< 2 Mojžišova 6 >
1 Odpověděl Hospodin Mojžíšovi: Nyní uzříš, co učiním Faraonovi; nebo v ruce silné propustí je, a v ruce mocné vyžene je z země své.
੧ਯਹੋਵਾਹ ਨੇ ਮੂਸਾ ਨੂੰ ਆਖਿਆ, ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਮੇਰੇ ਹੱਥ ਦੇ ਬਲ ਕਾਰਨ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਕੱਢ ਦੇਵੇਗਾ।
2 Mluvil ještě Bůh k Mojžíšovi a řekl jemu: Já jsem Hospodin.
੨ਫਿਰ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੂੰ ਆਖਿਆ, ਮੈਂ ਯਹੋਵਾਹ ਹਾਂ
3 Ukázalť jsem se zajisté Abrahamovi, Izákovi a Jákobovi v tom, že jsem Bůh silný všemohoucí; ale v jménu svém, Hospodin, nejsem poznán od nich.
੩ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਨਾਮ ਉੱਤੇ ਦਰਸ਼ਣ ਦਿੱਤਾ ਪਰ ਮੈਂ ਆਪਣੇ ਯਹੋਵਾਹ ਨਾਮ ਨਾਲ ਉਨ੍ਹਾਂ ਉੱਤੇ ਪਰਗਟ ਨਹੀਂ ਹੋਇਆ।
4 K tomu utvrdil jsem smlouvu svou s nimi, že jim dám zemi Kananejskou, zemi putování jejich, v níž pohostinu byli.
੪ਮੈਂ ਉਨ੍ਹਾਂ ਨਾਲ ਆਪਣੇ ਨੇਮ ਵੀ ਕਾਇਮ ਕੀਤਾ ਤਾਂ ਜੋ ਮੈਂ ਉਹਨਾਂ ਨੂੰ ਕਨਾਨ ਦੇਸ ਦੇਵਾਂ ਅਰਥਾਤ ਉਹਨਾਂ ਦੀ ਮੁਸਾਫ਼ਰੀ ਦਾ ਦੇਸ ਜਿਸ ਵਿੱਚ ਉਹ ਪਰਦੇਸੀ ਰਹੇ।
5 Nad to, já slyšel jsem křik synů Izraelských, kteréž Egyptští v službu podrobují, a rozpomenul jsem se na smlouvu svou.
੫ਮੈਂ ਇਸਰਾਏਲੀਆਂ ਦੇ ਹਾਉਂਕੇ ਵੀ ਸੁਣੇ ਜਿਨ੍ਹਾਂ ਨੂੰ ਮਿਸਰੀ ਗ਼ੁਲਾਮੀ ਵਿੱਚ ਰੱਖਦੇ ਹਨ ਅਤੇ ਮੈਂ ਆਪਣੇ ਨੇਮ ਨੂੰ ਚੇਤੇ ਕੀਤਾ ਹੈ।
6 Protož pověz synům Izraelským: Já jsem Hospodin, a vyvedu vás z robot Egyptských, a vytrhnu vás z služby jejich, a vysvobodím vás v ruce vztažené a skrze soudy veliké.
੬ਇਸ ਲਈ ਇਸਰਾਏਲੀਆਂ ਨੂੰ ਆਖ, ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਵਾਂਗਾ ਅਤੇ ਮੈਂ ਤੁਹਾਨੂੰ ਉਨ੍ਹਾਂ ਦੀ ਗ਼ੁਲਾਮੀ ਤੋਂ ਛੁਟਕਾਰਾ ਦਿਆਂਗਾ ਅਤੇ ਮੈਂ ਆਪਣੀ ਬਾਂਹ ਲੰਮੀ ਕਰ ਕੇ ਵੱਡੇ ਨਿਆਂਵਾਂ ਨਾਲ ਤੁਹਾਨੂੰ ਛੁਡਾਵਾਂਗਾ।
7 A vezmu vás sobě za lid, a budu vám za Boha; a zvíte, že jsem Hospodin Bůh váš, vysvobozující vás z robot Egyptských.
੭ਮੈਂ ਤੁਹਾਨੂੰ ਆਪਣੀ ਪਰਜਾ ਹੋਣ ਲਈ ਲਵਾਂਗਾ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ, ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਹੜਾ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਿਆਉਂਦਾ ਹਾਂ।
8 Uvedu vás také do země, o níž jsem, zdvihna ruku svou, přisáhl, že ji dám Abrahamovi, Izákovi a Jákobovi; a dám ji vám v dědictví; Já Hospodin.
