< 1 Samuelova 6 >
1 Byla pak truhla Hospodinova v krajině Filistinské za sedm měsíců.
੧ਸੋ ਯਹੋਵਾਹ ਦਾ ਸੰਦੂਕ ਸੱਤ ਮਹੀਨਿਆਂ ਤੱਕ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ।
2 Tedy Filistinští povolavše kněží a hadačů, řekli: Co učiníme s truhlou Hospodinovou? Oznamte nám, kterak bychom ji odeslali na místo její?
੨ਤਦ ਫ਼ਲਿਸਤੀਆਂ ਨੇ ਪੁਜਾਰੀਆਂ ਅਤੇ ਜੋਤਸ਼ੀਆਂ ਨੂੰ ਸੱਦਿਆ ਅਤੇ ਆਖਿਆ, ਕਿ ਯਹੋਵਾਹ ਦੇ ਇਸ ਸੰਦੂਕ ਨੂੰ ਅਸੀਂ ਕੀ ਕਰੀਏ? ਸਾਨੂੰ ਦੱਸੋ ਕਿ ਕਿਸ ਤਰ੍ਹਾਂ ਉਸ ਨੂੰ ਉਹ ਦੇ ਸਥਾਨ ਵਿੱਚ ਪਹੁੰਚਾਈਏ।
3 Kteříž odpověděli: Jestliže odešlete truhlu Boha Izraelského, neodsílejte jí prázdné, ale všelijak dejte jí obět za provinění; tehdy uzdraveni budete, a poznáte, proč ruka jeho neodešla od vás.
੩ਉਹਨਾਂ ਨੇ ਕਿਹਾ, ਜੇ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜਦੇ ਹੋ ਤਾਂ ਖਾਲੀ ਨਾ ਭੇਜੋ ਸਗੋਂ ਇੱਕ ਦੋਸ਼ ਦੀ ਭੇਟ ਉਹ ਦੇ ਨਾਲ ਜ਼ਰੂਰ ਭੇਜ ਦਿਓ ਤਾਂ ਤੁਸੀਂ ਚੰਗੇ ਹੋ ਜਾਓਗੇ ਅਤੇ ਤੁਸੀਂ ਜਾਣ ਲਓਗੇ ਉਸਦਾ ਹੱਥ ਤੁਹਾਡੇ ਉੱਤੋਂ ਕਿਉਂ ਨਹੀਂ ਚੁੱਕਿਆ ਗਿਆ।
4 I řekli: Jakáž jest to obět za hřích, kterouž jí dáti máme? Odpověděli: Vedlé počtu knížat Filistinských pět zadků zlatých a pět myší zlatých; nebo rána jednostejná jest na všechněch, i na knížatech vašich.
੪ਤਦ ਉਨ੍ਹਾਂ ਨੇ ਪੁੱਛਿਆ ਅਸੀਂ ਦੋਸ਼ ਦੀ ਭੇਟ ਲਈ ਕੀ ਭੇਜੀਏ? ਉਹ ਬੋਲੇ, ਫ਼ਲਿਸਤੀ ਸਰਦਾਰਾਂ ਦੀ ਗਿਣਤੀ ਅਨੁਸਾਰ ਪੰਜ ਸੋਨੇ ਦੇ ਚੂਹੇ ਅਤੇ ਪੰਜ ਸੋਨੇ ਦੀਆਂ ਗਿਲ੍ਹਟੀਆਂ ਕਿਉਂ ਜੋ ਤੁਸੀਂ ਸਭਨਾਂ ਉੱਤੇ ਅਤੇ ਤੁਹਾਡੇ ਸਰਦਾਰਾਂ ਉੱਤੇ ਇੱਕੋ ਜਿਹੀ ਬਵਾਂ ਹੈ।
5 Uděláte tedy podobenství zadků svých a podobenství myší svých, kteréž pokazily zemi, i dáte slávu Bohu Izraelskému; snad pozlehčí ruky své nad vámi, i nad bohy vašimi a nad zemí vaší.
