< 2 Korintským 1 >

1 Pavel, apoštol Ježíše Krista skrze vůli Boží, a Timoteus bratr, církvi Boží, kteráž jest v Korintu, se všemi svatými, kteříž jsou ve vší Achaii:
ਪੌਲੁਸ, ਜਿਹੜਾ ਪਰਮੇਸ਼ੁਰ ਦੀ ਮਰਜ਼ੀ ਨਾਲ ਮਸੀਹ ਯਿਸੂ ਦਾ ਰਸੂਲ ਹਾਂ ਅਤੇ ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨਾਲ ਜਿਹੜੇ ਅਖਾਯਾ ਵਿੱਚ ਹਨ।
2 Milost vám a pokoj od Boha Otce našeho a Pána Jezukrista.
ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
3 Požehnaný Bůh a Otec Pána našeho Jezukrista, Otec milosrdenství, a Bůh všelikého potěšení,
ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ।
4 Kterýž těší nás ve všelikém ssoužení našem, abychom i my mohli potěšovati těch, kteříž by byli v jakémkoli ssoužení, a to tím potěšením, kterýmž i my potěšeni jsme od Boha.
ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।
5 Nebo jakož se rozhojňují utrpení Kristova na nás, tak skrze Krista rozhojňuje se i potěšení naše.
ਕਿਉਂਕਿ ਜਿਵੇਂ ਮਸੀਹ ਦੇ ਦੁੱਖ ਸਾਡੇ ਲਈ ਬਹੁਤ ਹਨ ਉਸੇ ਤਰ੍ਹਾਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਹੁਤ ਹੈ।
6 Nebo buďto že souženi jsme, pro vaše potěšení a spasení souženi jsme, kteréž se působí v snášení týchž trápení, kteráž i my trpíme; buďto že potěšováni býváme, pro vaše potěšení a spasení potěšováni býváme. A naděje naše pevná jest o vás.
ਪਰੰਤੂ ਅਸੀਂ ਭਾਵੇਂ ਬਿਪਤਾ ਭੋਗਦੇ ਹਾਂ ਪਰ ਇਹ ਤਾਂ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ ਅਤੇ ਭਾਵੇਂ ਦਿਲਾਸਾ ਪਾਉਂਦੇ ਹਾਂ ਤਾਂ ਇਹ ਤੁਹਾਡੇ ਉਸ ਦਿਲਾਸੇ ਲਈ ਹੈ ਜਿਹੜਾ ਉਨ੍ਹਾਂ ਦੁੱਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜੋ ਦੁੱਖ ਅਸੀਂ ਵੀ ਝੱਲਦੇ ਹਾਂ।
7 Poněvadž víme, že jakož jste účastníci utrpení, také i potěšení.
ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜਿਵੇਂ ਤੁਸੀਂ ਦੁੱਖਾਂ ਵਿੱਚ ਸਾਡੇ ਸਾਂਝੀ ਹੋ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ ਹੋ।
8 Nechcemeť zajisté, abyste nevěděli, bratří, o soužení našem, kteréž jsme měli v Azii, že jsme nad míru přetíženi byli a nad možnost, tak že jsme již o životu svém byli pochybili.
ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ।
9 Nýbrž sami v sobě již jsme byli tak usoudili, že nebylo lze než umříti, abychom nedoufali sami v sobě, ale v Bohu, jenž i mrtvé křísí.
ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ।
10 Kterýž z takového nebezpečenství smrti vytrhl nás, a vytrhuje, v něhož doufáme, že i ještě vytrhne,
੧੦ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ।
11 Když i vy nám pomáhati budete modlitbami za nás, aby z daru toho, příčinou mnohých osob nám daného, od mnohých děkováno bylo Bohu za nás.
੧੧ਤੁਸੀਂ ਵੀ ਰਲ ਮਿਲ ਕੇ ਬੇਨਤੀ ਨਾਲ ਸਾਡੀ ਸਹਾਇਤਾ ਕਰੋ ਜੋ ਉਹ ਵਰਦਾਨ ਜੋ ਬਹੁਤਿਆਂ ਦੇ ਰਾਹੀਂ ਸਾਨੂੰ ਮਿਲਿਆ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।
12 Nebo chlouba naše tato jest, svědectví svědomí našeho, že v sprostnosti a v upřímosti Boží, ne v moudrosti tělesné, ale v milosti Boží obcovali jsme na tomto světě, zvláště pak u vás.
੧੨ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ।
13 Neboť nepíšeme vám nic jiného, nežli to, což čtete, aneb což prvé znáte. A naději mám, že až do konce tak znáti budete.
