< Žalmy 111 >
1 Halelujah. Slaviti budu Hospodina z celého srdce, v radě přímých i v shromáždění;
੧ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ।
2 Veliké skutky Hospodinovy, a patrné všechněm, kteříž v nich líbost mají;
੨ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ।
3 Slavné a překrásné dílo jeho, a spravedlnost jeho zůstávající na věky.
੩ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।
4 Památku způsobil předivnými skutky svými milostivý a milosrdný Hospodin.
੪ਉਹ ਨੇ ਆਪਣੇ ਅਚਰਜ਼ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ।
5 Pokrm dal těm, kteříž se ho bojí, pamětliv jsa věčně na smlouvu svou.
੫ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ।
6 Mocné skutky své oznámil lidu svému, dav jim dědictví pohanů.
੬ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ, ਜਦੋਂ ਉਹ ਨੇ ਉਨ੍ਹਾਂ ਨੂੰ ਕੌਮਾਂ ਦੀ ਮਿਰਾਸ ਦਿੱਤੀ।
7 Skutkové rukou jeho pravda a soud, a nepohnutelní všickni rozkazové jeho.
੭ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫ਼ਰਮਾਨ ਵਫ਼ਾਦਾਰੀ ਦੇ ਹਨ।
8 Upevnění na věčnou věčnost; učiněni jsou v pravdě a v pravosti.
੮ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿਧਿਆਈ ਨਾਲ ਕੀਤੇ ਗਏ ਹਨ।
9 Vykoupení poslav lidu svému, přikázal na věky smlouvu svou; svaté a hrozné jest jméno jeho.
੯ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈਅ ਦਾਇਕ ਹੈ!
10 Počátek moudrosti jest bázeň Hospodina; rozumu výborného nabývají všickni, kteříž činí ty věci; chvála jeho zůstává na věky.
੧੦ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।