< 2 Mojžišova 21 >
1 Tito jsou pak soudové, kteréž jim předložíš:
੧ਇਹ ਉਹ ਨਿਆਂ ਹਨ ਜਿਹੜੇ ਤੂੰ ਉਨ੍ਹਾਂ ਦੇ ਅੱਗੇ ਰੱਖੇਂਗਾ।
2 Jestliže koupíš k službě Žida, šest let sloužiti bude, a sedmého odejde svobodný darmo.
੨ਜਦ ਤੂੰ ਇਬਰਾਨੀ ਗ਼ੁਲਾਮ ਲਵੇਂ ਤਾਂ ਉਹ ਛੇ ਸਾਲ ਤੇਰੀ ਸੇਵਾ ਕਰੇ ਪਰ ਸੱਤਵੇਂ ਸਾਲ ਉਹ ਮੁਫ਼ਤ ਅਜ਼ਾਦ ਹੋ ਕੇ ਚੱਲਿਆ ਜਾਵੇ।
3 Přišel-li by sám toliko, sám také odejde; pakli měl ženu, vyjde s ním i žena jeho.
੩ਜੇ ਉਹ ਇਕੱਲਾ ਆਇਆ ਹੋਵੇ ਤਾਂ ਇਕੱਲਾ ਚੱਲਿਆ ਜਾਵੇ ਅਤੇ ਜੇ ਉਹ ਔਰਤ ਵਾਲਾ ਸੀ ਤਾਂ ਉਸ ਦੀ ਔਰਤ ਉਸ ਦੇ ਨਾਲ ਚੱਲੀ ਜਾਵੇ।
4 Jestliže pán jeho dá mu ženu, a ona zrodí jemu syny neb dcery: žena ta i děti její budou pána jeho, on pak sám toliko odejde.
੪ਜੇ ਉਸ ਦੇ ਸੁਆਮੀ ਨੇ ਉਸ ਨੂੰ ਔਰਤ ਦਿੱਤੀ ਹੋਵੇ ਅਤੇ ਉਹ ਉਸ ਲਈ ਪੁੱਤਰ ਧੀਆਂ ਜਣੀ ਤਾਂ ਉਹ ਔਰਤ ਅਤੇ ਉਹ ਦੇ ਬੱਚੇ ਉਹ ਦੇ ਸੁਆਮੀ ਦੇ ਹੋਣਗੇ ਅਤੇ ਉਹ ਇਕੱਲਾ ਚੱਲਿਆ ਜਾਵੇ।
5 Pakli by řekl služebník: Miluji pána svého, manželku svou a syny své, nevyjdu svobodný:
੫ਪਰ ਜੇ ਦਾਸ ਸਫ਼ਾਈ ਨਾਲ ਆਖੇ ਕਿ ਮੈਂ ਆਪਣੇ ਸੁਆਮੀ ਅਤੇ ਆਪਣੀ ਔਰਤ ਅਤੇ ਆਪਣੇ ਬੱਚਿਆਂ ਨਾਲ ਪ੍ਰੇਮ ਕਰਦਾ ਹਾਂ। ਮੈਂ ਅਜ਼ਾਦ ਹੋ ਕੇ ਚੱਲਿਆ ਨਹੀਂ ਜਾਂਵਾਂਗਾ
6 Tedy postaví ho pán jeho před soudci, a přivede ho ke dveřím neb k veřeji, a probodne pán jeho ucho jemu špicí; i zůstaneť služebníkem jeho na věky.
