< 2 Mojžišova 22 >
1 Jestliže by kdo ukradl vola aneb dobytče, a zabil by je neb prodal: pět volů navrátí za toho vola, a čtvero dobytčat za to dobytče.
੧ਜੇ ਕੋਈ ਮਨੁੱਖ ਬਲ਼ਦ ਜਾਂ ਭੇਡ ਚੁਰਾਵੇ ਜਾਂ ਉਸ ਨੂੰ ਮਾਰ ਸੁੱਟੇ ਜਾਂ ਉਸ ਨੂੰ ਵੇਚ ਦੇਵੇ ਤਾਂ ਚੌਣੇ ਵਿੱਚੋਂ ਉਸ ਦੇ ਵੱਟੇ ਪੰਜ ਬਲ਼ਦ ਅਤੇ ਇੱਜੜ ਵਿੱਚੋਂ ਉਸ ਦੇ ਵੱਟੇ ਚਾਰ ਭੇਡਾਂ ਵੱਟਾ ਭਰੇ।
2 (Jestliže by zloděj zastižen byl při podkopávání a ubit jsa, umřel by: ten, kdo ho ranil, nebude vinen smrtí.
੨ਜੇ ਉਹ ਚੋਰ ਸੰਨ੍ਹ ਲਾਉਂਦਾ ਫੜਿਆ ਜਾਵੇ ਅਤੇ ਉਹ ਮਾਰ ਨਾਲ ਮਰ ਜਾਵੇ ਤਾਂ ਇਹ ਖੂਨ ਦਾ ਦੋਸ਼ ਨਹੀਂ ਹੈ।
3 Pakli by to ve dne učinil, smrtí vinen bude.) Bez prodlévání ať navrátí; pakli nemá co, prodán bude pro zlodějství své.
੩ਪਰ ਜੇ ਉਸ ਉੱਤੇ ਸੂਰਜ ਚੜ੍ਹ ਜਾਵੇ ਤਾਂ ਉਹ ਦੇ ਲਈ ਖੂਨ ਦਾ ਦੋਸ਼ ਹੋਵੇਗਾ, ਉਹ ਵੱਟਾ ਭਰ ਦੇਵੇ। ਜੇ ਉਹ ਦੇ ਕੋਲ ਕੁਝ ਨਹੀਂ ਹੈਂ ਤਾਂ ਉਹ ਆਪਣੀ ਚੋਰੀ ਦੇ ਕਾਰਨ ਵੇਚਿਆ ਜਾਵੇ।
4 Jestliže nalezena bude v rukou jeho krádež, buď vůl, neb osel, buď dobytče ještě živé, dvénásobně navrátí.
੪ਜੇ ਚੋਰੀ ਦਾ ਮਾਲ ਉਹ ਦੇ ਹੱਥੋਂ ਜਿਉਂਦਾ ਲੱਭ ਜਾਵੇ ਭਾਵੇਂ ਬਲ਼ਦ ਭਾਵੇਂ ਗਧਾ ਭਾਵੇਂ ਭੇਡ ਤਾਂ ਉਹ ਦੁੱਗਣਾ ਵੱਟਾ ਭਰੇ।
5 Jestliže by kdo spásl pole neb vinici, a vpustil hovado své, aby se páslo na cizím poli: což nejlepšího má na poli svém neb vinici své, tím tu škodu nahradí.
੫ਜਦ ਕੋਈ ਮਨੁੱਖ ਪੈਲੀ ਜਾਂ ਦਾਖ਼ ਦੇ ਬਾਗ਼ ਨੂੰ ਖਿਲਾ ਦੇਵੇ ਜਾਂ ਆਪਣੇ ਪਸ਼ੂ ਛੱਡੇ ਜੋ ਉਹ ਦੂਜੇ ਦੀ ਪੈਲੀ ਨੂੰ ਖਾ ਜਾਵੇ ਤਾਂ ਆਪਣੇ ਖੇਤ ਦੀ ਬਹੁਤ ਉੱਤਮ ਪੈਦਾਵਾਰ ਤੋਂ ਜਾਂ ਬਾਗ਼ ਦੀ ਬਹੁਤ ਉੱਤਮ ਦਾਖ਼ ਤੋਂ ਵੱਟਾ ਭਰੇ।
6 Vyšel-li by oheň, a chytilo by se trní, a shořel by stoh neb stojaté obilí neb pole: nahradí ten, kdož zapálil, to, což shořelo.
