< 2 Kronická 24 >
1 V sedmi letech byl Joas, když počal kralovati, a čtyřidceti let kraloval v Jeruzalémě. Jméno pak matky jeho Sebia z Bersabé.
੧ਜਦ ਯੋਆਸ਼ ਰਾਜ ਕਰਨ ਲੱਗਾ ਤਦ ਉਹ ਸੱਤ ਸਾਲਾਂ ਦਾ ਸੀ। ਉਸ ਨੇ ਚਾਲ੍ਹੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਸੀਬਯਾਹ ਸੀ ਜੋ ਬਏਰਸ਼ਬਾ ਦੀ ਸੀ
2 A činil Joas to, což pravého bylo před očima Hospodinovýma po všecky dny kněze Joiady.
੨ਅਤੇ ਯੋਆਸ਼ ਯਹੋਯਾਦਾ ਜਾਜਕ ਦੇ ਜੀਵਨ ਵਿੱਚ ਉਹੀ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ
3 Mezi tím vzal mu Joiada dvě ženě, i plodil syny i dcery.
੩ਯਹੋਯਾਦਾ ਨੇ ਉਸ ਨੂੰ ਦੋ ਇਸਤਰੀਆਂ ਵਿਆਹ ਦਿੱਤੀਆਂ ਅਤੇ ਉਨ੍ਹਾਂ ਦੇ ਪੁੱਤਰ ਤੇ ਧੀਆਂ ਜੰਮੀਆਂ
4 Potom pak uložil v srdci Joas, aby opravil dům Hospodinův.
੪ਇਸ ਦੇ ਮਗਰੋਂ ਐਉਂ ਹੋਇਆ ਕਿ ਯੋਆਸ਼ ਨੇ ਯਹੋਵਾਹ ਦੇ ਭਵਨ ਦੀ ਮੁਰੰਮਤ ਕਰਨ ਦੀ ਇੱਛਾ ਕੀਤੀ
5 I shromáždil kněží a Levíty, a řekl jim: Vyjděte do měst Judských, a vybírejte ode všeho Izraele peníze, na opravu domu Boha vašeho na každý rok, vy pak pospěšte s tou věcí. Ale nepospíchali Levítové.
੫ਸੋ ਉਸ ਨੇ ਜਾਜਕਾਂ ਅਤੇ ਲੇਵੀਆਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੂਦਾਹ ਦੇ ਸ਼ਹਿਰਾਂ ਵਿੱਚ ਜਾ-ਜਾ ਕੇ ਸਾਰੇ ਇਸਰਾਏਲ ਪਾਸੋਂ ਹਰ ਸਾਲ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਲਈ ਚਾਂਦੀ ਇਕੱਠੀ ਕਰਿਆ ਕਰੋ ਅਤੇ ਇਸ ਕੰਮ ਵਿੱਚ ਤੁਸੀਂ ਛੇਤੀ ਕਰਨੀ ਤਾਂ ਵੀ ਲੇਵੀਆਂ ਨੇ ਕੁਝ ਛੇਤੀ ਨਾ ਕੀਤੀ
6 Protož povolav král Joiady, předního kněze, řekl jemu: Proč nepřídržíš Levítů, aby snesli z Judstva a z Jeruzaléma sbírku Mojžíše služebníka Hospodinova a shromáždění všeho Izraele k stánku svědectví?
੬ਤਦ ਪਾਤਸ਼ਾਹ ਨੇ ਯਹੋਯਾਦਾ ਪ੍ਰਧਾਨ ਨੂੰ ਬੁਲਾ ਕੇ ਉਸ ਨੂੰ ਆਖਿਆ, ਕਿ ਤੂੰ ਲੇਵੀਆਂ ਕੋਲੋਂ ਕਿਉਂ ਮੰਗ ਨਹੀਂ ਕੀਤੀ ਕਿ ਉਹ ਸਾਖੀ ਦੇ ਤੰਬੂ ਲਈ ਯਹੂਦਾਹ ਅਤੇ ਯਰੂਸ਼ਲਮ ਤੋਂ ਇਸਰਾਏਲ ਦੀ ਸਭਾ ਉੱਤੇ ਯਹੋਵਾਹ ਦੇ ਦਾਸ ਮੂਸਾ ਦਾ ਮਸੂਲ ਲਿਆਇਆ ਕਰਨ?
