< Žalmy 149 >
1 Halelujah. Zpívejte Hospodinu píseň novou, chválu jeho v shromáždění svatých.
੧ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ!
2 Vesel se Izrael v tom, kterýž ho učinil, synové Sionští plésejte v králi svém.
੨ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ।
3 Chvalte jméno jeho na píšťalu, na buben a na citaru prozpěvujte jemu.
੩ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!
4 Nebo zalíbilo se Hospodinu v lidu jeho; onť ozdobuje pokorné spasením.
੪ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ,
5 Plésati budou svatí v Boží slávě, a zpívati v pokojích svých.
੫ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!
6 Oslavování Boha silného bude ve rtech jejich, a meč na obě straně ostrý v rukou jejich,
੬ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,
7 K vykonávání pomsty nad pohany, a k strestání národů,
੭ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀਂ ਦੇਣ,
8 K svazování králů jejich řetězy, a šlechticů jejich pouty železnými,
੮ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ,
9 K nakládání s nimi podlé práva zapsaného, k slávě všechněm svatým jeho. Halelujah.
੯ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ, - ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!