< 1 Samuelova 13 >
1 Saul tedy prvního léta kralování svého, (kraloval pak dvě létě nad Izraelem),
੧ਸ਼ਾਊਲ ਤੀਹ ਸਾਲ ਦਾ ਸੀ ਜਦ ਉਹ ਰਾਜ ਕਰਨ ਲੱਗਾ, ਅਤੇ ਉਸ ਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।
2 Vybral sobě tři tisíce z Izraele. I bylo jich s Saulem dva tisíce v Michmas a na hoře Bethel, a tisíc bylo s Jonatou v Gabaa Beniaminově; ostatek pak lidu rozpustil jednoho každého do příbytku jeho.
੨ਤਦ ਸ਼ਾਊਲ ਨੇ ਇਸਰਾਏਲ ਦੇ ਤਿੰਨ ਹਜ਼ਾਰ ਮਨੁੱਖਾਂ ਨੂੰ ਆਪਣੇ ਲਈ ਚੁਣ ਲਿਆ, ਦੋ ਹਜ਼ਾਰ ਮਿਕਮਾਸ਼ ਵਿੱਚ, ਬੈਤਏਲ ਦੇ ਪਰਬਤ ਵਿੱਚ ਸ਼ਾਊਲ ਦੇ ਨਾਲ ਰਹੇ ਅਤੇ ਇੱਕ ਹਜ਼ਾਰ ਬਿਨਯਾਮੀਨ ਦੇ ਗਿਬਆਹ ਵਿੱਚ ਯੋਨਾਥਾਨ ਦੇ ਨਾਲ ਰਹੇ। ਉਸ ਨੇ ਬਾਕੀ ਸਭਨਾਂ ਨੂੰ ਆਪੋ ਆਪਣੇ ਡੇਰੇ ਵੱਲ ਵਿਦਾ ਕੀਤਾ।
3 I pobil Jonata stráž Filistinských, kterouž měli na pahrbku, a uslyšeli to Filistinští. Tedy Saul troubil v troubu po vší zemi, řka: Ať to slyší Hebrejští.
੩ਯੋਨਾਥਾਨ ਨੇ ਫ਼ਲਿਸਤੀਆਂ ਦੀ ਚੌਂਕੀ ਦੇ ਸਿਪਾਹੀਆਂ ਨੂੰ ਜੋ ਗਿਬਆਹ ਵਿੱਚ ਸਨ ਮਾਰਿਆ, ਇਹ ਗੱਲ ਜਦੋਂ ਫ਼ਲਿਸਤੀਆਂ ਨੇ ਸੁਣੀ ਅਤੇ ਸ਼ਾਊਲ ਨੇ ਤੁਰ੍ਹੀ ਦੀ ਆਵਾਜ਼ ਨਾਲ ਸਾਰੇ ਦੇਸ ਵਿੱਚ ਮੁਨਾਦੀ ਸੁਣਾਈ, ਜੋ ਇਬਰਾਨੀ ਸੁਣ ਲੈਣ!
4 A tak slyšel všecken Izrael, že bylo praveno: Pobil Saul stráž Filistinských, pročež také zoškliven byl Izrael mezi Filistinskými. I svolán jest lid za Saulem do Galgala.
੪ਅਤੇ ਇਹ ਗੱਲ ਸਾਰੇ ਇਸਰਾਏਲ ਨੇ ਸੁਣੀ ਜੋ ਸ਼ਾਊਲ ਨੇ ਫ਼ਲਿਸਤੀਆਂ ਦੀ ਇੱਕ ਚੌਂਕੀ ਦੇ ਸਿਪਾਹੀ ਮਾਰ ਸੁੱਟੇ ਅਤੇ ਜੋ ਫ਼ਲਿਸਤੀਆਂ ਦੀ ਨਜ਼ਰ ਵਿੱਚ ਇਸਰਾਏਲੀ ਵੀ ਘਿਣਾਉਣੇ ਹੋ ਗਏ ਅਤੇ ਸ਼ਾਊਲ ਕੋਲ ਗਿਲਗਾਲ ਵਿੱਚ ਇਕੱਠੇ ਹੋਏ।
5 Filistinští pak sebrali se k boji proti Izraelovi, třidceti tisíc vozů, a šest tisíc jezdců, a lidu ve množství, jako jest písku na břehu mořském. I vytáhli a položili se v Michmas na východ Betaven.
