< 2 Mojžišova 13 >
1 I mluvil Hospodin k Mojžíšovi, řka:
੧ਯਹੋਵਾਹ ਮੂਸਾ ਨਾਲ ਬੋਲਿਆ ਕਿ
2 Posvěť mi všeho prvorozeného, cožkoli otvírá každý život mezi syny Izraelskými, tak z lidí jako z hovad, nebo mé jest.
੨ਸਾਰੇ ਪਹਿਲੌਠੇ ਜਿਹੜੇ ਇਸਰਾਏਲੀਆਂ ਵਿੱਚ ਕੁੱਖ ਨੂੰ ਖੋਲ੍ਹਦੇ ਹਨ ਮੇਰੇ ਲਈ ਪਵਿੱਤਰ ਹੋਣ ਭਾਵੇਂ ਆਦਮੀ ਦੇ ਭਾਵੇਂ ਡੰਗਰ ਦੇ ਉਹ ਮੇਰੇ ਹਨ।
3 Protož řekl Mojžíš lidu: Pamatujte na den tento, v kterémž jste vyšli z Egypta, z domu služby; nebo v silné ruce vyvedl vás odsud Hospodin, aniž kdo jez co kvašeného.
੩ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਤੁਸੀਂ ਇਹ ਦਿਨ ਚੇਤੇ ਰੱਖੋ ਜਿਸ ਵਿੱਚ ਤੁਸੀਂ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਬਾਹਰ ਆਏ ਕਿਉਂਕਿ ਯਹੋਵਾਹ ਤੁਹਾਨੂੰ ਹੱਥ ਦੇ ਬਲ ਨਾਲ ਉੱਥੋਂ ਕੱਢ ਲਿਆਇਆ। ਖ਼ਮੀਰੀ ਰੋਟੀ ਨਾ ਖਾਧੀ ਜਾਵੇ।
4 Dnes vycházíte vy, měsíce Abib.
੪ਤੁਸੀਂ ਅਬੀਬ ਦੇ ਮਹੀਨੇ ਅੱਜ ਦੇ ਦਿਨ ਬਾਹਰ ਨਿੱਕਲ ਆਏ ਹੋ।
5 Když tedy uvede tě Hospodin do země Kananejských, Hetejských, Amorejských, Hevejských a Jebuzejských, tak jakž přisáhl otcům tvým, a dá tobě zemi oplývající mlékem a strdí: tedy vykonávati budeš službu tuto v tento měsíc.
੫ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨੀਆਂ ਹਿੱਤੀਆਂ ਅਮੋਰੀਆਂ ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਜਿਹੜਾ ਤੁਹਾਡੇ ਪੁਰਖਿਆਂ ਨਾਲ ਸਹੁੰ ਖਾ ਕੇ ਤੁਹਾਨੂੰ ਦੇਣ ਲਈ ਆਖਿਆ ਸੀ ਅਤੇ ਜਿਹੜੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਲਿਆਵੇਗਾ ਤਾਂ ਤੁਸੀਂ ਇਸ ਮਹੀਨੇ ਵਿੱਚ ਇਹ ਉਪਾਸਨਾ ਕਰਿਓ।
6 Za sedm dní jísti budeš chleby přesné, dne pak sedmého slavnost bude Hospodinova.
੬ਸੱਤਾਂ ਦਿਨਾਂ ਤੱਕ ਪਤੀਰੀ ਰੋਟੀ ਖਾਣੀ ਅਤੇ ਸੱਤਵੇਂ ਦਿਨ ਯਹੋਵਾਹ ਦਾ ਪਰਬ ਹੈ।
7 Přesní chlebové jedeni budou za dnů sedm, aniž spatříno bude u tebe co kvašeného, aniž se uhlédá u tebe kvas ve všech končinách tvých.
