< 1 Mojžišova 21 >
1 Navštívil pak Hospodin Sáru, tak jakž byl řekl; a učinil Hospodin Sáře, jakož byl mluvil.
੧ਯਹੋਵਾਹ ਨੇ ਜਿਵੇਂ ਆਖਿਆ ਸੀ, ਉਸੇ ਤਰ੍ਹਾਂ ਸਾਰਾਹ ਉੱਤੇ ਨਜ਼ਰ ਕੀਤੀ ਅਤੇ ਉਸ ਲਈ ਆਪਣੇ ਬਚਨ ਦੇ ਅਨੁਸਾਰ ਕੀਤਾ।
2 Nebo počala a porodila Sára Abrahamovi syna v starosti jeho, v ten čas, kterýž předpověděl Bůh.
੨ਸਾਰਾਹ ਗਰਭਵਤੀ ਹੋਈ ਅਤੇ ਉਸੇ ਨਿਯੁਕਤ ਸਮੇਂ ਤੇ ਜੋ ਪਰਮੇਸ਼ੁਰ ਨੇ ਠਹਿਰਾਇਆ ਸੀ, ਅਬਰਾਹਾਮ ਲਈ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ।
3 A nazval Abraham jméno syna svého, kterýž se mu narodil, jehož porodila Sára, Izák.
੩ਅਬਰਾਹਾਮ ਨੇ ਆਪਣੇ ਪੁੱਤਰ ਦਾ ਨਾਮ ਜਿਸ ਨੂੰ ਸਾਰਾਹ ਨੇ ਜਨਮ ਦਿੱਤਾ ਸੀ, ਇਸਹਾਕ ਰੱਖਿਆ।
4 A obřezal Abraham syna svého Izáka, když byl v osmi dnech, tak jakž mu byl přikázal Bůh.
੪ਅਤੇ ਜਦ ਅਬਰਾਹਾਮ ਦਾ ਪੁੱਤਰ ਇਸਹਾਕ ਅੱਠ ਦਿਨ ਦਾ ਹੋ ਗਿਆ, ਤਦ ਉਸਨੇ ਪਰਮੇਸ਼ੁਰ ਦੇ ਹੁਕਮ ਅਨੁਸਾਰ ਉਸ ਦੀ ਸੁੰਨਤ ਕਰਾਈ।
5 Byl pak Abraham ve stu letech, když se mu narodil Izák syn jeho.
੫ਅਬਰਾਹਾਮ ਸੌ ਸਾਲ ਦਾ ਸੀ, ਜਦ ਉਸ ਦਾ ਪੁੱਤਰ ਇਸਹਾਕ ਜੰਮਿਆ।
6 I řekla Sára: Radost mi učinil Bůh; kdokoli uslyší, radovati se bude spolu se mnou.
੬ਅਤੇ ਸਾਰਾਹ ਨੇ ਆਖਿਆ, ਪਰਮੇਸ਼ੁਰ ਨੇ ਮੈਨੂੰ ਅਨੰਦ ਕੀਤਾ ਹੈ ਅਤੇ ਸਾਰੇ ਸੁਣਨ ਵਾਲੇ ਮੇਰੇ ਨਾਲ ਅਨੰਦ ਮਨਾਉਣਗੇ।
7 A přidala: Kdo by byl řekl Abrahamovi, že bude Sára děti kojiti? A však jsem porodila syna v starosti jeho.
੭ਉਸ ਨੇ ਆਖਿਆ, ਕੀ ਕੋਈ ਅਬਰਾਹਾਮ ਨੂੰ ਆਖ ਸਕਦਾ ਸੀ ਕਿ ਸਾਰਾਹ ਪੁੱਤਰਾਂ ਨੂੰ ਦੁੱਧ ਚੁੰਘਾਏਗੀ? ਵੇਖੋ ਕਿਉਂਕਿ ਮੈਂ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ।
8 I rostlo dítě a ostaveno jest. Tedy učinil Abraham veliké hody v ten den, v němž ostaven byl Izák.
੮ਉਹ ਮੁੰਡਾ ਵੱਧਦਾ ਗਿਆ ਅਤੇ ਉਹ ਦਾ ਦੁੱਧ ਛੁਡਾਇਆ ਗਿਆ ਅਤੇ ਅਬਰਾਹਾਮ ਨੇ ਇਸਹਾਕ ਦੇ ਦੁੱਧ ਛੁਡਾਉਣ ਦੇ ਦਿਨ ਵੱਡੀ ਦਾਵਤ ਕੀਤੀ।
