< Ezdráš 5 >
1 Toho času prorokoval Aggeus prorok a Zachariáš syn Iddo, proroci, Židům, kteříž byli v Judstvu a v Jeruzalémě, ve jménu Boha Izraelského mluvíce k nim.
੧ਤਦ ਹੱਗਈ ਨਬੀ ਅਤੇ ਇੱਦੋ ਦਾ ਪੁੱਤਰ ਜ਼ਕਰਯਾਹ ਉਨ੍ਹਾਂ ਯਹੂਦੀਆਂ ਦੇ ਅੱਗੇ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਸਨ, ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਤੇ ਭਵਿੱਖਬਾਣੀ ਕਰਨ ਲੱਗੇ।
2 Tedy povstavše Zorobábel syn Salatielův, a Jesua syn Jozadakův, počali zase stavěti domu Božího, kterýž jest v Jeruzalémě, a byli s nimi proroci Boží, pomáhajíce jim.
੨ਤਦ ਸ਼ਅਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਾਕ ਦਾ ਪੁੱਤਰ ਯੇਸ਼ੂਆ ਉੱਠੇ ਅਤੇ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਸੀ ਬਣਾਉਣ ਲੱਗੇ, ਅਤੇ ਪਰਮੇਸ਼ੁਰ ਦੇ ਉਹ ਨਬੀ ਉਨ੍ਹਾਂ ਦੇ ਨਾਲ ਹੋ ਕੇ, ਉਨ੍ਹਾਂ ਦੀ ਸਹਾਇਤਾ ਕਰਦੇ ਸਨ।
3 Téhož času přišel k nim Tattenai, vývoda za řekou, a Setarbozenai, i tovaryši jejich, kteříž takto k nim řekli: Kdo vám poručil dům tento stavěti a zdi tyto dělati?
੩ਉਸ ਸਮੇਂ ਦਰਿਆ ਪਾਰ ਦਾ ਹਾਕਮ ਤਤਨਈ ਤੇ ਸਥਰ-ਬੋਜ਼ਨਈ ਅਤੇ ਉਨ੍ਹਾਂ ਦੇ ਸਾਥੀ ਯਹੂਦੀਆਂ ਦੇ ਕੋਲ ਆ ਕੇ ਪੁੱਛਣ ਲੱਗੇ, “ਕਿਸ ਦੀ ਆਗਿਆ ਨਾਲ ਤੁਸੀਂ ਇਸ ਭਵਨ ਨੂੰ ਬਣਾਉਂਦੇ ਅਤੇ ਇਸ ਦੀਆਂ ਕੰਧਾਂ ਨੂੰ ਖੜ੍ਹਾ ਕਰ ਰਹੇ ਹੋ?”
4 Tedy jsme jim řekli takto, ano i ty muže, kteří to stavení dělali, jmenovali.
੪ਉਨ੍ਹਾਂ ਨੇ ਇਹ ਵੀ ਪੁੱਛਿਆ ਕਿ “ਜਿਹੜੇ ਲੋਕ ਇਸ ਭਵਨ ਨੂੰ ਬਣਾ ਰਹੇ ਹਨ ਉਹਨਾਂ ਦੇ ਕੀ ਨਾਮ ਹਨ?”
5 Nad staršími pak Židovskými byla ochrana Boha jejich, tak že nepřekazili jim, dokudž ta věc nepřišla před Daria, jehož tehdáž odpověd přinesli o té věci.
