< 5 Mojžišova 32 >
1 Pozorujte nebesa a mluviti budu, poslyš i země výmluvností úst mých.
੧ਹੇ ਅਕਾਸ਼, ਕੰਨ ਲਾ ਅਤੇ ਮੈਂ ਬੋਲਾਂਗਾ, ਹੇ ਧਰਤੀ, ਮੇਰੇ ਮੂੰਹ ਦੇ ਬਚਨ ਸੁਣ।
2 Sstupiž jako déšť naučení mé, spadniž jako rosa výmluvnost má, jako tichý déšť na mladistvou trávu, a jako příval na odrostlou bylinu,
੨ਮੇਰਾ ਉਪਦੇਸ਼ ਮੀਂਹ ਵਾਂਗੂੰ ਵਰ੍ਹੇਗਾ, ਮੇਰਾ ਬੋਲ ਤ੍ਰੇਲ ਵਾਂਗੂੰ ਪਵੇਗਾ, ਜਿਵੇਂ ਕੂਲੇ-ਕੂਲੇ ਘਾਹ ਉੱਤੇ ਫੁਹਾਰ, ਸਾਗ ਪੱਤ ਉੱਤੇ ਝੜ੍ਹੀਆਂ।
3 Nebo jméno Hospodinovo slaviti budu. Vzdejtež velebnost Bohu našemu,
੩ਮੈਂ ਤਾਂ ਯਹੋਵਾਹ ਦੇ ਨਾਮ ਦਾ ਪ੍ਰਚਾਰ ਕਰਾਂਗਾ, ਸਾਡੇ ਪਰਮੇਸ਼ੁਰ ਦੀ ਮਹਾਨਤਾ ਨੂੰ ਮੰਨੋ।
4 Skále té, jejíž skutkové jsou dokonalí, nebo všecky cesty jeho jsou spravedlivé. Bůh silný, pravdomluvný, a není nepravosti v něm, spravedlivý a přímý jest.
੪ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ। ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ।
5 Ale pokolení převrácené a zavilé zpronevěřilo se jemu mrzkostí vlastní svou, jakáž vzdálena jest od synů jeho.
੫ਉਹ ਵਿਗੜ ਗਏ ਹਨ, ਉਹ ਉਸ ਦੇ ਪੁੱਤਰ ਨਹੀਂ ਸਗੋਂ ਕਲੰਕੀ ਹਨ, ਇਹ ਪੀੜ੍ਹੀ ਟੇਢੀ ਅਤੇ ਦੁਸ਼ਟ ਹੈ।
6 Tím-liž jste se odplacovati měli Hospodinu, lide bláznivý a nemoudrý? Zdaliž on není otec tvůj, kterýž tě sobě dobyl? On učinil tebe a utvrdil tě.
੬ਹੇ ਮੂਰਖ ਅਤੇ ਮੱਤਹੀਣ ਪਰਜਾ, ਕੀ ਤੁਸੀਂ ਯਹੋਵਾਹ ਨੂੰ ਇਸ ਤਰ੍ਹਾਂ ਬਦਲਾ ਦਿੰਦੇ ਹੋ? ਕੀ ਉਹ ਤੇਰਾ ਪਿਤਾ ਨਹੀਂ ਜਿਸ ਨੇ ਤੈਨੂੰ ਮੁੱਲ ਲਿਆ, ਉਸ ਨੇ ਤੈਨੂੰ ਬਣਾਇਆ ਅਤੇ ਕਾਇਮ ਕੀਤਾ?
7 Rozpomeň se na dny staré, považte let každého věku; vzeptej se otce svého, a oznámí tobě, starců svých, a povědí tobě.
੭ਪੁਰਾਣਿਆਂ ਦਿਨਾਂ ਨੂੰ ਯਾਦ ਕਰੋ, ਪੀੜ੍ਹੀ-ਪੀੜ੍ਹੀ ਦੇ ਦਿਨਾਂ ਉੱਤੇ ਵਿਚਾਰ ਕਰੋ, ਆਪਣੇ ਪਿਤਾ ਤੋਂ ਪੁੱਛੋ, ਉਹ ਤੈਨੂੰ ਦੱਸੇਗਾ, ਆਪਣੇ ਬਜ਼ੁਰਗਾਂ ਤੋਂ, ਉਹ ਤੈਨੂੰ ਆਖਣਗੇ।
8 Když dědictví rozděloval Nejvyšší národům, když rozsadil syny Adamovy, rozměřil meze národům vedlé počtu synů Izraelských.