9 Viděla pak Sára, že syn Agar Egyptské, kteréhož porodila Abrahamovi, jest posměvač.
੯ਸਾਰਾਹ ਨੇ ਹਾਜ਼ਰਾ ਦੇ ਪੁੱਤਰ ਨੂੰ ਜਿਸ ਨੂੰ ਉਹ ਨੇ ਅਬਰਾਹਾਮ ਲਈ ਜਨਮ ਦਿੱਤਾ ਸੀ ਮਖ਼ੌਲ ਕਰਦੇ ਹੋਏ ਵੇਖਿਆ।
10 I řekla Abrahamovi: Vyvrz děvku tuto i syna jejího; neboť nebude dědicem syn děvky té s synem mým Izákem.
੧੦ਇਸ ਲਈ ਉਸ ਨੇ ਅਬਰਾਹਾਮ ਨੂੰ ਆਖਿਆ, ਇਸ ਦਾਸੀ ਅਤੇ ਇਹ ਦੇ ਪੁੱਤਰ ਨੂੰ ਕੱਢ ਦੇ, ਕਿਉਂ ਜੋ ਇਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨੇ ਨਾਲ ਵਾਰਿਸ ਨਹੀਂ ਹੋਵੇਗਾ।
11 Ale Abraham velmi těžce nesl tu řeč, pro syna svého.
੧੧ਆਪਣੇ ਪੁੱਤਰ ਦੇ ਕਾਰਨ ਅਬਰਾਹਾਮ ਦੀ ਨਿਗਾਹ ਵਿੱਚ ਇਹ ਗੱਲ ਬਹੁਤ ਬੁਰੀ ਲੱਗੀ।
12 I řekl Bůh Abrahamovi: Nestěžuj sobě o dítěti a o děvce své; cožkoli řekla tobě Sára, povol řeči její, nebo v Izákovi nazváno bude tobě símě.
੧੨ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਇਹ ਗੱਲ ਇਸ ਮੁੰਡੇ ਅਤੇ ਤੇਰੀ ਦਾਸੀ ਦੇ ਵਿਖੇ ਤੇਰੀ ਨਜ਼ਰ ਵਿੱਚ ਬੁਰੀ ਨਾ ਲੱਗੇ। ਜੋ ਕੁਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਮੰਨ ਕਿਉਂ ਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ।
13 A však i syna děvky učiním v národ; nebo tvé símě jest.
੧੩ਮੈਂ ਉਸ ਦਾਸੀ ਦੇ ਪੁੱਤਰ ਤੋਂ ਵੀ ਇੱਕ ਕੌਮ ਬਣਾਵਾਂਗਾ ਕਿਉਂਕਿ ਉਹ ਵੀ ਤੇਰੀ ਅੰਸ ਹੈ।
14 Vstal tedy Abraham velmi ráno, a vzav chléb a láhvici vody, dal Agar a vložil na rameno její, a pustil ji od sebe i s dítětem. Kterážto odešla a chodila po poušti Bersabé.
੧੪ਤਦ ਅਬਰਾਹਾਮ ਸਵੇਰੇ ਜਲਦੀ ਉੱਠਿਆ, ਰੋਟੀ ਅਤੇ ਪਾਣੀ ਦੀ ਇੱਕ ਮੇਸ਼ੇਕ ਲੈ ਕੇ ਹਾਜ਼ਰਾ ਦੇ ਮੋਢਿਆਂ ਉੱਤੇ ਰੱਖ ਦਿੱਤੀ ਅਤੇ ਮੁੰਡਾ ਵੀ ਦੇ ਦਿੱਤਾ ਤਦ ਉਹ ਚਲੀ ਗਈ ਅਤੇ ਬਏਰਸ਼ਬਾ ਦੀ ਉਜਾੜ ਵਿੱਚ ਭਟਕਦੀ ਰਹੀ।
15 A když nebylo vody v láhvici, povrhla dítě pod jedním stromem.
੧੫ਜਦ ਮੇਸ਼ੇਕ ਵਿੱਚੋਂ ਪਾਣੀ ਮੁੱਕ ਗਿਆ ਤਾਂ ਉਸ ਨੇ ਮੁੰਡੇ ਨੂੰ ਇੱਕ ਝਾੜੀ ਦੇ ਹੇਠ ਸੁੱਟ ਦਿੱਤਾ।
16 A odšedši, sedla naproti tak daleko, jako by mohl z lučiště dostřeliti; nebo pravila: Nebudu se dívati na smrt dítěte. Seděla tedy naproti, a pozdvihši hlasu svého, plakala.