੭ਪਤੀਰੀ ਰੋਟੀ ਸੱਤਾਂ ਦਿਨਾਂ ਤੱਕ ਖਾਧੀ ਜਾਵੇ ਅਤੇ ਕੋਈ ਖ਼ਮੀਰ ਤੁਹਾਡੇ ਕੋਲ ਨਾ ਵੇਖਿਆ ਜਾਵੇ ਨਾ ਖ਼ਮੀਰ ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਵੇਖਿਆ ਜਾਵੇ।
8 A vypravovati budeš synu svému v ten den, řka: Proto, což mi učinil Hospodin, když jsem vycházel z Egypta.
੮ਤੁਸੀਂ ਉਸ ਦਿਨ ਆਪਣੇ ਪੁੱਤਰਾਂ ਨੂੰ ਇਹ ਦੱਸੋ ਕਿ ਕਾਰਨ ਇਹ ਹੈ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਕੱਢਿਆ।
9 A budeť tobě to jako nějaké znamení na ruce tvé, a jako památka před očima tvýma, aby zákon Hospodinův byl v ústech tvých; nebo v ruce silné vyvedl tě Hospodin z Egypta.
੯ਇਹ ਤੁਹਾਡੇ ਹੱਥਾਂ ਉੱਤੇ ਨਿਸ਼ਾਨ ਅਤੇ ਤੁਹਾਡੇ ਨੇਤਰਾਂ ਦੇ ਵਿੱਚ ਯਾਦਗਿਰੀ ਲਈ ਹੋਵੇਗਾ ਤਾਂ ਜੋ ਯਹੋਵਾਹ ਦੀ ਬਿਵਸਥਾ ਤੁਹਾਡੇ ਮੂੰਹ ਵਿੱਚ ਰਹੇ ਕਿਉਂਕਿ ਯਹੋਵਾਹ ਨੇ ਤਕੜੇ ਹੱਥ ਨਾਲ ਤੁਹਾਨੂੰ ਮਿਸਰੋਂ ਕੱਢਿਆ।
10 Protož zachovávati budeš ustanovení toto v čas jistý, rok po roce.
੧੦ਤੁਸੀਂ ਇਸ ਬਿਧੀ ਨੂੰ ਠਹਿਰਾਏ ਹੋਏ ਸਮੇਂ ਉੱਤੇ ਸਾਲ ਦੇ ਸਾਲ ਮਨਾਇਆ ਕਰੋ।
11 A když by tě uvedl Hospodin do země Kananejských, tak jakž přisáhl tobě a otcům tvým, a dal by ji tobě:
੧੧ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨ ਦੇਸ ਵਿੱਚ ਲਿਆਵੇ ਜਿਵੇਂ ਉਸ ਨੇ ਤੁਹਾਡੇ ਨਾਲ ਅਤੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਹੈ ਅਤੇ ਉਹ ਤੁਹਾਨੂੰ ਇਹ ਦੇਵੇ।
12 Tedy všecko, což otvírá život, oddělíš Hospodinu, i každý plod hovada tvého otvírající život, což by koli bylo samců, Hospodinovo jest.
੧੨ਤਾਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਯਹੋਵਾਹ ਲਈ ਵੱਖਰਾ ਰੱਖੋ ਨਾਲ ਡੰਗਰਾਂ ਵਿੱਚੋਂ ਹਰ ਪਹਿਲੌਠਾ ਬੱਚਾ ਜਿਹੜਾ ਤੁਹਾਡਾ ਹੋਵੇ। ਨਰ ਯਹੋਵਾਹ ਲਈ ਹੋਣਗੇ।
13 Každé pak prvorozené osle vyplatíš hovádkem; pakli bys nevyplatil, zlom jemu šíji; každého také prvorozeného člověka mezi syny svými vyplatíš.