੮ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਵੰਡੀ, ਜਦ ਉਸ ਨੇ ਆਦਮ ਦੇ ਪੁੱਤਰਾਂ ਨੂੰ ਵੱਖ-ਵੱਖ ਕੀਤਾ, ਤਦ ਉਸ ਨੇ ਉੱਮਤਾਂ ਦੀਆਂ ਹੱਦਾਂ, ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ ਬੰਨ੍ਹੀਆਂ,
9 Nebo díl Hospodinův jest lid jeho, Jákob provazec dědictví jeho.
੯ਕਿਉਂ ਜੋ ਯਹੋਵਾਹ ਦਾ ਹਿੱਸਾ ਉਸ ਦੀ ਪਰਜਾ ਹੈ, ਯਾਕੂਬ ਉਸ ਦੀ ਵਿਰਾਸਤ ਦਾ ਭਾਗ ਹੈ।
10 Nalezl jej v zemi pusté, a na poušti veliké a hrozné; vůkol vedl jej, vyučil jej, a ostříhal ho, jako zřítedlnice oka svého.
੧੦ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ, ਅਤੇ ਸੁੰਨਸਾਨ ਜੰਗਲ ਵਿੱਚੋਂ ਲੱਭਿਆ। ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖ਼ਬਰ ਲਈ, ਅੱਖ ਦੀ ਕਾਕੀ ਵਾਂਗੂੰ ਉਸ ਨੇ ਉਹ ਦੀ ਰਾਖੀ ਕੀਤੀ।
11 Jako orlice ponouká orličátek svých, sedí na mladých svých, roztahuje křídla svá, béře je, a nosí je na křídlách svých:
੧੧ਜਿਸ ਤਰ੍ਹਾਂ ਉਕਾਬ ਆਪਣੇ ਆਲ੍ਹਣੇ ਨੂੰ ਹਿਲਾਉਂਦਾ, ਅਤੇ ਆਪਣੇ ਬੱਚਿਆਂ ਉੱਤੇ ਫੜ ਫੜ੍ਹਾਉਂਦਾ ਹੈ, ਉਸੇ ਤਰ੍ਹਾਂ ਉਸ ਨੇ ਆਪਣੇ ਪਰ ਫੈਲਾ ਕੇ ਉਨ੍ਹਾਂ ਨੂੰ ਲੈ ਲਿਆ, ਉਸ ਨੇ ਆਪਣੇ ਖੰਭਾਂ ਉੱਤੇ ਉਨ੍ਹਾਂ ਨੂੰ ਚੁੱਕ ਲਿਆ,
12 Tak Hospodin sám vedl jej, a nebylo s ním boha cizozemců.
੧੨ਯਹੋਵਾਹ ਨੇ ਇਕੱਲੇ ਉਸ ਦੀ ਅਗਵਾਈ ਕੀਤੀ, ਅਤੇ ਉਸ ਦੇ ਨਾਲ ਕੋਈ ਪਰਾਇਆ ਦੇਵਤਾ ਨਹੀਂ ਸੀ।
13 Zprovodil jej na vysoká místa země, aby jedl úrody polní, a učinil, aby ssál med z skály, a olej z kamene přetvrdého,
੧੩ਉਸ ਨੇ ਉਹ ਨੂੰ ਧਰਤੀ ਦੀਆਂ ਉੱਚਿਆਈਆਂ ਉੱਤੇ ਸਵਾਰ ਕੀਤਾ, ਸੋ ਉਸ ਨੇ ਖੇਤ ਦੀ ਪੈਦਾਵਾਰ ਖਾਧੀ, ਅਤੇ ਉਸ ਨੇ ਉਹ ਨੂੰ ਪੱਥਰ ਵਿੱਚੋਂ ਸ਼ਹਿਦ, ਅਤੇ ਚਕਮਕ ਦੀ ਚੱਟਾਨ ਤੋਂ ਤੇਲ ਚੁਸਾਇਆ।
14 Máslo od krav a mléko od ovcí, s nejtučnějšími beránky a skopci z Bázan a kozly s jádrem zrn pšeničných, a červené víno výborné aby pil.
