< 2 Mojžišova 2 >
1 Odšed pak muž jeden z domu Léví, vzal dceru z pokolení Léví.
੧ਲੇਵੀ ਦੇ ਘਰਾਣੇ ਦੇ ਇੱਕ ਮਨੁੱਖ ਨੇ ਲੇਵੀ ਦੀ ਧੀ ਨਾਲ ਵਿਆਹ ਕਰ ਲਿਆ
2 I počala žena ta, a porodila syna; a viduci, že jest krásný, kryla ho za tři měsíce.
੨ਉਹ ਔਰਤ ਗਰਭਵਤੀ ਹੋਈ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਨੂੰ ਤਿੰਨ ਮਹੀਨੇ ਤੱਕ ਲੁਕਾ ਕੇ ਰੱਖਿਆ ਕਿਉਂਕਿ ਉਹ ਵੇਖਣ ਵਿੱਚ ਬਹੁਤ ਸੋਹਣਾ ਸੀ।
3 A když ho nemohla déle tajiti, vzala mu ošitku z sítí, a omazala ji klím a smolou; a vložila do ní to dítě, a vyložila do rákosí u břehu řeky.
੩ਜਦ ਉਹ ਉਸ ਨੂੰ ਹੋਰ ਲੁਕਾ ਨਾ ਸਕੀ ਤਦ ਉਸ ਨੇ ਕਾਨਿਆਂ ਦੀ ਇੱਕ ਟੋਕਰੀ ਬਣਾ ਕੇ ਉਸ ਨੂੰ ਰਾਲ ਮਿੱਟੀ ਨਾਲ ਲਿੱਪਿਆ ਅਤੇ ਉਸ ਵਿੱਚ ਬੱਚੇ ਨੂੰ ਰੱਖ ਦਿੱਤਾ ਅਤੇ ਨੀਲ ਨਦੀ ਦੇ ਕੰਢੇ ਪਿਲਛੀ ਵਿੱਚ ਰੱਖ ਦਿੱਤਾ।
4 A postavila sestru jeho zdaleka, aby zvěděla, co se s ním díti bude.
੪ਉਸ ਦੀ ਭੈਣ ਦੂਰ ਖੜ੍ਹੀ ਇਹ ਦੇਖ ਰਹੀ ਸੀ ਕਿ ਉਸ ਨਾਲ ਕੀ ਬੀਤ ਰਹੀ ਹੈ।
5 A v tom sešla dcera Faraonova, aby se myla v řece; a děvečky její procházely se po břehu řeky. A uzřevši ošitku mezi rákosím, poslala děvečku svou, a vzala ji.
੫ਫ਼ਿਰਊਨ ਦੀ ਧੀ ਨਹਾਉਣ ਲਈ ਨੀਲ ਨਦੀ ਵਿੱਚ ਉੱਤਰੀ, ਜਦ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ-ਕੰਢੇ ਫਿਰਦੀਆਂ ਸਨ ਤਦ ਉਸ ਨੇ ਝਾੜੀਆਂ ਵਿੱਚ ਟੋਕਰੀ ਵੇਖੀ। ਉਸ ਨੇ ਆਪਣੀ ਦਾਸੀ ਨੂੰ ਉਹ ਟੋਕਰੀ ਲਿਆਉਣ ਲਈ ਭੇਜਿਆ।
6 A když otevřela, uzřela dítě; a aj, plakalo pacholátko. A slitovavši se nad ním, řekla: Z dětí Hebrejských jest toto.
੬ਜਦ ਉਸ ਨੇ ਉਸ ਨੂੰ ਖੋਲ੍ਹਿਆ ਤਦ ਉਸ ਨੇ ਬੱਚੇ ਨੂੰ ਵੇਖਿਆ ਅਤੇ ਉਹ ਮੁੰਡਾ ਰੋ ਰਿਹਾ ਸੀ। ਉਸ ਨੂੰ ਉਸ ਬੱਚੇ ਉੱਤੇ ਤਰਸ ਆਇਆ, ਉਸ ਨੇ ਆਖਿਆ ਕਿ ਇਹ ਇਬਰਾਨੀਆਂ ਦੇ ਬੱਚਿਆਂ ਵਿੱਚੋਂ ਹੈ।
7 I řekla sestra jeho k dceři Faraonově: Mám-li jíti a zavolati tobě chůvy z žen Hebrejských, kteráž by odchovala tobě dítě?