੬ਤਾਂ ਉਸ ਦਾ ਸੁਆਮੀ ਉਸ ਨੂੰ ਪਰਮੇਸ਼ੁਰ ਦੇ ਕੋਲ ਲਿਆਵੇ ਅਤੇ ਉਹ ਦਰਵਾਜ਼ੇ ਦੇ ਕੋਲ ਅਰਥਾਤ ਚੁਗਾਠ ਦੇ ਕੋਲ ਲਿਆ ਕੇ ਆਰ ਨਾਲ ਉਸ ਦੇ ਕੰਨ ਨੂੰ ਉਸ ਦਾ ਸੁਆਮੀ ਵਿੰਨ੍ਹੇ ਸੋ ਉਹ ਉਸ ਦੀ ਸਦਾ ਲਈ ਟਹਿਲ ਕਰੇ।
7 Když by pak prodal někdo dceru svou, aby byla děvkou, nevyjdeť tak, jako vycházejí služebníci.
੭ਅਤੇ ਜਦ ਕੋਈ ਮਨੁੱਖ ਆਪਣੀ ਧੀ ਨੂੰ ਗੋਲੀ ਹੋਣ ਲਈ ਵੇਚੇ ਤਾਂ ਉਹ ਦਾਸੀਆਂ ਵਾਂਗੂੰ ਬਾਹਰ ਨਾ ਚੱਲੀ ਜਾਵੇ।
8 Nelíbila-li by se pánu svému, kterýž jí sobě ještě nezasnoubil, dopustí ji vyplatiti. Lidu cizímu nebude míti práva prodati ji, poněvadž zhřešil proti ní.
੮ਜੇ ਉਹ ਆਪਣੇ ਸੁਆਮੀ ਦੀਆਂ ਅੱਖਾਂ ਨੂੰ ਨਾ ਭਾਵੇ ਤਾਂ ਜੇ ਉਸ ਨੇ ਉਹ ਦੇ ਨਾਲ ਕੁੜਮਾਈ ਨਹੀਂ ਕੀਤੀ ਉਹ ਉਸ ਦਾ ਵੱਟਾ ਦੇਵੇ। ਗੈਰ ਕੌਮ ਵਿੱਚ ਉਹ ਉਸ ਨੂੰ ਵੇਚ ਨਹੀਂ ਸਕਦਾ ਕਿਉਂ ਜੋ ਉਸ ਨੇ ਉਹ ਦੇ ਨਾਲ ਛਲ ਕੀਤਾ ਹੈ।
9 Pakli by synu svému ji zasnoubil, učiníť jí tak, jakž obyčej jest činiti dcerám.
੯ਜੇ ਉਹ ਉਸ ਦੀ ਆਪਣੇ ਪੁੱਤਰ ਨਾਲ ਕੁੜਮਾਈ ਕਰੇ ਤਾਂ ਉਹ ਧੀਆਂ ਦੇ ਦਸਤੂਰ ਦੇ ਅਨੁਸਾਰ ਉਹ ਦੇ ਲਈ ਕਰੇ।
10 A dal-li by mu jinou, z stravy její, oděvu jejího, a přívětivosti manželské nic této neujme.
੧੦ਜੇ ਉਹ ਦੂਜੀ ਔਰਤ ਆਪਣੇ ਲਈ ਲਵੇ ਤਾਂ ਉਸ ਦੇ ਖਾਣੇ ਕੱਪੜੇ ਅਤੇ ਵਿਆਹ ਵਾਲੇ ਹੱਕ ਨੂੰ ਨਾ ਘਟਾਵੇ।
11 Neudělal-li by nic z toho trojího, vyjde darmo bez stříbra.
੧੧ਜੇ ਉਹ ਉਸ ਦੇ ਲਈ ਇਹ ਤਿੰਨ ਗੱਲਾਂ ਨਾ ਕਰੇ ਤਾਂ ਉਹ ਮੁਫ਼ਤ ਬਿਨਾਂ ਚਾਂਦੀ ਦੇ ਚੱਲੀ ਜਾਵੇ।
12 Kdo by ubil člověka, až by od toho umřel, smrtí umře.
੧੨ਜੇ ਕੋਈ ਮਨੁੱਖ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਹ ਜ਼ਰੂਰ ਮਾਰਿਆ ਜਾਵੇ।
13 Když by pak neukládal o bezživotí jeho, než Bůh dal by jej v ruce jeho: tedy uložím tobě místo, do něhož by takový mohl uteci.