੧੪ਚੌਣੇ ਦਾ ਮੱਖਣ ਅਤੇ ਇੱਜੜ ਦਾ ਦੁੱਧ, ਲੇਲਿਆਂ ਦੀ ਚਰਬੀ ਨਾਲ, ਅਤੇ ਬਾਸ਼ਾਨ ਦੀ ਨਸਲ ਦੇ ਮੇਂਢੇ ਅਤੇ ਬੱਕਰੇ, ਕਣਕ ਦੀ ਉੱਤਮ ਪੈਦਾਵਾਰ ਨਾਲ, ਤੂੰ ਅੰਗੂਰੀ ਰਸ ਦੀ ਮਧ ਪੀਤੀ।
15 Takž Izrael ztučněv, zpíčil se; vytyl jsi a ztlustl, tukem jsi obrostl; i opustil Boha stvořitele svého, a zlehčil sobě Boha spasení svého.
੧੫ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ। ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ।
16 K horlení popudili ho cizími bohy, ohavnostmi zdráždili jej.
੧੬ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਮੰਨ ਕੇ ਉਸ ਨੂੰ ਈਰਖਾਲੂ ਬਣਾਇਆ, ਘਿਣਾਉਣੇ ਕੰਮਾਂ ਕਰਕੇ ਉਸ ਨੂੰ ਗੁੱਸਾ ਦੁਆਇਆ।
17 Obětovali ďáblům, ne Bohu, bohům, jichž neznali, novým, kteříž z blízka přišli, jichžto se nic nestrašili otcové vaši.
੧੭ਉਨ੍ਹਾਂ ਨੇ ਭਰਿਸ਼ਟ ਆਤਮਾਵਾਂ ਅੱਗੇ, ਜਿਹੜੇ ਪਰਮੇਸ਼ੁਰ ਨਹੀਂ ਸਨ ਬਲੀਆਂ ਚੜ੍ਹਾਈਆਂ, ਉਨ੍ਹਾਂ ਦੇਵਤਿਆਂ ਨੂੰ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ, ਨਵੇਂ-ਨਵੇਂ ਦੇਵਤੇ ਜਿਹੜੇ ਹੁਣੇ ਨਿੱਕਲੇ ਸਨ, ਜਿਨ੍ਹਾਂ ਤੋਂ ਤੁਹਾਡੇ ਪਿਉ-ਦਾਦੇ ਨਹੀਂ ਡਰੇ।
18 Na skálu, kteráž zplodila tě, zapomenul jsi; zapomněl jsi na Boha silného, stvořitele svého.
੧੮ਜਿਸ ਚੱਟਾਨ ਨੇ ਤੈਨੂੰ ਪੈਦਾ ਕੀਤਾ ਤੂੰ ਉਸ ਨੂੰ ਵਿਸਾਰ ਦਿੱਤਾ, ਉਸ ਪਰਮੇਸ਼ੁਰ ਨੂੰ ਜਿਸ ਨੇ ਤੈਨੂੰ ਜਨਮ ਦਿੱਤਾ ਤੂੰ ਭੁੱਲ ਗਿਆ।
19 To když viděl Hospodin, popudil se hněvem proti synům a dcerám svým,
੧੯ਯਹੋਵਾਹ ਨੇ ਵੇਖਿਆ ਅਤੇ ਉਨ੍ਹਾਂ ਤੋਂ ਘਿਰਣਾ ਕੀਤੀ, ਕਿਉਂਕਿ ਉਸ ਦੇ ਪੁੱਤਰਾਂ-ਧੀਆਂ ਨੇ ਉਸ ਨੂੰ ਉਕਸਾਇਆ।
20 A řekl: Skryji před nimi tvář svou, podívám se posledním věcem jejich; nebo národ převrácený jest, synové, v nichž není žádné víry.