੭ਤਦ ਉਸ ਦੀ ਭੈਣ ਨੇ ਫ਼ਿਰਊਨ ਦੀ ਧੀ ਨੂੰ ਆਖਿਆ, “ਮੈਂ ਜਾ ਕੇ ਇਬਰਾਨਣਾਂ ਵਿੱਚੋਂ ਕਿਸੇ ਦੁੱਧ ਚੁੰਘਾਉਣ ਵਾਲੀ ਔਰਤ ਨੂੰ ਤੁਹਾਡੇ ਕੋਲ ਲਿਆਵਾਂ ਤਾਂ ਜੋ ਉਹ ਤੁਹਾਡੇ ਲਈ ਇਸ ਬੱਚੇ ਨੂੰ ਦੁੱਧ ਚੁੰਘਾਇਆ ਕਰੇ?”
8 Odpověděla dcera Faraonova: Jdi. Tedy šla děvečka a zavolala matky toho dítěte.
੮ਤਦ ਫ਼ਿਰਊਨ ਦੀ ਧੀ ਨੇ ਆਖਿਆ, “ਜਾ।” ਉਹ ਲੜਕੀ ਜਾ ਕੇ ਬੱਚੇ ਦੀ ਮਾਂ ਨੂੰ ਸੱਦ ਲਿਆਈ।
9 I řekla jí dcera Faraonova: Vezmi toto dítě, a odchovej mi je; a jáť dám mzdu tvou. I vzala žena dítě, a chovala je.
੯ਤਦ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਇਸ ਬੱਚੇ ਨੂੰ ਲੈ ਅਤੇ ਮੇਰੇ ਲਈ ਦੁੱਧ ਪਿਲਾ, ਮੈਂ ਤੈਨੂੰ ਮਜ਼ਦੂਰੀ ਦੇਵਾਂਗੀ। ਤਦ ਉਸ ਔਰਤ ਨੇ ਬੱਚੇ ਨੂੰ ਲੈ ਕੇ ਦੁੱਧ ਪਿਲਾਇਆ।
10 A když odrostlo pachole, dovedla je k dceři Faraonově, kteráž jej měla za syna; a nazvala jméno jeho Mojžíš, řkuci: Nebo jsem ho z vody vytáhla.
੧੦ਜਦ ਬੱਚਾ ਵੱਡਾ ਹੋ ਗਿਆ ਤਦ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਲੈ ਆਈ। ਉਹ ਉਸ ਦਾ ਪੁੱਤਰ ਅਖਵਾਇਆ ਅਤੇ ਉਸ ਨੇ ਇਹ ਕਹਿ ਕੇ ਉਸ ਦਾ ਨਾਮ ਮੂਸਾ ਰੱਖਿਆ ਕਿ ਮੈਂ ਇਸ ਨੂੰ ਪਾਣੀ ਵਿੱਚੋਂ ਕੱਢਿਆ ਹੈ।
11 I stalo se ve dnech těch, když vyrostl Mojžíš, že vyšel k bratřím svým, a hleděl na trápení jejich. Uzřel také muže Egyptského, an tepe muže Hebrejského, jednoho z bratří jeho.
੧੧ਫਿਰ ਅਜਿਹਾ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਦ ਮੂਸਾ ਵੱਡਾ ਹੋਇਆ ਤਦ ਉਸ ਨੇ ਆਪਣੇ ਭਰਾਵਾਂ ਕੋਲ ਬਾਹਰ ਜਾ ਕੇ ਉਨ੍ਹਾਂ ਦੇ ਦੁੱਖਾਂ ਨੂੰ ਵੇਖਿਆ ਅਤੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ।
12 A sem i tam se ohlédna, vida, že žádného tu není, zabil Egyptského, a zahrabal jej v písku.
੧੨ਉਸ ਨੇ ਇੱਧਰ-ਉੱਧਰ ਵੇਖਿਆ ਅਤੇ ਜਦ ਵੇਖਿਆ ਕਿ ਕੋਈ ਨਹੀਂ ਹੈ ਤਦ ਉਸ ਨੇ ਉਸ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਨੂੰ ਰੇਤ ਵਿੱਚ ਲੁਕਾ ਦਿੱਤਾ।
13 Vyšed potom druhého dne, a aj, dva muži Hebrejští vadili se. I řekl tomu, kterýž křivdu činil: Proč tepeš bližního svého?
