< Římanům 16 >
1 Poroučímť pak vám Fében, sestru naši, služebnici církve Cenchrenské,
੧ਮੈਂ ਤੁਹਾਨੂੰ ਸਾਡੀ ਭੈਣ ਫ਼ੀਬੀ ਦੇ ਲਈ ਬੇਨਤੀ ਕਰਦਾ ਹਾਂ ਜਿਹੜੀ ਉਸ ਕਲੀਸਿਯਾ ਦੀ ਸੇਵਿਕਾ ਹੈ ਜੋ ਕੰਖਰਿਯਾ ਵਿੱਚ ਹੈ।
2 Abyste ji přijali v Pánu, tak jakž sluší na svaté, a abyste jí pomocni byli, jestliže by vás v čem potřebovala. Nebo i ona mnohým hostem ochotně posluhovala, až i mně také.
੨ਤੁਸੀਂ ਉਹ ਦਾ ਆਦਰ ਕਰਕੇ ਪ੍ਰਭੂ ਵਿੱਚ ਉਸ ਨੂੰ ਕਬੂਲ ਕਰੋ, ਜਿਸ ਤਰ੍ਹਾਂ ਸੰਤਾਂ ਨੂੰ ਚਾਹੀਦਾ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ, ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਮਦਦਗਾਰ ਹੈ।
3 Pozdravte Priscilly a Akvila, pomocníků mých v Kristu Ježíši,
੩ਪਰਿਸਕਾ ਅਤੇ ਅਕੂਲਾ ਨੂੰ ਸੁੱਖ-ਸਾਂਦ ਆਖਣਾ ਜਿਹੜੇ ਮਸੀਹ ਯਿਸੂ ਵਿੱਚ ਮੇਰੇ ਸਹਿਕਰਮੀ ਹਨ।
4 Kteříž pro můj život svých vlastních hrdel nasadili, jimžto ne já sám toliko děkuji, ale i všecky církve pohanské,
੪ਜਿਨ੍ਹਾਂ ਨੇ ਮੇਰੀ ਜਾਨ ਦੇ ਬਦਲੇ ਆਪਣਾ ਹੀ ਸਿਰ ਦਿੱਤਾ ਹੋਇਆ ਸੀ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਪਰਾਈਆਂ ਕੌਮਾਂ ਦੀਆਂ ਸਾਰੀਆਂ ਕਲੀਸਿਯਾਂਵਾਂ ਉਹਨਾਂ ਦਾ ਧੰਨਵਾਦ ਕਰਦੀਆਂ ਹਨ।
5 I domácího jejich shromáždění. Pozdravte mého milého Epéneta, kterýž jest prvotiny Achaie v Kristu.
੫ਅਤੇ ਉਸ ਕਲੀਸਿਯਾ ਨੂੰ ਜਿਹੜੀ ਉਹਨਾਂ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁੱਖ-ਸਾਂਦ ਆਖੋ।
6 Pozdravte Marie, kteráž mnoho práce měla s námi.
੬ਮਰਿਯਮ ਨੂੰ ਜਿਸ ਨੇ ਤੁਹਾਡੇ ਲਈ ਬਹੁਤ ਮਿਹਨਤ ਕੀਤੀ ਸੁੱਖ-ਸਾਂਦ ਆਖੋ।
7 Pozdravte Andronika a Junia, příbuzných mých a spoluvězňů mých, kteříž jsou vzácní u apoštolů a kteříž přede mnou byli v Kristu Ježíši.
੭ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ ।
8 Pozdravte Amplia mně v Pánu milého.
੮ਅੰਪਲਿਯਾਤੁਸ ਨੂੰ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਹੈ ਸੁੱਖ-ਸਾਂਦ ਆਖੋ।
9 Pozdravte Urbana, pomocníka našeho v Kristu, a Stachyna mého milého.
੯ਉਰਬਾਨੁਸ ਨੂੰ ਜਿਹੜਾ ਮਸੀਹ ਵਿੱਚ ਸਾਡਾ ਸਹਿਕਰਮੀ ਹੈ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਸੁੱਖ-ਸਾਂਦ ਆਖੋ।
10 Pozdravte Apella zkušeného v Kristu. Pozdravte těch, kteříž jsou z domu Aristobulova.
੧੦ਅਪਿੱਲੇਸ ਨੂੰ ਜਿਹੜਾ ਮਸੀਹ ਵਿੱਚ ਹੋ ਕੇ ਪਰਵਾਨ ਹੈ ਸੁੱਖ-ਸਾਂਦ ਆਖੋ। ਅਰਿਸਤੁਬੂਲੁਸ ਦੇ ਘਰ ਦਿਆਂ ਨੂੰ ਸੁੱਖ-ਸਾਂਦ ਆਖੋ।