੨੦ਤਦ ਉਸ ਨੇ ਆਖਿਆ, ਮੈਂ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ, ਮੈਂ ਵੇਖਾਂਗਾ ਕਿ ਉਨ੍ਹਾਂ ਦਾ ਅੰਤ ਕੀ ਹੋਵੇਗਾ, ਕਿਉਂ ਜੋ ਇਹ ਇੱਕ ਹਠੀਲੀ ਪੀੜ੍ਹੀ ਹੈ, ਇਹ ਉਹ ਪੁੱਤਰ ਹਨ ਜਿਨ੍ਹਾਂ ਵਿੱਚ ਵਫ਼ਾਦਾਰੀ ਨਹੀਂ ਹੈ।
21 Oniť jsou mne popudili k horlení skrze to, což není Bůh silný, rozhněvali mne svými marnostmi. I jáť popudím jich k závisti skrze ty, kteříž nejsou lid, skrze národ bláznivý k hněvu jich popudím.
੨੧ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ, ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,
22 Nebo oheň zápalen jest v prchlivosti mé, a hořeti bude až do nejhlubšího pekla, a sžíře zemi i úrody její, a zapálí základy hor. (Sheol )
੨੨ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ, ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ। (Sheol )
23 Shromáždím na ně zlé věci, střely své vystřílím na ně.
੨੩ਮੈਂ ਉਨ੍ਹਾਂ ਉੱਤੇ ਬੁਰਿਆਈ ਦੇ ਢੇਰ ਲਾਵਾਂਗਾ, ਮੈਂ ਆਪਣੇ ਤੀਰਾਂ ਨੂੰ ਉਨ੍ਹਾਂ ਉੱਤੇ ਮੁਕਾ ਦਿਆਂਗਾ।
24 Hladem usvadnou, a neduhy pálčivými a nakažením morním přehořkým žráni budou; také zuby šelm pošli na ně s jedem hadů zemských.
੨੪ਉਹ ਭੁੱਖ ਨਾਲ ਢੱਲ਼ ਜਾਣਗੇ, ਉਹ ਤਿੱਖੀ ਗਰਮੀ ਅਤੇ ਭਿਆਨਕ ਰੋਗਾਂ ਨਾਲ ਭਸਮ ਹੋ ਜਾਣਗੇ, ਅਤੇ ਮੈਂ ਉਨ੍ਹਾਂ ਉੱਤੇ ਜੰਗਲੀ ਜਾਨਵਰਾਂ ਦੇ ਦੰਦ ਚਲਾਵਾਂਗਾ, ਅਤੇ ਮਿੱਟੀ ਉੱਤੇ ਘਿੱਸਰਨ ਵਾਲੇ ਸੱਪਾਂ ਦਾ ਜ਼ਹਿਰ ਛੱਡਾਂਗਾ।
25 Meč uvede sirobu vně, a v pokojích bude strach, tak na mládenci jako panně, dítěti prsí požívajícím i muži šedivém.
੨੫ਬਾਹਰ ਤਲਵਾਰ ਨਾਲ ਮਰਨਗੇ, ਅਤੇ ਕੋਠੜੀਆਂ ਵਿੱਚ ਡਰ ਹੋਵੇਗਾ, ਜਿਸ ਨਾਲ ਜੁਆਨਾਂ ਅਤੇ ਕੁਆਰੀਆਂ ਦਾ, ਅਤੇ ਦੁੱਧ ਚੁੰਘਦੇ ਬੱਚੇ ਅਤੇ ਧੌਲਿਆਂ ਵਾਲੇ ਮਨੁੱਖਾਂ ਦਾ ਵੀ ਨਾਸ ਹੋ ਜਾਵੇਗਾ।
26 Ano, řekl bych: Rozptýlím je po koutech, rozkáži přestati mezi lidmi paměti jejich,
੨੬ਮੈਂ ਆਖਿਆ, ਮੈਂ ਉਨ੍ਹਾਂ ਨੂੰ ਦੂਰ-ਦੂਰ ਤੱਕ ਖਿਲਾਰ ਦਿਆਂਗਾ, ਮੈਂ ਮਨੁੱਖਾਂ ਵਿੱਚੋਂ ਉਨ੍ਹਾਂ ਦੀ ਯਾਦ ਤੱਕ ਮਿਟਾ ਦਿਆਂਗਾ,
27 Bych se pýchy nepřítele neobával, aby spatříce to nepřátelé jejich, neřekli: Ruka naše nepřemožená byla, neučinilť jest Hospodin ničeho z těch věcí.
