< Žalmy 8 >
1 Přednímu zpěváku na gittejský nástroj, žalm Davidův. Hospodine Pane náš, jak důstojné jest jméno tvé na vší zemi! Nebo jsi vyvýšil slávu svou nad nebesa.
੧ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਜ਼ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ।
2 Z úst nemluvňátek a těch, jenž prsí požívají, mocně dokazuješ síly z příčiny svých nepřátel, abys přítrž učinil protivníku a vymstívajícímu se.
੨ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ
3 Když spatřuji nebesa tvá, dílo prstů tvých, měsíc a hvězdy, kteréž jsi tak upevnil, říkám:
੩ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ,
4 Co jest člověk, že jsi naň pamětliv, a syn člověka, že jej navštěvuješ?
੪ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ?
5 Nebo učinil jsi ho málo menšího andělů, slávou a ctí korunoval jsi jej.
੫ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ!
6 Pánem jsi ho učinil nad dílem rukou svých, všecko jsi podložil pod nohy jeho:
੬ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ,
7 Ovce i voly všecky, také i zvěř polní,
੭ਸਾਰੇ ਇੱਜੜ ਅਤੇ ਵੱਗ, ਸਗੋਂ ਮੈਦਾਨ ਦੇ ਸਾਰੇ ਜਾਨਵਰ,
8 Ptactvo nebeské, i ryby mořské, a cožkoli chodí stezkami mořskými.
੮ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ, ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ।
9 Hospodine Pane náš, jak důstojné jest jméno tvé na vší zemi!
੯ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ!