< 3 Mojžišova 23 >
1 Mluvil opět Hospodin Mojžíšovi, řka:
੧ਯਹੋਵਾਹ ਨੇ ਮੂਸਾ ਨੂੰ ਆਖਿਆ,
2 Mluv k synům Izraelským a rci jim: Slavnosti Hospodinovy, kteréž nazývati budete shromáždění svatá, tyto jsou slavnosti mé:
੨“ਇਸਰਾਏਲੀਆਂ ਨੂੰ ਆਖ ਕਿ ਜਿਹੜੇ ਯਹੋਵਾਹ ਦੇ ਪਰਬ ਹਨ, ਜਿਨ੍ਹਾਂ ਦੀ ਤੁਸੀਂ ਪਵਿੱਤਰ ਸਭਾ ਲਈ ਨਿਯੁਕਤ ਸਮੇਂ ਤੇ ਘੋਸ਼ਣਾ ਕਰਨੀ ਹੈ ਉਹ ਇਹ ਹਨ,
3 Šest dní dělati budete, dne pak sedmého sobota odpočinutí jest, shromáždění svaté bude. Žádného díla nedělejte, nebo jest sobota Hospodinova, ve všech příbytcích vašich.
੩ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਮਹਾਂ-ਸਬਤ ਦਾ ਅਤੇ ਪਵਿੱਤਰ ਸਭਾ ਦਾ ਦਿਨ ਹੈ, ਤੁਸੀਂ ਉਸ ਦਿਨ ਕੋਈ ਕੰਮ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਯਹੋਵਾਹ ਦਾ ਸਬਤ ਹੈ।
4 Protož tyto jsou slavnosti Hospodinovy, shromáždění svatá, kteréž slaviti budete v časy jich určité:
੪“ਯਹੋਵਾਹ ਦੇ ਪਰਬ ਜਿਨ੍ਹਾਂ ਦੇ ਨਿਯੁਕਤ ਕੀਤੇ ਹੋਏ ਸਮੇਂ ਤੇ ਤੁਸੀਂ ਪਵਿੱਤਰ ਸਭਾ ਕਰਨ ਲਈ ਘੋਸ਼ਣਾ ਕਰਨੀ ਹੈ, ਉਹ ਇਹ ਹਨ,
5 Měsíce prvního, čtrnáctého dne téhož měsíce u večer bude Fáze Hospodinovo.
੫ਪਹਿਲੇ ਮਹੀਨੇ ਦੇ ਚੌਧਵੇਂ ਦਿਨ ਨੂੰ ਸ਼ਾਮ ਦੇ ਵੇਲੇ ਯਹੋਵਾਹ ਦੇ ਪਸਾਹ ਦਾ ਪਰਬ ਹੈ।
6 A patnáctého dne téhož měsíce svátek přesnic bude Hospodinu; za sedm dní přesné chleby jísti budete.
੬ਅਤੇ ਉਸੇ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਉਸ ਵਿੱਚ ਸੱਤ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਣਾ।
7 Dne prvního sbor svatý míti budete; žádného díla robotného nebudete dělati.
੭ਪਹਿਲੇ ਦਿਨ ਤੁਸੀਂ ਪਵਿੱਤਰ ਸਭਾ ਕਰਨਾ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
8 Ale obětovati budete obět ohnivou Hospodinu za sedm dní. Dne také sedmého sbor svatý bude; žádného díla robotného nebudete dělati.
੮ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਚੜ੍ਹਾਉਣਾ ਅਤੇ ਸੱਤਵੇਂ ਦਿਨ ਪਵਿੱਤਰ ਸਭਾ ਹੋਵੇ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।”
9 I mluvil Hospodin k Mojžíšovi, řka:
੯ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
10 Mluv k synům Izraelským a rci jim: Když vejdete do země, kterouž já dávám vám, a žíti budete obilí její, tedy přinesete snopek prvotiny žně vaší k knězi.
੧੦“ਇਸਰਾਏਲੀਆਂ ਨਾਲ ਗੱਲ ਕਰ ਅਤੇ ਆਖ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਦਿੰਦਾ ਹਾਂ, ਅਤੇ ਉਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੀ ਉਪਜ ਦੇ ਪਹਿਲੇ ਫਲ ਵਿੱਚੋਂ ਇੱਕ ਪੂਲਾ ਜਾਜਕ ਦੇ ਸਾਹਮਣੇ ਲਿਆਉਣਾ।
11 Kterýž obraceti bude sem i tam snopek ten před Hospodinem, aby byl příjemnou obětí za vás; nazejtří po sobotě obraceti jej bude kněz.
੧੧ਅਤੇ ਉਹ ਉਸ ਪੂਲੇ ਨੂੰ ਯਹੋਵਾਹ ਦੇ ਅੱਗੇ ਹਿਲਾਵੇ ਤਾਂ ਜੋ ਉਹ ਤੁਹਾਡੇ ਵੱਲੋਂ ਸਵੀਕਾਰ ਕੀਤਾ ਜਾਵੇ, ਜਾਜਕ ਉਸ ਨੂੰ ਸਬਤ ਦੇ ਅਗਲੇ ਦਿਨ ਹਿਲਾਵੇ।
12 Kterého dne obraceti budete snopek ten, téhož zabijete beránka ročního bez poškvrny v obět zápalnou Hospodinu.
੧੨ਅਤੇ ਜਿਸ ਦਿਨ ਤੁਸੀਂ ਉਸ ਪੂਲੇ ਨੂੰ ਹਿਲਾਓ, ਉਸੇ ਦਿਨ ਤੁਸੀਂ ਇੱਕ ਸਾਲ ਦਾ ਦੋਸ਼ ਰਹਿਤ ਇੱਕ ਲੇਲਾ ਯਹੋਵਾਹ ਦੇ ਅੱਗੇ ਹੋਮ ਦੀ ਭੇਟ ਕਰਕੇ ਚੜ੍ਹਾਉਣਾ।
13 Též i obět suchou jeho, dvě desetiny mouky bělné olejem zadělané, v obět ohnivou Hospodinu u vůni příjemnou, a mokrou obět jeho, vína čtvrtý díl míry hin.
੧੩ਅਤੇ ਉਸ ਦੇ ਨਾਲ ਮੈਦੇ ਦੀ ਭੇਟ, ਏਫ਼ਾਹ ਦਾ ਦੋ ਦੱਸਵਾਂ ਹਿੱਸਾ ਤੇਲ ਨਾਲ ਰਲੇ ਹੋਏ ਮੈਦੇ ਦਾ ਹੋਵੇ, ਉਹ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਉਸ ਦੇ ਨਾਲ ਪੀਣ ਦੀ ਭੇਟ ਲਈ ਕੁੱਪੇ ਦੀ ਚੁਥਾਈ ਦਾਖਰਸ ਹੋਵੇ।
14 Chleba pak, ani pražmy, ani zrní vymnutého nebudete jísti, až právě do toho dne, když obětovati budete obět Bohu svému. Ustanovení to věčné bude v pronárodech vašich, ve všech příbytcích vašich.
੧੪ਜਿਸ ਦਿਨ ਤੱਕ ਤੁਸੀਂ ਇਸ ਭੇਟ ਨੂੰ ਆਪਣੇ ਪਰਮੇਸ਼ੁਰ ਦੇ ਅੱਗੇ ਨਾ ਲਿਆਓ, ਉਸ ਦਿਨ ਤੱਕ ਤੁਸੀਂ ਪਹਿਲੇ ਫਲ ਵਿੱਚੋਂ ਨਾ ਰੋਟੀ, ਨਾ ਭੁੰਨੇ ਹੋਏ ਦਾਣੇ ਅਤੇ ਨਾ ਹੀ ਹਰੇ ਸਿੱਟੇ ਖਾਣਾ। ਇਹ ਤੁਹਾਡੀਆਂ ਪੀੜ੍ਹੀਆਂ ਤੱਕ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਇੱਕ ਸਦਾ ਦੀ ਬਿਧੀ ਹੋਵੇ।”
15 Počtete sobě také od prvního dne po sobotě, ode dne, v němž jste obětovali snopek sem i tam obracení, (plných sedm téhodnů ať jest),
੧੫“ਫੇਰ ਉਸ ਸਬਤ ਦੇ ਅਗਲੇ ਦਿਨ ਤੋਂ ਜਦ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ, ਤੁਸੀਂ ਅਗਲੇ ਸੱਤ ਸਬਤ ਗਿਣ ਲੈਣਾ।
