< Izaiáš 5 >

1 Zpívati již budu milému svému píseň milého svého o vinici jeho: Vinici má milý můj na vrchu úrodném.
ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ਼ ਦੇ ਵਿਖੇ ਇੱਕ ਪ੍ਰੇਮ ਰੱਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ਼ ਇੱਕ ਫਲਦਾਰ ਟਿੱਬੇ ਉੱਤੇ ਸੀ।
2 Kterouž ohradil, a kamení z ní vybral, a vysadil ji vinným kmenem výborným, a ustavěl věži u prostřed ní, také i pres udělal v ní, a očekával, aby nesla hrozny, ale vydala plané víno.
ਉਹ ਨੇ ਉਸ ਨੂੰ ਗੋਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿਚਕਾਰ ਇੱਕ ਬੁਰਜ ਉਸਾਰਿਆ, ਨਾਲੇ ਦਾਖਰਸ ਲਈ ਉਸ ਵਿੱਚ ਇੱਕ ਹੌਦ ਪੁੱਟਿਆ, ਤਦ ਉਸ ਨੇ ਉਡੀਕਿਆ ਤਾਂ ਜੋ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ।
3 Nyní tedy, obyvatelé Jeruzalémští a muži Judští, suďte medle mezi mnou a vinicí mou.
ਹੁਣ ਹੇ ਯਰੂਸ਼ਲਮ ਦੇ ਵਾਸੀਓ ਅਤੇ ਯਹੂਦਾਹ ਦੇ ਮਨੁੱਖੋ, ਮੇਰਾ ਅਤੇ ਮੇਰੇ ਅੰਗੂਰੀ ਬਾਗ਼ ਦਾ ਫ਼ੈਸਲਾ ਕਰੋ।
4 Což ještě činěno býti mělo vinici mé, ješto bych jí neučinil? Proč, když jsem očekával, aby nesla hrozny, plodila plané víno?
ਮੈਂ ਆਪਣੇ ਬਾਗ਼ ਲਈ ਹੋਰ ਕੀ ਕਰ ਸਕਦਾ ਸੀ, ਜੋ ਮੈਂ ਉਸ ਲਈ ਨਹੀਂ ਕੀਤਾ? ਜਦ ਮੈਂ ਉਡੀਕਿਆ ਕਿ ਉਸ ਵਿੱਚ ਚੰਗੇ ਅੰਗੂਰ ਲੱਗਣ, ਤਾਂ ਕਿਉਂ ਜੰਗਲੀ ਅੰਗੂਰ ਲੱਗੇ?
5 A protož oznámím vám, co já učiním vinici své: Odejmu plot její, a přijde na spuštění; rozbořím hradbu její, i přijde na pošlapání.
ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ਼ ਨਾਲ ਕੀ ਕਰਨ ਵਾਲਾ ਹਾਂ। ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ।
6 Zapustím ji, nebude řezána, ani kopána, i vzroste na ní bodláčí a trní; oblakům také zapovím, aby nevydávali více na ni deště.
ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ।
7 Vinice zajisté Hospodina zástupů dům Izraelský jest, a muži Judští révové milí jemu. Očekával pak soudu, a aj, nátisk; spravedlnosti, a aj, křik.
ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ਼ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ। ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ।
8 Běda vám, kteříž připojujete dům k domu, a pole s polem spojujete, tak že místa jiným není, jako byste sami rozsazeni byli k přebývání u prostřed země.
ਹਾਏ ਉਹਨਾਂ ਉੱਤੇ ਜਿਹੜੇ ਘਰ ਨਾਲ ਘਰ ਜੋੜਦੇ, ਅਤੇ ਪੈਲੀ ਨਾਲ ਪੈਲੀ ਰਲਾਉਂਦੇ ਹਨ, ਜਦ ਤੱਕ ਕੋਈ ਥਾਂ ਨਾ ਰਹੇ, ਤਾਂ ਜੋ ਤੁਸੀਂ ਦੇਸ ਵਿੱਚ ਇਕੱਲੇ ਵੱਸੋ!
9 V uši mé řekl Hospodin zástupů: Jistě žeť domové mnozí zpustnou, velicí a krásní bez obyvatele budou.
ਸੈਨਾਂ ਦੇ ਯਹੋਵਾਹ ਨੇ ਮੇਰੇ ਸੁਣਦਿਆਂ ਆਖਿਆ ਹੈ, - ਸੱਚ-ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਅਤੇ ਚੰਗੇ ਘਰ ਵਿਰਾਨ ਹੋ ਜਾਣਗੇ,
10 Nadto deset dílců viničných vydá láhvici jednu, a semena chomer vydá efi.
੧੦ਕਿਉਂ ਜੋ ਦਸ ਏਕੜ ਅੰਗੂਰ ਦੀ ਵਾੜੀ ਤੋਂ ਇੱਕ ਮਣ, ਅਤੇ ਬੀਜ ਦੇ ਦਸਾਂ ਟੋਪਿਆਂ ਤੋਂ ਇੱਕ ਟੋਪਾ ਅੰਨ ਮਿਲੇਗਾ।
11 Běda těm, kteříž ráno vstávajíce, chodí po opilství, a trvají při tom do večera, až je víno i rozpaluje.
੧੧ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ!
12 A harfa, loutna a buben, a píšťalka, a víno bývá na hodech jejich; na skutky pak Hospodinovy nehledí, a díla rukou jeho nespatřují.
੧੨ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਮਧ ਤਾਂ ਹਨ, ਪਰ ਉਹ ਯਹੋਵਾਹ ਦੇ ਕੰਮਾਂ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ।
13 Protož v zajetí půjde lid můj, nebo jest bez umění; a slavní jeho budou hladovití, a množství jeho žízní usvadne.
੧੩ਇਸ ਲਈ ਮੇਰੀ ਪਰਜਾ ਬੇਸਮਝੀ ਦੇ ਕਾਰਨ ਗੁਲਾਮੀ ਵਿੱਚ ਜਾਂਦੀ ਹੈ, ਉਹ ਦੇ ਪਤਵੰਤ ਭੁੱਖ ਨਾਲ ਮਰਦੇ ਹਨ, ਅਤੇ ਉਹ ਦੇ ਸਧਾਰਣ ਲੋਕ ਪਿਆਸ ਨਾਲ ਤੜਫ਼ਦੇ ਹਨ।
14 Pročež rozšířilo i peklo hrdlo své, a rozedřelo nad míru ústa svá, i sstoupí do něho slavní její a množství její, i hluk její, i ti, kteříž se veselí v ní. (Sheol h7585)
੧੪ਇਸ ਲਈ ਪਤਾਲ ਨੇ ਆਪਣੀ ਲਾਲਸਾ ਵਧਾਈ ਹੈ, ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ, ਇਸ ਲਈ ਉਹ ਦੇ ਬਜ਼ੁਰਗ ਅਤੇ ਸਧਾਰਣ ਲੋਕ, ਅਤੇ ਉਹ ਦਾ ਰੌਲ਼ਾ ਅਤੇ ਉਨ੍ਹਾਂ ਦੇ ਸਭ ਅਨੰਦ ਕਰਨ ਵਾਲੇ ਹੇਠਾਂ ਉਤਰਦੇ ਜਾਂਦੇ ਹਨ। (Sheol h7585)
15 A tak sehnut bude člověk, a ponížen muž, a oči pyšných sníženy budou,
੧੫ਲੋਕ ਨਿਵਾਏ ਜਾਂਦੇ ਹਨ, ਅਤੇ ਹੰਕਾਰੀਆਂ ਦੀਆਂ ਅੱਖਾਂ ਨੀਵੀਆਂ ਕੀਤੀਆਂ ਜਾਂਦੀਆਂ ਹਨ,
16 Hospodin pak zástupů vyvýšen bude v soudu, a Bůh silný a svatý ukáže se svatý v spravedlnosti.
੧੬ਪਰ ਸੈਨਾਂ ਦਾ ਯਹੋਵਾਹ ਨਿਆਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤਰ ਵਿਖਾਉਂਦਾ ਹੈ।
17 I pásti se budou beránkové podlé obyčeje svého, a ostatky těch tučných, navrátíce se, jísti budou.
੧੭ਤਦ ਲੇਲੇ, ਜਾਣੋ, ਆਪਣੀ ਜੂਹ ਵਿੱਚ ਚਰਨਗੇ, ਅਤੇ ਤਕੜਿਆਂ ਦੇ ਉਜਾੜ ਸਥਾਨ ਪਰਦੇਸੀ ਨੂੰ ਚਾਰਗਾਹਾਂ ਲਈ ਮਿਲਣਗੇ।
18 Běda těm, kteříž táhnou nepravost za provazy marnosti, a jako provazem u vozu hřích;
੧੮ਹਾਏ ਉਹਨਾਂ ਉੱਤੇ ਜਿਹੜੇ ਬਦੀ ਨੂੰ ਝੂਠ ਦੇ ਰੱਸਿਆਂ ਨਾਲ ਖਿੱਚਦੇ ਹਨ, ਅਤੇ ਪਾਪ ਨੂੰ ਗੱਡੇ ਦੀਆਂ ਰੱਸਿਆਂ ਨਾਲ!
19 Kteříž říkají: Nechať pospíší, a nemešká dílem svým, abychom viděli, a nechať se přiblíží, a přijde rada toho Svatého Izraelského, abychom zvěděli.