7 Nebo Atalia bezbožná a synové její vlámali se do domu Božího, a všecky věci posvěcené domu Hospodinova obrátili na modly.
੭ਕਿਉਂ ਜੋ ਉਸ ਦੁਸ਼ਟ ਔਰਤ ਅਥਲਯਾਹ ਦੇ ਪੁੱਤਰਾਂ ਨੇ ਪਰਮੇਸ਼ੁਰ ਦੇ ਭਵਨ ਵਿੱਚ ਮੋਘ ਕਰ ਦਿੱਤੇ ਸਨ ਅਤੇ ਯਹੋਵਾਹ ਦੇ ਭਵਨ ਦੀਆਂ ਸਾਰੀਆਂ ਨਜ਼ਰ ਕੀਤੀਆਂ ਹੋਈਆਂ ਚੀਜ਼ਾਂ ਵੀ ਉਨ੍ਹਾਂ ਨੇ ਬਆਲਾਂ ਲਈ ਦੇ ਦਿੱਤੀਆਂ ਸਨ
8 A tak poručil král, aby udělali jednu truhlu, a postavili ji u brány domu Hospodinova vně.
੮ਸੋ ਪਾਤਸ਼ਾਹ ਨੇ ਹੁਕਮ ਦਿੱਤਾ ਅਤੇ ਉਨ੍ਹਾਂ ਨੇ ਇੱਕ ਸੰਦੂਕ ਬਣਾ ਕੇ ਉਹ ਨੂੰ ਯਹੋਵਾਹ ਦੇ ਭਵਨ ਦੇ ਦਰਵਾਜ਼ੇ ਉੱਤੇ ਬਾਹਰ ਰੱਖ ਦਿੱਤਾ
9 I dali provolati v Judstvu a v Jeruzalémě, aby snesli Hospodinu sbírku Mojžíše služebníka Božího, uloženou na Izraele na poušti.
੯ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਡੌਂਡੀ ਪਿਟਵਾਈ ਕਿ ਲੋਕੀ ਉਹ ਮਸੂਲ ਜਿਹੜਾ ਪਰਮੇਸ਼ੁਰ ਦੇ ਦਾਸ ਮੂਸਾ ਨੇ ਉਜਾੜ ਵਿੱਚ ਇਸਰਾਏਲ ਉੱਤੇ ਲਗਾਇਆ ਸੀ ਯਹੋਵਾਹ ਦੇ ਲਈ ਲਿਆਉਣ
10 Tedy veselila se všecka knížata i všecken lid, a přinášejíce, metali do truhly, až se zpořádali.
੧੦ਤਾਂ ਸਾਰੇ ਸਰਦਾਰ ਅਤੇ ਸਾਰੇ ਲੋਕੀ ਖੁਸ਼ ਹੋਏ ਅਤੇ ਲਿਆ ਕੇ ਉਸ ਸੰਦੂਕ ਵਿੱਚ ਪਾਉਂਦੇ ਰਹੇ ਜਦ ਤੱਕ ਇਹ ਕੰਮ ਪੂਰਾ ਨਾ ਕਰ ਲਿਆ
11 Bývalo pak to, že když přinášeli truhlu k úředníkům královským skrze ruce Levítů, (nebo když viděli, že mnoho jest peněz, tedy přicházel kanclíř královský a úředník nejvyššího kněze), aby vyprázdnili truhlu, potom ji zase donášeli a postavovali na místo její. A tak činívali den po dni, a sebrali peněz velmi mnoho.