੫ਸੋ ਤੁਸੀਂ ਆਪਣੀਆਂ ਗਿਲ੍ਹਟੀਆਂ ਦੀਆਂ ਮੂਰਤਾਂ ਅਤੇ ਉਨ੍ਹਾਂ ਚੂਹਿਆਂ ਦੀਆਂ ਮੂਰਤਾਂ ਜੋ ਦੇਸ ਨੂੰ ਵਿਗਾੜਦੀਆਂ ਹਨ ਬਣਾਓ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰੋ। ਹੋ ਸਕਦਾ ਹੈ ਕਿ ਉਹ ਤੁਹਾਥੋਂ ਅਤੇ ਤੁਹਾਡੇ ਦੇਵਤਿਆਂ ਅਤੇ ਤੁਹਾਡੇ ਦੇਸ ਉੱਤੋਂ ਆਪਣਾ ਹੱਥ ਚੁੱਕ ਲਵੇ।
6 A proč obtěžujete srdce svá, jako jsou obtížili Egyptští a Farao srdce své? Zdaliž, když divné věci prokázal při nich, nepropustili jich, a oni odešli?
੬ਤੁਸੀਂ ਆਪਣੇ ਮਨ ਨੂੰ ਸਖ਼ਤ ਕਿਉਂ ਕਰਦੇ ਹੋ ਜਿਵੇਂ ਮਿਸਰੀਆਂ ਨੇ ਅਤੇ ਫ਼ਿਰਊਨ ਨੇ ਆਪਣੇ ਮਨਾਂ ਨੂੰ ਸਖ਼ਤ ਕੀਤਾ? ਜਿਸ ਵੇਲੇ ਉਨ੍ਹਾਂ ਨੂੰ ਉਸ ਨੇ ਅਚਰਜ਼ ਸ਼ਕਤੀਆਂ ਦਿਖਾਈਆਂ। ਭਲਾ, ਉਹਨਾਂ ਨੇ ਉਨ੍ਹਾਂ ਲੋਕਾਂ ਨੂੰ ਜਾਣ ਨਹੀਂ ਦਿੱਤਾ ਅਤੇ ਉਹ ਚੱਲੇ ਨਾ ਗਏ?
7 A protož udělejte vůz nový jeden a vezměte dvě krávy otelené, na kteréž jha nebylo vzkládáno, a zapřáhněte ty krávy do vozu, a zavřete telata jejich doma, aby za nimi nešla.
੭ਹੁਣ ਤੁਸੀਂ ਇੱਕ ਨਵੀਂ ਗੱਡੀ ਬਣਾਓ ਅਤੇ ਦੋ ਲਵੇਰੀਆਂ ਗਊਆਂ ਨੂੰ ਗੱਡੀ ਹੇਠ ਜੋੜ ਲਓ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਪਿੱਛੇ ਘਰ ਰਹਿਣ ਦਿਓ।
8 A vezmouce truhlu Hospodinovu, vstavte ji na vůz; nádoby pak zlaté, kteréž jste dali jí za provinění, položte v škřiňce po boku jejím, a propusťte ji, ať odejde.
੮ਯਹੋਵਾਹ ਦਾ ਸੰਦੂਕ ਲੈ ਕੇ ਉਸ ਗੱਡੀ ਦੇ ਉੱਤੇ ਰੱਖੋ ਅਤੇ ਸੋਨੇ ਦੀਆਂ ਵਸਤਾਂ ਜੋ ਦੋਸ਼ ਦੀ ਭੇਟ ਲਈ ਉਹ ਦੇ ਕੋਲ ਭੇਜਦੇ ਹੋ ਇੱਕ ਸੰਦੂਕ ਵਿੱਚ ਪਾ ਕੇ ਉਹ ਦੇ ਇੱਕ ਪਾਸੇ ਰੱਖ ਦਿਓ ਅਤੇ ਉਹ ਨੂੰ ਵਿਦਾ ਕਰ ਦਿਓ ਜੋ ਤੁਰ ਜਾਵੇ।
9 A šetřte: Jestližeť cestou k cíli svému půjde do Betsemes, onť jest nám způsobil všecko toto zlé přenáramné; pakli nic, poznáme, že ne ruka jeho dotkla se nás, ale náhodou nám to přišlo.