੧੩ਜਦ ਮੂਸਾ ਦੂਜੇ ਦਿਨ ਬਾਹਰ ਗਿਆ ਤਾਂ ਵੇਖੋ, ਦੋ ਇਬਰਾਨੀ ਆਪਸ ਵਿੱਚ ਲੜ ਰਹੇ ਸਨ, ਉਸ ਨੇ ਦੋਸ਼ੀ ਨੂੰ ਆਖਿਆ, ਤੂੰ ਆਪਣੇ ਸਾਥੀ ਨੂੰ ਕਿਉਂ ਮਾਰਦਾ ਹੈਂ?
14 Kterýžto odpověděl: Kdo tě ustanovil knížetem a soudcí nad námi? Zdali zabiti mne myslíš, jako jsi zabil Egyptského? Protož ulekl se Mojžíš a řekl: Jistě známá jest ta věc.
੧੪ਤਦ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈਂ ਬਣਾ ਦਿੱਤਾ? ਕੀ ਤੂੰ ਇਹ ਸੋਚਦਾ ਹੈਂ ਕਿ ਜਿਵੇਂ ਤੂੰ ਉਸ ਮਿਸਰੀ ਨੂੰ ਮਾਰ ਸੁੱਟਿਆ ਉਸੇ ਤਰ੍ਹਾਂ ਹੀ ਮੈਨੂੰ ਵੀ ਮਾਰ ਸੁੱਟੇਂਗਾ? ਤਦ ਮੂਸਾ ਡਰ ਗਿਆ ਅਤੇ ਉਸ ਨੇ ਆਖਿਆ, ਇਹ ਗੱਲ ਜ਼ਰੂਰ ਖੁੱਲ੍ਹ ਗਈ ਹੈ।
15 A uslyšav Farao tu věc, hledal zabiti Mojžíše. Ale Mojžíš utekl od tváři Faraonovy, a bydlil v zemi Madianské; i usadil se podlé studnice.
੧੫ਜਦ ਫ਼ਿਰਊਨ ਨੇ ਇਹ ਗੱਲ ਸੁਣੀ ਤਦ ਮੂਸਾ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਵਿੱਚ ਰਹਿਣ ਲੱਗਾ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ।
16 Kníže pak Madianské mělo sedm dcer. Kteréžto přišedše, vážily vodu, a nalívaly do koryt, aby napájely dobytek otce svého.
੧੬ਮਿਦਯਾਨ ਦੇ ਜਾਜਕ ਦੀਆਂ ਸੱਤ ਧੀਆਂ ਸਨ। ਉਨ੍ਹਾਂ ਨੇ ਆ ਕੇ ਪਾਣੀ ਕੱਢਿਆ ਅਤੇ ਆਪਣੇ ਪਿਤਾ ਦੇ ਇੱਜੜ ਨੂੰ ਪਿਲਾਉਣ ਲਈ ਚੁਬੱਚਿਆਂ ਨੂੰ ਭਰ ਲਿਆ।
17 I přišli pastýři, a odehnali je. Tedy Mojžíš vstav, pomohl jim a napojil dobytek jejich.
੧੭ਅਯਾਲੀਆਂ ਨੇ ਆਣ ਕੇ ਉਨ੍ਹਾਂ ਨੂੰ ਧੱਕੇ ਨਾਲ ਪਰ੍ਹੇ ਹਟਾ ਦਿੱਤਾ, ਪਰ ਮੂਸਾ ਨੇ ਉੱਠ ਕੇ ਉਨ੍ਹਾਂ ਨੂੰ ਬਚਾਇਆ ਅਤੇ ਉਨ੍ਹਾਂ ਦੇ ਇੱਜੜ ਨੂੰ ਪਾਣੀ ਪਿਲਾਇਆ।
18 A když se navrátily k Raguelovi, otci svému, řekl on: Jakž jste to dnes tak brzo přišly?
੧੮ਜਦ ਉਹ ਆਪਣੇ ਪਿਤਾ ਰਊਏਲ ਕੋਲ ਆਈਆਂ ਤਦ ਉਸ ਨੇ ਪੁੱਛਿਆ, ਤੁਸੀਂ ਅੱਜ ਕਿਵੇਂ ਛੇਤੀ ਮੁੜ ਆਈਆਂ ਹੋ?