੮ਮੈਂ ਤੁਹਾਨੂੰ ਉਸ ਦੇਸ ਵਿੱਚ ਲਿਆਵਾਂਗਾ, ਜਿਸ ਦੇ ਦੇਣ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ, ਮੈਂ ਤੁਹਾਨੂੰ ਉਹ ਮਿਲਖ਼ ਵਿੱਚ ਦਿਆਂਗਾ। ਮੈਂ ਯਹੋਵਾਹ ਹਾਂ।
9 I mluvil tak Mojžíš synům Izraelským; ale neslyšeli Mojžíše pro úzkost ducha a službu přetěžkou.
੯ਉਪਰੰਤ ਮੂਸਾ ਨੇ ਇਸਰਾਏਲੀਆਂ ਨਾਲ ਉਸੇ ਤਰ੍ਹਾਂ ਹੀ ਗੱਲ ਕੀਤੀ ਪਰ ਉਨ੍ਹਾਂ ਨੇ ਆਤਮਾ ਦੇ ਦੁੱਖ ਅਤੇ ਗ਼ੁਲਾਮੀ ਦੀ ਸਖਤੀ ਦੇ ਕਾਰਨ ਮੂਸਾ ਦੀ ਨਾ ਸੁਣੀ।
10 Protož mluvil Hospodin Mojžíšovi, řka:
੧੦ਤਦ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ ਕਿ ਜਾ ਅਤੇ ਮਿਸਰ ਦੇ ਰਾਜਾ ਫ਼ਿਰਊਨ ਨਾਲ ਗੱਲ ਕਰ
11 Vejdi, mluv Faraonovi králi Egyptskému, ať propustí syny Izraelské z země své.
੧੧ਕਿ ਉਹ ਇਸਰਾਏਲੀਆਂ ਨੂੰ ਆਪਣੇ ਦੇਸ ਵਿੱਚੋਂ ਜਾਣ ਦੇਵੇ।
12 I mluvil Mojžíš před Hospodinem, řka: Hle, synové Izraelští neposlechli mne, kterakž tedy poslechne mne Farao, a já jsem zpozdilý v řeči?
੧੨ਤਦ ਮੂਸਾ ਨੇ ਯਹੋਵਾਹ ਦੇ ਸਨਮੁਖ ਇਸ ਤਰ੍ਹਾਂ ਗੱਲ ਕੀਤੀ, ਵੇਖ, ਇਸਰਾਏਲੀਆਂ ਨੇ ਤਾਂ ਮੇਰੀ ਨਾ ਸੁਣੀ, ਤਦ ਫ਼ਿਰਊਨ ਕਿਵੇਂ ਮੇਰੀ ਸੁਣੇਗਾ, ਮੈਂ ਜਿਹੜਾ ਅਟਕ-ਅਟਕ ਕੇ ਬੋਲਣ ਵਾਲਾ ਹਾਂ?
13 I mluvil Hospodin Mojžíšovi a Aronovi, a přikázaní dal jim k synům Izraelským a k Faraonovi králi Egyptskému, aby vyvedli syny Izraelské z země Egyptské.
੧੩ਫਿਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਸਰਾਏਲੀਆਂ ਲਈ ਅਤੇ ਮਿਸਰ ਦੇ ਰਾਜਾ ਫ਼ਿਰਊਨ ਲਈ ਹੁਕਮ ਦਿੱਤਾ ਕਿ ਉਹ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲੈ ਜਾਣ।
14 Tito jsou přední v čeledech otců svých. Synové Rubenovi, prvorozeného Izraelova: Enoch, Fallu, Ezron a Charmi. Ty jsou čeledi Rubenovy.
੧੪ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੋਹਰੀ ਇਹ ਹਨ - ਰਊਬੇਨ ਇਸਰਾਏਲ ਦੇ ਪਹਿਲੌਠੇ ਦੇ ਪੁੱਤਰ ਹਨੋਕ ਅਤੇ ਪੱਲੂ, ਹਸਰੋਨ ਅਤੇ ਕਰਮੀ ਹਨ, ਇਹ ਰਊਬੇਨ ਦੀਆਂ ਕੁੱਲਾਂ ਹਨ।
15 Synové pak Simeonovi: Jamuel, Jamin, Ahod, Jachin, Sohar a Saul, syn Kananejské. Ty jsou čeledi Simeonovy.
੧੫ਸ਼ਿਮਓਨ ਦੇ ਪੁੱਤਰ ਯਮੂਏਲ ਯਾਮੀਨ ਓਹਦ ਯਾਕੀਨ ਸੋਹਰ ਅਤੇ ਸ਼ਾਊਲ ਕਨਾਨੀ ਔਰਤ ਦਾ ਪੁੱਤਰ, ਇਹ ਸ਼ਿਮਓਨ ਦੀਆਂ ਮੂੰਹੀਆਂ ਹਨ।
16 A tato jsou jména synů Léví v rodech jejich: Gerson, Kahat a Merari. Let pak života Léví bylo sto třidceti a sedm let.