੯ਅਤੇ ਵੇਖੋ, ਜੇ ਉਹ ਆਪਣੇ ਦੇਸ ਦੇ ਰਾਹ ਬੈਤ ਸ਼ਮਸ਼ ਵੱਲ ਚੜ੍ਹੇ ਤਾਂ ਇਹ ਵੱਡੀ ਬਿਪਤਾ ਉਸੇ ਨੇ ਸਾਡੇ ਉੱਤੇ ਪਾਈ ਹੈ ਅਤੇ ਜੇ ਨਾ ਜਾਵੇ ਤਾਂ ਅਸੀਂ ਜਾਣਾਂਗੇ ਕਿ ਸਾਡੇ ਉੱਤੇ ਉਹ ਦਾ ਹੱਥ ਨਹੀਂ ਚੱਲਿਆ ਸਗੋਂ ਇਹ ਗੱਲ ਜੋ ਸਾਡੇ ਉੱਤੇ ਹੋਈ ਹੈ ਸੋ ਐਂਵੇਂ ਹੀ ਹੋਈ ਹੈ।
10 Učinili tedy ti muži tak, a vzavše dvě krávy otelené, zapřáhli je do toho vozu, a telata jejich zavřeli doma.
੧੦ਸੋ ਲੋਕਾਂ ਨੇ ਅਜਿਹਾ ਹੀ ਕੀਤਾ ਜੋ ਦੋ ਲਵੇਰੀਆਂ ਗਊਆਂ ਲਈਆਂ ਅਤੇ ਉਨ੍ਹਾਂ ਨੂੰ ਗੱਡੀ ਅੱਗੇ ਜੋਤਿਆ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਘਰ ਵਿੱਚ ਬੰਨ੍ਹਿਆ।
11 A vstavili truhlu Hospodinovu na vůz, i škřiňku i myši zlaté, a podobizny zadků svých.
੧੧ਅਤੇ ਯਹੋਵਾਹ ਦਾ ਸੰਦੂਕ ਅਤੇ ਸੋਨੇ ਦੇ ਚੂਹੇ ਅਤੇ ਆਪਣੀਆਂ ਗਿਲ੍ਹਟੀਆਂ ਦੀਆਂ ਮੂਰਤਾਂ ਦੇ ਸੰਦੂਕ ਨੂੰ ਗੱਡੀ ਵਿੱਚ ਰੱਖਿਆ।
12 I šly upřímo krávy cestou, kteráž vede do Betsemes, silnicí jednou předce jdouce a řičíce, aniž se uchýlily na pravo aneb na levo. Knížata také Filistinská šla za nimi až ku pomezí Betsemes.
੧੨ਤਦ ਗਊਆਂ ਸਿੱਧੀਆਂ ਬੈਤਸ਼ਮਸ਼ ਦੇ ਰਾਹ ਵੱਲ ਤੁਰ ਪਈਆਂ ਅਤੇ ਉਸ ਸੜਕ ਉੱਤੇ ਤੁਰੀਆਂ ਅਤੇ ਅੜਿੰਗਦੀਆਂ ਜਾਂਦੀਆਂ ਸਨ ਅਤੇ ਸੱਜੇ ਖੱਬੇ ਪਾਸੇ ਨਾ ਮੁੜੀਆਂ ਅਤੇ ਫ਼ਲਿਸਤੀ ਸਰਦਾਰ ਉਨ੍ਹਾਂ ਦੇ ਪਿੱਛੇ ਬੈਤ ਸ਼ਮਸ਼ ਦੇ ਬੰਨ੍ਹੇ ਤੱਕ ਗਏ।
13 Betsemští pak žali tehdáž pšenici v údolí, a pozdvihše očí svých, uzřeli truhlu; i veselili se, vidouce ji.
੧੩ਬੈਤ ਸ਼ਮਸ਼ ਦੇ ਲੋਕ ਕਣਕ ਦੀਆਂ ਵਾਢੀਆਂ ਕਰਦੇ ਸਨ। ਜਦ ਉਨ੍ਹਾਂ ਨੇ ਅੱਖਾਂ ਚੁੱਕ ਕੇ ਸੰਦੂਕ ਨੂੰ ਵੇਖਿਆ ਤਾਂ ਵੇਖਦੇ ਸਾਰ ਅਨੰਦ ਹੋ ਗਏ।
14 A když přijel vůz na pole Jozue Betsemského, tu se zastavil. I byl tu kámen veliký. Tedy zsekavše dříví vozu toho i ty krávy, obětovali je v obět zápalnou Hospodinu.