੬ਜੇ ਕਦੀ ਅੱਗ ਭੱਖ ਉੱਠੇ ਅਤੇ ਕੰਡੇ ਕਾਠ ਨੂੰ ਇਸ ਤਰ੍ਹਾਂ ਜਾ ਲੱਗੇ ਕਿ ਅੰਨ ਦਾ ਖਲਵਾੜਾ ਜਾਂ ਅੰਨ ਦੀ ਖੜੀ ਪੈਲੀ ਜਾਂ ਖੇਤ ਸੜ ਜਾਵੇ ਤਾਂ ਅੱਗ ਦੇ ਲਾਉਣ ਵਾਲਾ ਜ਼ਰੂਰ ਵੱਟਾ ਭਰੇ।
7 Kdyby někdo dal schovati bližnímu svému peníze neb nádoby, a bylo by ukradeno z domu muže toho, jestliže nalezen bude zloděj, dvojnásobně navrátí.
੭ਜਦ ਕੋਈ ਮਨੁੱਖ ਆਪਣੇ ਗੁਆਂਢੀ ਨੂੰ ਚਾਂਦੀ ਜਾਂ ਗਹਿਣਾ ਰੱਖਣ ਲਈ ਦੇਵੇ ਪਰ ਉਹ ਉਸ ਮਨੁੱਖ ਦੇ ਘਰੋਂ ਚੁਰਾਇਆ ਜਾਵੇ ਜੇ ਚੋਰ ਫੜਿਆ ਜਾਵੇ ਤਾਂ ਉਹ ਦੁੱਗਣਾ ਭਰੇ।
8 Pakli nebude zloděj nalezen, tedy postaven bude pán domu toho před soudce, a přisáhne, že nevztáhl ruky své na věc bližního svého.
੮ਪਰ ਜੇ ਚੋਰ ਨਾ ਫੜਿਆ ਜਾਵੇ ਤਾਂ ਘਰ ਦਾ ਮਾਲਕ ਨਿਆਂਈਆਂ ਦੇ ਕੋਲ ਲਿਆਂਦਾ ਜਾਵੇ ਤਾਂ ਜੋ ਮਲੂਮ ਹੋਵੇ ਕਿ ਉਸ ਨੇ ਆਪਣਾ ਹੱਥ ਆਪਣੇ ਗੁਆਂਢੀ ਦੇ ਮਾਲ ਧਨ ਨੂੰ ਲਾਇਆ ਹੈ ਕਿ ਨਹੀਂ।
9 O všelijakou věc, o niž by byla nesnáz, buď o vola neb osla, dobytče neb roucho, pro všelikou věc ztracenou, když by kdo pravil, že to jest: před soudce přijde pře obou dvou; ten, kohož oni vinného usoudí, dvojnásobně navrátí bližnímu svému.
