< Jan 2 >
1 Třetího dne stala se svadba v Káni Galilejské, a byla matka Ježíšova tam.
੧ਤੀਸਰੇ ਦਿਨ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ, ਯਿਸੂ ਦੀ ਮਾਤਾ ਉੱਥੇ ਸੀ।
2 A pozván jest také Ježíš i učedlníci jeho na svadbu.
੨ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਦਾ ਸੱਦਾ ਦਿੱਤਾ ਗਿਆ ਸੀ।
3 Když se pak nedostalo vína, řekla matka Ježíšova k němu: Vína nemají.
੩ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।”
4 Dí jí Ježíš: Co mně a tobě ženo? Ještě nepřišla hodina má.
੪ਯਿਸੂ ਨੇ ਉੱਤਰ ਦਿੱਤਾ, ਹੇ ਇਸਤਰੀ, “ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ।”
5 Dí matka jeho k služebníkům: Což by koli vám řekl, učiňte.
੫ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, “ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”
6 I bylo tu kamenných stoudví šest postaveno, podle obyčeje očišťování Židovského, beroucí v sebe jedna každá dvě nebo tři míry.
੬ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ। ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸ਼ੁੱਧੀਕਰਣ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ।
7 Řekl jim Ježíš: Naplňte ty stoudve vodou. I naplnili je až do vrchu.
੭ਯਿਸੂ ਨੇ ਉਨ੍ਹਾਂ ਸੇਵਕਾਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨਕੋ-ਨੱਕ ਭਰ ਦਿੱਤਾ।
8 I dí jim: Nalévejtež již, a neste vrchnímu správci svadby. I nesli.
੮ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਅਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।
9 A jakž okusil vrchní správce svadby vody vínem učiněné, (nevěděl pak, odkud by bylo, ale služebníci věděli, kteříž vážili vodu, ) povolal ženicha ten vrchní správce,
੯ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ। ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ। ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ।
10 A řekl mu: Každý člověk nejprve dobré víno dává, a když by se hojně napili, tehdy to, kteréž horší jest. Ale ty zachoval jsi víno dobré až dosavad.
੧੦ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।”
11 To učinil Ježíš počátek divů v Káni Galilejské, a zjevil slávu svou. I uvěřili v něho učedlníci jeho.
੧੧ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।
12 Potom sstoupil do Kafarnaum, on i matka jeho, i bratří jeho, i učedlníci jeho, a pobyli tam nemnoho dní;
੧੨ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸ ਦੀ ਮਾਤਾ, ਉਸ ਦੇ ਭਰਾ, ਅਤੇ ਚੇਲੇ ਵੀ ਉਸ ਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।
13 Nebo blízko byla velikanoc Židovská. I vstoupil Ježíš do Jeruzaléma.
੧੩ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ।
14 A nalezl v chrámě, ano prodávají voly a ovce i holubice, a penězoměnce sedící.
੧੪ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।
15 A udělav bič z provázků, všecky vyhnal z chrámu, i ovce i voly, a penězoměncům rozsypal peníze, a stoly zpřevracel.
੧੫ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
16 A těm, kteříž holuby prodávali, řekl: Odnestež tyto věci odsud, a nečiňte domu Otce mého domem kupeckým.
੧੬ਫ਼ਿਰ ਯਿਸੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ।”
17 I rozpomenuli se učedlníci jeho, že psáno jest: Horlivost domu tvého snědla mne.
੧੭ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ।”
18 Tedy odpověděli Židé a řekli jemu: Jaké znamení toho nám ukážeš, že tyto věci činíš?
੧੮ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਕੋਈ ਚਮਤਕਾਰ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।”
19 Odpověděl Ježíš a řekl jim: Zrušte chrám tento, a ve třech dnech zase vzdělám jej.
੧੯ਯਿਸੂ ਨੇ ਉੱਤਰ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।”
20 I řekli Židé: Ètyřidceti a šest let dělán jest chrám tento, a ty ve třech dnech vzděláš jej?
੨੦ਯਹੂਦੀਆਂ ਨੇ ਆਖਿਆ, “ਇਹ ਹੈਕਲ ਬਣਾਉਣ ਲਈ 46 ਸਾਲ ਲੱਗੇ, ਕੀ ਤੁਸੀਂ ਇਸ ਦਾ ਨਿਰਮਾਣ ਤਿੰਨਾਂ ਦਿਨ ਵਿੱਚ ਕਰ ਦਿਓਗੇ?”
21 Ale on pravil o chrámu těla svého.
੨੧ਪਰ ਜਿਸ ਪ੍ਰਾਰਥਨਾ ਘਰ ਬਾਰੇ ਯਿਸੂ ਨੇ ਕਿਹਾ ਸੀ, ਉਹ ਉਸਦਾ ਆਪਣਾ ਸਰੀਰ ਸੀ।
22 A protož když z mrtvých vstal, rozpomenuli se učedlníci jeho, že jim to byl pověděl. I uvěřili Písmu a slovu, kteréž pověděl Ježíš.
੨੨ਯਿਸੂ ਦੇ ਜੀ ਉੱਠਣ ਤੋਂ ਬਾਅਦ ਉਸ ਦੇ ਚੇਲਿਆਂ ਨੂੰ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪਵਿੱਤਰ ਗ੍ਰੰਥ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਉੱਤੇ ਵਿਸ਼ਵਾਸ ਕੀਤਾ।
23 A když byl v Jeruzalémě na velikunoc v den sváteční, mnozí uvěřili ve jméno jeho, vidouce divy jeho, kteréž činil.
੨੩ਯਿਸੂ ਪਸਾਹ ਦੇ ਤਿਉਹਾਰ ਲਈ ਯਰੂਸ਼ਲਮ ਵਿੱਚ ਸੀ, ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਜੋ ਚਮਤਕਾਰ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।
24 Ale Ježíš nesvěřil sebe samého jim, protože on znal všecky.
੨੪ਪਰ ਯਿਸੂ ਨੇ ਆਪਣੇ ਆਪ ਨੂੰ ਉਹਨਾਂ ਕੋਲੋਂ ਦੂਰ ਰੱਖਿਆ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।
25 Aniž potřeboval, aby jemu kdo svědectví vydával o člověku; neb on věděl, co by bylo v člověku.
੨੫ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਯਿਸੂ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।