16 Až do prvního dne po sedmém téhodni, sečtete padesáte dní, a tehdy obětovati budete novou obět suchou Hospodinu.
੧੬ਅਤੇ ਸੱਤਵੇਂ ਸਬਤ ਦੇ ਅਗਲੇ ਦਿਨ ਤੱਕ ਤੁਸੀਂ ਪੰਜਾਹ ਦਿਨ ਗਿਣ ਲੈਣਾ ਅਤੇ ਫੇਰ ਯਹੋਵਾਹ ਦੇ ਅੱਗੇ ਇੱਕ ਨਵੀਂ ਮੈਦੇ ਦੀ ਭੇਟ ਚੜ੍ਹਾਉਣਾ।
17 Z příbytků svých přinesete chleby sem i tam obracení, dva bochníky ze dvou desetin mouky bělné budou; kvašené je upečete, prvotiny jsou Hospodinu.
੧੭ਤੁਸੀਂ ਆਪਣੇ ਨਿਵਾਸ ਸਥਾਨਾਂ ਵਿੱਚੋਂ ਏਫ਼ਾਹ ਦੇ ਦੋ ਦਸਵੇਂ ਹਿੱਸੇ ਮੈਦੇ ਦੀਆਂ ਦੋ ਰੋਟੀਆਂ ਹਿਲਾਉਣ ਦੀ ਭੇਟ ਕਰਕੇ ਲਿਆਉਣਾ, ਉਹ ਖ਼ਮੀਰ ਨਾਲ ਗੁੰਨ੍ਹੇ ਹੋਏ ਮੈਦੇ ਦੀਆਂ ਹੋਣ, ਇਹ ਯਹੋਵਾਹ ਦੇ ਅੱਗੇ ਉਪਜ ਦਾ ਪਹਿਲਾ ਫਲ ਹੈ।
18 A s tím chlebem obětovati budete sedm beránků ročních bez vady, a volka mladého jednoho, a skopce dva; obět zápalná budou Hospodinu, s obětmi svými suchými i mokrými, obět ohnivá vůně spokojující Hospodina.
੧੮ਤੁਸੀਂ ਉਨ੍ਹਾਂ ਰੋਟੀਆਂ ਦੇ ਨਾਲ ਇੱਕ ਸਾਲ ਦੇ ਦੋਸ਼ ਰਹਿਤ ਸੱਤ ਲੇਲੇ, ਇੱਕ ਜੁਆਨ ਬਲ਼ਦ ਅਤੇ ਦੋ ਛੱਤਰੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਉਣਾ। ਉਹ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਪੀਣ ਦੀਆਂ ਭੇਟਾਂ ਸਮੇਤ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਹੋਵੇ।
19 Zabijete také kozla jednoho za hřích, a dva beránky roční k oběti pokojné.
੧੯ਫੇਰ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਸੁੱਖ-ਸਾਂਦ ਦੀ ਭੇਟ ਲਈ ਇੱਕ ਸਾਲ ਦੇ ਦੋ ਲੇਲੇ ਬਲੀ ਕਰਕੇ ਚੜ੍ਹਾਉਣਾ।
20 I bude je kněz sem i tam obraceti s chleby prvotin v obět sem i tam obracení před Hospodinem, i s těmi dvěma beránky; a budou svaté věci Hospodinu, a dostanou se knězi.
੨੦ਤਦ ਜਾਜਕ ਉਨ੍ਹਾਂ ਲੇਲਿਆਂ ਨੂੰ ਪਹਿਲੇ ਫਲ ਦੀ ਰੋਟੀ ਸਮੇਤ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤਰ ਹੋਣ।
21 I vyhlásíte v ten den slavnost, shromáždění svaté míti budete, žádného díla robotného nebudete dělati. Ustanovení to bude věčné ve všech příbytcích vašich, v pronárodech vašich.
