< 2 Korintským 6 >
1 Protož napomáhajíce, i napomínáme vás, abyste milosti Boží nadarmo nebrali,
੧ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ।
2 (Neboť praví Bůh: V čas příhodný uslyšel jsem tě a v den spasení spomohl jsem tobě. Aj, nyníť jest čas příhodný, aj, nyní dnové spasení.)
੨ਕਿਉਂ ਜੋ ਪਰਮੇਸ਼ੁਰ ਆਖਦਾ ਹੈ ਜੋ ਮੈਂ ਮਨਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ। ਵੇਖੋ, ਹੁਣ ਹੀ ਮਨ ਭਾਉਂਦਾ ਸਮਾਂ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ!
3 Žádného v ničemž nedávajíce pohoršení, aby byla bez úhony služba naše;
੩ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਕਿ ਕਿਤੇ ਇਸ ਸੇਵਕਾਈ ਉੱਤੇ ਦੋਸ਼ ਨਾ ਆਵੇ।
4 Ale ve všem se chovajíce jakožto Boží služebníci, ve mnohé trpělivosti, v utištěních, v nedostatcích, v úzkostech,
੪ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ,
5 V ranách, v žalářích, v nepokojích, v pracech, v bdění, v postech,
੫ਕੋਰੜੇ ਖਾਣ ਤੋਂ, ਕੈਦ ਤੋਂ, ਹੰਗਾਮਿਆਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਵਰਤ ਰੱਖਣ ਤੋਂ,
6 V čistotě, v umění, v dlouhočekání, v dobrotivosti, v Duchu svatém, v lásce neošemetné,
੬ਖਰਿਆਈ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪਿਆਰ ਤੋਂ,
7 V slovu pravdy, v moci Boží, skrze odění spravedlnosti, napravo i nalevo,
੭ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦੇ ਹਥਿਆਰਾਂ ਨਾਲ ਜਿਹੜੇ ਸੱਜੇ ਖੱਬੇ ਹਨ।
8 Skrze slávu i pohanění, skrze zlou i dobrou pověst, jakožto bludní, a jsouce pravdomluvní,
੮ਇੱਜ਼ਤ ਅਤੇ ਬੇਪਤੀ ਨਾਲ, ਆਦਰ ਅਤੇ ਨਿਰਾਦਰ ਨਾਲ, ਛਲ ਕਰਨ ਵਾਲੇ ਜਿਹੇ ਪਰ ਸੱਚੇ ਹਾਂ,
9 Jakožto neznámí, a jsouce známí, jakožto umírající, a aj, živi jsme, jakožto potrestaní, a nezmordovaní,
੯ਅਣਜਾਣਿਆਂ ਵਰਗੇ ਪਰ ਉਜਾਗਰ ਹਾਂ, ਮਰਿਆਂ ਵਰਗੇ ਪਰ ਵੇਖੋ ਜਿਉਂਦੇ ਹਾਂ, ਤਾੜੇ ਜਾਂਦਿਆਂ ਵਰਗੇ ਪਰ ਜਾਨੋਂ ਨਹੀਂ ਮਾਰੇ ਜਾਂਦੇ,
10 Jako smutní, avšak vždycky se radujíce, jako chudí, a mnohé zbohacujíce, jako nic nemajíce, avšak všemi věcmi vládnouce.
੧੦ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁਝ ਦੇ ਮਾਲਕ ਹਾਂ।
11 Ústa naše otevřína jsou k vám, ó Korinští, srdce naše rozšířeno jest.
੧੧ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੇ ਵੱਲ ਖੁੱਲ੍ਹਾ ਹੈ, ਸਾਡਾ ਦਿਲ ਵੱਡਾ ਹੈ।
12 Nejste v nás souženi, než souženi jste v srdcích vašich.
੧੨ਸਾਡੇ ਵਿੱਚ ਤੁਹਾਡੇ ਲਈ ਕੋਈ ਰੁਕਾਵਟ ਨਹੀਂ ਪਰ ਤੁਹਾਡੇ ਹੀ ਦਿਲਾਂ ਵਿੱਚ ਰੁਕਾਵਟ ਹੈ।
13 O takovéžť odplaty žádám od vás, jakožto synům pravím: Rozšiřte se i vy.
੧੩ਹੁਣ ਉਸ ਦੇ ਬਦਲੇ ਤੁਸੀਂ ਵੀ ਖੁੱਲ੍ਹੇ ਦਿਲ ਦੇ ਹੋਵੋ। ਮੈਂ ਤਾਂ ਤੁਹਾਨੂੰ ਬੱਚਿਆਂ ਵਾਂਗੂੰ ਆਖਦਾ ਹਾਂ।
14 A netáhněte jha s nevěřícími. Nebo jaký jest spolek spravedlnosti s nepravostí? A jaké obcování světla s temnostmi?
੧੪ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ?
15 A jaké srovnání Krista s Beliálem? Aneb jaký díl věřícímu s nevěřícím?
੧੫ਅਤੇ ਮਸੀਹ ਦਾ ਸ਼ੈਤਾਨ ਦੇ ਨਾਲ ਕੀ ਮਿਲਾਪ ਹੈ, ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ?
16 A jaké spolčení chrámu Božího s modlami? Nebo vy jste chrám Boha živého, jakož pověděl Bůh: Že přebývati budu v nich, a procházeti se, a budu jejich Bohem, a oni budou mým lidem.
੧੬ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।
17 A protož vyjdětež z prostředku jejich a oddělte se od nich, praví Pán; a nečistého se nedotýkejte, a já přijmu vás.
੧੭ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
18 A budu vám za Otce, a vy mi budete za syny a za dcery, praví Pán všemohoucí.
੧੮ਅਤੇ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੂ ਦਾ ਹੈ।