੯ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲ਼ਦ ਦੀ ਭਾਵੇਂ ਗਧੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ਼ ਦੀ ਜਿਸ ਵਿਖੇ ਕੋਈ ਆਖੇ ਕਿ ਇਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਂਈਆਂ ਕੋਲ ਆਵੇ ਅਤੇ ਜਿਹ ਨੂੰ ਨਿਆਈਂ ਦੋਸ਼ੀ ਠਹਿਰਾਉਣ ਉਹ ਆਪਣੇ ਗੁਆਂਢੀ ਨੂੰ ਦੁੱਗਣਾ ਭਰ ਦੇਵੇ।
10 Jestliže by kdo dal bližnímu svému k chování osla neb vola, neb dobytče a jakékoli hovado, a umřelo by neb ochromělo, neb zajato bylo, že žádný neviděl:
੧੦ਜੇ ਕੋਈ ਮਨੁੱਖ ਆਪਣੇ ਗੁਆਂਢੀ ਨੂੰ ਗਧਾ ਜਾਂ ਬਲ਼ਦ ਜਾਂ ਭੇਡ ਜਾਂ ਕੋਈ ਪਸ਼ੂ ਸਾਂਭਣ ਲਈ ਦੇਵੇ ਅਤੇ ਉਹ ਮਰ ਜਾਵੇ ਜਾਂ ਸੱਟ ਖਾ ਜਾਵੇ ਜਾਂ ਕਿਸੇ ਦੇ ਵੇਖੇ ਬਿਨਾਂ ਕਿਤੇ ਹੱਕਿਆ ਜਾਵੇ
11 Přísaha Hospodinova vkročí mezi oba, že nevztáhl ruky své k věci bližního svého; a přijme jej v tom pán věci té, a onen nebude povinen navraceti.
੧੧ਤਾਂ ਉਨ੍ਹਾਂ ਦੋਹਾਂ ਦੇ ਵਿੱਚ ਯਹੋਵਾਹ ਦੀ ਸਹੁੰ ਹੋਵੇਗੀ ਕਿ ਉਸ ਨੇ ਆਪਣੇ ਗੁਆਂਢੀ ਦੇ ਮਾਲ ਨੂੰ ਹੱਥ ਨਹੀਂ ਲਾਇਆ ਅਤੇ ਉਹ ਦਾ ਮਾਲਕ ਸੁਣ ਲਵੇ ਤਾਂ ਉਹ ਵੱਟਾ ਨਾ ਭਰੇ।
12 Pakli by krádeží vzato bylo od něho, navrátiti zase má pánu jeho.
੧੨ਜੇ ਉਹ ਸੱਚ-ਮੁੱਚ ਉਸ ਤੋਂ ਚੁਰਾਇਆ ਜਾਵੇ ਤਾਂ ਉਹ ਉਸ ਦੇ ਮਾਲਕ ਨੂੰ ਵੱਟਾ ਭਰੇ।
13 Pakli by udáveno bylo, postaví svědka a nebude povinen upláceti toho, což udáveno jest.
੧੩ਜੇ ਉਹ ਸੱਚ-ਮੁੱਚ ਪਾੜਿਆ ਜਾਵੇ ਤਾਂ ਉਹ ਉਸ ਨੂੰ ਉਗਾਹੀ ਵਿੱਚ ਲਿਆਵੇ ਅਤੇ ਪਾੜੇ ਹੋਏ ਦਾ ਵੱਟਾ ਨਾ ਭਰੇ।
14 Kdyby pak někdo vypůjčil něčeho od bližního svého, a ochromělo by aneb umřelo v nepřítomnosti pána jeho, bez výmluvy navrátí zase.
੧੪ਜਦ ਕੋਈ ਮਨੁੱਖ ਆਪਣੇ ਗੁਆਂਢੀ ਤੋਂ ਕੁਝ ਉਧਾਰ ਲਵੇ ਅਤੇ ਉਹ ਸੱਟ ਖਾ ਜਾਵੇ ਜਾਂ ਮਰ ਜਾਵੇ ਜਦ ਕਿ ਉਹ ਦਾ ਮਾਲਕ ਕੋਲ ਨਹੀਂ ਹੈ ਤਾਂ ਉਹ ਜ਼ਰੂਰ ਵੱਟਾ ਭਰੇ।