੧੩ਹਰ ਗਧੇ ਦੇ ਪਹਿਲੌਠੇ ਨੂੰ ਲੇਲੇ ਨਾਲ ਛੁਡਾ ਲਵੋ ਪਰ ਜੇਕਰ ਨਾ ਛੁਡਾਉਣਾ ਹੋਵੇ ਤਾਂ ਉਸ ਦੀ ਧੌਣ ਤੋੜ ਸੁੱਟੋ ਅਤੇ ਆਪਣੇ ਪੁੱਤਰਾਂ ਵਿੱਚੋਂ ਆਦਮੀ ਦੇ ਹਰ ਪਹਿਲੌਠੇ ਨੂੰ ਛੁਡਾ ਲਵੋ।
14 A když by se tebe vzeptal syn tvůj potom, a řekl: Co jest to? tedy povíš jemu: V ruce silné vyvedl nás Hospodin z Egypta, z domu služebnosti.
੧੪ਇਸ ਤਰ੍ਹਾਂ ਹੋਵੇਗਾ ਕਿ ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਡੇ ਤੋਂ ਪੁੱਛਣ ਕਿ ਇਹ ਕੀ ਹੈ? ਤਾਂ ਤੁਸੀਂ ਉਨ੍ਹਾਂ ਨੂੰ ਆਖੋ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਹੱਥ ਦੇ ਬਲ ਨਾਲ ਕੱਢਿਆ ਸੀ।
15 Nebo když se byl zatvrdil Farao, a nechtěl nás propustiti, pobil Hospodin všecko prvorozené v zemi Egyptské, od prvorozeného z lidí, až do prvorozeného z hovad; i tou příčinou já obětuji Hospodinu všecky samce otvírající život, ale všecko prvorozené z synů svých vyplacuji.
੧੫ਫੇਰ ਇਸ ਤਰ੍ਹਾਂ ਹੋਇਆ ਕਿ ਜਾਂ ਫ਼ਿਰਊਨ ਨੇ ਸਾਡਾ ਬਾਹਰ ਜਾਣਾ ਔਖਾ ਕਰ ਦਿੱਤਾ ਤਾਂ ਯਹੋਵਾਹ ਨੇ ਮਿਸਰ ਦੇਸ ਦੇ ਸਾਰੇ ਪਹਿਲੌਠਿਆਂ ਨੂੰ ਮਾਰ ਸੁੱਟਿਆ ਆਦਮੀ ਦੇ ਪਹਿਲੌਠੇ ਤੋਂ ਲੈ ਕੇ ਡੰਗਰ ਦੇ ਪਹਿਲੌਠੇ ਤੱਕ। ਇਸ ਲਈ ਅਸੀਂ ਯਹੋਵਾਹ ਨੂੰ ਨਰਾਂ ਵਿੱਚੋਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਬਲੀ ਦਿੰਦੇ ਹਾਂ ਅਤੇ ਆਪਣੇ ਪੁੱਤਰਾਂ ਵਿੱਚੋਂ ਹਰ ਪਹਿਲੌਠੇ ਨੂੰ ਛੁਡਾ ਲੈਂਦੇ ਹਾਂ।
16 Mějž to tedy jako znamení na ruce své, a jako náčelník mezi očima svýma, že v ruce silné vyvedl nás Hospodin z Egypta.
੧੬ਇਹ ਤੁਹਾਡੇ ਹੱਥਾਂ ਵਿੱਚ ਨਿਸ਼ਾਨ ਅਤੇ ਤੁਹਾਡਿਆਂ ਨੇਤਰਾਂ ਦੇ ਵਿਚਕਾਰ ਇੱਕ ਟਿੱਕੇ ਜਿਹਾ ਹੋਵੇਗਾ ਕਿਉਂਕਿ ਯਹੋਵਾਹ ਸਾਨੂੰ ਹੱਥ ਦੇ ਬਲ ਨਾਲ ਮਿਸਰ ਤੋਂ ਕੱਢ ਲਿਆਇਆ।
17 Stalo se pak, když pustil Farao lid, že nevedl jich Bůh cestou země Filistinské, ačkoli bližší byla; nebo řekl Bůh: Aby nepykal lid, když by uzřel, an válka nastává, a nevrátili se do Egypta.