੧੩ਕਿਉਂ ਜੋ ਅਸੀਂ ਹੋਰ ਗੱਲਾਂ ਨਹੀਂ ਸਗੋਂ ਉਹ ਗੱਲਾਂ ਤੁਹਾਡੀ ਲਈ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਦੇ ਦੇ ਹੋ ਅਤੇ ਮੰਨਦੇ ਵੀ ਹੋ ਅਤੇ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੱਕ ਮੰਨੋਗੇ।
14 Jakož jste již i z stránky poznali nás, žeť jsme chlouba vaše, podobně jako i vy naše, v den Pána Ježíše.
੧੪ਜਿਵੇਂ ਤੁਸੀਂ ਸਾਨੂੰ ਕੁਝ ਮੰਨ ਵੀ ਲਿਆ ਜੋ ਸਾਡੇ ਪ੍ਰਭੂ ਯਿਸੂ ਦੇ ਦਿਨ ਅਸੀਂ ਤੁਹਾਡਾ ਘਮੰਡ ਹਾਂ ਜਿਵੇਂ ਤੁਸੀਂ ਸਾਡਾ ਵੀ ਹੋ।
15 A v tomť doufání chtěl jsem k vám přijíti nejprve, abyste druhou milost měli,
੧੫ਇਸੇ ਭਰੋਸੇ ਨਾਲ ਮੈਂ ਚਾਹਿਆ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਜੀ ਵਾਰ ਅਨੰਦ ਪ੍ਰਾਪਤ ਹੋਵੇ।
16 A skrze vás jíti do Macedonie, a zase z Macedonie přijíti k vám, a potom od vás abych byl doprovozen do Judstva.
੧੬ਅਤੇ ਤੁਹਾਡੇ ਕੋਲੋਂ ਹੋ ਕੇ ਮਕਦੂਨਿਯਾ ਨੂੰ ਜਾਂਵਾਂ ਅਤੇ ਫਿਰ ਮਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਅਤੇ ਤੁਹਾਡੇ ਕੋਲੋਂ ਯਹੂਦਿਯਾ ਵੱਲ ਪਹੁੰਚਾਇਆ ਜਾਂਵਾਂ।
17 O tom pak když jsem přemyšloval, zdali jsem co lehkomyslně činil? Aneb což přemyšluji, zdali podle těla přemyšluji, tak aby bylo při mně: Jest, jest, není, není?
੧੭ਉਪਰੰਤ ਜਦ ਮੈਂ ਇਹ ਚਾਹਤ ਕੀਤੀ ਤਾਂ ਫਿਰ ਕੀ ਮੈਂ ਕੁਝ ਚਲਾਕੀ ਕੀਤੀ? ਅਥਵਾ ਜੋ ਚਾਹੁੰਦਾ ਹਾਂ ਕੀ ਸਰੀਰ ਦੇ ਅਨੁਸਾਰ ਕਰਦਾ ਹਾਂ ਜੋ ਮੇਰੇ ਤੋਂ ਹਾਂ ਦੀ ਹਾਂ ਹੋਵੇ? ਅਤੇ ਨਾਂਹ ਦੀ ਨਾਂਹ ਵੀ?
18 Ale víť to věrný Bůh, že řeč naše, kteráž byla mluvena k vám, nebyla: Jest, a není.
੧੮ਜਿਸ ਤਰ੍ਹਾਂ ਪਰਮੇਸ਼ੁਰ ਵਫ਼ਾਦਾਰ ਹੈ, ਸਾਡਾ ਬਚਨ ਤੁਹਾਡੇ ਨਾਲ ਹਾਂ ਅਤੇ ਨਾਂਹ, ਦੋਨੋਂ ਨਹੀਂ।
19 Nebo Syn Boží Ježíš Kristus, kterýž mezi vámi kázán jest skrze nás, totiž skrze mne a Silvána a Timotea, nebyl: Jest, a není, ale bylo v kázání o něm: Jest,
੧੯ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ।
20 (Nebo kolikžkoli jest zaslíbení Božích, v němť jsou: Jest, a v němť také jest Amen, ) k slávě Bohu skrze nás.
੨੦ਕਿਉਂ ਜੋ ਪਰਮੇਸ਼ੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸ਼ੁਰ ਦੀ ਵਡਿਆਈ ਹੋਵੇ।
21 Ten pak, kterýž potvrzuje nás s vámi v Kristu, a kterýž pomazal nás, Bůh jest.
੨੧ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਸ ਨੇ ਸਾਨੂੰ ਮਸਹ ਕੀਤਾ ਉਹ ਪਰਮੇਸ਼ੁਰ ਹੈ।
22 Kterýž i znamenal nás, a dal závdavek Ducha svatého v srdce naše.
੨੨ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।
23 Já pak Boha za svědka beru na svou duši, že lituje vás, ještě jsem nepřišel do Korintu.
੨੩ਹੁਣ ਮੈਂ ਆਪਣੀ ਜਾਨ ਲਈ ਪਰਮੇਸ਼ੁਰ ਨੂੰ ਗਵਾਹ ਕਰਕੇ ਭੁਗਤਾਉਂਦਾ ਹਾਂ ਜੋ ਮੈਂ ਤੁਹਾਡੇ ਬਚਾਓ ਖਾਤਰ ਹੁਣ ਤੱਕ ਕੁਰਿੰਥੁਸ ਨੂੰ ਨਹੀਂ ਆਇਆ।
24 Ne jako bychom panovali nad věrou vaší, ale pomocníci jsme radosti vaší; nebo věrou stojíte.
੨੪ਇਹ ਨਹੀਂ ਜੋ ਅਸੀਂ ਤੁਹਾਡੀ ਵਿਸ਼ਵਾਸ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਵਿੱਚ ਸਾਂਝੀ ਹਾਂ ਕਿਉਂ ਜੋ ਤੁਸੀਂ ਵਿਸ਼ਵਾਸ ਵਿੱਚ ਦ੍ਰਿੜ੍ਹ ਹੋ।

< 2 Korintským 1 >