੧੬ਲੇਵੀ ਦੇ ਪੁੱਤਰਾਂ ਦੇ ਨਾਮ ਉਨ੍ਹਾਂ ਦੀ ਕੁਲਪੱਤ੍ਰੀ ਅਨੁਸਾਰ ਇਹ ਹਨ - ਗੇਰਸ਼ੋਨ, ਕਹਾਥ, ਮਰਾਰੀ ਅਤੇ ਲੇਵੀ ਦੇ ਜੀਵਨ ਦੇ ਸਾਲ, ਇੱਕ ਸੌ ਸੈਂਤੀ ਸਨ।
17 Synové Gerson: Lebni a Semei po čeledech svých.
੧੭ਗੇਰਸ਼ੋਨ ਦੇ ਪੁੱਤਰ ਲਿਬਨੀ ਅਤੇ ਸ਼ਿਮਈ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ।
18 A synové Kahat: Amram, Izar, Hebron a Uziel. Let pak života Kahat bylo sto třidceti a tři léta.
੧੮ਕਹਾਥ ਦੇ ਪੁੱਤਰ ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ ਹਨ ਅਤੇ ਕਹਾਥ ਦੇ ਜੀਵਨ ਦੇ ਸਾਲ ਇੱਕ ਸੌ ਤੇਂਤੀ ਸਨ।
19 A synové Merari: Moholi a Musi. Ty jsou čeledi Léví v rodech svých.
੧੯ਮਰਾਰੀ ਦੇ ਪੁੱਤਰ ਮਹਲੀ ਅਤੇ ਮੂਸ਼ੀ ਹਨ। ਲੇਵੀ ਦੀਆਂ ਮੂੰਹੀਆਂ ਉਨ੍ਹਾਂ ਦੀ ਕੁਲਪੱਤ੍ਰੀ ਅਨੁਸਾਰ ਇਹ ਹਨ।
20 Pojal pak Amram ženu Jochebed, tetu svou, sobě za manželku, kterážto porodila mu Arona a Mojžíše. A let života Amramova bylo sto třidceti a sedm let.
੨੦ਅਮਰਾਮ ਨੇ ਆਪਣੀ ਫੁੱਫੀ ਯੋਕਬਦ ਨੂੰ ਵਿਆਹ ਲਿਆ ਅਤੇ ਉਹ ਉਸ ਦੇ ਲਈ ਹਾਰੂਨ ਅਤੇ ਮੂਸਾ ਨੂੰ ਜਨਮ ਦਿੱਤਾ ਅਤੇ ਅਮਰਾਮ ਦੇ ਜੀਵਨ ਦੇ ਸਾਲ ਇੱਕ ਸੌ ਸੈਂਤੀ ਸਨ।
21 Synové také Izarovi: Chore, Nefega Zechri.
੨੧ਯਿਸਹਾਰ ਦੇ ਪੁੱਤਰ ਕੋਰਹ ਅਤੇ ਨਫ਼ਗ ਅਤੇ ਜ਼ਿਕਰੀ ਹਨ।
22 A synové Uzielovi: Mizael, Elzafan a Sethri.
੨੨ਉੱਜ਼ੀਏਲ ਦੇ ਪੁੱਤਰ ਮੀਸ਼ਾਏਲ ਅਤੇ ਅਲਸਾਫਾਨ ਅਤੇ ਸਿਤਰੀ ਹਨ।
23 Pojal pak Aron Alžbětu, dceru Aminadabovu, sestru Názonovu, sobě za manželku; kterážto porodila jemu Nádaba, Abiu, Eleazara a Itamara.