੧੧ਜਦ ਸੰਦੂਕ ਲੇਵੀਆਂ ਦੇ ਹੱਥੀਂ ਪਾਤਸ਼ਾਹ ਦੇ ਕਰਿੰਦਿਆਂ ਦੇ ਕੋਲ ਪੁੱਜਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਇਸ ਵਿੱਚ ਬਹੁਤ ਰਕਮ ਹੈ ਤਾਂ ਪਾਤਸ਼ਾਹ ਦੇ ਲਿਖਾਰੀ ਅਤੇ ਪ੍ਰਧਾਨ ਜਾਜਕ ਦੇ ਅਫ਼ਸਰ ਨੇ ਆ ਕੇ ਸੰਦੂਕ ਨੂੰ ਖਾਲੀ ਕੀਤਾ ਅਤੇ ਉਹ ਨੂੰ ਫੇਰ ਉਸ ਦੇ ਥਾਂ ਤੇ ਰਖਵਾ ਦਿੱਤਾ ਅਤੇ ਹਰ ਰੋਜ਼ ਇਸੇ ਤਰ੍ਹਾਂ ਕਰ ਕੇ ਉਨ੍ਹਾਂ ਨੇ ਬਹੁਤ ਸਾਰੀ ਰਕਮ ਇਕੱਠੀ ਕਰ ਲਈ
12 Kteréž vydával král a Joiada správcům nad dílem domu Hospodinova, a oni najímali kameníky a řemeslníky k opravování domu Hospodinova, ano i kováře a kotláře k utvrzení domu Hospodinova.
੧੨ਫੇਰ ਪਾਤਸ਼ਾਹ ਅਤੇ ਯਹੋਯਾਦਾ ਨੇ ਉਹ ਉਨ੍ਹਾਂ ਨੂੰ ਦੇ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਉਪਾਸਨਾ ਦੇ ਕੰਮ ਉੱਤੇ ਨਿਯੁਕਤ ਸਨ ਅਤੇ ਉਨ੍ਹਾਂ ਨੇ ਰਾਜਾਂ ਅਤੇ ਤਰਖਾਣਾਂ ਨੂੰ ਯਹੋਵਾਹ ਦੇ ਭਵਨ ਨੂੰ ਠੀਕ ਕਰਨ ਲਈ ਅਤੇ ਲੁਹਾਰਾਂ ਅਤੇ ਠਠੇਰਿਆਂ ਨੂੰ ਵੀ ਯਹੋਵਾਹ ਦੇ ਭਵਨ ਦੀ ਮੁਰੰਮਤ ਲਈ ਮਜ਼ਦੂਰੀ ਉੱਤੇ ਰੱਖਿਆ
13 Takž dělali dělníci, a spraveno jest dílo to skrze ruce jejich, tak že přivedli zase dům Boží k způsobu jeho, a upevnili jej.
੧੩ਸੋ ਕਾਰੀਗਰ ਲੱਗ ਗਏ ਅਤੇ ਕੰਮ ਉਨ੍ਹਾਂ ਦੇ ਹੱਥੀਂ ਪੂਰਾ ਹੁੰਦਾ ਗਿਆ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਨੂੰ ਉਸ ਦੀ ਪਹਿਲੀ ਹਾਲਤ ਉੱਤੇ ਕਰ ਕੇ ਉਹ ਨੂੰ ਪੱਕਾ ਕਰ ਦਿੱਤਾ
14 A když dokonali, přinesli před krále a Joiadu ostatek peněz. I dal nadělati z nich nádob do domu Hospodinova, nádob k službě a obětování, a kadidlnic, i jiných nádob zlatých a stříbrných. A tak obětovávali oběti zápalné v domě Hospodinově ustavičně, po všecky dny Joiadovy.