੧੬ਆਪ ਸਾਹਮਣੇ ਇੱਕ ਤੀਰ ਦੀ ਮਾਰ ਦੀ ਦੂਰੀ ਉੱਤੇ ਜਾ ਬੈਠੀ, ਕਿਉਂ ਜੋ ਉਸ ਨੇ ਆਖਿਆ, ਮੈਂ ਬੱਚੇ ਦੀ ਮੌਤ ਨਾ ਵੇਖਾਂ, ਸੋ ਉਹ ਸਾਹਮਣੇ ਦੂਰ ਬੈਠ ਕੇ ਉੱਚੀ-ਉੱਚੀ ਰੋਣ ਲੱਗ ਪਈ।
17 I uslyšel Bůh hlas dítěte; a anděl Boží s nebe zavolal na Agar, a řekl jí: Coť jest, Agar? Neboj se; nebo Bůh uslyšel hlas dítěte z místa, na kterémž jest.
੧੭ਤਦ ਪਰਮੇਸ਼ੁਰ ਨੇ ਉਸ ਮੁੰਡੇ ਦੇ ਰੋਣ ਦੀ ਅਵਾਜ਼ ਸੁਣ ਲਈ ਅਤੇ ਪਰਮੇਸ਼ੁਰ ਦੇ ਦੂਤ ਨੇ ਅਕਾਸ਼ ਤੋਂ ਹਾਜ਼ਰਾ ਨੂੰ ਪੁਕਾਰ ਕੇ ਆਖਿਆ, ਹਾਜ਼ਰਾ ਤੈਨੂੰ ਕੀ ਹੋਇਆ? ਨਾ ਡਰ, ਕਿਉਂਕਿ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਜਿੱਥੇ ਉਹ ਪਿਆ ਹੈ ਉੱਥੋਂ ਸੁਣ ਲਈ ਹੈ।
18 Vstaň, vezmi dítě, a ujmi je rukou svou; nebo v národ veliký učiním je.
੧੮ਉੱਠ ਅਤੇ ਮੁੰਡੇ ਨੂੰ ਚੁੱਕ ਲੈ ਅਤੇ ਆਪਣੇ ਹੱਥਾਂ ਵਿੱਚ ਸਾਂਭ ਕਿਉਂਕਿ ਮੈਂ ਇਸ ਨੂੰ ਵੀ ਇੱਕ ਵੱਡੀ ਕੌਮ ਬਣਾਵਾਂਗਾ।
19 A otevřel Bůh oči její, aby uzřela studnici vody. I šla a naplnila láhvici vodou, a napojila dítě.
੧੯ਤਦ ਪਰਮੇਸ਼ੁਰ ਨੇ ਉਸ ਦੀਆਂ ਅੱਖਾਂ ਖੋਲ੍ਹੀਆਂ ਅਤੇ ਉਸ ਨੇ ਪਾਣੀ ਦਾ ਇੱਕ ਖੂਹ ਵੇਖਿਆ ਅਤੇ ਉਹ ਜਾ ਕੇ ਮੇਸ਼ੇਕ ਨੂੰ ਪਾਣੀ ਨਾਲ ਭਰ ਲੈ ਆਈ ਅਤੇ ਮੁੰਡੇ ਨੂੰ ਪਿਲਾਇਆ।
20 A Bůh byl s dítětem, kteréžto zrostlo a bydlilo na poušti, a byl z něho střelec.
੨੦ਪਰਮੇਸ਼ੁਰ ਉਸ ਮੁੰਡੇ ਦੇ ਅੰਗ-ਸੰਗ ਸੀ ਅਤੇ ਉਹ ਵੱਧਦਾ ਗਿਆ, ਉਜਾੜ ਵਿੱਚ ਰਿਹਾ ਅਤੇ ਵੱਡਾ ਹੋ ਕੇ ਤੀਰ-ਅੰਦਾਜ਼ ਬਣਿਆ।