੧੩ਪਰ ਜਿਹੜਾ ਛੈਹ ਕੇ ਨਾ ਬੈਠਾ ਹੋਵੇ ਅਤੇ ਪਰਮੇਸ਼ੁਰ ਨੇ ਉਸ ਨੂੰ ਉਹ ਦੇ ਹੱਥ ਵਿੱਚ ਆਉਣ ਦਿੱਤਾ ਹੋਵੇ ਤਾਂ ਮੈਂ ਤੇਰੇ ਲਈ ਇੱਕ ਸਥਾਨ ਠਹਿਰਾਵਾਂਗਾ ਜਿੱਥੇ ਨੂੰ ਉਹ ਨੱਠ ਜਾਵੇ।
14 Pakli by kdo tak pyšně sobě počínal proti bližnímu svému, že by ho lstivě zabil, i od oltáře mého odtrhneš jej, aby umřel.
੧੪ਜੇ ਕੋਈ ਮਨੁੱਖ ਆਪਣੇ ਗੁਆਂਢੀ ਉੱਤੇ ਧੱਕੋ-ਧੱਕੀ ਵਾਰ ਕਰੇ ਤਾਂ ਜੋ ਉਹ ਨੂੰ ਛਲ ਨਾਲ ਮਾਰ ਸੁੱਟੇ ਤਾਂ ਤੂੰ ਉਸ ਨੂੰ ਮੇਰੀ ਜਗਵੇਦੀ ਤੋਂ ਵੀ ਲੈ ਕੇ ਮਾਰ ਦੇ।
15 Kdo by otce svého neb matku svou bil, smrtí ať umře.
੧੫ਜੇ ਕੋਈ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਮਾਰੇ ਉਹ ਜ਼ਰੂਰ ਮਾਰਿਆ ਜਾਵੇ।
16 Kdo by pak, ukradna někoho, prodal jej, a nalezen by byl v ruce jeho, smrtí ať umře.
੧੬ਜਿਹੜਾ ਕਿਸੇ ਮਨੁੱਖ ਨੂੰ ਚੁਰਾ ਕੇ ਵੇਚੇ ਜਾਂ ਉਸ ਦੇ ਕਬਜ਼ੇ ਵਿੱਚੋਂ ਲੱਭ ਪਏ ਤਾਂ ਉਹ ਜ਼ਰੂਰ ਮਾਰਿਆ ਜਾਵੇ।
17 I ten, kdož by zlořečil otci svému neb mateři své, smrtí ať umře.
੧੭ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਫਿਟਕਾਰੇ ਉਹ ਜ਼ਰੂਰ ਮਾਰਿਆ ਜਾਵੇ।
18 Když by se svadili muži, a urazil by který bližního svého kamenem neb pěstí, a ten by neumřel, než složil se na lůži;
੧੮ਜਦ ਮਨੁੱਖ ਲੜ ਪੈਣ ਅਤੇ ਇੱਕ ਮਨੁੱਖ ਆਪਣੇ ਗੁਆਂਢੀ ਨੂੰ ਪੱਥਰ ਨਾਲ ਜਾਂ ਹੂਰੇ ਨਾਲ ਮਾਰੇ ਪਰ ਉਹ ਨਾ ਮਰੇ ਪਰੰਤੂ ਆਪਣੇ ਮੰਜੇ ਉੱਤੇ ਪੈ ਜਾਵੇ
19 A potom by povstal a chodil vně o holi své: již nebude vinen ten, kdož urazil; toliko co zatím obmeškal, to jemu nahradí, a na vyhojení jeho naloží.
੧੯ਤਾਂ ਜੇ ਕਦੀ ਉਹ ਉੱਠ ਕੇ ਆਪਣੀ ਲਾਠੀ ਨਾਲ ਬਾਹਰ ਫਿਰੇ ਤਾਂ ਉਸ ਦਾ ਮਾਰਨ ਵਾਲਾ ਬੇਦੋਸ਼ ਠਹਿਰੇ। ਨਿਰਾ ਉਸ ਦੇ ਵਿਹਲੇ ਸਮੇਂ ਦਾ ਘਾਟਾ ਭਰੇ ਅਤੇ ਉਸ ਨੂੰ ਪੂਰੀ ਤਰ੍ਹਾਂ ਨਾਲ ਚੰਗਾ ਕਰਾਵੇ।
20 Když by pak ubil kdo služebníka svého neb děvku svou kyjem, tak že by umřel mu v ruce jeho: pomstou pomštěno bude nad takovým.
