< 1 Samuelova 3 >
1 Mládenček pak Samuel přisluhoval Hospodinu při Elí, a řeč Hospodinova byla vzácná v těch dnech, aniž bývalo vidění zjevného.
੧ਉਹ ਬਾਲਕ ਸਮੂਏਲ ਏਲੀ ਦੇ ਸਾਹਮਣੇ ਯਹੋਵਾਹ ਦੀ ਸੇਵਾ ਕਰਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਦਾ ਬਚਨ ਬਹੁਤ ਦੁਰਲੱਭ ਸੀ ਕਿਉਂ ਜੋ ਦਰਸ਼ਣ ਘੱਟ ਹੁੰਦਾ ਸੀ।
2 Stalo se pak jednoho dne, když Elí ležel na místě svém, (a již byl počal scházeti na oči, a nemohl viděti),
੨ਅਤੇ ਅਜਿਹਾ ਹੋਇਆ ਜਦ ਏਲੀ ਆਪਣੇ ਥਾਂ ਲੰਮਾ ਪਿਆ ਸੀ ਅਤੇ ਉਹ ਦੀਆਂ ਅੱਖੀਆਂ ਅਜਿਹੀਆਂ ਧੁੰਦਲੀਆਂ ਹੋਣ ਲੱਗੀਆਂ ਜੋ ਉਹ ਵੇਖ ਨਹੀਂ ਸਕਦਾ ਸੀ।
3 Samuel také spal, a světlo Boží ještě zhašeno nebylo v chrámě Hospodinově, v němž byla truhla Boží,
੩ਪਰਮੇਸ਼ੁਰ ਦਾ ਦੀਵਾ, ਜੋ ਯਹੋਵਾਹ ਦੀ ਹੈਕਲ ਵਿੱਚ ਜਿੱਥੇ ਪਰਮੇਸ਼ੁਰ ਦਾ ਸੰਦੂਕ ਸੀ ਜੋ ਅਜੇ ਨਹੀਂ ਬੁਝਿਆ ਸੀ ਅਤੇ ਸਮੂਏਲ ਲੰਮਾ ਪਿਆ ਹੋਇਆ ਸੀ।
4 Že zavolal Hospodin Samuele. Kterýž řekl: Teď jsem.
੪ਤਦ ਯਹੋਵਾਹ ਨੇ ਸਮੂਏਲ ਨੂੰ ਬੁਲਾਇਆ ਅਤੇ ਉਹ ਨੇ ਆਖਿਆ, ਮੈਂ ਹਾਜ਼ਰ ਹਾਂ,
5 I běžel k Elí a řekl: Teď jsem, nebo jsi mne volal. I odpověděl: Nevolal jsem, jdi zase spáti. Kterýž odšed, spal.
੫ਅਤੇ ਭੱਜ ਕੇ ਏਲੀ ਕੋਲ ਗਿਆ ਅਤੇ ਆਖਿਆ, ਤੂੰ ਜੋ ਮੈਨੂੰ ਬੁਲਾਇਆ ਹੈ ਮੈਂ ਹਾਜ਼ਰ ਹਾਂ। ਪਰ ਉਹ ਬੋਲਿਆ, ਮੈਂ ਤਾਂ ਨਹੀਂ ਬੁਲਾਇਆ। ਵਾਪਿਸ ਜਾ ਕੇ ਲੰਮਾ ਪੈ ਜਾ। ਸੋ ਉਹ ਜਾ ਕੇ ਲੰਮਾ ਪੈ ਗਿਆ।
6 Opět pak Hospodin zavolal Samuele. A vstav Samuel, šel k Elí a řekl: Teď jsem, nebo jsi mne volal. I odpověděl: Nevolalť jsem, synu můj; jdi zase, spi.