੧੯ਜਿਹੜੇ ਆਖਦੇ ਹਨ, ਉਹ ਛੇਤੀ ਕਰੇ, ਉਹ ਆਪਣੇ ਕੰਮ ਨੂੰ ਤੇਜੀ ਨਾਲ ਕਰੇ, ਤਾਂ ਜੋ ਅਸੀਂ ਉਹ ਨੂੰ ਵੇਖੀਏ! ਇਸਰਾਏਲ ਦੇ ਪਵਿੱਤਰ ਪੁਰਖ ਦੀ ਯੋਜਨਾ ਪਰਗਟ ਹੋਵੇ ਅਤੇ ਨੇੜੇ ਆਵੇ ਤਾਂ ਜੋ ਅਸੀਂ ਉਹ ਨੂੰ ਜਾਣੀਏ!
20 Běda těm, kteříž říkají zlému dobré, a dobrému zlé, kladouce tmu za světlo, a světlo za tmu, pokládajíce hořké za sladké, a sladké za hořké.
੨੦ਹਾਏ ਉਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ! ਜਿਹੜੇ ਹਨੇਰੇ ਨੂੰ ਚਾਨਣ ਅਤੇ ਚਾਨਣ ਨੂੰ ਹਨ੍ਹੇਰਾ ਆਖਦੇ ਹਨ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ!
21 Běda těm, kteříž jsou moudří sami u sebe, a vedlé zdání svého opatrní.
੨੧ਹਾਏ ਉਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ ਸਿਆਣੇ ਹਨ, ਅਤੇ ਆਪਣੀਆਂ ਨਜ਼ਰਾਂ ਵਿੱਚ ਬੁੱਧਵਾਨ ਹਨ!
22 Běda těm, kteříž jsou silní ku pití vína, a muži udatní k smíšení nápoje opojného;
੨੨ਹਾਏ ਉਹਨਾਂ ਉੱਤੇ ਜਿਹੜੇ ਮਧ ਪੀਣ ਵਿੱਚ ਸੂਰਮੇ ਹਨ, ਅਤੇ ਸ਼ਰਾਬ ਤਿਆਰ ਕਰਨ ਵਿੱਚ ਸੂਰਬੀਰ ਹਨ!
23 Kteříž ospravedlňují bezbožného pro dary, spravedlnost pak spravedlivých odjímají od nich.
੨੩ਜਿਹੜੇ ਦੁਸ਼ਟ ਨੂੰ ਰਿਸ਼ਵਤ ਲੈ ਕੇ ਧਰਮੀ ਠਹਿਰਾਉਂਦੇ ਹਨ, ਅਤੇ ਧਰਮੀਆਂ ਦਾ ਧਰਮ ਉਨ੍ਹਾਂ ਤੋਂ ਖੋਹ ਲੈਂਦੇ ਹਨ!
24 Z té příčiny, jakož plamen ohně zžírá strniště, a plevy plamen v nic obrací, tak kořen jejich bude jako shnilina, a květ jejich jako prach vzejde; nebo zavrhli zákon Hospodina zástupů, a řečí svatého Izraelského pohrdli.
੨੪ਇਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ ਜਾਂਦੀ ਹੈ, ਅਤੇ ਸੁੱਕਾ ਘਾਹ ਲੰਬ ਵਿੱਚ ਮਿਟ ਜਾਂਦਾ ਹੈ, ਸੋ ਉਹਨਾਂ ਦੀ ਜੜ੍ਹ ਸੜਿਆਂਧ ਵਾਂਗੂੰ ਸੜ੍ਹ ਜਾਵੇਗੀ, ਅਤੇ ਉਹਨਾਂ ਦੀਆਂ ਕਲੀਆਂ ਧੂੜ ਵਾਂਗੂੰ ਉੱਡ ਜਾਣਗੀਆਂ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਬਿਵਸਥਾ ਨੂੰ ਰੱਦ ਕੀਤਾ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ ਤੁੱਛ ਜਾਣਿਆ।
25 Pročež rozpáliv se prchlivostí Hospodin na lid svůj, a vztáh ruku svou na něj, porazil jej, tak že se hory zatřásly, a těla mrtvá jejich jako hnůj u prostřed ulic. V tom však ve všem neodvrátila se prchlivost jeho, ale předce ruka jeho jest vztažená.