੧੭ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਫ਼ਿਰਊਨ ਨੇ ਲੋਕਾਂ ਨੂੰ ਜਾਣ ਦਿੱਤਾ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਲਿਸਤੀਆਂ ਦੇ ਦੇਸ ਦੇ ਰਾਹ ਨਾ ਲੈ ਗਿਆ ਭਾਵੇਂ ਉਹ ਨੇੜੇ ਸੀ ਕਿਉਂ ਜੋ ਪਰਮੇਸ਼ੁਰ ਨੇ ਆਖਿਆ, ਸ਼ਾਇਦ ਲੋਕ ਜੰਗ ਨੂੰ ਵੇਖ ਕੇ ਪਛਤਾਉਣ ਅਤੇ ਮਿਸਰ ਨੂੰ ਮੁੜ ਜਾਣ।
18 Ale obvedl Bůh lid cestou přes poušť, kteráž jest při moři Rudém. A vojensky zpořádaní vyšli synové Izraelští z země Egyptské.
੧੮ਸਗੋਂ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਭੁਆਂ ਕੇ ਲਾਲ ਸਮੁੰਦਰ ਦੀ ਉਜਾੜ ਦੀ ਰਾਹ ਪਾ ਦਿੱਤਾ ਅਤੇ ਇਸਰਾਏਲੀ ਸ਼ਸਤਰ ਬੰਨ੍ਹ ਕੇ ਮਿਸਰ ਦੇਸ ਤੋਂ ਚੱਲੇ ਆਏ।
19 Vzal také Mojžíš kosti Jozefovy s sebou; nebo byl přísahou zavázal syny Izraelské, řka: Jistotně navštíví vás Bůh, protož vyneste odsud kosti mé s sebou.
੧੯ਮੂਸਾ ਨੇ ਯੂਸੁਫ਼ ਦੀਆਂ ਹੱਡੀਆਂ ਆਪਣੇ ਨਾਲ ਲੈ ਲਈਆਂ ਕਿਉਂ ਜੋ ਉਸ ਨੇ ਇਸਰਾਏਲੀਆਂ ਕੋਲੋਂ ਸਹੁੰ ਲੈ ਕੇ ਤਗੀਦ ਕੀਤੀ ਸੀ ਕਿ ਪਰਮੇਸ਼ੁਰ ਤੁਹਾਨੂੰ ਜ਼ਰੂਰ ਚੇਤੇ ਕਰੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਨੂੰ ਐਥੋਂ ਆਪਣੇ ਨਾਲ ਲੈ ਜਾਇਓ।
20 Vytáhše tedy z Sochot, položili se v Etam při kraji pouště.
੨੦ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰ ਕੇ ਉਜਾੜ ਦੇ ਕੰਢੇ ਏਥਾਮ ਵਿੱਚ ਡੇਰਾ ਕੀਤਾ।
21 Hospodin pak předcházel je ve dne v sloupu oblakovém, aby je vedl cestou, v noci pak v sloupu ohnivém, aby svítil jim, aby ve dne i v noci jíti mohli.
੨੧ਯਹੋਵਾਹ ਉਨ੍ਹਾਂ ਨੂੰ ਰਾਹ ਦੱਸਣ ਲਈ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤੀਂ ਉਨ੍ਹਾਂ ਨੂੰ ਚਾਨਣਾ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਸੀ ਤਾਂ ਜੋ ਦਿਨ ਅਤੇ ਰਾਤ ਨੂੰ ਚੱਲਦੇ ਜਾਣ।
22 Neodjal sloupu oblakového ve dne, ani ohnivého sloupu v noci od tváři toho lidu.
੨੨ਬੱਦਲ ਦਾ ਥੰਮ੍ਹ ਦਿਨ ਨੂੰ ਅਤੇ ਅੱਗ ਦਾ ਥੰਮ੍ਹ ਰਾਤ ਨੂੰ ਉਨ੍ਹਾਂ ਲੋਕਾਂ ਦੇ ਅੱਗੋਂ ਕਦੀ ਨਾ ਹਟਿਆ।