21 Bydlil pak na poušti Fáran; i vzala mu matka jeho ženu z země Egyptské.
੨੧ਉਹ ਪਾਰਾਨ ਦੀ ਉਜਾੜ ਵਿੱਚ ਰਹਿੰਦਾ ਸੀ ਅਤੇ ਉਸ ਦੀ ਮਾਤਾ ਮਿਸਰ ਦੇਸ਼ ਵਿੱਚੋਂ ਇੱਕ ਪਤਨੀ ਉਸ ਦੇ ਲਈ ਲੈ ਆਈ।
22 Stalo se pak toho času, že mluvil Abimelech a Fikol, kníže vojska jeho, k Abrahamovi těmito slovy: Bůh s tebou jest ve všech věcech, kteréž ty činíš.
੨੨ਫੇਰ ਉਸ ਸਮੇਂ ਅਜਿਹਾ ਹੋਇਆ ਕਿ ਅਬੀਮਲਕ ਅਤੇ ਉਸ ਦੀ ਸੈਨਾਂ ਦੇ ਸਰਦਾਰ ਫ਼ੀਕੋਲ ਨੇ ਅਬਰਾਹਾਮ ਨੂੰ ਆਖਿਆ ਕਿ ਜੋ ਕੁਝ ਤੂੰ ਕਰਦਾ ਹੈਂ, ਉਸ ਵਿੱਚ ਪਰਮੇਸ਼ੁਰ ਤੇਰੇ ਸੰਗ ਹੈ।
23 Protož nyní, přisáhni mi teď skrze Boha: Toto ať se stane, jestliže mi sklamáš, neb synu mému, aneb vnuku mému; vedlé milosrdenství, kteréž jsem já učinil s tebou, i ty že učiníš se mnou a s zemí, v níž jsi byl pohostinu.
੨੩ਹੁਣ ਤੂੰ ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਖਾਹ ਕਿ ਤੂੰ ਮੇਰੇ ਨਾਲ, ਮੇਰੇ ਪੁੱਤਰਾਂ, ਅਤੇ ਮੇਰੇ ਪੋਤਿਆਂ ਨਾਲ ਧੋਖਾ ਨਾ ਕਰੇਂਗਾ। ਸਗੋਂ ਉਸ ਕਿਰਪਾ ਦੇ ਅਨੁਸਾਰ ਜੋ ਮੈਂ ਤੇਰੇ ਉੱਤੇ ਕੀਤੀ ਹੈ, ਤੂੰ ਵੀ ਮੇਰੇ ਉੱਤੇ ਕਰੇਂਗਾ, ਇਸ ਦੇਸ਼ ਉੱਤੇ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਿਹਾ ਹੈਂ।
24 I řekl Abraham: A já přisáhnu.
੨੪ਅਬਰਾਹਾਮ ਨੇ ਆਖਿਆ, ਮੈਂ ਸਹੁੰ ਖਾਵਾਂਗਾ।
25 (A přitom domlouval se Abraham na Abimelecha o studnici vody, kterouž mu mocí odjali služebníci Abimelechovi.
੨੫ਤਦ ਅਬਰਾਹਾਮ ਨੇ ਅਬੀਮਲਕ ਨੂੰ ਇੱਕ ਖੂਹ ਦਾ ਉਲਾਂਭਾ ਦਿੱਤਾ, ਜਿਹੜਾ ਉਸ ਦੇ ਨੌਕਰਾਂ ਨੇ ਜ਼ੋਰ ਨਾਲ ਖੋਹ ਲਿਆ ਸੀ।
26 I řekl Abimelech: Nevím, kdo by učinil takovou věc; a aniž jsi ty mi oznámil, aniž jsem já také co slyšel, až dnes.)
੨੬ਤਦ ਅਬੀਮਲਕ ਨੇ ਆਖਿਆ, ਮੈਨੂੰ ਪਤਾ ਨਹੀਂ ਕਿ ਇਹ ਕੰਮ ਕਿਸ ਨੇ ਕੀਤਾ ਅਤੇ ਤੂੰ ਵੀ ਮੈਨੂੰ ਨਹੀਂ ਦੱਸਿਆ। ਮੈਂ ਅੱਜ ਤੋਂ ਪਹਿਲਾਂ ਇਸ ਦੇ ਬਾਰੇ ਸੁਣਿਆ ਵੀ ਨਹੀਂ।