੨੦ਜਿਹੜਾ ਮਨੁੱਖ ਆਪਣੇ ਦਾਸ ਨੂੰ ਜਾਂ ਆਪਣੀ ਗੋਲੀ ਨੂੰ ਡਾਂਗ ਨਾਲ ਅਜਿਹਾ ਮਾਰੇ ਕਿ ਉਹ ਉਸ ਦੇ ਹੱਥੋਂ ਮਰ ਜਾਵੇ ਤਾਂ ਉਸ ਤੋਂ ਵੱਟਾ ਲਿਆ ਜਾਵੇ।
21 A však jestliže by den neb dva přečkal, neponese pomsty, nebo jej zaplatil.
੨੧ਪਰੰਤੂ ਜੇ ਉਹ ਇੱਕ ਦੋ ਦਿਨ ਜੀਉਂਦਾ ਰਹੇ ਤਾਂ ਉਸ ਤੋਂ ਬਦਲਾ ਨਾ ਲਿਆ ਜਾਵੇ ਕਿਉਂ ਜੋ ਉਹ ਉਸ ਦਾ ਮਾਲ ਹੈ।
22 Když by se svadili muži, a urazili ženu těhotnou, tak že by vyšel z ní plod její, však by se zhouba nestala: pokutován bude, jakž by uložil naň muž té ženy, a dá vedlé uznání soudců.
੨੨ਜਦ ਕਦੀ ਮਨੁੱਖ ਆਪੋ ਵਿੱਚ ਹੱਥੋਂ ਪਾਈ ਹੋਣ ਅਤੇ ਕਿਸੇ ਗਰਭਵਤੀ ਔਰਤ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜ਼ਰੂਰ ਦੰਡ ਭਰੇ ਜਿੰਨਾਂ ਉਸ ਔਰਤ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਂਈਆਂ ਦੇ ਆਖੇ ਦੇ ਅਨੁਸਾਰ ਦੇਵੇ।
23 Pakliť by smrt přišla, tedy dáš život za život,
੨੩ਪਰੰਤੂ ਜੇ ਕੋਈ ਕਸਰ ਹੋ ਜਾਵੇ ਤਾਂ ਜੀਵਨ ਦੇ ਵੱਟੇ ਜੀਵਨ,
24 Oko za oko, zub za zub, ruku za ruku, nohu za nohu,
੨੪ਅੱਖ ਦੇ ਵੱਟੇ ਅੱਖ, ਦੰਦ ਦੇ ਵੱਟੇ ਦੰਦ, ਹੱਥ ਦੇ ਵੱਟੇ ਹੱਥ, ਪੈਰ ਦੇ ਵੱਟੇ ਪੈਰ,
25 Spáleninu za spáleninu, ránu za ránu, modřinu za modřinu.
੨੫ਸਾੜਨ ਦੇ ਵੱਟੇ ਸਾੜਨ, ਫੱਟ ਦੇ ਵੱਟੇ ਫੱਟ, ਸੱਟ ਦੇ ਵੱਟੇ ਸੱਟ ਤੂੰ ਦੇ।
26 Jestliže by kdo urazil služebníka svého v oko, aneb děvku svou v oko, tak že by jej o ně připravil: svobodného jej propustí za oko jeho.