੨੧ਉਸੇ ਦਿਨ ਤੁਸੀਂ ਆਪਣੇ ਲਈ ਇੱਕ ਪਵਿੱਤਰ ਸਭਾ ਦੀ ਘੋਸ਼ਣਾ ਕਰਨਾ। ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ-ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਠਹਿਰੇ।
22 A když budete žíti obilé krajiny vaší, nesežneš všeho až do konce pole svého, a pozůstalých klasů po žni své nebudeš sbírati; chudému a příchozímu zanecháš jich: Já jsem Hospodin Bůh váš.
੨੨“ਜਿਸ ਵੇਲੇ ਤੁਸੀਂ ਆਪਣੇ ਦੇਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੇ ਖੇਤ ਦੇ ਬੰਨ੍ਹਿਆਂ ਤੱਕ ਸਾਰੀ ਫਸਲ ਨਾ ਵੱਢਣਾ, ਨਾ ਹੀ ਤੁਸੀਂ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਚੁੱਗਣਾ। ਤੁਸੀਂ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”
23 Mluvil ještě Hospodin k Mojžíšovi, řka:
੨੩ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
24 Mluv synům Izraelským takto: Měsíce sedmého, v první den téhož měsíce, budete míti odpočinutí, památku troubení, shromáždění svaté držíce.
੨੪“ਇਸਰਾਏਲ ਦੇ ਘਰਾਣਿਆਂ ਨੂੰ ਆਖ, ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੇ ਲਈ ਮਹਾਂ-ਸਬਤ ਹੋਵੇ, ਉਸ ਦਿਨ ਤੁਸੀਂ ਯਾਦਗੀਰੀ ਲਈ ਤੁਰ੍ਹੀ ਵਜਾਉਣਾ ਅਤੇ ਪਵਿੱਤਰ ਸਭਾ ਕਰਨਾ।
25 Žádného díla robotného nebudete dělati, a budete obětovati obět ohnivou Hospodinu.
੨੫ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਪਰ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ।”
26 Mluvil také Hospodin k Mojžíšovi, řka:
੨੬ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
27 Desátý pak den každého měsíce sedmého den očišťování jest. Shromáždění svaté míti budete, a ponižovati budete životů svých, a obětovati obět ohnivou Hospodinu.
੨੭“ਇਸੇ ਸੱਤਵੇਂ ਮਹੀਨੇ ਦਾ ਦਸਵਾਂ ਦਿਨ ਇੱਕ ਪ੍ਰਾਸਚਿਤ ਦਾ ਦਿਨ ਹੋਵੇ। ਉਹ ਤੁਹਾਡੇ ਲਈ ਪਵਿੱਤਰ ਸਭਾ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ।
28 Žádného díla nebudete dělati v ten den; nebo den očišťování jest, k očišťování vás před Hospodinem Bohem vaším.
੨੮ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਕਿਉਂ ਜੋ ਉਹ ਪ੍ਰਾਸਚਿਤ ਦਾ ਦਿਨ ਹੈ ਜਿਸ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕੀਤਾ ਜਾਵੇਗਾ।
29 A všeliká duše, kteráž by neponižovala se toho dne, vyhlazena bude z lidu svého.
੨੯ਉਸ ਦਿਨ ਜਿਹੜਾ ਆਪਣੀ ਜਾਨ ਨੂੰ ਦੁੱਖ ਨਾ ਦੇਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
30 Kdož by koli dílo nějaké dělal toho dne, zatratím člověka toho z lidu jeho.
੩੦ਜਿਹੜਾ ਵੀ ਉਸ ਦਿਨ ਵਿੱਚ ਕੋਈ ਕੰਮ ਕਰੇ ਤਾਂ ਉਸ ਮਨੁੱਖ ਨੂੰ ਮੈਂ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ।
31 Žádného díla nedělejte. Ustanovení to bude věčné v pronárodech vašich, ve všech příbytcích vašich.