੧੪ਜਦ ਉਹ ਨੂੰ ਮੁਕਾ ਚੁੱਕੇ ਤਾਂ ਬਾਕੀ ਦੀ ਚਾਂਦੀ ਪਾਤਸ਼ਾਹ ਅਤੇ ਯਹੋਯਾਦਾ ਦੇ ਕੋਲ ਲੈ ਆਏ ਜਿਸ ਦੇ ਨਾਲ ਯਹੋਵਾਹ ਦੇ ਭਵਨ ਲਈ ਭਾਂਡੇ ਅਰਥਾਤ ਸੇਵਾ ਅਤੇ ਬਲੀ ਚੜ੍ਹਾਉਣ ਦੇ ਭਾਂਡੇ ਅਤੇ ਕੌਲੀਆਂ ਅਤੇ ਸੋਨੇ ਅਤੇ ਚਾਂਦੀ ਦੇ ਭਾਂਡੇ ਬਣੇ ਅਤੇ ਉਹ ਯਹੋਯਾਦਾ ਦੇ ਸਾਰੇ ਦਿਨਾਂ ਤੱਕ ਲਗਾਤਾਰ ਯਹੋਵਾਹ ਦੇ ਭਵਨ ਵਿੱਚ ਹੋਮ ਦੀਆਂ ਬਲੀਆਂ ਚੜ੍ਹਾਉਂਦੇ ਰਹੇ।
15 Potom sstaral se Joiada, pln jsa dnů, a umřel. Ve stu a ve třidcíti letech byl, když umřel.
੧੫ਯਹੋਯਾਦਾ ਬੁੱਢਾ ਤੇ ਸਮਾ ਪੂਰ ਹੋ ਕੇ ਚਲਾਣਾ ਕਰ ਗਿਆ ਅਤੇ ਜਿਸ ਵੇਲੇ ਉਹ ਦੀ ਮੌਤ ਹੋਈ ਤਾਂ ਉਹ ਇੱਕ ਸੌ ਤੀਹਾਂ ਸਾਲਾਂ ਦਾ ਸੀ
16 I pochovali ho v městě Davidově s králi, proto že činil, což dobrého jest Izraelovi, Bohu i domu jeho.
੧੬ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਪਾਤਸ਼ਾਹਾਂ ਦੇ ਵਿੱਚਕਾਰ ਦੱਬਿਆ ਕਿਉਂ ਜੋ ਉਹ ਨੇ ਇਸਰਾਏਲ ਵਿੱਚ ਅਤੇ ਪਰਮੇਸ਼ੁਰ ਅਤੇ ਉਹ ਦੇ ਭਵਨ ਲਈ ਨੇਕੀ ਕੀਤੀ ਸੀ
17 Po smrti pak Joiadově přišla knížata Judská, a padše, klaněli se králi. Tedy uposlechl jich král.
੧੭ਯਹੋਯਾਦਾ ਦੇ ਮਰਨ ਦੇ ਮਗਰੋਂ ਯਹੂਦਾਹ ਦੇ ਸਰਦਾਰਾਂ ਨੇ ਪਾਤਸ਼ਾਹ ਨੂੰ ਮੱਥਾ ਟੇਕਿਆ ਤਾਂ ਪਾਤਸ਼ਾਹ ਨੇ ਉਨ੍ਹਾਂ ਦੀ ਸੁਣੀ
18 Pročež opustivše dům Hospodina Boha otců svých, sloužili hájům a modlám. I rozhněval se Bůh na lid Judský a na Jeruzalém pro ten hřích jejich.
੧੮ਤਾਂ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਭਵਨ ਨੂੰ ਛੱਡ ਦਿੱਤਾ ਅਤੇ ਟੁੰਡਾਂ ਅਤੇ ਬੁੱਤਾਂ ਦੀ ਪੂਜਾ ਕਰਨ ਲੱਗ ਪਏ ਤਾਂ ਉਨ੍ਹਾਂ ਦੀ ਇਸ ਭੁੱਲ ਦੇ ਕਾਰਨ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਆ ਪਿਆ