੫ਪਰ ਪਰਮੇਸ਼ੁਰ ਦੀ ਨਿਗਾਹ ਯਹੂਦੀ ਬਜ਼ੁਰਗਾਂ ਉੱਤੇ ਸੀ, ਇਸ ਲਈ ਜਦੋਂ ਤੱਕ ਇਹ ਗੱਲ ਦਾਰਾ ਤੱਕ ਨਾ ਪਹੁੰਚੀ ਅਤੇ ਇਸ ਦੇ ਬਾਰੇ ਚਿੱਠੀ ਦੇ ਰਾਹੀਂ ਉੱਤਰ ਨਾ ਮਿਲਿਆ, ਤਦ ਤੱਕ ਉਨ੍ਹਾਂ ਨੇ ਉਹਨਾਂ ਨੂੰ ਨਾ ਰੋਕਿਆ।
6 Přípis listu, kterýž poslal Tattenai vývoda za řekou, a Setarbozenai s tovaryši svými, i Afarsechaiští, kteříž byli za řekou, k Dariovi králi.
੬ਉਸ ਚਿੱਠੀ ਦੀ ਨਕਲ ਜੋ ਦਰਿਆ ਪਾਰ ਦੇ ਹਾਕਮ ਤਤਨਈ ਤੇ ਸਥਰ-ਬੋਜ਼ਨਈ ਤੇ ਉਨ੍ਹਾਂ ਦੇ ਅਫਰਸਕਾਈ ਸਾਥੀਆਂ ਨੇ ਜੋ ਦਰਿਆ ਪਾਰ ਦੇ ਸਨ ਦਾਰਾ ਰਾਜਾ ਨੂੰ ਭੇਜੀ ਸੀ, ਇਹ ਹੈ -
7 List poslali jemu, a takto bylo psáno v něm: Dariovi králi pokoj všeliký.
੭ਜੋ ਚਿੱਠੀ ਉਨ੍ਹਾਂ ਨੇ ਭੇਜੀ ਸੀ ਉਸ ਵਿੱਚ ਇਹ ਲਿਖਿਆ ਗਿਆ ਸੀ - “ਦਾਰਾ ਰਾਜਾ ਦੀ ਹਰ ਤਰ੍ਹਾਂ ਨਾਲ ਸਲਾਮਤੀ ਹੋਵੇ!”
8 Známo buď králi, že jsme přišli do Judské krajiny k domu Boha velikého. Kterýžto stavějí kamením velikým, a dříví kladou do stěn, a dílo to spěšně se staví, a daří se v rukou jejich.
੮ਮਹਾਰਾਜ ਨੂੰ ਖ਼ਬਰ ਹੋਵੇ ਕਿ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਨ ਪਰਮੇਸ਼ੁਰ ਦੇ ਭਵਨ ਵਿੱਚ ਗਏ। ਉਹ ਵੱਡੇ-ਵੱਡੇ ਪੱਥਰਾਂ ਨਾਲ ਬਣ ਰਿਹਾ ਹੈ ਅਤੇ ਕੰਧਾਂ ਵਿੱਚ ਕੜੀਆਂ ਜੋੜੀਆਂ ਜਾ ਰਹੀਆਂ ਹਨ ਅਤੇ ਇਹ ਕੰਮ ਉਨ੍ਹਾਂ ਲੋਕਾਂ ਦੁਆਰਾ ਬਹੁਤ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਸਫ਼ਲ ਵੀ ਹੋ ਰਿਹਾ ਹੈ।
9 Tedy otázali jsme se těch starších, a takto jsme jim řekli: Kdo vám poručil stavěti dům tento, a zdi tyto dělati?
੯ਇਸ ਲਈ ਅਸੀਂ ਉਨ੍ਹਾਂ ਦੇ ਬਜ਼ੁਰਗਾਂ ਨੂੰ ਪੁੱਛਿਆ ਕਿ ਤੁਸੀਂ ਕਿਸ ਦੀ ਆਗਿਆ ਨਾਲ ਇਸ ਭਵਨ ਨੂੰ ਬਣਾਉਂਦੇ ਅਤੇ ਇਸ ਦੀ ਕੰਧ ਨੂੰ ਪੂਰਾ ਕਰਦੇ ਹੋ?
10 Ano i na jména jejich ptali jsme se jich, abychom oznámili tobě, a napsali jména mužů těch, kteříž jsou přední mezi nimi.