੧੪ਗੱਡੀ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਆਈ ਅਤੇ ਜਿੱਥੇ ਇੱਕ ਵੱਡਾ ਪੱਥਰ ਸੀ ਉੱਥੇ ਖਲੋ ਗਈ। ਸੋ ਉਨ੍ਹਾਂ ਨੇ ਗੱਡੀ ਦੀਆਂ ਲੱਕੜੀਆਂ ਨੂੰ ਚੀਰਿਆ ਅਤੇ ਗਊਆਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਇਆ।
15 Levítové pak složili truhlu Hospodinovu i škřiňku, kteráž byla při ní, v níž byly nádoby zlaté, a postavili na ten kámen veliký. Muži pak Betsemští dodávali obětí zápalných, a obětovali oběti v ten den Hospodinu.
੧੫ਲੇਵੀਆਂ ਨੇ ਯਹੋਵਾਹ ਦੇ ਸੰਦੂਕ ਨੂੰ ਉਸ ਸੰਦੂਕ ਸਮੇਤ ਜੋ ਉਸ ਦੇ ਨਾਲ ਸੀ ਅਤੇ ਜਿਸ ਦੇ ਵਿੱਚ ਸੋਨੇ ਦੀਆਂ ਵਸਤਾਂ ਸਨ, ਹੇਠਾਂ ਉਤਾਰਿਆ ਅਤੇ ਉਹ ਨੂੰ ਉਸ ਵੱਡੇ ਪੱਥਰ ਉੱਤੇ ਧਰਿਆ ਅਤੇ ਬੈਤ ਸ਼ਮਸ਼ ਦੇ ਲੋਕਾਂ ਨੇ ਉਸੇ ਦਿਨ ਯਹੋਵਾਹ ਦੇ ਲਈ ਹੋਮ ਬਲੀਆਂ ਚੜ੍ਹਾਈਆਂ ਅਤੇ ਹੋਰ ਬਲੀਆਂ ਵੀ ਦਿੱਤੀਆਂ।
16 Což viděvše knížata Filistinská, navrátili se do Akaron téhož dne.
੧੬ਜਦ ਉਨ੍ਹਾਂ ਪੰਜਾਂ ਫ਼ਲਿਸਤੀ ਸਰਦਾਰਾਂ ਨੇ ਇਹ ਡਿੱਠਾ ਤਾਂ ਉਹ ਉਸੇ ਦਿਨ ਅਕਰੋਨ ਨੂੰ ਮੁੜ ਗਏ।
17 Tito jsou pak zadkové zlatí, kteréž dali Filistinští za své provinění Hospodinu, za Azot jeden, za Gázu jeden, za Aškalon jeden, za Gát jeden, za Akaron jeden.
੧੭ਇਹ ਸੋਨੇ ਦੀਆਂ ਗਿਲ੍ਹਟੀਆਂ ਜੋ ਫ਼ਲਿਸਤੀਆਂ ਨੇ ਦੋਸ਼ ਦੀ ਭੇਟ ਲਈ ਚੜ੍ਹਾਈਆਂ ਉਨ੍ਹਾਂ ਵਿੱਚੋਂ ਇੱਕ ਅਸ਼ਦੋਦ ਵੱਲੋਂ ਸੀ, ਇੱਕ ਅੱਜ਼ਾਹ ਦੀ, ਇੱਕ ਅਸ਼ਕਲੋਨ ਦੀ, ਇੱਕ ਗਥ ਦੀ ਅਤੇ ਇੱਕ ਅਕਰੋਨ ਦੀ
18 Myši také zlaté, vedlé počtu všech měst Filistinských, za patero knížetství, od města hrazeného až do vsi nehrazené, a až k kameni tomu velikému, na němž postavili truhlu Hospodinovu, kterýž jest až do tohoto dne na poli Jozue Betsemského.