19 I posílal k nim proroky, aby je zase obrátili k Hospodinu. Kteřížto svědčili jim, oni však neuposlechli.
੧੯ਤਾਂ ਵੀ ਯਹੋਵਾਹ ਨੇ ਉਹਨਾਂ ਦੇ ਕੋਲ ਨਬੀਆਂ ਨੂੰ ਭੇਜਿਆ ਤਾਂ ਜੋ ਉਹ ਉਹਨਾਂ ਨੂੰ ਉਸ ਵੱਲ ਮੋੜ ਲਿਆਉਣ ਅਤੇ ਉਹ ਉਨ੍ਹਾਂ ਨੂੰ ਚੇਤਾਵਨੀ ਦਿੰਦੇ ਰਹੇ ਪਰ ਉਹਨਾਂ ਨੇ ਕੰਨ ਨਾ ਲਾਇਆ
20 Nýbrž, když Duch Boží vzbudil Zachariáše syna Joiady kněze, (kterýž vystoupiv před lid, mluvil jim: Takto praví Bůh: Proč přestupujete přikázaní Hospodinova? Nepovedeť se vám šťastně. Proto že jste opustili Hospodina, i on také opustí vás);
੨੦ਤਦ ਪਰਮੇਸ਼ੁਰ ਦਾ ਆਤਮਾ ਯਹੋਯਾਦਾ ਜਾਜਕ ਦੇ ਪੁੱਤਰ ਜ਼ਕਰਯਾਹ ਉੱਤੇ ਉੱਤਰਿਆ। ਉਹ ਲੋਕਾਂ ਤੋਂ ਉੱਚੇ ਥਾਂ ਉੱਤੇ ਖੜ੍ਹੇ ਕੇ ਆਖਣ ਲੱਗਾ ਕਿ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋ ਇਸ ਤਰ੍ਹਾਂ ਤੁਸੀਂ ਸਫ਼ਲ ਨਹੀਂ ਹੋ ਸਕਦੇ? ਕਿਉਂ ਜੋ ਤੁਸੀਂ ਯਹੋਵਾਹ ਨੂੰ ਛੱਡ ਦਿੱਤਾ ਹੈ, ਉਸ ਨੇ ਵੀ ਤੁਹਾਨੂੰ ਛੱਡ ਦਿੱਤਾ ਹੈ
21 Oni spikše se proti němu, ukamenovali jej z rozkazu králova v síni domu Hospodinova.
੨੧ਤਦ ਉਨ੍ਹਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਪਾਤਸ਼ਾਹ ਦੇ ਹੁਕਮ ਨਾਲ ਉਹ ਨੂੰ ਯਹੋਵਾਹ ਦੇ ਭਵਨ ਵਿੱਚ ਮਾਰ ਸੁੱਟਿਆ
22 (Aniž se rozpomenul Joas král na milosrdenství, kteréž byl učinil jemu Joiada otec jeho, ale zamordoval syna jeho.) Kterýž když umíral, řekl: Nechť popatří Hospodin, a vyhledá to.
੨੨ਅਤੇ ਯੋਆਸ਼ ਪਾਤਸ਼ਾਹ ਨੇ ਉਸ ਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਸ ਨੇ ਉਸ ਉੱਤੇ ਕੀਤਾ ਸੀ ਯਾਦ ਨਾ ਰੱਖਿਆ ਸਗੋਂ ਉਸ ਦੇ ਪੁੱਤਰ ਨੂੰ ਮਾਰ ਦਿੱਤਾ। ਉਸ ਨੇ ਮਰਨ ਦੇ ਵੇਲੇ ਆਖਿਆ, ਯਹੋਵਾਹ ਇਸ ਨੂੰ ਵੇਖੇ ਅਤੇ ਬਦਲਾ ਲਵੇ!।
23 I stalo se po roce, vytáhlo proti němu vojsko Syrské a přitáhlo proti Judovi a Jeruzalému, a vyhladili z lidu všecka knížata jejich, a všecky loupeže jich poslali králi Damašskému.
੨੩ਇਸ ਤਰ੍ਹਾਂ ਹੋਇਆ ਕਿ ਉਸ ਸਾਲ ਦੇ ਅੰਤ ਵਿੱਚ ਅਰਾਮੀਆਂ ਦੀ ਫ਼ੌਜ ਨੇ ਉਸ ਉੱਤੇ ਚੜਾਈ ਕਰ ਦਿੱਤੀ ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆ ਕੇ ਉੱਮਤ ਦੇ ਸਾਰੇ ਸਰਦਾਰਾਂ ਨੂੰ ਲੋਕਾਂ ਵਿੱਚੋਂ ਮਾਰ ਦਿੱਤਾ ਅਤੇ ਉਨ੍ਹਾਂ ਦਾ ਸਾਰਾ ਮਾਲ ਲੁੱਟ ਕੇ ਦੰਮਿਸ਼ਕ ਦੇ ਰਾਜਾ ਦੇ ਕੋਲ ਭੇਜ ਦਿੱਤਾ
24 Nebo ač v malém počtu lidu bylo přitáhlo vojsko Syrské, však Hospodin dal v ruku jejich vojsko velmi veliké, proto že opustili Hospodina Boha otců svých. Ano i samého Joasa trápili.