੬ਯਹੋਵਾਹ ਨੇ ਸਮੂਏਲ ਨੂੰ ਫੇਰ ਬੁਲਾਇਆ ਅਤੇ ਸਮੂਏਲ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ। ਉਸ ਨੇ ਆਖਿਆ, ਹੇ ਮੇਰੇ ਪੁੱਤਰ, ਮੈਂ ਨਹੀਂ ਬੁਲਾਇਆ। ਵਾਪਿਸ ਜਾ ਕੇ ਲੰਮਾ ਪੈ ਜਾ।
7 Samuel pak ještě neznal Hospodina, a ještě nebyla mu zjevena řeč Hospodinova.
੭ਪਰ ਸਮੂਏਲ ਅਜੇ ਯਹੋਵਾਹ ਨੂੰ ਨਹੀਂ ਜਾਣਦਾ ਸੀ ਅਤੇ ਨਾ ਹੀ ਯਹੋਵਾਹ ਦਾ ਬਚਨ ਉਸ ਉੱਤੇ ਪਰਗਟ ਹੋਇਆ ਸੀ।
8 Tedy opět Hospodin zavolal Samuele po třetí. Kterýžto vstav, šel k Elí a řekl: Teď jsem, nebo jsi mne volal. Tedy srozuměl Elí, že byl Hospodin volal mládence.
੮ਫੇਰ ਯਹੋਵਾਹ ਨੇ ਤੀਜੀ ਵਾਰੀ ਸਮੂਏਲ ਨੂੰ ਬੁਲਾਇਆ ਅਤੇ ਉਹ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ ਹੈ। ਤਦ ਏਲੀ ਨੇ ਜਾਣ ਲਿਆ ਜੋ ਯਹੋਵਾਹ ਨੇ ਬਾਲਕ ਨੂੰ ਬੁਲਾਇਆ ਹੋਣਾ ਹੈ।
9 I řekl Elí k Samuelovi: Jdi, spi, a bude-li tě volati, řekneš: Mluv, Hospodine, nebo slyší služebník tvůj. Odšel tedy Samuel, a spal na místě svém.
੯ਤਦ ਏਲੀ ਨੇ ਸਮੂਏਲ ਨੂੰ ਆਖਿਆ, ਜਾ ਲੰਮਾ ਪੈ ਜਾ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਤੈਨੂੰ ਪੁਕਾਰੇ ਤਾਂ ਤੂੰ ਆਖੀ, ਹੇ ਯਹੋਵਾਹ ਬੋਲ, ਤੇਰਾ ਦਾਸ ਸੁਣਦਾ ਹੈ। ਸੋ ਸਮੂਏਲ ਆਪਣੇ ਥਾਂ ਜਾ ਕੇ ਲੰਮਾ ਪੈ ਗਿਆ।
10 I přišel Hospodin, a stál a zavolal, jako i prvé, a řekl: Samueli, Samueli! Odpověděl Samuel: Mluv, nebo slyší služebník tvůj.
੧੦ਤਦ ਯਹੋਵਾਹ ਆਇਆ ਅਤੇ ਖੜ੍ਹੇ ਹੋ ਕੇ ਪਹਿਲਾਂ ਦੀ ਤਰ੍ਹਾਂ ਸੱਦਿਆ, “ਸਮੂਏਲ, ਸਮੂਏਲ।” ਤਦ ਸਮੂਏਲ ਨੇ ਕਿਹਾ, ਬੋਲ ਕਿਉਂ ਜੋ ਤੇਰਾ ਦਾਸ ਸੁਣਦਾ ਹੈ।
11 I řekl Hospodin Samuelovi: Aj, já učiním věc takovou v Izraeli, kterouž kdokoli uslyší, zníti jemu bude v obou uších jeho.