੫ਫ਼ਲਿਸਤੀ ਵੀ ਇਸਰਾਏਲ ਨਾਲ ਲੜਾਈ ਕਰਨ ਲਈ ਇਕੱਠੇ ਹੋਏ। ਉਨ੍ਹਾਂ ਕੋਲ ਤੀਹ ਹਜ਼ਾਰ ਰੱਥ ਅਤੇ ਛੇ ਹਜ਼ਾਰ ਸਵਾਰ ਸਨ ਅਤੇ ਸਮੁੰਦਰ ਦੀ ਰੇਤ ਦੀ ਤਰ੍ਹਾਂ ਬਹੁਤੇ ਲੋਕ ਸਨ। ਸੋ ਉਹਨਾਂ ਚੜ੍ਹਾਈ ਕੀਤੀ ਅਤੇ ਬੈਤ-ਆਵਨ ਦੇ ਪੂਰਬ ਵੱਲ ਮਿਕਮਾਸ਼ ਵਿੱਚ ਡੇਰੇ ਲਾਏ।
6 A protož muži Izraelští vidouce, že jim úzko, (nebo byl ssoužen lid), skryl se lid v jeskyních a v ohradách, a v skalách a v horách, i v jamách.
੬ਜਦ ਇਸਰਾਏਲੀਆਂ ਨੇ ਦੇਖਿਆ ਜੋ ਅਸੀਂ ਮੁਸ਼ਕਿਲ ਵਿੱਚ ਹਾਂ ਇਸ ਲਈ ਉਹ ਲੋਕ ਗੁਫ਼ਾਂਵਾਂ, ਝਾੜੀਆਂ, ਚੱਟਾਨਾਂ, ਗੜ੍ਹਾਂ ਅਤੇ ਟੋਇਆਂ ਵਿੱਚ ਜਾ ਲੁਕੇ।
7 Hebrejští také přepravili se přes Jordán do země Gád a Galád. Saul pak ještě byl v Galgala, a všecken lid zastrašil se, jda za ním.
੭ਕਈ ਇਬਰਾਨੀ ਯਰਦਨੋਂ ਪਾਰ ਗਾਦ ਅਤੇ ਗਿਲਆਦ ਦੇ ਦੇਸ ਨੂੰ ਚੱਲੇ ਗਏ, ਪਰ ਸ਼ਾਊਲ ਗਿਲਗਾਲ ਵਿੱਚ ਹੀ ਰਿਹਾ, ਅਤੇ ਉਹ ਸਭ ਲੋਕ ਕੰਬਦੇ ਹੋਏ ਉਹਨਾਂ ਦੇ ਪਿੱਛੇ ਚੱਲ ਪਏ।
8 I očekával tu za sedm dní vedlé času uloženého od Samuele; a když nepřicházel Samuel do Galgala, rozešel se lid od něho.
੮ਉਹ ਉੱਥੇ ਸਮੂਏਲ ਦੇ ਠਹਿਰਾਏ ਹੋਏ ਸਮੇਂ ਦੇ ਅਨੁਸਾਰ, ਸੱਤਾਂ ਦਿਨਾਂ ਤੱਕ ਉਡੀਕ ਕਰਦਾ ਰਿਹਾ, ਪਰ ਸਮੂਏਲ ਗਿਲਗਾਲ ਵਿੱਚ ਨਾ ਆਇਆ ਅਤੇ ਸਾਰੇ ਲੋਕ ਉਹ ਦੇ ਕੋਲੋਂ ਇੱਧਰ-ਉੱਧਰ ਹੋ ਗਏ।