15 Pakli by pán jeho byl s ním, není povinen platiti, poněvadž bylo za peníze najaté, a přišlo za mzdu svou.
੧੫ਜੇ ਉਹ ਦਾ ਮਾਲਕ ਉਹ ਦੇ ਕੋਲ ਹੋਵੇ ਤਾਂ ਉਹ ਵੱਟਾ ਨਾ ਭਰੇ ਜੇ ਉਹ ਭਾੜੇ ਉੱਤੇ ਹੋਵੇ ਤਾਂ ਉਹ ਭਾੜੇ ਵਿੱਚ ਗਿਣਿਆ ਜਾਵੇ।
16 Jestliže by kdo namluvil pannu, kteráž není zasnoubena, a spal by s ní: dáť jí věno, a vezme ji sobě za manželku.
੧੬ਜਦ ਕੋਈ ਮਨੁੱਖ ਕਿਸੇ ਕੁਆਰੀ ਨੂੰ ਜਿਹ ਦੀ ਕੁੜਮਾਈ ਨਹੀਂ ਹੋਈ ਝਾਂਸਾ ਦੇਵੇ ਅਤੇ ਉਸ ਦੇ ਨਾਲ ਲੇਟੇ ਉਹ ਜ਼ਰੂਰ ਉਸ ਦਾ ਮੁੱਲ ਦੇ ਕੇ ਉਸ ਨੂੰ ਵਿਆਹ ਲਵੇ।
17 Pakli by otec její nikoli nechtěl jí dáti jemu, odváží stříbra podlé obyčeje věna panenského.
੧੭ਜੇ ਉਸ ਦਾ ਪਿਤਾ ਉਸ ਨੂੰ ਦੇਣ ਤੋਂ ਉੱਕਾ ਹੀ ਇਨਕਾਰੀ ਹੋਵੇ ਤਾਂ ਉਹ ਕੁਆਰੀਆਂ ਦੇ ਮੇਹਰ ਅਨੁਸਾਰ ਚਾਂਦੀ ਤੋਲ ਕੇ ਦੇਵੇ।
18 Èarodějnici nedáš živu býti.
੧੮ਤੂੰ ਜਾਦੂਗਰਨੀ ਨੂੰ ਜਿਉਂਦੀ ਨਾ ਛੱਡ।
19 Kdo by koli scházel se s hovadem, smrtí ať umře.
੧੯ਜੋ ਕੋਈ ਪਸ਼ੂ ਨਾਲ ਕੁਕਰਮ ਕਰੇ ਉਹ ਜ਼ਰੂਰ ਮਾਰਿਆ ਜਾਵੇ।
20 Kdo by obětoval bohům, kromě samému Hospodinu, jako proklatý vyhlazen bude.
੨੦ਜਿਹੜਾ ਕੇਵਲ ਯਹੋਵਾਹ ਤੋਂ ਬਿਨਾਂ ਹੋਰ ਦੇਵਤਿਆਂ ਨੂੰ ਬਲੀਆਂ ਚੜ੍ਹਾਵੇ ਉਸ ਦਾ ਸੱਤਿਆਨਾਸ ਕੀਤਾ ਜਾਵੇ।
21 Příchozímu neučiníš křivdy, aniž utiskneš ho; nebo příchozí byli jste v zemi Egyptské.
੨੧ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁੱਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ।
22 Žádné vdovy neb sirotka trápiti nebudete.
੨੨ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ।
23 Pakli bez lítosti trápiti je budete, a oni by volali ke mně, vězte, že vyslyším křik jejich.
੨੩ਜੇ ਤੁਸੀਂ ਉਨ੍ਹਾਂ ਨੂੰ ਤੰਗ ਹੀ ਕਰੋਗੇ ਤਾਂ ਜਦ ਉਹ ਮੇਰੇ ਅੱਗੇ ਦੁਹਾਈ ਦੇਣਗੇ ਤਾਂ ਮੈਂ ਜ਼ਰੂਰ ਉਨ੍ਹਾਂ ਦੀ ਦੁਹਾਈ ਨੂੰ ਸੁਣਾਂਗਾ