੧੧ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਵੇਖ, ਮੈਂ ਇਸਰਾਏਲ ਦੇ ਵਿੱਚ ਇੱਕ ਅਜਿਹਾ ਕੰਮ ਕਰਾਂਗਾ ਜਿਸ ਨੂੰ ਸੁਣਨ ਵਾਲੇ ਕੰਬਣਗੇ,
12 V ten den uvedu na Elí všecko to, což jsem mluvil proti domu jeho; počnuť i dokonám.
੧੨ਸੋ ਉਸ ਦਿਨ ਮੈਂ ਏਲੀ ਉੱਤੇ ਸਭ ਕੁਝ ਆਦ ਤੋਂ ਅੰਤ ਤੱਕ ਲਿਆਵਾਂਗਾ ਜੋ ਮੈਂ ਉਸ ਦੇ ਟੱਬਰ ਦੇ ਲਈ ਆਖਿਆ ਸੀ।
13 A ukáži jemu, že já soudím dům jeho až na věky pro nepravost, o níž věděl; nebo znaje, že na se zlořečenství uvodí synové jeho, a však nezbránil jim.
੧੩ਕਿਉਂ ਜੋ ਮੈਂ ਉਹ ਨੂੰ ਆਖਿਆ ਕਿ ਮੈਂ ਉਸ ਬੁਰਿਆਈ ਦੇ ਕਾਰਨ ਜਿਸ ਨੂੰ ਉਹ ਨੇ ਜਾਣ ਵੀ ਲਿਆ ਹੈ ਸਦੀਪਕ ਕਾਲ ਤੱਕ ਉਹ ਦੇ ਘਰ ਤੋਂ ਬਦਲਾ ਲਵਾਂਗਾ ਕਿਉਂ ਜੋ ਉਹ ਦੇ ਪੁੱਤਰਾਂ ਨੇ ਆਪਣੇ ਆਪ ਨੂੰ ਨੀਚ ਕੀਤਾ ਹੈ ਅਤੇ ਉਹ ਨੇ ਉਨ੍ਹਾਂ ਨੂੰ ਨਹੀਂ ਰੋਕਿਆ।
14 A protož jsem zapřisáhl domu Elí, že nebude vyčištěna nepravost domu Elí žádnou obětí, ani obětí suchou až na věky.
੧੪ਇਸ ਕਰਕੇ ਏਲੀ ਦੇ ਟੱਬਰ ਵਿਖੇ ਮੈਂ ਸਹੁੰ ਖਾਧੀ ਹੈ ਜੋ ਏਲੀ ਦੇ ਟੱਬਰ ਦੀ ਬੁਰਿਆਈ, ਕਿਸੇ ਕੁਰਬਾਨੀ ਜਾਂ ਭੇਟ ਦੇ ਨਾਲ ਸਦਾ ਤੱਕ ਨਾ ਮਿਟੇ।
15 I spal Samuel až do jitra, a otevřel dvéře domu Hospodinova; ostýchal se pak Samuel oznámiti Elí toho vidění.
੧੫ਸਮੂਏਲ ਸਵੇਰ ਤੱਕ ਸੁੱਤਾ ਰਿਹਾ, ਫੇਰ ਉਸ ਨੇ ਯਹੋਵਾਹ ਦੇ ਘਰ ਦੇ ਬੂਹੇ ਖੋਲ੍ਹ ਦਿੱਤੇ ਅਤੇ ਸਮੂਏਲ ਏਲੀ ਨੂੰ ਉਸ ਦਰਸ਼ਣ ਨੂੰ ਦੱਸਣ ਤੋਂ ਡਰਦਾ ਸੀ।
16 Tedy povolal Elí Samuele a řekl: Samueli, synu můj. Kterýž odpověděl: Teď jsem.
੧੬ਤਦ ਏਲੀ ਨੇ ਸਮੂਏਲ ਨੂੰ ਸੱਦ ਕੇ ਆਖਿਆ, ਹੇ ਮੇਰੇ ਪੁੱਤਰ ਸਮੂਏਲ! ਉਹ ਬੋਲਿਆ, ਮੈਂ ਹਾਜ਼ਰ ਹਾਂ।
17 I řekl: Jaká jest to řeč, kterouž mluvil tobě? Netaj medle přede mnou. Toto učiň tobě Bůh a toto přidej, jestliže co zatajíš přede mnou ze všech slov, kteráž mluvil tobě.