੨੭ਪਰ ਮੈਨੂੰ ਵੈਰੀਆਂ ਦੀ ਛੇੜ-ਛਾੜ ਦਾ ਡਰ ਸੀ, ਕਿਤੇ ਉਨ੍ਹਾਂ ਦੇ ਵੈਰੀ ਉਲਟਾ ਸਮਝਣ, ਅਤੇ ਉਹ ਆਖਣ, ਸਾਡਾ ਹੱਥ ਉੱਚਾ ਰਿਹਾ, ਅਤੇ ਯਹੋਵਾਹ ਨੇ ਇਹ ਸਭ ਕੁਝ ਨਹੀਂ ਕੀਤਾ।
28 Nebo národ ten nesmyslný jest a nemající rozumnosti.
੨੮ਇਹ ਤਾਂ ਇੱਕ ਨਿਰਬੁੱਧ ਕੌਮ ਹੈ, ਇਹਨਾਂ ਵਿੱਚ ਕੋਈ ਸਮਝ ਨਹੀਂ।
29 Ó by moudří byli, rozuměliť by tomu, prohlédali by na poslední věci své.
੨੯ਭਲਾ ਹੁੰਦਾ ਕਿ ਉਹ ਬੁੱਧਵਾਨ ਹੁੰਦੇ ਅਤੇ ਇਸ ਗੱਲ ਨੂੰ ਸਮਝ ਲੈਂਦੇ, ਅਤੇ ਆਪਣੇ ਅੰਤ ਨੂੰ ਵਿਚਾਰ ਲੈਂਦੇ,
30 Jak by jich jeden honiti mohl tisíc, a dva pryč zahnati deset tisíců? Jediné že Bůh skála jejich prodal je, a Hospodin vydal je.
੩੦ਜੇ ਉਨ੍ਹਾਂ ਦੀ ਚੱਟਾਨ ਹੀ ਉਨ੍ਹਾਂ ਨੂੰ ਨਾ ਵੇਚ ਦਿੰਦੀ, ਅਤੇ ਯਹੋਵਾਹ ਉਨ੍ਹਾਂ ਨੂੰ ਨਾ ਫੜ੍ਹਾ ਦਿੰਦਾ? ਤਾਂ ਕਿਵੇਂ ਹੋ ਸਕਦਾ ਸੀ ਕਿ ਇੱਕ ਜਣਾ ਹਜ਼ਾਰ ਦੇ ਪਿੱਛੇ ਪੈਂਦਾ, ਅਤੇ ਦੋ ਜਣੇ ਦਸ ਹਜ਼ਾਰ ਨੂੰ ਭਜਾ ਸਕਦੇ,
31 Nebo Bůh skála naše není jako skála jejich, což nepřátelé naši sami souditi mohou.
੩੧ਕਿਉਂਕਿ ਉਹਨਾਂ ਦੀ ਚੱਟਾਨ ਸਾਡੀ ਚੱਟਾਨ ਵਰਗੀ ਨਹੀਂ ਹੈ, ਭਾਵੇਂ ਸਾਡੇ ਵੈਰੀ ਹੀ ਨਿਆਂ ਕਰਨ।
32 Nebo z kmene Sodomského kmen jejich, a z réví Gomorských hroznové jejich, hroznové jedovatí, zrní hořkosti plné.
੩੨ਉਹਨਾਂ ਦੀ ਦਾਖ ਬੇਲ ਤਾਂ ਸਦੂਮ ਦੀ ਦਾਖ ਬੇਲ ਤੋਂ ਨਿੱਕਲੀ, ਅਤੇ ਅਮੂਰਾਹ ਦੇ ਖੇਤਾਂ ਤੋਂ ਹੈ। ਉਸ ਦੇ ਅੰਗੂਰ ਜ਼ਹਿਰੀਲੇ ਅੰਗੂਰ ਹਨ, ਉਸ ਦੇ ਗੁੱਛੇ ਕੌੜੇ ਹਨ।
33 Jed draků víno jejich, a jed lítý nejjedovatějšího hada.
੩੩ਉਹਨਾਂ ਦੀ ਮਧ ਨਾਗਾਂ ਦਾ ਜ਼ਹਿਰ ਹੈ, ਅਤੇ ਸੱਪਾਂ ਦੀ ਤਿੱਖੀ ਵਿੱਸ ਹੈ।
34 Zdaliž to není schováno u mne? zapečetěno v pokladnicích mých?
੩੪ਕੀ ਇਹ ਗੱਲ ਮੇਰੇ ਮਨ ਵਿੱਚ, ਅਤੇ ਮੋਹਰ ਲਾ ਕੇ ਮੇਰੇ ਭੰਡਾਰ ਵਿੱਚ ਰੱਖੀ ਹੋਈ ਨਹੀਂ ਹੈ?