੨੬ਜਦ ਕੋਈ ਮਨੁੱਖ ਆਪਣੇ ਦਾਸ ਦੀ ਅੱਖ ਜਾਂ ਆਪਣੀ ਦਾਸੀ ਦੀ ਅੱਖ ਉੱਤੇ ਅਜਿਹਾ ਮਾਰੇ ਕਿ ਉਹ ਮਾਰੀ ਜਾਵੇ ਤਾਂ ਉਹ ਉਸ ਦੀ ਅੱਖ ਦੇ ਵੱਟੇ ਉਹ ਨੂੰ ਅਜ਼ਾਦ ਕਰ ਕੇ ਜਾਣ ਦੇਵੇ।
27 Pakli by zub služebníku svému neb zub děvce své vyrazil, svobodného jej propustí za zub jeho.
੨੭ਜੇ ਉਹ ਆਪਣੇ ਦਾਸ ਦੇ ਦੰਦ ਜਾਂ ਆਪਣੀ ਗੋਲੀ ਦੇ ਦੰਦ ਨੂੰ ਭੰਨ ਸੁੱਟੇ ਤਾਂ ਉਹ ਉਸ ਨੂੰ ਦੰਦ ਦੇ ਵੱਟੇ ਵਿੱਚ ਅਜ਼ਾਦ ਕਰ ਕੇ ਜਾਣ ਦੇਵੇ।
28 Jestliže by vůl utrkl muže neb ženu, tak že by umřel člověk: ukamenován bude ten vůl, aniž jedeno bude maso jeho, však pán vola toho bez viny bude.
੨੮ਜਦ ਕੋਈ ਬਲ਼ਦ ਕਿਸੇ ਮਨੁੱਖ ਨੂੰ ਜਾਂ ਕਿਸੇ ਔਰਤ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਸ ਬਲ਼ਦ ਨੂੰ ਜ਼ਰੂਰ ਵੱਟੇ ਮਾਰੇ ਜਾਣ ਅਤੇ ਉਸ ਦਾ ਮਾਸ ਖਾਧਾ ਨਾ ਜਾਵੇ ਪਰ ਉਸ ਬਲ਼ਦ ਦਾ ਮਾਲਕ ਬੇਦੋਸ਼ਾ ਠਹਿਰੇ।
29 Než byl-liť by vůl trkavý prvé, a bylo by to osvědčeno pánu jeho, on pak nezavřel by ho, a v tom zabil by muže neb ženu: vůl ten ukamenován bude, a pán jeho také umře.
੨੯ਜੇ ਉਹ ਬਲ਼ਦ ਪਿੱਛੇ ਵੀ ਮਾਰ-ਕਾਟ ਹੁੰਦਾ ਸੀ ਪਰ ਉਸ ਨੇ ਉਹ ਨੂੰ ਨਾ ਸਾਂਭਿਆ ਅਤੇ ਉਸ ਨੇ ਕਿਸੇ ਮਨੁੱਖ ਜਾਂ ਔਰਤ ਨੂੰ ਮਾਰ ਦਿੱਤਾ ਹੋਵੇ ਤਾਂ ਉਸ ਬਲ਼ਦ ਨੂੰ ਵੱਟਿਆਂ ਨਾਲ ਮਾਰਿਆ ਜਾਵੇ ਅਤੇ ਉਸ ਦਾ ਮਾਲਕ ਵੀ ਮਾਰਿਆ ਜਾਵੇ।
30 Pakliť mu bude uloženo, aby se vyplatil: tedy dá výplatu za život svůj, jakážkoli na něj uložena bude.
੩੦ਜਦ ਨਿਸਤਾਰੇ ਦਾ ਮੁੱਲ ਉਸ ਉੱਤੇ ਠਹਿਰਾਇਆ ਜਾਵੇ ਤਾਂ ਆਪਣੀ ਜਿੰਦ ਛੁਡਾਉਣ ਲਈ ਜੋ ਕੁਝ ਉਸ ਉੱਤੇ ਠਹਿਰਾਇਆ ਜਾਵੇ ਉਹੀ ਦੇਵੇ।
31 Buď že by syna utrkl, buď dceru, podlé soudu toho stane se jemu.
੩੧ਜੇ ਉਸ ਨੇ ਪੁੱਤਰ ਨੂੰ ਸਿੰਙ ਮਾਰਿਆ ਹੋਵੇ ਜਾਂ ਧੀ ਨੂੰ ਸਿੰਙ ਮਾਰਿਆ ਹੋਵੇ ਤਾਂ ਉਸੇ ਨਿਆਂ ਦੇ ਅਨੁਸਾਰ ਉਸ ਨਾਲ ਕੀਤਾ ਜਾਵੇ।