9 Tedy řekl Saul: Přineste ke mně obět zápalnou a oběti pokojné. I obětoval oběti zápalné.
੯ਤਦ ਸ਼ਾਊਲ ਨੇ ਆਖਿਆ, ਹੋਮ ਦੀ ਬਲੀ ਅਤੇ ਸੁੱਖ-ਸਾਂਦ ਦੀ ਭੇਟ ਮੇਰੇ ਕੋਲ ਲੈ ਆਓ ਅਤੇ ਉਸ ਨੇ ਹੋਮ ਦੀ ਬਲੀ ਚੜ੍ਹਾਈ।
10 Když pak již dokonal obětování oběti zápalné, aj, Samuel přicházel, a Saul vyšel proti němu, aby ho přivítal.
੧੦ਅਤੇ ਜਿਸ ਵੇਲੇ ਉਹ ਹੋਮ ਦੀ ਬਲੀ ਚੜ੍ਹਾ ਚੁੱਕਾ ਤਾਂ ਵੇਖੋ, ਸਮੂਏਲ ਵੀ ਪਹੁੰਚ ਗਿਆ ਅਤੇ ਸ਼ਾਊਲ ਉਸ ਨੂੰ ਮਿਲਣ ਲਈ ਉਸ ਦੀ ਸੁੱਖ-ਸਾਂਦ ਪੁੱਛਣ ਨਿੱਕਲਿਆ।
11 I řekl Samuel: Co jsi učinil? Odpověděl Saul: Když jsem viděl, že se lid rozchází ode mne, a ty nepřicházíš k uloženému dni, a Filistinští byli shromážděni v Michmas:
੧੧ਸਮੂਏਲ ਨੇ ਪੁੱਛਿਆ, ਤੂੰ ਕੀ ਕੀਤਾ? ਸ਼ਾਊਲ ਬੋਲਿਆ, ਮੈਂ ਜਦੋਂ ਵੇਖਿਆ ਕਿ ਲੋਕ ਮੇਰੇ ਕੋਲੋਂ ਇੱਧਰ-ਉੱਧਰ ਹੋ ਗਏ ਹਨ ਅਤੇ ਤੂੰ ਠਹਿਰਾਏ ਹੋਏ ਦਿਨਾਂ ਵਿੱਚ ਨਾ ਆਇਆ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਇਕੱਠੇ ਹੋਏ।
12 I řekl jsem: Nyní připadnou Filistinští na mne v Galgala, a tváři Hospodinově nemodlil jsem se. Takž jsem se opovážil a obětoval jsem oběti zápalné.
੧੨ਤਦ ਮੈਂ ਆਖਿਆ ਜੋ ਫ਼ਲਿਸਤੀ ਮੇਰੇ ਉੱਤੇ ਗਿਲਗਾਲ ਵਿੱਚ ਹਮਲਾ ਕਰਨਗੇ ਅਤੇ ਮੈਂ ਹੁਣ ਤੱਕ ਯਹੋਵਾਹ ਦੀ ਕਿਰਪਾ ਦੀ ਬੇਨਤੀ ਨਹੀਂ ਕੀਤੀ ਇਸ ਲਈ ਮੈਂ ਨਾ ਚਾਹੁੰਦੇ ਹੋਏ ਵੀ ਹੋਮ ਦੀ ਬਲੀ ਚੜ੍ਹਾਈ।
13 Tedy řekl Samuel Saulovi: Bláznivě jsi učinil, nezachovals přikázaní Hospodina Boha svého, kteréž přikázal tobě; nebo nyní byl by utvrdil Hospodin království tvé nad Izraelem až na věky.