35 Máť jest pomsta a odplata, časemť svým klesne noha jejich; nebo blízko jest den zahynutí jejich, a budoucí věci zlé rychle připadnou na ně.
੩੫ਬਦਲਾ ਦੇਣਾ ਅਤੇ ਬਦਲਾ ਲੈਣਾ ਮੇਰਾ ਕੰਮ ਹੈ, ਇਹ ਉਸ ਵੇਲੇ ਪ੍ਰਗਟ ਹੋਵੇਗਾ ਜਦ ਉਹਨਾਂ ਦਾ ਪੈਰ ਤਿਲਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਨੇੜੇ ਹੈ, ਅਤੇ ਉਹਨਾਂ ਦਾ ਵਿਨਾਸ਼ ਛੇਤੀ ਆ ਰਿਹਾ ਹੈ।
36 Souditi zajisté bude Hospodin lid svůj, a nad služebníky svými lítost míti bude, když uzří, že odešla síla, a že jakož zajatý tak i zanechaný s nic býti nemůže.
੩੬ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ, ਜਦ ਉਹ ਵੇਖੇਗਾ ਕਿ ਉਨ੍ਹਾਂ ਦਾ ਬਲ ਜਾਂਦਾ ਰਿਹਾ, ਅਤੇ ਨਾ ਕੋਈ ਬੰਦੀ ਰਿਹਾ, ਨਾ ਕੋਈ ਖੁੱਲ੍ਹਾ।
37 I dí: Kde jsou bohové jejich? skála, v níž naději měli?
੩੭ਤਦ ਉਹ ਆਖੇਗਾ, ਉਨ੍ਹਾਂ ਦੇ ਦੇਵਤੇ ਕਿੱਥੇ ਹਨ? ਅਤੇ ਉਹ ਚੱਟਾਨ ਜਿਸ ਵਿੱਚ ਉਹ ਪਨਾਹ ਲੈਂਦੇ ਸਨ?
38 Z jejichžto obětí tuk jídali, a víno z obětí jejich mokrých píjeli? Nechať vstanou a spomohou vám, nechť vám skrejší jest skála ta.
੩੮ਜਿਹੜੇ ਉਨ੍ਹਾਂ ਦੀਆਂ ਬਲੀਆਂ ਦੀ ਚਰਬੀ ਖਾਂਦੇ ਸਨ, ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਦੀ ਮਧ ਪੀਂਦੇ ਸਨ? ਉਹ ਉੱਠਣ ਅਤੇ ਤੁਹਾਡੀ ਸਹਾਇਤਾ ਕਰਨ, ਉਹ ਤੁਹਾਡੀ ਓਟ ਹੋਣ!
39 Pohleďtež již aspoň, že já jsem, já jsem sám, a že není Boha kromě mne. Já mohu usmrtiti i obživiti, já raniti i uzdraviti, a není žádného, kdo by vytrhl z ruky mé.
੩੯ਹੁਣ ਵੇਖੋ ਕਿ ਮੈਂ ਹੀ ਉਹ ਹਾਂ, ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,
40 Nebo já pozdvihám k nebi ruky své, a pravím: Živ jsem já na věky.
੪੦ਕਿਉਂ ਜੋ ਮੈਂ ਆਪਣਾ ਹੱਥ ਸਵਰਗ ਵੱਲ ਚੁੱਕਦਾ ਹਾਂ ਅਤੇ ਮੈਂ ਕਹਿੰਦਾ ਹਾਂ, ਮੈਂ ਸਦੀਪਕਾਲ ਜੀਉਂਦਾ ਹਾਂ।
41 Jakž nabrousím ostří meče svého, a uchopí soud ruka má, učiním pomstu nad nepřátely svými, a těm, jenž v nenávisti mne měli, odplatím.
