< Žalmy 116 >
1 Miluji Hospodina, proto že vyslýchá hlas můj a pokorné modlitby mé.
੧ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ।
2 Nebo naklonil ucha svého ke mně, když jsem ho vzýval ve dnech svých.
੨ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ, ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ।
3 Obklíčilyť mne byly bolesti smrti, a úzkosti hrobu potkaly mne; sevření a truchlost přišla na mne. (Sheol )
੩ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁੱਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁੱਖ ਤੇ ਸੋਗ ਮਿਲਿਆ। (Sheol )
4 I vzýval jsem jméno Hospodinovo, řka: Prosím, ó Hospodine, vysvoboď duši mou.
੪ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ, ਹੇ ਯਹੋਵਾਹ, ਕਿਰਪਾ ਕਰ ਕੇ ਮੇਰੀ ਜਾਨ ਨੂੰ ਛੁਡਾ ਲਈ!
5 Milostivý Hospodin a spravedlivý, Bůh náš lítostivý.
੫ਯਹੋਵਾਹ ਦਯਾਵਾਨ ਤੇ ਧਰਮੀ ਹੈ, ਸਾਡਾ ਪਰਮੇਸ਼ੁਰ ਕਿਰਪਾਲੂ ਹੈ।
6 Ostříhá sprostných Hospodin; znuzen jsem byl, a spomohl mi.
੬ਯਹੋਵਾਹ ਭੋਲਿਆਂ ਦੀ ਰੱਖਿਆ ਕਰਦਾ ਹੈ, ਮੈਂ ਹੀਣਾ ਪੈ ਗਿਆ ਪਰ ਉਹ ਨੇ ਮੈਨੂੰ ਬਚਾਇਆ।
7 Navratiž se, duše má, do odpočinutí svého, poněvadž Hospodin jest dobrodince tvůj.
੭ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ,
8 Nebo jsi vytrhl duši mou od smrti, oči mé od slz, nohu mou od poklesnutí.
੮ਕਿਉਂ ਜੋ ਤੂੰ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਨੂੰ ਤਿਲਕਣ ਤੋਂ ਛੁਡਾਇਆ ਹੈ।
9 Ustavičně choditi budu před Hospodinem v zemi živých.
੯ਮੈਂ ਯਹੋਵਾਹ ਦੇ ਅੱਗੇ-ਅੱਗੇ ਜਿਉਂਦਿਆਂ ਦੇ ਦੇਸ ਵਿੱਚ ਤੁਰਾਂਗਾ।
10 Uvěřil jsem, protož i mluvil jsem, ačkoli jsem byl velmi ztrápený.
੧੦ਜਦ ਮੈਂ ਆਖਿਆ ਕਿ ਮੈਂ ਬਹੁਤ ਜਿਆਦਾ ਦੁੱਖੀ ਹੋਇਆ ਫਿਰ ਵੀ ਮੈਂ ਨਿਰੰਤਰ ਯਹੋਵਾਹ ਉੱਤੇ ਵਿਸ਼ਵਾਸ ਕੀਤਾ ।
11 Já jsem byl řekl v pospíchání: Všeliký člověk jest lhář.
੧੧ਮੈਂ ਆਪਣੀ ਘਬਰਾਹਟ ਵਿੱਚ ਆਖ ਬੈਠਾ, ਕਿ ਹਰੇਕ ਆਦਮੀ ਝੂਠਾ ਹੈ।
12 Èím se odplatím Hospodinu za všecka dobrodiní jeho mně učiněná?
੧੨ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ, ਮੈਂ ਉਹ ਨੂੰ ਕੀ ਮੋੜ ਕੇ ਦਿਆਂ?
13 Kalich mnohého spasení vezmu, a jméno Hospodinovo vzývati budu.
੧੩ਮੈਂ ਮੁਕਤੀ ਦਾ ਪਿਆਲਾ ਚੁੱਕਾਂਗਾ, ਅਤੇ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ।
14 Sliby své Hospodinu splním, teď přede vším lidem jeho.
੧੪ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ।
15 Drahá jest před očima Hospodinovýma smrt svatých jeho.
੧੫ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ!
16 Ó Hospodine, že jsem služebník tvůj, služebník, pravím, tvůj, syn děvky tvé, rozvázal jsi svazky mé.
੧੬ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਦਾਸੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ।
17 Tobě obětovati budu obět díků činění, a jméno Hospodinovo vzývati budu.
੧੭ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ।
18 Sliby své Hospodinu splním, teď přede vším lidem jeho,
੧੮ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ,
19 V síňcích domu Hospodinova, u prostřed tebe, Jeruzaléme. Halelujah.
੧੯ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ, ਹੇ ਯਰੂਸ਼ਲਮ, ਤੇਰੇ ਐਨ ਵਿਚਕਾਰ। ਹਲਲੂਯਾਹ!।