੧੮ਅਤੇ ਇਹ ਸੋਨੇ ਦੇ ਚੂਹੇ ਫ਼ਲਿਸਤੀਆਂ ਦੇ ਪੰਜਾਂ ਸਰਦਾਰਾਂ ਦੀ ਗਿਣਤੀ ਅਨੁਸਾਰ ਸਨ ਭਾਵੇਂ ਗੜ੍ਹ ਵਾਲੇ ਸ਼ਹਿਰਾਂ ਦੇ ਭਾਵੇਂ ਬਾਹਰਲੇ ਪਿੰਡਾਂ ਦੇ ਜਿੰਨੇ ਅਬੇਲ ਦੇ ਵੱਡੇ ਪੱਥਰ ਤੱਕ ਸਨ ਜਿਹ ਦੇ ਉੱਤੇ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਨੂੰ ਰੱਖਿਆ ਸੀ। ਉਹ ਅੱਜ ਦੇ ਦਿਨ ਤੱਕ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਹੈ।
19 Pobil pak Hospodin z mužů Betsemských, kteříž hleděli do truhly Hospodinovy, pobil, pravím, z lidu padesát tisíců a sedmdesáte mužů. I kvílil lid, proto že učinil Hospodin v lidu porážku velikou.
੧੯ਉਹ ਨੇ ਬੈਤ ਸ਼ਮਸ਼ ਦੇ ਲੋਕਾਂ ਨੂੰ ਇਸ ਲਈ ਮਾਰਿਆ ਜੋ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਦੇ ਵਿੱਚ ਵੇਖਿਆ ਸੋ ਉਸ ਨੇ ਪੰਜਾਹ ਹਜ਼ਾਰ ਤੇ ਸੱਤਰ ਮਨੁੱਖ ਉਨ੍ਹਾਂ ਵਿੱਚੋਂ ਮਾਰ ਸੁੱਟੇ ਅਤੇ ਉੱਥੋਂ ਦੇ ਲੋਕ ਦੁਖੀ ਹੋਏ ਇਸ ਲਈ ਜੋ ਯਹੋਵਾਹ ਨੇ ਲੋਕਾਂ ਨੂੰ ਵੱਡੀ ਮਾਰ ਨਾਲ ਮਾਰਿਆ।
20 Protož řekli muži Betsemští: Kdož bude moci ostáti před Hospodinem Bohem svatým tímto? A k komu odejde od nás?
੨੦ਸੋ ਬੈਤ ਸ਼ਮਸ਼ ਦੇ ਲੋਕ ਬੋਲੇ, ਭਲਾ, ਕਿਸ ਦੀ ਹਿੰਮਤ ਹੈ ਜੋ ਕੋਈ ਇਸ ਪਵਿੱਤਰ ਯਹੋਵਾਹ ਪਰਮੇਸ਼ੁਰ ਦੇ ਅੱਗੇ ਖਲੋਵੇ ਅਤੇ ਉਹ ਸਾਡੇ ਕੋਲੋਂ ਕਿਸ ਦੇ ਵੱਲ ਜਾਵੇ?
21 I poslali posly k obyvatelům Kariatjeharim, řkouce: Vrátili zase Filistinští truhlu Hospodinovu; přiďte, vezměte ji k sobě.
੨੧ਤਦ ਉਨ੍ਹਾਂ ਨੇ ਕਿਰਯਥ-ਯਾਰੀਮ ਦੇ ਲੋਕਾਂ ਵੱਲ ਦੂਤ ਘੱਲੇ ਅਤੇ ਆਖਿਆ, ਫ਼ਲਿਸਤੀ ਯਹੋਵਾਹ ਦੇ ਸੰਦੂਕ ਨੂੰ ਮੋੜ ਲਿਆਏ ਹਨ ਸੋ ਤੁਸੀਂ ਆਓ ਅਤੇ ਆਪਣੀ ਵੱਲ ਲੈ ਜਾਓ।