੧੭ਤਦ ਉਹ ਨੇ ਪੁੱਛਿਆ, ਉਹ ਕਿਹੜੀ ਗੱਲ ਸੀ ਜੋ ਤੈਨੂੰ ਯਹੋਵਾਹ ਨੇ ਆਖੀ ਹੈ? ਮੈਥੋਂ ਨਾ ਲੁਕਾਵੀਂ। ਜੇ ਕਦੀ ਉਨ੍ਹਾਂ ਗੱਲਾਂ ਵਿੱਚੋਂ ਜੋ ਉਸ ਨੇ ਤੈਨੂੰ ਆਖੀਆਂ ਹਨ, ਤੂੰ ਕੁਝ ਵੀ ਲੁਕਾਵੇਂ ਤਾਂ ਪਰਮੇਸ਼ੁਰ ਤੇਰੇ ਨਾਲ ਉਵੇਂ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ ਕਰੇ!
18 A tak oznámil jemu Samuel všecka slova, a ničeho nezatajil před ním. A on řekl: Hospodinť jest, nechť učiní, což ráčí.
੧੮ਤਦ ਸਮੂਏਲ ਨੇ ਉਹ ਨੂੰ ਸਾਰਾ ਬਚਨ ਦੱਸ ਦਿੱਤਾ ਅਤੇ ਉਸ ਕੋਲੋਂ ਕੁਝ ਨਾ ਲੁਕਾਇਆ। ਉਹ ਬੋਲਿਆ, ਉਹ ਯਹੋਵਾਹ ਹੀ ਹੈ। ਜੋ ਚਾਹੇ ਸੋ ਕਰੇ।
19 Rostl pak Samuel, a Hospodin byl s ním, tak že nedopustil padnouti žádnému slovu jeho na zem.
੧੯ਸਮੂਏਲ ਵੱਧਦਾ ਗਿਆ ਅਤੇ ਯਹੋਵਾਹ ਉਹ ਦੇ ਅੰਗ-ਸੰਗ ਸੀ ਅਤੇ ਉਸ ਨੇ ਉਹ ਦੀ ਆਖੀ ਕੋਈ ਗੱਲ ਧਰਤੀ ਉੱਤੇ ਵਿਅਰਥ ਨਾ ਜਾਣ ਦਿੱਤੀ।
20 Z čehož poznal všecken Izrael od Dan až do Bersabé, že Samuel jest věrný prorok Hospodinův.
੨੦ਅਤੇ ਦਾਨ ਸ਼ਹਿਰ ਤੋਂ ਲੈ ਕੇ ਬਏਰਸ਼ਬਾ ਸ਼ਹਿਰ ਤੱਕ ਸਾਰਾ ਇਸਰਾਏਲ ਜਾਣ ਗਿਆ ਜੋ ਸਮੂਏਲ ਯਹੋਵਾਹ ਦਾ ਨਬੀ ਠਹਿਰਾਇਆ ਗਿਆ ਸੀ।
21 Nebo se jemu i potom ukazoval Hospodin v Sílo, jakož se byl prvé zjevil Hospodin Samuelovi v Sílo, skrze řeč Hospodinovu.
੨੧ਅਤੇ ਯਹੋਵਾਹ ਸ਼ੀਲੋਹ ਵਿੱਚ ਫੇਰ ਪ੍ਰਗਟ ਹੋਇਆ, ਕਿਉਂ ਜੋ ਯਹੋਵਾਹ ਨੇ ਆਪਣੇ ਆਪ ਨੂੰ ਸ਼ੀਲੋਹ ਵਿੱਚ ਸਮੂਏਲ ਉੱਤੇ ਆਪਣੇ ਬਚਨ ਨਾਲ ਪ੍ਰਗਟ ਕੀਤਾ ਸੀ।