੨੫ਇਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਸ ਨੇ ਆਪਣਾ ਹੱਥ ਉਹਨਾਂ ਦੇ ਉੱਤੇ ਚੁੱਕਿਆ, ਅਤੇ ਉਹਨਾਂ ਨੂੰ ਮਾਰਿਆ, ਤਾਂ ਪਰਬਤ ਕੰਬ ਗਏ, ਅਤੇ ਉਹਨਾਂ ਦੀਆਂ ਲੋਥਾਂ ਕੂੜੇ ਵਾਂਗੂੰ ਗਲੀਆਂ ਵਿੱਚ ਪਈਆਂ ਸਨ, ਇਸ ਦੇ ਬਾਵਜੂਦ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
26 Nebo vyzdvihne korouhev národu dalekému, a zahvízdne naň od končin země, a aj, rychle a prudce přijde.
੨੬ਉਹ ਦੂਰ-ਦੂਰ ਦੀਆਂ ਕੌਮਾਂ ਲਈ ਝੰਡਾ ਖੜ੍ਹਾ ਕਰੇਗਾ, ਅਤੇ ਉਸ ਲਈ ਧਰਤੀ ਦੀਆਂ ਹੱਦਾਂ ਤੋਂ ਸੀਟੀ ਵਜਾਵੇਗਾ, ਤਾਂ ਵੇਖੋ, ਉਹ ਤੁਰਤ-ਫੁਰਤ ਆਉਂਦੀ ਹੈ।
27 Žádného ustalého ani klesajícího nebude mezi nimi; nebude dřímati ani spáti, aniž se rozepne pás bedr jeho, aniž se strhá řemen obuví jeho.
੨੭ਉਸ ਵਿੱਚ ਨਾ ਕੋਈ ਥੱਕਦਾ, ਨਾ ਕੋਈ ਠੇਡਾ ਖਾਂਦਾ, ਨਾ ਕੋਈ ਉਂਘਲਾਉਂਦਾ, ਨਾ ਕੋਈ ਸੌਂਦਾ, ਨਾ ਕਿਸੇ ਦਾ ਕਮਰਬੰਦ ਖੁੱਲ੍ਹਦਾ ਹੈ, ਨਾ ਕਿਸੇ ਦੀ ਜੁੱਤੀ ਦਾ ਤਸਮਾ ਟੁੱਟਦਾ ਹੈ।
28 Střely jeho ostré, a všecka lučiště jeho natažená; kopyta koňů jeho jako škřemen souzena budou, a kola jeho jako vichřice.
੨੮ਉਨ੍ਹਾਂ ਦੇ ਤੀਰ ਤਿੱਖੇ, ਅਤੇ ਉਨ੍ਹਾਂ ਦੇ ਸਾਰੇ ਧਣੁੱਖ ਕੱਸੇ ਹੋਏ ਹਨ, ਉਨ੍ਹਾਂ ਦੇ ਘੋੜਿਆਂ ਦੇ ਸੁੰਬ ਚਕਮਕ ਜਿਹੇ, ਅਤੇ ਉਨ੍ਹਾਂ ਦੇ ਪਹੀਏ ਵਾਵਰੋਲੇ ਜਿਹੇ ਜਾਪਦੇ ਹਨ।
29 Řvání jeho jako řvání lva, a řváti bude jako lvíčata; a mumlati bude, a pochytí loupež a uteče, aniž bude, kdo by vydřel.
੨੯ਉਨ੍ਹਾਂ ਦਾ ਦਹਾੜਨਾ ਸ਼ੇਰਨੀ ਵਾਂਗੂੰ ਅਤੇ ਉਹ ਜੁਆਨ ਸ਼ੇਰ ਵਾਂਗੂੰ ਦਹਾੜਦੇ ਹਨ, ਉਹ ਗੱਜਦੇ ਹਨ ਅਤੇ ਸ਼ਿਕਾਰ ਫੜ੍ਹਦੇ ਹਨ, ਫੇਰ ਉਸ ਨੂੰ ਸੁਖਾਲੇ ਹੀ ਲੈ ਜਾਂਦੇ ਹਨ ਅਤੇ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ।
30 A zvučeti bude nad ním v ten den, jako zvučí moře. Tehdy pohledíme na zemi, a aj, mrákota a úzkost; nebo se i světlo zatmí při pohubení jejím.
੩੦ਉਸ ਦਿਨ ਉਹ ਉਸ ਦੇ ਉੱਤੇ ਸਮੁੰਦਰ ਦੀ ਗਰਜ ਵਾਂਗੂੰ ਗੱਜਣਗੇ, ਜੇ ਕੋਈ ਦੇਸ ਵੱਲ ਤੱਕੇ, ਤਾਂ ਉਸ ਨੂੰ ਹਨ੍ਹੇਰਾ ਅਤੇ ਦੁੱਖ ਵਿਖਾਈ ਦੇਵੇਗਾ, ਅਤੇ ਚਾਨਣ ਬੱਦਲਾਂ ਦੇ ਕਾਰਨ ਹਨ੍ਹੇਰਾ ਹੋ ਜਾਵੇਗਾ।

< Izaiáš 5 >