੩੧ਤੁਸੀਂ ਕਿਸੇ ਪ੍ਰਕਾਰ ਦਾ ਕੰਮ-ਧੰਦਾ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਠਹਿਰੇ।
32 Sobotu odpočinutí míti budete, když ponižovati budete duší svých, devátého dne téhož měsíce u večer; od večera až do druhého večera držeti budete sobotu svou.
੩੨ਇਹ ਤੁਹਾਡੇ ਲਈ ਇੱਕ ਮਹਾਂ-ਸਬਤ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ। ਤੁਸੀਂ ਉਸ ਮਹੀਨੇ ਦੇ ਨੌਵੇਂ ਦਿਨ ਦੀ ਸ਼ਾਮ ਤੋਂ ਅਗਲੀ ਸ਼ਾਮ ਤੱਕ ਵਿਸ਼ਰਾਮ ਦਾ ਦਿਨ ਮੰਨਣਾ।”
33 Mluvil také Hospodin k Mojžíšovi, řka:
੩੩ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
34 Mluv synům Izraelským a rci: Každého patnáctého dne měsíce sedmého slavnost stánků za sedm dní bude Hospodinu.
੩੪“ਇਸਰਾਏਲੀਆਂ ਨੂੰ ਆਖ ਕਿ ਇਸੇ ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੇ ਅੱਗੇ ਸੱਤ ਦਿਨ ਤੱਕ ਡੇਰਿਆਂ ਦਾ ਪਰਬ ਹੋਵੇ।
35 Dne prvního shromáždění svaté bude; žádného díla robotného nebudete dělati.
੩੫ਪਹਿਲੇ ਦਿਨ ਪਵਿੱਤਰ ਸਭਾ ਹੋਵੇ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
36 Za sedm dní obětovati budete obět ohnivou Hospodinu. Dne osmého shromáždění svaté míti budete, a obětovati budete obět ohnivou Hospodinu; svátek jest, žádného díla robotného nebudete dělati.
੩੬ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ, ਅੱਠਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ, ਅਤੇ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ। ਇਹ ਇੱਕ ਖ਼ਾਸ ਸਭਾ ਦਾ ਦਿਨ ਹੈ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।”
37 To jsou slavnosti Hospodinovy, kteréž slaviti budete, mívajíce shromáždění svatá, abyste v nich obětovali obět ohnivou Hospodinu, zápal, obět suchou, obět pokojnou, a oběti mokré, jedno každé ve dni svém,
੩੭“ਯਹੋਵਾਹ ਦੇ ਠਹਿਰਾਏ ਹੋਏ ਪਰਬ ਇਹ ਹੀ ਹਨ, ਜਿਨ੍ਹਾਂ ਵਿੱਚ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਚੜ੍ਹਾਉਣਾ ਅਰਥਾਤ ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਸੁੱਖ-ਸਾਂਦ ਦੀ ਬਲੀ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਆਪਣੇ ਨਿਯੁਕਤ ਸਮੇਂ ਤੇ ਚੜ੍ਹਾਈਆਂ ਜਾਣ ਅਤੇ ਪਵਿੱਤਰ ਸਭਾ ਦੀ ਘੋਸ਼ਣਾ ਕੀਤੀ ਜਾਵੇ।
38 Kromě sobot Hospodinových, a kromě darů vašich, i všech slibů vašich a kromě všech dobrovolných obětí vašich, kteréž dávati budete Hospodinu.
੩੮ਆਪਣੀਆਂ ਭੇਟਾਂ, ਸਾਰੀਆਂ ਸੁੱਖਣਾਂ ਅਤੇ ਆਪਣੀਆਂ ਖੁਸ਼ੀ ਦੀਆਂ ਭੇਟਾਂ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹੋ, ਉਨ੍ਹਾਂ ਤੋਂ ਵੱਧ ਤੁਸੀਂ ਯਹੋਵਾਹ ਦੇ ਸਬਤ ਨੂੰ ਮੰਨਣਾ।
39 A však dne patnáctého toho měsíce sedmého, když byste shromáždili úrody země, světiti budete svátek Hospodinův za sedm dní. Dne prvního odpočinutí bude, tolikéž dne osmého bude odpočinutí.