੧੩ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੂਰਖਤਾਈ ਕੀਤੀ ਹੈ ਕਿਉਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ ਜੋ ਉਸ ਨੇ ਤੈਨੂੰ ਦਿੱਤੀ ਸੀ, ਨਹੀਂ ਤਾਂ ਯਹੋਵਾਹ ਹੁਣ ਤੋਂ ਸਦੀਪਕ ਕਾਲ ਤੱਕ ਤੇਰਾ ਰਾਜ ਇਸਰਾਏਲ ਵਿੱਚ ਠਹਿਰਾ ਦਿੰਦਾ।
14 Ale již nyní království tvé neostojí. Vyhledalť jest Hospodin sobě muže vedlé srdce svého, jemuž rozkázal Hospodin, aby byl vůdce nad lidem jeho; nebo jsi nezachoval, cožť přikázal Hospodin.
੧੪ਹੁਣ ਤੇਰਾ ਰਾਜ ਕਾਇਮ ਨਾ ਰਹੇਗਾ ਕਿਉਂ ਜੋ ਯਹੋਵਾਹ ਨੇ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭ ਲਿਆ ਅਤੇ ਯਹੋਵਾਹ ਨੇ ਆਪਣੇ ਲੋਕਾਂ ਦਾ ਪ੍ਰਧਾਨ ਬਣਨ ਲਈ ਉਹ ਨੂੰ ਆਗਿਆ ਕੀਤੀ ਕਿਉਂ ਜੋ ਤੂੰ ਯਹੋਵਾਹ ਦੀ ਆਗਿਆ ਨੂੰ ਨਹੀਂ ਮੰਨਿਆ, ਜੋ ਉਸ ਨੇ ਤੈਨੂੰ ਦਿੱਤੀ ਸੀ।
15 Vstav pak Samuel, vstoupil z Galgala do Gabaa Beniaminova. A Saul načetl lidu, kterýž zůstával při něm, okolo šesti set mužů.
੧੫ਸਮੂਏਲ ਉੱਠਿਆ ਅਤੇ ਗਿਲਗਾਲ ਤੋਂ ਬਿਨਯਾਮੀਨ ਦੇ ਸ਼ਹਿਰ ਗਿਬਆਹ ਨੂੰ ਗਿਆ। ਤਦ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਗਿਣਿਆ ਜੋ ਉਹ ਦੇ ਕੋਲ ਸਨ, ਅਤੇ ਉਹ ਮਨੁੱਖ ਲੱਗਭੱਗ ਛੇ ਸੌ ਸਨ।
16 Saul tedy a Jonata syn jeho, i lid, kterýž zůstával s nimi, byli v Gabaa Beniaminově, Filistinští pak leželi v Michmas.
੧੬ਅਤੇ ਸ਼ਾਊਲ ਅਤੇ ਉਸ ਦਾ ਪੁੱਤਰ ਯੋਨਾਥਾਨ ਅਤੇ ਉਨ੍ਹਾਂ ਦੇ ਨਾਲ ਦੇ ਲੋਕ ਬਿਨਯਾਮੀਨ ਦੇ ਗਿਬਆਹ ਵਿੱਚ ਰਹੇ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਡੇਰੇ ਲਾਈ ਬੈਠੇ ਸਨ।
17 I vyšli zhoubcové z vojska Filistinského na tré rozdělení. Houf jeden obrátil se k cestě Ofra, k zemi Sual;
੧੭ਫ਼ਲਿਸਤੀਆਂ ਦੇ ਦਲ ਤੋਂ ਲੁਟੇਰੇ ਤਿੰਨ ਟੋਲੀਆਂ ਬਣਾ ਕੇ ਨਿੱਕਲੇ। ਇੱਕ ਟੋਲੀ ਸ਼ੂਆਲ ਦੇ ਦੇਸ ਨੂੰ ਓਫਰਾਹ ਦੇ ਰਾਹ ਵੱਲ ਗਈ।
18 A houf druhý obrátil se na cestu Betoron; houf pak třetí pustil se cestou krajiny, kteráž patří k údolí Seboim na poušť.