੧੦ਅਤੇ ਅਸੀਂ ਉਨ੍ਹਾਂ ਦੇ ਨਾਮ ਵੀ ਪੁੱਛੇ ਤਾਂ ਜੋ ਅਸੀਂ ਉਨ੍ਹਾਂ ਮਨੁੱਖਾਂ ਦੇ ਨਾਮ ਲਿਖ ਕੇ ਤੁਹਾਨੂੰ ਖ਼ਬਰ ਦੇਈਏ ਕਿ ਉਹਨਾਂ ਦੇ ਆਗੂ ਕੌਣ ਹਨ।
11 Těmito pak slovy nám odpověděli, řkouce: My jsme služebníci Boha nebe a země, a stavíme dům, kterýž byl ustaven prvé před mnohými lety, jejž byl veliký král Izraelský stavěl i dokonal.
੧੧ਉਹਨਾਂ ਨੇ ਸਾਨੂੰ ਇਹ ਉੱਤਰ ਦਿੱਤਾ ਕਿ ਅਸੀਂ ਅਕਾਸ਼ ਅਤੇ ਧਰਤੀ ਦੇ ਪਰਮੇਸ਼ੁਰ ਦੇ ਦਾਸ ਹਾਂ, ਅਤੇ ਉਸੇ ਭਵਨ ਨੂੰ ਬਣਾਉਂਦੇ ਹਾਂ, ਜਿਸ ਨੂੰ ਬਹੁਤ ਸਾਲ ਪਹਿਲਾਂ ਇਸਰਾਏਲ ਦੇ ਇੱਕ ਵੱਡੇ ਰਾਜਾ ਨੇ ਬਣਾਇਆ ਤੇ ਪੂਰਾ ਕੀਤਾ ਸੀ।
12 Ale potom, když popudili otcové naši Boha nebeského, vydal je v ruku Nabuchodonozora krále v Babyloně, Kaldejského, kterýž dům tento zbořil, a lid převedl do Babylona.
੧੨ਪਰ ਜਦ ਸਾਡੇ ਪੁਰਖਿਆਂ ਨੇ ਅਕਾਸ਼ ਦੇ ਪਰਮੇਸ਼ੁਰ ਦੇ ਕ੍ਰੋਧ ਨੂੰ ਭੜਕਾਇਆ ਤਾਂ ਉਸ ਨੇ ਉਹਨਾਂ ਨੂੰ ਬਾਬਲ ਦੇ ਕਸਦੀ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤਾ, ਜਿਸ ਨੇ ਇਸ ਭਵਨ ਨੂੰ ਉਜਾੜ ਦਿੱਤਾ ਅਤੇ ਲੋਕਾਂ ਨੂੰ ਬੰਦੀ ਬਣਾ ਕੇ ਬਾਬਲ ਨੂੰ ਲੈ ਗਿਆ।
13 A však léta prvního Cýra krále Babylonského, Cýrus král rozkázal, aby tento Boží dům byl staven.
੧੩ਪਰ ਬਾਬਲ ਦੇ ਰਾਜਾ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਰਾਜਾ ਨੇ ਆਗਿਆ ਦਿੱਤੀ ਕਿ ਪਰਮੇਸ਼ੁਰ ਦਾ ਇਹ ਭਵਨ ਬਣਾਇਆ ਜਾਵੇ।
14 Nadto i nádoby domu Božího zlaté a stříbrné, kteréž byl Nabuchodonozor vynesl z chrámu, jenž byl v Jeruzalémě, a vnesl je do chrámu Babylonského, i ty vynesl Cýrus král z chrámu Babylonského, a dány jsou Sesbazarovi, jehož byl vývodou ustanovil.
