mnou.
੨੭ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ।
28 A opustiv všecko, vstav, šel za ním.
੨੮ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ।
29 I učinil jemu hody veliké Léví v domě svém, a byl zástup veliký publikánů i jiných, kteříž s ním stolili.
੨੯ਫਿਰ ਲੇਵੀ ਨੇ ਆਪਣੇ ਘਰ ਉਸ ਦੇ ਲਈ ਵੱਡੀ ਦਾਵਤ ਕੀਤੀ ਅਤੇ ਉੱਥੇ ਚੂੰਗੀ ਲੈਣ ਵਾਲੇ ਅਤੇ ਹੋਰਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ।
30 Tedy reptali zákonníci a farizeové, řkouce učedlníkům jeho: Proč s publikány a hříšníky jíte a pijete?
੩੦ਫ਼ਰੀਸੀ ਅਤੇ ਉਪਦੇਸ਼ਕ ਉਸ ਦੇ ਚੇਲਿਆਂ ਉੱਤੇ ਬੁੜਬੁੜਾ ਕੇ ਕਹਿਣ ਲੱਗੇ ਕਿ ਤੁਸੀਂ ਕਿਉਂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਖਾਂਦੇ-ਪੀਂਦੇ ਹੋ?
31 I odpověděv Ježíš, řekl jim: Nepotřebujíť zdraví lékaře, ale nemocní.
੩੧ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ।
32 Nepřišelť jsem volati spravedlivých, ale hříšných ku pokání.
੩੨ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ।
33 A oni řekli jemu: Proč učedlníci Janovi postí se často a modlí se, podobně i farizejští, tvoji pak jedí a pijí?
੩੩ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ।
34 On pak řekl jim: Zdali můžete synům ženicha, dokudž s nimi jest ženich, kázati se postiti?
੩੪ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਭਲਾ ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸਕਦੇ ਹੋ?
35 Přijdouť pak dnové, když odjat bude od nich ženich, tehdážť se budou postiti v těch dnech.
੩੫ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅਲੱਗ ਕੀਤਾ ਜਾਵੇਗਾ ਤਦ ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ।
36 Pravil pak jim i podobenství. Že žádný záplaty roucha nového nepřišívá k rouchu vetchému; sic jinak to nové roztrhuje, a vetchému nepřipadá záplata z nového.
੩੬ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਆਖਿਆ, ਕਿ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਕੱਪੜੇ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਨਾਲ ਸੱਜਣੀ ਵੀ ਨਹੀਂ।
37 A žádný nevlévá vína nového do nádob starých; sic jinak víno nové rozpučí nádoby, a samo vyteče, a nádoby se pokazí.
੩੭ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈਅ ਮਸ਼ਕਾਂ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ।
38 Ale víno nové v nádoby nové má lito býti, a obé bude zachováno.
੩੮ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਨੀ ਚਾਹੀਦੀ ਹੈ।
39 A aniž kdo, když pije staré, hned chce nového, ale díť: Staré lepší jest.
੩੯ਅਤੇ ਪੁਰਾਣੀ ਮੈਅ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਕਿ ਪੁਰਾਣੀ ਮੈਅ ਚੰਗੀ ਹੈ।