19 Odpověděly: Muž Egyptský vysvobodil nás z ruky pastýřů; ano také ochotně navážil nám vody, a napojil dobytek.
੧੯ਉਨ੍ਹਾਂ ਨੇ ਆਖਿਆ, ਇੱਕ ਮਿਸਰੀ ਨੇ ਸਾਨੂੰ ਅਯਾਲੀਆਂ ਦੇ ਹੱਥੋਂ ਛੁਡਾਇਆ ਅਤੇ ਸਾਡੇ ਲਈ ਪਾਣੀ ਕੱਢ-ਕੱਢ ਕੇ ਇੱਜੜ ਨੂੰ ਪਿਲਾਇਆ।
20 I řekl dcerám svým: Kdež pak jest? Pročež jste pustily muže toho? Povolejte ho, ať pojí chleba.
੨੦ਤਦ ਉਸ ਨੇ ਆਪਣੀਆਂ ਧੀਆਂ ਨੂੰ ਆਖਿਆ, ਉਹ ਮਨੁੱਖ ਕਿੱਥੇ ਹੈ? ਤੁਸੀਂ ਉਸ ਨੂੰ ਕਿਉਂ ਛੱਡ ਆਈਆਂ ਹੋ? ਉਸ ਨੂੰ ਬੁਲਾਓ ਤਾਂ ਜੋ ਉਹ ਰੋਟੀ ਖਾਵੇ।
21 A svolil Mojžíš k tomu, aby bydlil s mužem tím. Kterýžto dal Zeforu, dceru svou, Mojžíšovi.
੨੧ਤਦ ਮੂਸਾ ਉਸ ਮਨੁੱਖ ਕੋਲ ਰਹਿਣ ਲਈ ਮੰਨ ਗਿਆ ਅਤੇ ਉਸ ਨੇ ਆਪਣੀ ਧੀ ਸਿੱਪੋਰਾਹ ਮੂਸਾ ਨਾਲ ਵਿਆਹ ਦਿੱਤੀ
22 I porodila syna, a nazval jméno jeho Gerson; nebo řekl: Příchozí jsem byl v zemi cizí.
੨੨ਉਸ ਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਉਸ ਦਾ ਨਾਮ ਗੇਰਸ਼ੋਮ ਰੱਖਿਆ ਕਿਉਂ ਜੋ ਉਸ ਨੇ ਆਖਿਆ, “ਮੈਂ ਪਰਦੇਸ ਵਿੱਚ ਪਰਦੇਸੀ ਹੋਇਆ ਹਾਂ।”
23 Stalo se pak po mnohých časích, že umřel král Egyptský; a synové Izraelští úpěli pro roboty, a křičeli. I vstoupil k Bohu křik jejich pro roboty.
੨੩ਅਜਿਹਾ ਹੋਇਆ ਕਿ ਬਹੁਤ ਦਿਨਾਂ ਬਾਅਦ ਮਿਸਰ ਦਾ ਰਾਜਾ ਮਰ ਗਿਆ, ਇਸਰਾਏਲੀਆਂ ਨੇ ਗ਼ੁਲਾਮੀ ਦੇ ਕਾਰਨ ਹਾਉਂਕੇ ਲਏ ਅਤੇ ਧਾਹਾਂ ਮਾਰ-ਮਾਰ ਕੇ ਰੋਏ ਅਤੇ ਇਨ੍ਹਾਂ ਦੀ ਦੁਹਾਈ ਜੋ ਗ਼ੁਲਾਮੀ ਦੇ ਕਾਰਨ ਸੀ, ਪਰਮੇਸ਼ੁਰ ਤੱਕ ਪਹੁੰਚੀ।
24 A uslyšel Bůh naříkání jejich, a rozpomenul se Bůh na smlouvu svou s Abrahamem, Izákem a Jákobem.
੨੪ਤਦ ਪਰਮੇਸ਼ੁਰ ਨੇ ਉਨ੍ਹਾਂ ਦੇ ਹਾਉਂਕਿਆਂ ਨੂੰ ਸੁਣਿਆ ਅਤੇ ਪਰਮੇਸ਼ੁਰ ਨੇ ਆਪਣੇ ਨੇਮ ਨੂੰ ਜਿਹੜਾ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਨਾਲ ਸੀ, ਯਾਦ ਕੀਤਾ।
25 I vzhlédl Bůh na syny Izraelské, a poznal Bůh.
੨੫ਤਦ ਪਰਮੇਸ਼ੁਰ ਨੇ ਇਸਰਾਏਲੀਆਂ ਵੱਲ ਨਿਗਾਹ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਖ਼ਬਰ ਲਈ।