੧੮ਦੂਜੀ ਟੋਲੀ ਬੈਤ-ਹੋਰੋਨ ਦੇ ਰਾਹ ਆਈ ਅਤੇ ਤੀਜੀ ਟੋਲੀ ਉਸ ਬੰਨੇ ਦੇ ਰਾਹ ਤੁਰੀ ਜਿਹੜਾ ਸਬੋਈਮ ਦੀ ਵਾਦੀ ਦੇ ਉੱਤੇ ਉਜਾੜ ਦੇ ਪਾਸੇ ਸੀ।
19 Kováře pak žádného nenalézalo se ve vší zemi Izraelské; nebo byli řekli Filistinští: Aby sobě Hebrejští nenadělali mečů a kopí.
੧੯ਉਸ ਵੇਲੇ ਇਸਰਾਏਲ ਦੇ ਸਾਰੇ ਦੇਸ ਵਿੱਚ ਇੱਕ ਲੁਹਾਰ ਵੀ ਨਹੀਂ ਮਿਲਦਾ ਸੀ, ਕਿਉਂ ਜੋ ਫ਼ਲਿਸਤੀਆਂ ਨੇ ਆਖਿਆ ਸੀ, ਅਜਿਹਾ ਨਾ ਹੋਵੇ ਜੋ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਣਾਉਣ,
20 Protož chodívali všickni Izraelští k Filistinským, aby ostřil sobě jeden každý radlici svou, a motyku svou, sekeru svou i vidly své,
੨੦ਸਗੋਂ ਸਾਰੇ ਇਸਰਾਏਲੀ ਫ਼ਲਿਸਤੀਆਂ ਦੇ ਕੋਲ ਸੱਭੇ ਆਪੋ ਆਪਣੇ ਹੱਲ੍ਹ ਫਾਲੇ ਅਤੇ ਆਪਣੀ ਕਹੀ ਅਤੇ ਆਪਣਾ ਕੁਹਾੜਾ ਅਤੇ ਆਪਣੀ ਦਾਤੀ ਤਿੱਖੇ ਕਰਾਉਣ ਲਈ ਜਾਂਦੇ ਸਨ।
21 Sic jinak byly štěrbiny na radlicích, motykách, vidlách třírohých a sekerách; také i o zaostření ostnu bývalo těžko.
੨੧ਪਰ ਦਾਤੀਆਂ, ਹੱਲ੍ਹ ਫਾਲੇ, ਤ੍ਰਿਸੂਲ ਅਤੇ ਕੁਹਾੜਿਆਂ ਦੇ ਲਈ ਅਤੇ ਆਰਾਂ ਨੂੰ ਤਿੱਖਿਆਂ ਕਰਨ ਲਈ ਉਨ੍ਹਾਂ ਕੋਲ ਰੇਤੀਆਂ ਸਨ।
22 I bylo, že v čas boje nenalézalo se meče ani kopí u žádného z lidu toho, kterýž byl s Saulem a s Jonatou, toliko u Saule a u Jonaty syna jeho.
੨੨ਇਸ ਲਈ ਅਜਿਹਾ ਹੋਇਆ ਜੋ ਲੜਾਈ ਦੇ ਦਿਨ ਉਨ੍ਹਾਂ ਲੋਕਾਂ ਦੇ ਵਿੱਚੋਂ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ, ਕਿਸੇ ਦੇ ਹੱਥ ਵਿੱਚ ਇੱਕ ਤਲਵਾਰ ਅਤੇ ਇੱਕ ਬਰਛੀ ਵੀ ਨਹੀਂ ਸੀ, ਪਰ ਉਹ ਸ਼ਾਊਲ ਅਤੇ ਉਹ ਦੇ ਪੁੱਤਰ ਯੋਨਾਥਾਨ ਦੇ ਕੋਲ ਸਨ।
23 Vyšla pak stráž Filistinských k cestám Michmas.
੨੩ਤਦ ਫ਼ਲਿਸਤੀਆਂ ਦੀ ਚੌਂਕੀ ਦੇ ਸਿਪਾਹੀ ਮਿਕਮਾਸ਼ ਦੀ ਘਾਟੀ ਤੱਕ ਪਹੁੰਚ ਗਏ।