੨੩ਹਾਰੂਨ ਨੇ ਨਹਸ਼ੋਨ ਦੀ ਭੈਣ ਅੰਮੀਨਾਦਾਬ ਦੀ ਧੀ, ਅਲੀਸਬਾ ਨੂੰ ਵਿਆਹ ਲਿਆ ਅਤੇ ਉਸ ਨੇ ਨਾਦਾਬ, ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਨੂੰ ਉਸ ਲਈ ਜਨਮ ਦਿੱਤਾ।
24 Synové pak Chore: Asser, Elkana a Abiazaf. Ty jsou čeledi Choritských.
੨੪ਕੋਰਹ ਦੇ ਪੁੱਤਰ ਅੱਸੀਰ, ਅਲਕਾਨਾਹ ਅਤੇ ਅਬੀਆਸਾਫ਼ ਹਨ ਇਹ ਕੋਰਹ ਦੀਆਂ ਮੂੰਹੀਆਂ ਹਨ।
25 Eleazar pak syn Aronův vzal jednu ze dcer Putielových sobě za manželku; kteráž mu porodila Fínesa. Ti jsou přední z otců Levítských po čeledech svých.
੨੫ਹਾਰੂਨ ਦੇ ਪੁੱਤਰ ਅਲਆਜ਼ਾਰ ਨੇ ਫੂਟੀਏਲ ਦੀਆਂ ਧੀਆਂ ਵਿੱਚੋਂ ਇੱਕ ਨੂੰ ਵਿਆਹ ਲਿਆ ਅਤੇ ਉਹ ਉਸ ਦੇ ਲਈ ਫ਼ੀਨਹਾਸ ਨੂੰ ਜਣੀ। ਇਹ ਲੇਵੀਆਂ ਦੇ ਪੁਰਖਿਆਂ ਦੇ ਮੋਹਰੀ ਆਪਣੀਆਂ ਮੂੰਹੀਆਂ ਦੇ ਅਨੁਸਾਰ ਹਨ।
26 To jest ten Aron a Mojžíš, jimž řekl Hospodin: Vyveďte syny Izraelské z země Egyptské po houfích jejich.
੨੬ਹਾਰੂਨ ਅਤੇ ਮੂਸਾ ਉਹ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਖਿਆ ਸੀ ਕਿ ਇਸਰਾਏਲੀਆਂ ਨੂੰ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਮਿਸਰ ਦੇਸ ਤੋਂ ਕੱਢ ਲਿਆਓ।
27 Tito jsou, kteříž mluvili Faraonovi, králi Egyptskému, aby vyvedli syny Izraelské z Egypta; toť jest ten Mojžíš a Aron.
੨੭ਇਹ ਉਹ ਹਨ ਜਿਨ੍ਹਾਂ ਨੇ ਮਿਸਰ ਦੇ ਰਾਜਾ ਫ਼ਿਰਊਨ ਨਾਲ ਗੱਲਾਂ ਕੀਤੀਆਂ ਕਿ ਉਹ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲੈਣ। ਇਹ ਉਹ ਮੂਸਾ ਅਤੇ ਹਾਰੂਨ ਹਨ।
28 Stalo se pak, když mluvil Hospodin k Mojžíšovi v zemi Egyptské,
੨੮ਤਦ ਅਜਿਹਾ ਹੋਇਆ ਕਿ ਜਿਸ ਦਿਨ ਯਹੋਵਾਹ ਨੇ ਮਿਸਰ ਦੇਸ ਵਿੱਚ ਮੂਸਾ ਨਾਲ ਗੱਲ ਕੀਤੀ
29 Že mu řekl takto: Já Hospodin; mluv k Faraonovi, králi Egyptskému, všecko, což já mluvím tobě.
੨੯ਤਦ ਯਹੋਵਾਹ ਮੂਸਾ ਨੂੰ ਇਸ ਤਰ੍ਹਾਂ ਬੋਲਿਆ ਕਿ ਮੈਂ ਯਹੋਵਾਹ ਹਾਂ, ਮਿਸਰ ਦੇ ਰਾਜਾ ਫ਼ਿਰਊਨ ਨਾਲ ਉਹ ਸਾਰੀਆਂ ਗੱਲਾਂ ਕਰ, ਜਿਹੜੀਆਂ ਮੈਂ ਤੈਨੂੰ ਆਖੀਆਂ ਹਨ।
30 A řekl Mojžíš před Hospodinem: Aj, já jsem zpozdilý v řeči, kterakž tedy poslouchati mne bude Farao?
੩੦ਫਿਰ ਮੂਸਾ ਨੇ ਯਹੋਵਾਹ ਦੇ ਸਨਮੁਖ ਆਖਿਆ, ਵੇਖ, ਮੈਂ ਅਟਕ-ਅਟਕ ਕੇ ਬੋਲਣ ਵਾਲਾ ਹਾਂ। ਫ਼ਿਰਊਨ ਮੇਰੀ ਕਿਵੇਂ ਸੁਣੇਗਾ?