27 Vzav tedy Abraham ovce i voly dal Abimelechovi; a vešli oba dva v smlouvu.
੨੭ਤਦ ਅਬਰਾਹਾਮ ਨੇ ਭੇਡਾਂ ਗਾਈਆਂ ਅਤੇ ਬਲ਼ਦ ਲੈ ਕੇ ਅਬੀਮਲਕ ਨੂੰ ਦੇ ਦਿੱਤੇ ਅਤੇ ਦੋਵਾਂ ਨੇ ਆਪੋ ਵਿੱਚ ਨੇਮ ਬੰਨਿਆ।
28 A postavil Abraham sedm jehnic stáda obzvlášť.
੨੮ਅਬਰਾਹਾਮ ਨੇ ਭੇਡਾਂ ਦੀਆਂ ਸੱਤ ਲੇਲੀਆਂ ਲੈ ਕੇ ਵੱਖਰੀਆਂ ਕਰ ਲਈਆਂ
29 I řekl Abimelech Abrahamovi: K čemu jest těchto sedm jehnic, kteréž jsi postavil obzvlášť?
੨੯ਤਦ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਇਨ੍ਹਾਂ ਸੱਤਾਂ ਵੱਖਰੀਆਂ ਕੀਤੀਆਂ ਹੋਈਆਂ ਲੇਲੀਆਂ ਦਾ ਕੀ ਮਤਲਬ ਹੈ?
30 Odpověděl: Že sedm těch jehnic vezmeš z ruky mé, aby mi to bylo na svědectví, že jsem kopal studnici tuto.
੩੦ਉਸ ਨੇ ਆਖਿਆ, ਤੂੰ ਇਹ ਸੱਤ ਲੇਲੀਆਂ ਮੇਰੇ ਹੱਥੋਂ ਲੈ ਲੈ ਤਾਂ ਜੋ ਇਹ ਮੇਰੀਆਂ ਗਵਾਹ ਹੋਣ ਭਈ ਇਹ ਖੂਹ ਮੈਂ ਪੁੱਟਿਆ ਹੈ।
31 Pročež nazváno jest to místo Bersabé, že tu oba dva přisáhli.
੩੧ਕਿਉਂ ਜੋ ਉੱਥੇ ਉਨ੍ਹਾਂ ਦੋਹਾਂ ਨੇ ਸਹੁੰ ਖਾਧੀ ਸੀ, ਇਸ ਲਈ ਉਸ ਥਾਂ ਦਾ ਨਾਮ ਬਏਰਸ਼ਬਾ ਪੈ ਗਿਆ।
32 A tak učinili smlouvu v Bersabé. Vstav pak Abimelech a Fikol, kníže vojska jeho, navrátili se do země Filistinské.
੩੨ਜਦ ਉਨ੍ਹਾਂ ਨੇ ਬਏਰਸ਼ਬਾ ਵਿੱਚ ਨੇਮ ਬੰਨ੍ਹਿਆ ਅਤੇ ਅਬੀਮਲਕ ਅਤੇ ਉਸ ਦੀ ਸੈਨਾਂ ਦਾ ਸਰਦਾਰ ਫ਼ੀਕੋਲ ਉੱਠੇ ਅਤੇ ਫ਼ਲਿਸਤੀਆਂ ਦੇ ਦੇਸ਼ ਨੂੰ ਮੁੜ ਗਏ।
33 I nasázel stromoví v Bersabé, a vzýval tam jméno Hospodina, Boha silného, věčného.
੩੩ਫਿਰ ਉਸ ਨੇ ਬਏਰਸ਼ਬਾ ਵਿੱਚ ਝਾਊ ਦਾ ਇੱਕ ਰੁੱਖ ਲਾਇਆ ਅਤੇ ਉੱਥੇ ਯਹੋਵਾਹ ਅੱਗੇ ਜੋ ਅਟੱਲ ਪਰਮੇਸ਼ੁਰ ਹੈ ਪ੍ਰਾਰਥਨਾ ਕੀਤੀ।
34 A bydlil Abraham v zemi Filistinské za mnoho dní.
੩੪ਅਬਰਾਹਾਮ ਬਹੁਤਿਆਂ ਦਿਨਾਂ ਤੱਕ ਫ਼ਲਿਸਤੀਆਂ ਦੇ ਦੇਸ਼ ਵਿੱਚ ਪਰਦੇਸੀ ਹੋ ਕੇ ਰਿਹਾ।