< 1 Kronická 13 >
1 David pak poradil se s hejtmany nad tisíci, s setníky a se všemi vývodami.
੧ਦਾਊਦ ਨੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਗੋਂ ਸਾਰੇ ਹਾਕਮਾਂ ਨਾਲ ਸਲਾਹ ਕੀਤੀ।
2 A řekl David všemu shromáždění Izraelskému: Jestliže se vám líbí, a jestli to od Hospodina Boha našeho, rozešleme posly k bratřím našim pozůstalým do všech zemí Izraelských, a též kněžím a Levítům do měst a předměstí jejich, a nechť se shromáždí k nám,
੨ਅਤੇ ਦਾਊਦ ਨੇ ਇਸਰਾਏਲ ਦੀ ਸਾਰੀ ਸਭਾ ਨੂੰ ਆਖਿਆ ਕਿ ਜੇ ਤੁਹਾਨੂੰ ਚੰਗਾ ਲੱਗੇ ਅਤੇ ਜੇ ਇਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੋਵੇ, ਤਾਂ ਅਸੀਂ ਇਸਰਾਏਲ ਦੇ ਸਾਰੇ ਦੇਸ ਵਿੱਚ ਆਪਣੇ ਰਹਿੰਦੇ ਭਰਾਵਾਂ ਦੇ ਕੋਲ ਅਤੇ ਉਨ੍ਹਾਂ ਦੇ ਨਾਲ ਜਾਜਕਾਂ ਤੇ ਲੇਵੀਆਂ ਦੇ ਕੋਲ, ਉਨ੍ਹਾਂ ਦੇ ਸ਼ਹਿਰਾਂ ਅਤੇ ਉਨ੍ਹਾਂ ਦੀਆਂ ਸ਼ਾਮਲਾਟਾਂ ਵਿੱਚ ਸਾਡੇ ਕੋਲ ਇਕੱਠੇ ਹੋਣ
3 Abychom zase k nám přivezli truhlu Boha našeho; nebo jsme jí nehledali ve dnech Saulových.
੩ਅਤੇ ਅਸੀਂ ਆਪਣੇ ਪਰਮੇਸ਼ੁਰ ਦਾ ਸੰਦੂਕ ਆਪਣੇ ਕੋਲ ਇੱਥੇ ਮੋੜ ਲਿਆਈਏ, ਕਿਉਂ ਜੋ ਅਸੀਂ ਸ਼ਾਊਲ ਦਿਆਂ ਦਿਨਾਂ ਵਿੱਚ ਉਸ ਦੀ ਖੋਜ ਨਾ ਕੀਤੀ
4 I řeklo všecko množství, aby se tak stalo; nebo líbila se ta věc všemu lidu.
੪ਤਦ ਸਾਰੀ ਸਭਾ ਨੇ ਆਖਿਆ ਕਿ ਅਸੀਂ ਇਸ ਤਰ੍ਹਾਂ ਕਰਾਂਗੇ, ਕਿਉਂਕਿ ਇਹ ਗੱਲ ਸਾਰੇ ਲੋਕਾਂ ਨੂੰ ਚੰਗੀ ਲੱਗੀ।
5 Protož shromáždil David všecken lid Izraelský od Nílu Egyptského, až kudy se vchází do Emat, aby přivezli truhlu Hospodinovu z Kariatjeharim.
੫ਅਖ਼ੀਰ, ਦਾਊਦ ਨੇ ਸਾਰੇ ਇਸਰਾਏਲ ਨੂੰ ਮਿਸਰ ਦੇ ਸ਼ਹਿਰਾਂ ਤੋਂ ਹਮਾਥ ਦੇ ਰਸਤੇ ਤੱਕ ਇਕੱਠਾ ਕੀਤਾ, ਤਾਂ ਕਿ ਪਰਮੇਸ਼ੁਰ ਦੇ ਸੰਦੂਕ ਨੂੰ ਕਿਰਯਥ-ਯਾਰੀਮ ਤੋਂ ਲਿਆਉਣ
6 A tak vstoupil David a všecken lid Izraelský do Bála, v Kariatjeharim, kteréž jest v Judstvu, aby přenesli odtud truhlu Boha Hospodina, sedícího nad cherubíny, jehož se jméno vzývá.
੬ਅਤੇ ਦਾਊਦ ਅਤੇ ਸਾਰਾ ਇਸਰਾਏਲ ਬਆਲਾਹ ਨੂੰ ਅਰਥਾਤ ਕਿਰਯਥ-ਯਾਰੀਮ ਨੂੰ ਜੋ ਯਹੂਦਾਹ ਵਿੱਚ ਹੈ ਚੜ੍ਹ ਗਏ, ਤਾਂ ਕਿ ਉੱਥੋਂ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਅਰਥਾਤ ਉਸ ਯਹੋਵਾਹ ਦੇ ਸੰਦੂਕ ਨੂੰ, ਜਿਹੜਾ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਜਿੱਥੇ ਉਸ ਦਾ ਨਾਮ ਲਿਆ ਜਾਂਦਾ ਹੈ
7 I vstavili truhlu Boží na nový vůz, vzavše ji z domu Abinadabova, Uza pak a Achio spravovali vůz.
੭ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਅਬੀਨਾਦਾਬ ਦੇ ਘਰੋਂ ਕੱਢ ਕੇ ਇੱਕ ਨਵੀਂ ਬੈਲ ਗੱਡੀ ਉੱਤੇ ਰੱਖਿਆ ਅਤੇ ਊਜ਼ਾਹ ਅਤੇ ਅਹਯੋ ਬੈਲ ਗੱਡੀ ਨੂੰ ਹੱਕਦੇ ਸਨ
8 Ale David a všecken lid Izraelský hrali před Bohem ze vší síly, v zpěvích na harfy, na loutny, na bubny, na cymbály a na trouby.
