< Žalmy 115 >
1 Ne nám, Hospodine, ne nám, ale jménu svému dej čest, pro milosrdenství své a pro pravdu svou.
੧ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇ!
2 Proč mají říkati pohané: Kdež jest nyní Bůh jejich?
੨ਕੌਮਾਂ ਇਉਂ ਆਖਣ, ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ?
3 Ješto Bůh náš jest na nebi, čině všecko, což se mu líbí.
੩ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ।
4 Modly pak jejich jsou stříbro a zlato, dílo rukou lidských.
੪ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ।
5 Ústa mají, a nemluví, oči mají, a nevidí.
੫ਉਨ੍ਹਾਂ ਦੇ ਮੂੰਹ ਤਾਂ ਹਨ ਪਰ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
6 Uši mají, a neslyší, nos mají, a nečijí.
੬ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਉਨ੍ਹਾਂ ਦੇ ਨੱਕ ਤਾਂ ਹਨ ਪਰ ਓਹ ਸੁੰਘਦੇ ਨਹੀਂ,
7 Ruce mají, a nemakají, nohy mají, a nechodí, aniž volati mohou hrdlem svým.
੭ਉਨ੍ਹਾਂ ਦੇ ਹੱਥ ਵੀ ਹਨ ਪਰ ਓਹ ਫੜ੍ਹਦੇ ਨਹੀਂ, ਉਨ੍ਹਾਂ ਦੇ ਪੈਰ ਵੀ ਹਨ ਪਰ ਓਹ ਚੱਲਦੇ ਨਹੀਂ, ਨਾ ਓਹ ਆਪਣੇ ਸੰਘ ਤੋਂ ਹੁੰਗਾਰਾ ਭਰਦੇ ਹਨ!
8 Nechať jsou jim podobni, kteříž je dělají, a kdožkoli v nich doufají.
੮ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ।
9 Izraeli, doufej v Hospodina, nebo spomocníkem a štítem takových on jest.
੯ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।
10 Dome Aronův, doufej v Hospodina, spomocníkem a štítem takových on jest.
੧੦ਹੇ ਹਾਰੂਨ ਦੇ ਘਰਾਣੇ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।
11 Kteříž se bojíte Hospodina, doufejte v Hospodina, spomocníkem a štítem takových on jest.
੧੧ਹੇ ਯਹੋਵਾਹ ਤੋਂ ਡਰਨ ਵਾਲਿਓ, ਯਹੋਵਾਹ ਉੱਤੇ ਭਰੋਸਾ ਰੱਖੋ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।
12 Hospodin rozpomena se na nás, požehná; požehná domu Izraelovu, požehná i domu Aronovu.
੧੨ਯਹੋਵਾਹ ਨੇ ਸਾਨੂੰ ਚੇਤੇ ਰੱਖਿਆ ਹੈ, ਉਹ ਬਰਕਤ ਦੇਵੇਗਾ, ਉਹ ਇਸਰਾਏਲ ਦੇ ਘਰਾਣੇ ਨੂੰ ਬਰਕਤ ਦੇਵੇਗਾ, ਉਹ ਹਾਰੂਨ ਦੇ ਘਰਾਣੇ ਨੂੰ ਬਰਕਤ ਦੇਵੇਗਾ!
13 Požehná bojícím se Hospodina, malým, i velikým.
੧੩ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ, ਕੀ ਛੋਟੇ ਕੀ ਵੱਡੇ!
14 Rozmnoží Hospodin vás, vás i syny vaše.
੧੪ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ!
15 Požehnaní vy od Hospodina, kterýž učinil nebesa i zemi.
੧੫ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ, ਜਿਹੜਾ ਅਕਾਸ਼ ਤੇ ਧਰਤੀ ਦਾ ਸਿਰਜਣਹਾਰ ਹੈ।
16 Nebesa jsou nebesa Hospodinova, zemi pak dal synům lidským.
੧੬ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤਰ ਦੇ ਵੰਸ਼ ਨੂੰ ਦਿੱਤੀ ਹੈ।
17 Ne mrtví chváliti budou Hospodina, ani kdo ze všech těch, kteříž sstupují do místa mlčení,
੧੭ਮੁਰਦੇ ਯਹੋਵਾਹ ਦੀ ਉਸਤਤ ਨਹੀਂ ਕਰਦੇ, ਨਾ ਓਹ ਸਾਰੇ ਜਿਹੜੇ ਖਮੋਸ਼ੀ ਵਿੱਚ ਉਤਰ ਗਏ ਹਨ।
18 Ale my dobrořečiti budeme Hospodinu od tohoto času až na věky. Halelujah.
੧੮ਪਰ ਅਸੀਂ ਯਹੋਵਾਹ ਨੂੰ ਮੁਬਾਰਕ ਆਖਾਂਗਾ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ। ਹਲਲੂਯਾਹ!।