੧੪ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡਿਆ ਨੂੰ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਦੇ ਮੰਦਰ ਵਿੱਚੋਂ ਕੱਢ ਕੇ ਬਾਬਲ ਦੇ ਮੰਦਰ ਵਿੱਚ ਲੈ ਗਿਆ ਸੀ, ਕੋਰਸ਼ ਰਾਜਾ ਨੇ ਬਾਬਲ ਦੇ ਮੰਦਰ ਵਿੱਚੋਂ ਕਢਵਾਇਆ ਅਤੇ ਉਨ੍ਹਾਂ ਨੂੰ ਸ਼ੇਸ਼ਬੱਸਰ ਨਾਮਕ ਇੱਕ ਪੁਰਖ ਨੂੰ ਜਿਸ ਨੂੰ ਉਸ ਨੇ ਹਾਕਮ ਬਣਾਇਆ ਸੀ, ਸੌਂਪ ਦਿੱਤਾ।
15 A poručil mu, řka: Nádoby tyto vezma, odejdi a slož je v chrámě, kterýž jest v Jeruzalémě, a dům Boží ať stavějí na místě jeho.
੧੫ਅਤੇ ਉਸ ਨੇ ਕਿਹਾ, “ਇਨ੍ਹਾਂ ਭਾਂਡਿਆ ਨੂੰ ਲੈ ਕੇ ਜਾ ਅਤੇ ਇਨ੍ਹਾਂ ਨੂੰ ਯਰੂਸ਼ਲਮ ਦੇ ਮੰਦਰ ਵਿੱਚ ਰੱਖ ਅਤੇ ਪਰਮੇਸ਼ੁਰ ਦਾ ਭਵਨ ਉਸ ਦੇ ਸਥਾਨ ਤੇ ਬਣਾਇਆ ਜਾਵੇ।”
16 Tedy Sesbazar ten přišed, založil grunty domu Božího, kterýž jest v Jeruzalémě, a od toho času až po dnes staví se, a ještě není dokonán.
੧੬ਤਦ ਉਸੇ ਸ਼ੇਸ਼ਬੱਸਰ ਨੇ ਆ ਕੇ ਪਰਮੇਸ਼ੁਰ ਦੇ ਭਵਨ ਦੀ ਜੋ ਯਰੂਸ਼ਲਮ ਵਿੱਚ ਹੈ ਨੀਂਹ ਰੱਖੀ, ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਇਹ ਬਣ ਰਿਹਾ ਹੈ ਪਰ ਅਜੇ ਪੂਰਾ ਨਹੀਂ ਹੋਇਆ।
17 Nyní tedy jestli se za dobré králi vidí, nechť se pohledá mezi poklady královskými, kteříž jsou tam v Babyloně, jest-li tak, že by Cýrus král poručil, aby staven byl dům Boží tento, kterýž jest v Jeruzalémě. Potom vůli královskou nechť nám pošle o té věci.
੧੭“ਇਸ ਲਈ ਜੇ ਮਹਾਰਾਜ ਨੂੰ ਠੀਕ ਲੱਗੇ ਤਾਂ ਮਹਾਰਾਜ ਦੇ ਰਾਜ ਭੰਡਾਰ ਵਿੱਚ, ਜੋ ਬਾਬਲ ਵਿੱਚ ਹੈ ਇਸ ਗੱਲ ਦੀ ਖੋਜ ਕੀਤੀ ਜਾਵੇ ਕਿ ਕੋਰਸ਼ ਰਾਜਾ ਨੇ ਸੱਚ-ਮੁੱਚ ਇਸ ਭਵਨ ਨੂੰ ਯਰੂਸ਼ਲਮ ਵਿੱਚ ਬਣਾਉਣ ਦੀ ਆਗਿਆ ਦਿੱਤੀ ਸੀ ਜਾਂ ਨਹੀਂ। ਤਦ ਮਹਾਰਾਜ ਇਸ ਗੱਲ ਵਿੱਚ ਆਪਣੀ ਇੱਛਾ ਸਾਡੇ ਉੱਤੇ ਪ੍ਰਗਟ ਕਰਨ।”