< Matouš 7 >
1 Nesuďtež, abyste nebyli souzeni.
੧ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ।
2 Nebo jakým soudem soudíte, takovýmž budete souzeni, a jakouž měrou měříte, takovouž bude vám zase odměřeno.
੨ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।
3 Kterakž pak vidíš mrvu v oku bratra svého, a v oku svém břevna necítíš?
੩ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ!
4 Aneb kterak díš bratru svému: Nech, ať vyvrhu mrvu z oka tvého, a aj, břevno jest v oku tvém?
੪ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!
5 Pokrytče, vyvrz nejprv břevno z oka svého, a tehdy prohlédneš, abys vyňal mrvu z oka bratra tvého.
੫ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ।
6 Nedávejte svatého psům, aniž mecte perel svých před svině, ať by snad nepotlačily jich nohama svýma, a psi obrátíce se, aby neroztrhaly vás.
੬ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।
7 Proste, a dánoť bude vám; hledejte, a naleznete; tlucte, a bude vám otevříno.
੭ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
8 Nebo každý, kdož prosí, béře; a kdož hledá, nalézá; a tomu, jenž tluče, bude otevříno.
੮ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
9 Nebo který z vás jest člověk, kteréhož kdyby prosil syn jeho za chléb, zdali kamene podá jemu?
੯ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ?
10 A prosil-li by za rybu, zdali hada podá jemu?
੧੦ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ?
11 Poněvadž tedy vy, jsouce zlí, umíte dobré dary dávati synům vašim, čím více Otec váš, jenž jest v nebesích, dá dobré věci těm, kteříž ho prosí?
੧੧ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?
12 A protož všecko, což byste chtěli, aby vám lidé činili, to i vy čiňte jim; toť zajisté jest Zákon i Proroci.
੧੨ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।
13 Vcházejte těsnou branou; nebo prostranná brána a široká cesta jest, kteráž vede k zahynutí, a mnoho jest těch, kteříž vcházejí skrze ni.
੧੩ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ।
14 Nebo těsná jest brána a úzká cesta, kteráž vede k životu, a málo jest nalézajících ji.
੧੪ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।
15 Pilně se pak varujte falešných proroků, kteříž přicházejí k vám v rouše ovčím, ale vnitř jsou vlci hltaví.
੧੫ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।
16 Po ovocích jejich poznáte je. Zdaliž sbírají z trní hrozny, aneb z bodláčí fíky?
੧੬ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ?
17 Takť každý strom dobrý ovoce dobré nese, zlý pak strom zlé ovoce nese.
੧੭ਜਿਸ ਤਰ੍ਹਾਂ ਹਰੇਕ ਚੰਗੇ ਰੁੱਖ ਨੂੰ ਚੰਗੇ ਫਲ ਲੱਗਦੇ ਹਨ, ਪਰ ਮਾੜੇ ਰੁੱਖ ਨੂੰ ਬੁਰੇ ਫਲ ਲੱਗਦੇ ਹਨ।
18 Nemůžeť dobrý strom zlého ovoce nésti, ani strom zlý ovoce dobrého vydávati.
੧੮ਚੰਗਾ ਰੁੱਖ ਬੁਰਾ ਫਲ ਨਹੀਂ ਦੇ ਸਕਦਾ ਅਤੇ ਨਾ ਮਾੜਾ ਰੁੱਖ ਚੰਗਾ ਫਲ ਦੇ ਸਕਦਾ ਹੈ।
19 Všeliký strom, kterýž nenese ovoce dobrého, vyťat a na oheň uvržen bývá.
੧੯ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
20 A tak tedy po ovocích jejich poznáte je.
੨੦ਇਸ ਲਈ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ।
21 Ne každý, kdož mi říká: Pane, Pane, vejde do království nebeského, ale ten, kdož činí vůli Otce mého, kterýž v nebesích jest.
੨੧ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ।
22 Mnozíť mi dějí v onen den: Pane, Pane, zdaliž jsme ve jménu tvém neprorokovali, a ve jménu tvém ďáblů nevymítali, a v tvém jménu zdaliž jsme divů mnohých nečinili?
੨੨ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ?
23 A tehdyť jim vyznám, že jsem vás nikdy neznal. Odejděte ode mne, činitelé nepravosti.
੨੩ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
24 A protož každého, kdož slyší slova má tato a zachovává je, připodobním muži moudrému, kterýž ustavěl dům svůj na skále.
੨੪ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।
25 I spadl příval, a přišly řeky, a váli větrové, a obořili se na ten dům, a nepadl; nebo založen byl na skále.
੨੫ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ।
26 A každý, kdož slyší slova má tato, a neplní jich, připodobněn bude muži bláznu, kterýž ustavěl dům svůj na písku.
੨੬ਅਤੇ ਹਰ ਕੋਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ਉੱਤੇ ਬਣਾਇਆ।
27 I spadl příval, a přišly řeky, a váli větrové, a obořili se na ten dům, i padl, a byl pád jeho veliký.
੨੭ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ।
28 I stalo se, když dokonal Ježíš řeči tyto, že se převelmi divili zástupové učení jeho.
੨੮ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹੱਟਿਆ ਤਾਂ ਭੀੜ ਉਹ ਦੇ ਉਪਦੇਸ਼ ਤੋਂ ਹੈਰਾਨ ਹੋਈ।
29 Nebo učil je jako moc maje, a ne jako zákoníci.
੨੯ਕਿਉਂਕਿ ਉਸ ਨੇ ਉਨ੍ਹਾਂ ਨੂੰ ਉਪਦੇਸ਼ਕਾਂ ਵਾਂਗੂੰ ਉਪਦੇਸ਼ ਨਹੀਂ ਦਿੱਤਾ, ਸਗੋਂ ਇੱਕ ਅਧਿਕਾਰ ਨਾਲ ਉਪਦੇਸ਼ ਦਿੱਤਾ।