< Matouš 2 >

1 Když se pak narodil Ježíš v Betlémě Judově za dnů Heródesa krále, aj, mudrci od východu slunce vypravili se do Jeruzaléma,
ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ,
2 Řkouce: Kde jest ten narozený král Židovský? Nebo viděli jsme hvězdu jeho na východu slunce, a vypravili jsme se, abychom se klaněli jemu.
ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।
3 To uslyšev Heródes král, zarmoutil se i všecken Jeruzalém s ním.
ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਮੇਤ ਘਬਰਾ ਗਿਆ।
4 A protož svolav všecky přední kněží a učitele lidu, tázal se jich, kde by se Kristus měl naroditi.
ਅਤੇ ਉਸ ਨੇ ਸਾਰੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੂੰ ਇਕੱਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ?
5 Oni pak řekli jemu: V Betlémě Judově. Nebo tak jest psáno skrze proroka:
ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਅਜਿਹਾ ਲਿਖਿਆ ਹੋਇਆ ਹੈ ਕਿ,
6 A ty Betléme, země Judská, nikoli nejsi nejmenší mezi knížaty Judskými; neboť z tebe vyjde vývoda, kterýž pásti bude lid můj Izraelský.
ਹੇ ਬੈਤਲਹਮ, ਤੂੰ ਜੋ ਯਹੂਦਾਹ ਦੇ ਦੇਸ ਵਿੱਚੋਂ ਹੈਂ, ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਚਰਵਾਹੀ ਕਰੇਗਾ।
7 Tehdy Heródes tajně povolav mudrců, pilně se jich vyptával, kterého by se jim času hvězda ukázala.
ਤਦ ਹੇਰੋਦੇਸ ਨੇ ਵਿਦਵਾਨ ਖੋਜੀਆਂ ਨੂੰ ਗੁਪਤ ਵਿੱਚ ਬੁਲਾ ਕੇ ਉਨ੍ਹਾਂ ਕੋਲੋਂ ਸਹੀ ਜਾਣਕਾਰੀ ਪ੍ਰਾਪਤ ਕੀਤੀ ਕਿ ਤਾਰਾ ਕਦੋਂ ਵਿਖਾਈ ਦਿੱਤਾ।
8 A když je propouštěl do Betléma, řekl: Jdouce, vyptejte se pilně na to děťátko, a když naleznete, zvěstujtež mi, ať i já přijda, pokloním se jemu.
ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਆਖ ਕੇ ਭੇਜਿਆ ਕਿ ਜਾਓ ਅਤੇ ਧਿਆਨ ਨਾਲ ਉਸ ਬਾਲਕ ਦੀ ਖ਼ੋਜ ਕਰੋ, ਜਦ ਉਹ ਮਿਲ ਜਾਵੇ, ਤਦ ਵਾਪਸ ਆ ਕੇ ਮੈਨੂੰ ਖ਼ਬਰ ਦਿਓ ਤਾਂ ਜੋ ਮੈਂ ਵੀ ਜਾ ਕੇ ਉਹ ਨੂੰ ਮੱਥਾ ਟੇਕਾਂ।
9 Oni pak vyslyševše krále, jeli. A aj, hvězda, kterouž byli viděli na východu slunce, předcházela je, až i přišedši, stála nad místem, kdež bylo děťátko.
ਉਹ ਰਾਜੇ ਦੀ ਗੱਲ ਸੁਣ ਕੇ ਤੁਰ ਪਏ, ਅਤੇ ਵੇਖੋ, ਉਹ ਤਾਰਾ ਜਿਹੜਾ ਉਨ੍ਹਾਂ ਨੇ ਪੂਰਬ ਵੱਲ ਵੇਖਿਆ ਸੀ, ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਉਸ ਥਾਂ ਜਾ ਟਿਕਿਆ ਜਿੱਥੇ ਉਹ ਬਾਲਕ ਸੀ।
10 A uzřevše hvězdu, zradovali se radostí velmi velikou.
੧੦ਤਾਰੇ ਨੂੰ ਵੇਖ ਕੇ ਉਹ ਬਹੁਤ ਹੀ ਅਨੰਦ ਹੋਏ।
11 I všedše do domu, nalezli děťátko s Marií matkou jeho, a padše, klaněli se jemu; a otevřevše poklady své, obětovali jemu dary, zlato a kadidlo a mirru.
੧੧ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ।
12 A od Boha napomenuti jsouce ve snách, aby se nenavraceli k Heródesovi, jinou cestou navrátili se do krajiny své.
੧੨ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।
13 Když pak oni odjeli, aj, anděl Páně ukázal se Jozefovi ve snách, řka: Vstana, vezmi děťátko i matku jeho, a utec do Egypta, a buď tam, dokudž nepovím tobě; neboť bude Heródes hledati děťátka, aby je zahubil.
੧੩ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ।
14 Kterýž vstav v noci, vzal děťátko i matku jeho, a odšel do Egypta.
੧੪ਤਦ ਯੂਸੁਫ਼ ਉੱਠ ਕੇ ਰਾਤੋਂ ਰਾਤ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ।
15 A byl tam až do smrti Heródesovy, aby se naplnilo povědění Páně skrze proroka, řkoucího: Z Egypta povolal jsem Syna svého.
੧੫ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ । ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ।
16 Tehdy Heródes uzřev, že by oklamán byl od mudrců, rozhněval se náramně, a poslav, zmordoval všecky dítky, kteréž byly v Betlémě i ve všech končinách jeho, od dvouletých a níže, podlé času, na kterýž se byl pilně vyptal od mudrců.
੧੬ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।
17 Tehdy naplněno jest to povědění Jeremiáše proroka, řkoucího:
੧੭ਤਦ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇ ਆਖਿਆ ਸੀ ਪੂਰਾ ਹੋਇਆ ਕਿ
18 Hlas v Ráma slyšán jest, naříkání a pláč a kvílení mnohé; Ráchel plačící synů svých, a nedala se potěšiti, proto že jich není.
੧੮ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ। ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ।
19 Když pak umřel Heródes, aj, anděl Páně ukázal se Jozefovi ve snách v Egyptě,
੧੯ਜਦ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਆਖਿਆ,
20 Řka: Vstana, vezmi dítě i matku jeho, a jdiž do země Izraelské; neboť jsou zemřeli ti, kteříž hledali bezživotí dítěte.
੨੦ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾ, ਕਿਉਂਕਿ ਜਿਹੜੇ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ।
21 Kterýžto vstav, vzal dítě i matku jeho, a přišel do země Izraelské.
੨੧ਤਦ ਯੂਸੁਫ਼ ਉੱਠਿਆ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਵਿੱਚ ਆਇਆ।
22 Ale uslyšev, že by Archelaus kraloval v Judstvu místo Heródesa otce svého, obával se tam jíti; avšak napomenut byv od Boha ve snách, obrátil se do krajin Galilejských.
੨੨ਪਰ ਜਦ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ, ਪਰ ਸੁਫ਼ਨੇ ਵਿੱਚ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ।
23 A přišed, bydlil v městě, kteréž slove Nazarét, aby se naplnilo, což povědíno bylo skrze proroky, že Nazaretský slouti bude.
੨੩ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ।

< Matouš 2 >