੮ਅਤੇ ਦਾਊਦ ਅਤੇ ਸਾਰਾ ਇਸਰਾਏਲ ਪਰਮੇਸ਼ੁਰ ਦੇ ਅੱਗੇ ਆਪਣੇ ਸਾਰੇ ਬਲ ਨਾਲ ਗੀਤ ਅਤੇ ਰਾਗਾਂ ਨੂੰ ਗਾਉਂਦੇ, ਸਿਤਾਰ ਤੇ ਤੰਬੂਰਾ ਅਤੇ ਢੋਲਕ, ਅਤੇ ਛੈਣੇ ਅਤੇ ਤੁਰ੍ਹੀਆਂ ਨੂੰ ਵਜਾਉਂਦੇ ਹੋਏ ਤੁਰੇ।
9 A když přišli až k humnu Kídon, vztáhl Uza ruku svou, aby pozdržel truhly; nebo uchýlili se volové.
੯ਅਤੇ ਜਦੋਂ ਉਹ ਕੀਦੋਨ ਦੇ ਪਿੜ ਕੋਲ ਪਹੁੰਚੇ ਤਾਂ ਊਜ਼ਾਹ ਨੇ ਸੰਦੂਕ ਨੂੰ ਸੰਭਾਲਣ ਲਈ ਆਪਣਾ ਹੱਥ ਵਧਾਇਆ, ਇਸ ਲਈ ਜੋ ਬਲ਼ਦਾਂ ਨੇ ਠੇਡਾ ਖਾਧਾ ਸੀ
10 Protož rozhněval se Hospodin na Uzu a zabil jej, proto že vztáhl ruku svou k truhle; a umřel tu před Bohem.
੧੦ਤਾਂ ਯਹੋਵਾਹ ਦਾ ਕ੍ਰੋਧ ਊਜ਼ਾਹ ਉੱਤੇ ਭੜਕਿਆ ਅਤੇ ਉਸ ਨੇ ਉਹ ਨੂੰ ਮਾਰ ਸੁੱਟਿਆ, ਕਿਉਂਕਿ ਉਸ ਨੇ ਸੰਦੂਕ ਉੱਤੇ ਹੱਥ ਲੰਮਾ ਕੀਤਾ ਸੀ
11 Tedy zkormoutil se David, proto že se Hospodin tak přísně obořil na Uzu. I nazval to místo Perez Uza až do tohoto dne.
੧੧ਅਤੇ ਉਹ ਪਰਮੇਸ਼ੁਰ ਦੇ ਅੱਗੇ ਉੱਥੇ ਹੀ ਮਰ ਗਿਆ, ਤਾਂ ਦਾਊਦ ਦੁਖੀ ਹੋਇਆ ਅਤੇ ਉਹ ਨੇ ਉਸ ਥਾਂ ਦਾ ਨਾਮ ਪਰਸ-ਊਜ਼ਾਹ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਊਜ਼ਾਹ ਨੂੰ ਮਾਰਿਆ, ਇਹ ਨਾਮ ਅੱਜ ਤੱਕ ਪ੍ਰਸਿੱਧ ਹੈ
12 A boje se David Boha v ten den, řekl: Kterakž mám k sobě přivezti truhlu Boží?
੧੨ਅਤੇ ਦਾਊਦ ਉਸ ਦਿਨ ਯਹੋਵਾਹ ਤੋਂ ਡਰ ਗਿਆ ਅਤੇ ਆਖਿਆ, ਮੈਂ ਯਹੋਵਾਹ ਦੇ ਸੰਦੂਕ ਨੂੰ ਆਪਣੇ ਕੋਲ ਕਿਵੇਂ ਲਿਆਵਾਂ?
13 Pročež nepřenesl David truhly k sobě do města Davidova, ale obrátil ji do domu Obededoma Gittejského.
੧੩ਸੋ ਦਾਊਦ ਸੰਦੂਕ ਨੂੰ ਆਪਣੇ ਕੋਲ ਦਾਊਦ ਦੇ ਨਗਰ ਵਿੱਚ ਨਾ ਲਿਆਇਆ, ਸਗੋਂ ਗਿੱਤੀ ਓਬੇਦ-ਅਦੋਮ ਦੇ ਘਰ ਵਿੱਚ ਉਸ ਨੂੰ ਰੱਖ ਛੱਡਿਆ
14 I pozůstala truhla Boží mezi čeledí Obededomovou, v domě jeho za tři měsíce, a požehnal Hospodin domu Obededomovu a všem věcem jeho.
੧੪ਅਤੇ ਪਰਮੇਸ਼ੁਰ ਦਾ ਸੰਦੂਕ ਓਬੇਦ-ਅਦੋਮ ਦੇ ਘਰਾਣੇ ਕੋਲ ਉਸ ਦੇ ਘਰ ਵਿੱਚ ਤਿੰਨਾਂ ਮਹੀਨਿਆਂ ਤੱਕ ਰਿਹਾ, ਅਤੇ ਯਹੋਵਾਹ ਨੇ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਬਰਕਤ ਦਿੱਤੀ।