੪੧ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ, ਅਤੇ ਨਿਆਂ ਨੂੰ ਮੈਂ ਆਪਣੇ ਹੱਥ ਵਿੱਚ ਲਵਾਂ, ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ, ਅਤੇ ਮੈਥੋਂ ਘਿਰਣਾ ਕਰਨ ਵਾਲਿਆਂ ਨੂੰ ਬਦਲਾ ਦਿਆਂਗਾ।
42 Opojím střely své krví, a meč můj sžere maso, a to krví raněných a zajatých, jakž jen začnu pomsty uvoditi na nepřátely.
੪੨ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਤਵਾਲੇ ਕਰਾਂਗਾ, ਅਤੇ ਮੇਰੀ ਤਲਵਾਰ ਮਾਸ ਖਾਵੇਗੀ, ਉਹ ਲਹੂ ਵੱਢਿਆਂ ਹੋਇਆਂ ਅਤੇ ਬੰਦੀਆਂ ਦਾ, ਅਤੇ ਉਹ ਮਾਸ ਵੈਰੀਆਂ ਦੇ ਆਗੂਆਂ ਦੇ ਸਿਰਾਂ ਦਾ ਹੋਵੇਗਾ।
43 Veselte se pohané s lidem jeho, neboť pomstí krve služebníků svých, a uvede pomstu na nepřátely své, a očistí zemi svou a lid svůj.
੪੩ਹੇ ਕੌਮੋਂ, ਉਸ ਦੀ ਪਰਜਾ ਨਾਲ ਜੈਕਾਰਾ ਗਜਾਓ, ਕਿਉਂ ਜੋ ਉਹ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਲਵੇਗਾ, ਅਤੇ ਆਪਣੇ ਵੈਰੀਆਂ ਨੂੰ ਬਦਲਾ ਦੇਵੇਗਾ, ਅਤੇ ਆਪਣੀ ਭੂਮੀ ਅਤੇ ਆਪਣੀ ਪਰਜਾ ਦੇ ਪਾਪ ਲਈ ਪ੍ਰਾਸਚਿਤ ਦੇਵੇਗਾ।
44 I přišel Mojžíš, a mluvil všecka slova písně této v uši lidu, on a Jozue, syn Nun.
੪੪ਮੂਸਾ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਨੇ ਇਸ ਗੀਤ ਦੀਆਂ ਸਾਰੀਆਂ ਗੱਲਾਂ ਪਰਜਾ ਦੇ ਕੰਨਾਂ ਵਿੱਚ ਪਾਈਆਂ।
45 A když dokonal Mojžíš mluvení všech slov těch ke všemu množství Izraelskému,
੪੫ਜਦ ਮੂਸਾ ਇਹ ਸਾਰੀਆਂ ਗੱਲਾਂ ਸਾਰੇ ਇਸਰਾਏਲ ਨੂੰ ਬੋਲ ਚੁੱਕਿਆ
46 Řekl jim: Přiložtež srdce svá ke všechněm slovům, kteráž já dnes osvědčuji vám, a přikažte to synům svým, aby ostříhali všech slov zákona tohoto, a činili je.
੪੬ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਾਓ, ਜਿਨ੍ਹਾਂ ਦੀ ਮੈਂ ਅੱਜ ਤੁਹਾਨੂੰ ਸਾਖੀ ਦਿੰਦਾ ਹਾਂ। ਤੁਸੀਂ ਆਪਣੇ ਪੁੱਤਰਾਂ ਨੂੰ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਣਾ ਕਰਨ ਦਾ ਹੁਕਮ ਦਿਓ,
47 Nebo není daremné slovo, abyste jím pohrdnouti měli, ale jest život váš; a v slovu tom prodlíte dnů svých na zemi, kterouž abyste dědičně obdrželi, půjdete přes Jordán.