੨੪ਕਿਉਂ ਜੋ ਅਰਾਮ ਦੀ ਫ਼ੌਜ ਵਿੱਚੋਂ ਇੱਕ ਛੋਟਾ ਜੱਥਾ ਹੀ ਆਇਆ ਸੀ ਤਾਂ ਵੀ ਯਹੋਵਾਹ ਨੇ ਇਹ ਵੱਡੀ ਫ਼ੌਜ ਉਨ੍ਹਾਂ ਦੇ ਪਾਸੋਂ ਹਰਾ ਦਿੱਤੀ ਇਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ ਸੋ ਉਨ੍ਹਾਂ ਨੇ ਯੋਆਸ਼ ਨੂੰ ਉਹ ਦੀ ਕੀਤੀ ਦਾ ਬਦਲਾ ਦਿੱਤਾ
25 A jakž ti odešli od něho, (opustivše jej v těžkých nemocech), spikli se proti němu služebníci jeho pro krev synů Joiady kněze, a zamordovali jej na loži jeho. I umřel. Tedy pochovali jej v městě Davidově, ale nepochovali ho v hrobích královských.
੨੫ਅਤੇ ਜਦ ਉਹ ਉਸ ਦੇ ਕੋਲੋਂ ਮੁੜ ਗਏ ਕਿਉਂ ਜੋ ਉਨ੍ਹਾਂ ਨੇ ਉਸ ਨੂੰ ਵੱਡੀਆਂ ਬਿਮਾਰੀਆਂ ਵਿੱਚ ਰੋਗੀ ਛੱਡਿਆ ਤਾਂ ਉਸ ਦੇ ਨੌਕਰਾਂ ਨੇ ਯਹੋਯਾਦਾ ਜਾਜਕ ਦੇ ਪੁੱਤਰਾਂ ਦੇ ਖੂਨ ਦੇ ਕਾਰਨ ਉਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਉਸ ਦੇ ਬਿਸਤਰੇ ਉੱਤੇ ਕਤਲ ਕੀਤਾ ਤਾਂ ਉਹ ਮਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਤਾਂ ਦੱਬਿਆ ਪਰ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਦੱਬਿਆ
26 A tito jsou, kteříž se spikli proti němu: Zabad syn Simaty Ammonitského, a Jozabad syn Simrity Moábského.
੨੬ਅਤੇ ਉਹ ਦੇ ਵਿਰੁੱਧ ਮਤਾ ਪਕਾਉਣ ਵਾਲੇ ਇਹ ਹਨ, ਅੰਮੋਨਣ ਸ਼ਿਮਆਥ ਦਾ ਪੁੱਤਰ ਜ਼ਾਬਾਦ, ਮੋਆਬਣ ਸ਼ਿਮਰੀਥ ਦਾ ਪੁੱਤਰ ਯਹੋਜ਼ਾਬਾਦ
27 O synech pak jeho, a o veliké dani od něho uložené, i o stavení domu Božího, to vše sepsáno jest v knize královské. Kraloval pak Amaziáš syn jeho místo něho.
੨੭ਹੁਣ ਰਹੇ ਉਹ ਦੇ ਪੁੱਤਰ ਅਤੇ ਉਹ ਵੱਡੇ ਭਾਰ ਜਿਹੜੇ ਉਸ ਉੱਤੇ ਰੱਖੇ ਗਏ ਅਤੇ ਪਰਮੇਸ਼ੁਰ ਦੇ ਭਵਨ ਦਾ ਦੂਜੀ ਵਾਰ ਬਣਾਉਣਾ, ਸੋ ਵੇਖੋ, ਇਹ ਸਭ ਕੁਝ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੈ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।