32 Jestliže by služebníka vůl ztrkal neb děvku, třidceti lotů stříbra dá pánu jeho, a vůl ten bude ukamenován.
੩੨ਜੇ ਉਹ ਬਲ਼ਦ ਦਾਸ ਨੂੰ ਜਾਂ ਗੋਲੀ ਨੂੰ ਸਿੰਙ ਮਾਰੇ ਤਾਂ ਤੀਹ ਰੁੱਪਈਏ ਚਾਂਦੀ ਦੇ ਉਸ ਦੇ ਸੁਆਮੀ ਨੂੰ ਦਿੱਤੇ ਜਾਣ ਅਤੇ ਬਲ਼ਦ ਵੱਟਿਆਂ ਨਾਲ ਮਾਰਿਆ ਜਾਵੇ।
33 Kdyby kdo odhradil studnici, a neb vykopal někdo studnici, a zase jí nepřikryl, a vpadl by tam vůl neb osel:
੩੩ਜਦ ਕੋਈ ਮਨੁੱਖ ਟੋਆ ਖੋਲ੍ਹੇ ਜਾਂ ਟੋਆ ਪੁੱਟ ਕੇ ਉਸ ਨੂੰ ਨਾ ਢੱਕੇ ਅਤੇ ਉਸ ਵਿੱਚ ਬਲ਼ਦ ਜਾਂ ਗਧਾ ਡਿੱਗ ਪਵੇ
34 Pán té studnice nahradí to, a peníze položí pánu jeho, a což se zabilo, to sobě míti bude.
੩੪ਤਾਂ ਟੋਏ ਦਾ ਮਾਲਕ ਉਹ ਦਾ ਘਾਟਾ ਭਰੇ ਅਤੇ ਚਾਂਦੀ ਉਸ ਦੇ ਮਾਲਕ ਨੂੰ ਮੋੜ ਦੇਵੇ। ਫੇਰ ਲੋਥ ਉਸ ਦੀ ਹੋਵੇਗੀ।
35 A ustrčil-li by vůl něčí vola sousedova, že byl umřel: tedy prodadí vola toho živého, a podělí se penězi jeho; i s zabitým volem také se rozdělí.
੩੫ਜਦ ਕਦੀ ਕਿਸੇ ਦਾ ਬਲ਼ਦ ਉਸ ਦੇ ਗੁਆਂਢੀ ਦੇ ਬਲ਼ਦ ਨੂੰ ਮਾਰੇ ਅਤੇ ਉਹ ਮਰ ਜਾਵੇ ਤਾਂ ਜਿਉਂਦੇ ਬਲ਼ਦ ਨੂੰ ਵੇਚ ਦੇਣ ਅਤੇ ਉਸ ਦੀ ਚਾਂਦੀ ਨੂੰ ਵੰਡ ਲੈਣ ਅਤੇ ਲੋਥ ਵੀ ਵੰਡ ਲੈਣ।
36 Pakli vědíno bylo, že vůl byl trkavý prvé, a nezavřel ho pán jeho: bez výmluvy ať dá vola za vola, a zabitý ať mu zůstane.
੩੬ਅਥਵਾ ਜੇ ਇਹ ਜਾਣਿਆ ਗਿਆ ਕਿ ਉਹ ਪਿੱਛੇ ਵੀ ਮਾਰ-ਕਾਟ ਹੁੰਦਾ ਦੀ ਪਰ ਉਸ ਦੇ ਮਾਲਕ ਨੇ ਉਸ ਨੂੰ ਨਹੀਂ ਸਾਂਭਿਆ ਤਾਂ ਉਹ ਜ਼ਰੂਰ ਘਾਟਾ ਭਰੇ ਅਤੇ ਬਲ਼ਦ ਦੇ ਵੱਟੇ ਬਲ਼ਦ ਦੇਵੇ ਅਤੇ ਉਹ ਲੋਥ ਉਹ ਦੀ ਹੋਵੇਗੀ।