੪੭ਕਿਉਂ ਜੋ ਇਹ ਤੁਹਾਡੇ ਲਈ ਹਲਕੀ ਜਿਹੀ ਗੱਲ ਨਹੀਂ, ਸਗੋਂ ਇਹ ਤੁਹਾਡਾ ਜੀਵਨ ਹੈ ਅਤੇ ਇਸ ਗੱਲ ਦੇ ਕਾਰਨ ਉਸ ਦੇਸ਼ ਵਿੱਚ ਤੁਹਾਡੇ ਜੀਵਨ ਦੇ ਦਿਨ ਬਹੁਤੇ ਹੋਣਗੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਪਾਰ ਜਾ ਰਹੇ ਹੋ।”
48 Téhož dne mluvil Hospodin k Mojžíšovi, řka:
੪੮ਫੇਰ ਉਸੇ ਦਿਨ ਯਹੋਵਾਹ ਨੇ ਮੂਸਾ ਨਾਲ ਇਹ ਗੱਲ ਕੀਤੀ,
49 Vstup na horu tuto Abarim, na vrch Nébo, kteráž jest v zemi Moábské naproti Jerichu, a spatř zemi Kananejskou, kterouž já dávám synům Izraelským právem dědičným.
੪੯“ਤੂੰ ਇਸ ਅਬਾਰੀਮ ਦੇ ਪਰਬਤ ਉੱਤੇ ਨਬੋ ਦੀ ਚੋਟੀ ਤੇ ਚੜ੍ਹ, ਜੋ ਮੋਆਬ ਦੇਸ਼ ਵਿੱਚ ਯਰੀਹੋ ਦੇ ਸਾਹਮਣੇ ਹੈ ਅਤੇ ਕਨਾਨ ਦੇਸ਼ ਨੂੰ ਵੇਖ ਜਿਹੜਾ ਮੈਂ ਵਿਰਾਸਤ ਹੋਣ ਲਈ ਇਸਰਾਏਲ ਨੂੰ ਦੇਣ ਵਾਲਾ ਹਾਂ।
50 A umřeš na vrchu, na kterýž vejdeš, a připojen budeš k lidu svému, jako umřel Aron, bratr tvůj, na hoře řečené Hor, a připojen jest k lidu svému.
੫੦ਫੇਰ ਉਸੇ ਪਰਬਤ ਉੱਤੇ ਜਿੱਥੇ ਤੂੰ ਚੜ੍ਹ ਰਿਹਾ ਹੈਂ, ਤੂੰ ਮਰ ਜਾਵੇਂਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲ ਜਾਵੇਂਗਾ ਜਿਵੇਂ ਤੇਰਾ ਭਰਾ ਹਾਰੂਨ ਹੋਰ ਦੇ ਪਰਬਤ ਉੱਤੇ ਮਰ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ ਹੈ।
51 Nebo jste zhřešili proti mně u prostřed synů Izraelských, při vodách odpírání v Kádes, na poušti Tsin, proto že jste neposvětili mne u prostřed synů Izraelských.
੫੧ਇਸ ਦਾ ਕਾਰਨ ਇਹ ਹੈ ਕਿ ਸੀਨ ਦੀ ਉਜਾੜ ਵਿੱਚ, ਕਾਦੇਸ਼ ਕੋਲ ਮਰੀਬਾਹ ਨਾਮ ਦੇ ਸੋਤੇ ਉੱਤੇ, ਤੁਸੀਂ ਮੇਰੀ ਉਲੰਘਣਾ ਕੀਤੀ ਅਰਥਾਤ ਤੁਸੀਂ ਇਸਰਾਏਲੀਆਂ ਦੇ ਵਿੱਚ ਮੈਨੂੰ ਪਵਿੱਤਰ ਨਾ ਠਹਿਰਾਇਆ
52 Před sebou zajisté uzříš zemi tu, ale tam nevejdeš do země té, kterouž dávám synům Izraelským.
੫੨ਇਸ ਲਈ ਤੂੰ ਉਸ ਦੇਸ਼ ਨੂੰ ਜਿਹੜਾ ਮੈਂ ਇਸਰਾਏਲੀਆਂ ਨੂੰ ਦੇਣ ਵਾਲਾ ਹਾਂ, ਆਪਣੇ ਸਾਹਮਣੇ ਵੇਖੇਂਗਾ ਪਰ ਤੂੰ ਉਸ ਦੇਸ਼ ਵਿੱਚ ਪ੍ਰਵੇਸ਼ ਨਾ ਕਰੇਂਗਾ।”