24 A rozhněvá se prchlivost má, i zbiji vás mečem; a budou ženy vaše vdovy a děti vaši sirotci.
੨੪ਅਤੇ ਮੇਰਾ ਕ੍ਰੋਧ ਭੜਕ ਉੱਠੇਗਾ ਅਤੇ ਮੈਂ ਤੁਹਾਨੂੰ ਤਲਵਾਰ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਔਰਤਾਂ ਵਿਧਵਾ ਅਤੇ ਤੁਹਾਡੇ ਪੁੱਤਰ ਯਤੀਮ ਹੋ ਜਾਣਗੇ।
25 Půjčíš-li peněz lidu mému chudému, kterýž jest s tebou: nebudeš jemu jako lichevník, aniž ho lichvou obtížíš.
੨੫ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ।
26 Pakli v základu vezmeš roucho bližního svého, do západu slunce jemu je navrátíš.
੨੬ਜੇ ਤੂੰ ਆਪਣੇ ਗੁਆਂਢੀ ਦੀ ਚਾਦਰ ਗਹਿਣੇ ਰੱਖੇਂ ਤਾਂ ਸੂਰਜ ਦੇ ਡੁੱਬਣ ਤੋਂ ਪਹਿਲਾਂ ਉਹ ਨੂੰ ਮੋੜ ਦੇ
27 Nebo ten jediný má oděv, to jest roucho, jímž přikrývá tělo své, a na němž spí. Když bude volati ke mně, tedy uslyším, nebo jsem milosrdný.
੨੭ਕਿਉਂ ਜੋ ਉਹੀ ਉਸ ਦਾ ਓੜ੍ਹਨਾ ਹੈ। ਇਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ।
28 Soudcům nebudeš utrhati, a knížeti lidu svého zlořečiti nebudeš.
੨੮ਤੂੰ ਪਰਮੇਸ਼ੁਰ ਨੂੰ ਨਾ ਕੋਸ ਅਤੇ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।
29 Z hojnosti obilí, a tekutých věcí svých neobmeškáš prvotin obětovati. Prvorozeného z synů svých mně dáš.
੨੯ਆਪਣੇ ਖਲਵਾੜੇ ਅਤੇ ਆਪਣੇ ਕੋਹਲੂ ਦੇ ਰਸ ਦੇ ਚੜ੍ਹਾਉਣ ਲਈ ਢਿੱਲ ਨਾ ਕਰ। ਤੂੰ ਆਪਣੇ ਪੁੱਤਰਾਂ ਵਿੱਚੋਂ ਪਹਿਲੌਠਾ ਮੈਨੂੰ ਦੇ।
30 Tak učiníš s volem svým a s dobytkem svým: Sedm dní bude s matkou svou, dne pak osmého mně je dáš.
੩੦ਇਸ ਤਰ੍ਹਾਂ ਤੂੰ ਆਪਣੇ ਬਲ਼ਦ ਅਤੇ ਆਪਣੀ ਭੇਡ ਨਾਲ ਕਰ ਕਿ ਸੱਤ ਦਿਨ ਉਹ ਆਪਣੀ ਮਾਂ ਨਾਲ ਰਹੇ ਪਰ ਅੱਠਵੇਂ ਦਿਨ ਉਹ ਤੂੰ ਮੈਨੂੰ ਦੇ।
31 Lid svatý budete mi, a nebudete jísti masa z udáveného na poli; psu je vržete.
੩੧ਤੁਸੀਂ ਮੇਰੇ ਲਈ ਪਵਿੱਤਰ ਮਨੁੱਖ ਹੋਵੋ ਇਸ ਲਈ ਦਰਿੰਦਿਆਂ ਤੋਂ ਪਾੜਿਆ ਹੋਇਆ ਮਾਸ ਨਾ ਖਾਓ। ਤੁਸੀਂ ਉਹ ਨੂੰ ਕੁੱਤਿਆਂ ਅੱਗੇ ਸੁੱਟ ਦਿਓ।