੩੯“ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਨੂੰ ਜਦ ਤੁਸੀਂ ਦੇਸ ਦੀ ਫ਼ਸਲ ਇਕੱਠਾ ਕਰੋ ਤਾਂ ਤੁਸੀਂ ਸੱਤ ਦਿਨਾਂ ਤੱਕ ਯਹੋਵਾਹ ਦਾ ਇੱਕ ਪਰਬ ਮਨਾਉਣਾ। ਪਹਿਲਾ ਦਿਨ ਸਬਤ ਅਤੇ ਅੱਠਵਾਂ ਦਿਨ ਵੀ ਸਬਤ ਹੋਵੇ।
40 A naberouce sobě dne prvního ovoce z stromů krásných, a ratolestí palmových, a větvoví z stromů hustých, a vrbí od potoku, veseliti se budete před Hospodinem Bohem svým za sedm dní.
੪੦ਅਤੇ ਪਹਿਲੇ ਦਿਨ ਤੁਸੀਂ ਸੋਹਣੇ-ਸੋਹਣੇ ਰੁੱਖਾਂ ਦੇ ਫਲ, ਖਜ਼ੂਰ ਦੀਆਂ ਟਾਹਣੀਆਂ, ਸੰਘਣੇ ਰੁੱਖਾਂ ਦੀਆਂ ਟਾਹਣੀਆਂ ਅਤੇ ਨਦੀ ਦਾ ਬੇਦ-ਮਜਨੂੰ ਲੈਣਾ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੱਤ ਦਿਨ ਤੱਕ ਅਨੰਦ ਅਤੇ ਖੁਸ਼ੀ ਮਨਾਉਣਾ।
41 A tak držeti budete ten svátek Hospodinův za sedm dní každého roku. Ustanovení to bude věčné v pronárodech vašich; každého měsíce sedmého slaviti jej budete.
੪੧ਹਰ ਸਾਲ ਵਿੱਚ ਸੱਤ ਦਿਨ ਤੱਕ ਤੁਸੀਂ ਯਹੋਵਾਹ ਦਾ ਇਹ ਪਰਬ ਮਨਾਉਣਾ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ, ਤੁਸੀਂ ਸੱਤਵੇਂ ਮਹੀਨੇ ਵਿੱਚ ਇਸ ਨੂੰ ਮਨਾਉਣਾ।
42 V staních zůstanete za sedm dní. Kdožkoli doma zrozený jest v Izraeli, v staních zůstávati budete,
੪੨ਸੱਤ ਦਿਨ ਤੱਕ ਤੁਸੀਂ ਝੌਂਪੜੀਆਂ ਵਿੱਚ ਰਹਿਣਾ, ਸਾਰੇ ਜੋ ਇਸਰਾਏਲ ਵਿੱਚ ਜੰਮੇ ਹਨ, ਉਹ ਝੌਂਪੜੀਆਂ ਵਿੱਚ ਰਹਿਣ,
43 Aby věděli potomci vaši, že jsem choval v staních syny Izraelské, když jsem je vyvedl z země Egyptské: Já Hospodin Bůh váš.
੪੩ਤਾਂ ਜੋ ਤੁਹਾਡੀਆਂ ਪੀੜ੍ਹੀਆਂ ਜਾਣਨ, ਕਿ ਜਦ ਮੈਂ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਕੇ ਲਿਆਇਆ ਤਾਂ ਮੈਂ ਉਨ੍ਹਾਂ ਨੂੰ ਝੌਂਪੜੀਆਂ ਵਿੱਚ ਵਸਾਇਆ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”
44 I oznámil Mojžíš slavnosti Hospodinovy synům Izraelským.
੪੪ਤਦ ਮੂਸਾ ਨੇ ਇਸਰਾਏਲੀਆਂ ਨੂੰ ਯਹੋਵਾਹ ਦੇ ਨਿਯੁਕਤ ਪਰਬਾਂ ਬਾਰੇ ਦੱਸ ਦਿੱਤਾ।