< 1 Korintským 1 >

1 Pavel, povolaný apoštol Ježíše Krista, skrze vůli Boží, a bratr Sostenes,
ਪੌਲੁਸ, ਜਿਹੜਾ ਪਰਮੇਸ਼ੁਰ ਦੀ ਇੱਛਾ ਤੋਂ ਯਿਸੂ ਮਸੀਹ ਦਾ ਰਸੂਲ ਹੋਣ ਲਈ ਸੱਦਿਆ ਗਿਆ, ਅਤੇ ਸਾਡੇ ਭਰਾ ਸੋਸਥਨੇਸ ਵੱਲੋਂ,
2 Církvi Boží, kteráž jest v Korintu, posvěceným v Kristu Ježíši, povolaným svatým, spolu se všemi, kteříž vzývají jméno Pána našeho Jezukrista na všelikém místě, i jejich i našem:
ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ।
3 Milost vám a pokoj od Boha Otce našeho a Pána Jezukrista.
ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ ।
4 Děkuji Bohu svému vždycky za vás pro tu milost Boží, kteráž dána jest vám v Kristu Ježíši,
ਮੈਂ ਪਰਮੇਸ਼ੁਰ ਦੀ ਕਿਰਪਾ ਦੇ ਲਈ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ, ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
5 Že ve všem obohaceni jste v něm, v každém slovu a ve všelikém umění,
ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ।
6 Jakož svědectví Kristovo upevněno jest mezi vámi,
ਜਿਵੇਂ ਮਸੀਹ ਦੀ ਗਵਾਹੀ ਤੁਹਾਡੇ ਵਿੱਚ ਪੂਰੀ ਹੋਈ।
7 Takže nemáte žádného nedostatku ve všeliké milosti, očekávajíce zjevení Pána našeho Jezukrista,
ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ।
8 Kterýžto i utvrdí vás až do konce bez úhony ke dni příští Pána našeho Jezukrista.
ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ।
9 Věrnýť jest Bůh, skrze něhož povoláni jste k účastenství Syna jeho Jezukrista, Pána našeho.
ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ।
10 Prosímť vás pak, bratří, skrze jméno Pána našeho Jezukrista, abyste jednostejně mluvili všickni a aby nebylo mezi vámi roztržek, ale buďte spojeni jednostejnou myslí a jednostejným smyslem.
੧੦ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ।
11 Nebo oznámeno jest mi o vás, bratří moji, od některých z čeledi Chloe, že by mezi vámi byly různice.
੧੧ਕਿਉਂਕਿ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ।
12 Míním pak toto, že jeden každý z vás říká: Já jsem Pavlův, já Apollův, já Petrův, já pak Kristův.
੧੨ਮੇਰਾ ਆਖਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ “ਮੈਂ ਪੌਲੁਸ ਦਾ” ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੈਫ਼ਾਸ ਦਾ” ਜਾਂ “ਮੈਂ ਮਸੀਹ ਦਾ ਹਾਂ”।
13 Zdali rozdělen jest Kristus? Zdali Pavel ukřižován jest za vás? Anebo zdali jste ve jménu Pavlovu pokřtěni byli?
੧੩ਭਲਾ, ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਜਾਂ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ?
14 Děkuji Bohu, že jsem žádného z vás nekřtil, než Krispa a Gáia,
੧੪ਮੈਂ ਧੰਨਵਾਦ ਕਰਦਾ ਹਾਂ ਜੋ ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ।
15 Aby někdo neřekl, že jsem ve jméno své křtil.
੧੫ਜੋ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ।
16 Křtilť jsem také i Štěpánovu čeled. Více nevím, abych koho jiného křtil.
੧੬ਅਤੇ ਮੈਂ ਸਤਫ਼ਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ। ਇਸ ਤੋਂ ਇਲਾਵਾ ਮੈਂ ਨਹੀਂ ਜਾਣਦਾ ਜੋ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ।
17 Nebo neposlal mne Kristus křtíti, ale evangelium kázati, ne v moudrosti řeči, aby nebyl vyprázdněn kříž Kristův.
੧੭ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਭੇਜਿਆ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ।
18 Nebo slovo kříže těm, kteříž hynou, bláznovstvím jest, ale nám, kteříž spasení dosahujeme, moc Boží jest.
੧੮ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ।
19 Nebo psáno jest: Zahladím moudrost moudrých, a opatrnost opatrných zavrhu.
੧੯ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ।
20 Kde jest moudrý? A kde učený? A kde chytrák tohoto světa? Zdaliž Bůh neobrátil moudrosti tohoto světa v bláznovství? (aiōn g165)
੨੦ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?। (aiōn g165)
21 Nebo když v moudrosti Boží svět nepoznal skrze moudrost Boha, zalíbilo se Bohu skrze bláznové kázaní spasiti věřící,
੨੧ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ।
22 Poněvadž i Židé zázraků žádají, i Řekové hledají moudrosti.
੨੨ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ।
23 Myť pak kážeme Krista ukřižovaného, Židům zajisté pohoršení, a Řekům bláznovství,
੨੩ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ।
24 Ale povolaným, i Židům i Řekům, Krista, Boží moc a Boží moudrost.
੨੪ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ।
25 Nebo to bláznovství Boží jest moudřejší nežli lidé a mdloba Boží jest silnější než lidé.
੨੫ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।
26 Vidíte zajisté povolání vaše, bratří, že nemnozí moudří podle těla, nemnozí mocní, nemnozí urození;
੨੬ਹੇ ਭਰਾਵੋ ਆਪਣੇ ਸੱਦੇ ਉੱਤੇ ਧਿਆਨ ਕਰੋ ਭਈ ਸਰੀਰ ਦੇ ਅਨੁਸਾਰ ਨਾ ਤਾਂ ਬਾਹਲੇ ਬੁੱਧਵਾਨ, ਨਾ ਬਾਹਲੇ ਬਲਵਾਨ, ਨਾ ਬਾਹਲੇ ਕੁਲੀਨ ਸੱਦੇ ਹੋਏ ਹਨ।
27 Ale což bláznivého jest u světa, to sobě vyvolil Bůh, aby zahanbil moudré, a to, což jest u světa mdlé, Bůh vyvolil, aby zahanbil silné.
੨੭ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ।
28 A neurozené u světa a za nic položené vyvolil Bůh, ano hned, kteréž nejsou, aby ty věci, kteréž jsou, zkazil,
੨੮ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ।
29 Proto aby se nechlubilo před obličejem jeho žádné tělo.
੨੯ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ।
30 Vy pak jste z něho v Kristu Ježíši, kterýž učiněn jest nám moudrost od Boha, i spravedlnost, i posvěcení, i #vykoupení,
੩੦ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ।
31 Aby se tak dálo, jakož jest napsáno: Kdo se chlubí, v Pánu se chlub.
੩੧ਭਈ ਜਿਵੇਂ ਲਿਖਿਆ ਹੋਇਆ ਹੈ, ਜੋ ਕੋਈ ਘਮੰਡ ਕਰੇ ਸੋ ਪ੍ਰਭੂ ਵਿੱਚ ਘਮੰਡ ਕਰੇ।

< 1 Korintským 1 >