11 Pozdravte Herodiona, příbuzného mého. Pozdravte těch, kteří jsou z čeledi Narciškovy věřící v Pána.
੧੧ਹੇਰੋਦਿਯੋਨ ਮੇਰੇ ਰਿਸ਼ਤੇਦਾਰ ਨੂੰ ਸੁੱਖ-ਸਾਂਦ ਆਖੋ। ਨਰਕਿੱਸੁਸ ਦੇ ਘਰ ਦਿਆਂ ਨੂੰ ਜਿਹੜੇ ਪ੍ਰਭੂ ਵਿੱਚ ਹਨ ਸੁੱਖ-ਸਾਂਦ ਆਖੋ।
12 Pozdravte Tryfény a Tryfózy, kteréž práci vedou v Pánu. Pozdravte Persidy milé, kteráž mnoho pracovala v Pánu.
੧੨ਤਰੁਫੈਨਾ ਅਤੇ ਤਰੁਫੋਸਾ ਨੂੰ ਜੋ ਪ੍ਰਭੂ ਵਿੱਚ ਮਿਹਨਤ ਕਰਦੀਆਂ ਹਨ ਸੁੱਖ-ਸਾਂਦ ਆਖੋ। ਪਿਆਰੀ ਪਰਸਿਸ ਨੂੰ ਜਿਸ ਨੇ ਪ੍ਰਭੂ ਵਿੱਚ ਬਹੁਤ ਮਿਹਨਤ ਕੀਤੀ, ਸੁੱਖ-ਸਾਂਦ ਆਖੋ।
13 Pozdravte Rufa, zvláštního v Pánu, a matky jeho i mé.
੧੩ਰੂਫੁਸ ਨੂੰ ਜਿਹੜਾ ਪ੍ਰਭੂ ਵਿੱਚ ਚੁਣਿਆ ਹੋਇਆ ਹੈ ਅਤੇ ਉਹ ਦੀ ਮਾਂ ਨੂੰ ਜੋ ਮੇਰੀ ਵੀ ਮਾਂ ਹੈ ਸੁੱਖ-ਸਾਂਦ ਆਖੋ।
14 Pozdravte Asynkrita, Flegonta, Hermy, Patroba, Merkuria, i jiných bratří, kteříž jsou s nimi.
੧੪ਅੰਸੁਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ, ਅਤੇ ਹਿਰਮਾਸ ਨੂੰ, ਨਾਲੇ ਉਨ੍ਹਾਂ ਭਰਾਵਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।
15 Pozdravte Filologa i Julie, Nerea a sestry jeho, i Olympa i všech svatých, kteříž jsou s nimi.
੧੫ਫਿਲੁਲੁਗੁਸ ਅਤੇ ਯੂਲੀਆ ਅਤੇ ਨੇਰਿਯੁਸ ਅਤੇ ਉਹ ਦੀ ਭੈਣ ਅਤੇ ਉਲੁੰਪਾਸ ਨੂੰ ਅਤੇ ਸਭਨਾਂ ਸੰਤਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।
16 Pozdravte sebe vespolek v políbení svatém. Pozdravujíť vás církve Kristovy.
੧੬ਤੁਸੀਂ ਪਵਿੱਤਰ ਚੁੰਮੇ ਨਾਲ ਇੱਕ ਦੂਏ ਦੀ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ।
17 Prosímť pak vás, bratří, abyste šetřili těch, kteříž různice a pohoršení činí, naodpor učení tomu, kterémuž jste vy se naučili, a varujte se jich.
੧੭ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।
18 Nebo takoví Pánu našemu Ježíši Kristu neslouží, ale svému břichu; a skrze lahodné řeči a pochlebenství svodí srdce prostých.
੧੮ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।
19 Nebo vaše poslušenství všechněch došlo. A protož se raduji z vás. Než chciť, abyste byli moudří k dobrému, a prostí k zlému.
੧੯ਤੁਹਾਡੀ ਆਗਿਆਕਾਰੀ ਦੀ ਚਰਚਾ ਤਾਂ ਸਭ ਤੱਕ ਪਹੁੰਚ ਗਈ ਹੈ, ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ।
20 Bůh pak pokoje potře satana pod nohy vaše brzo. Milost Pána našeho Jezukrista budiž s vámi. Amen.
੨੦ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।
21 Pozdravují vás Timoteus, pomocník můj, a Lucius, a Jázon, a #Sozipater, příbuzní moji.
੨੧ਤਿਮੋਥਿਉਸ ਜੋ ਮੇਰਾ ਸਹਿਕਰਮੀ ਹੈ ਅਤੇ ਲੂਕਿਯੁਸ ਅਤੇ ਯਸੋਨ ਅਤੇ ਸੋਸੀਪਤਰੁਸ ਜੋ ਮੇਰੇ ਰਿਸ਼ਤੇਦਾਰ ਹਨ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
22 Pozdravuji vás v Pánu já Tercius, kterýž jsem psal tento list.
੨੨ਮੈਂ ਤਰਤਿਯੁਸ ਜਿਹੜਾ ਇਸ ਪੱਤਰੀ ਦਾ ਲਿਖਣ ਵਾਲਾ ਹਾਂ ਤੁਹਾਨੂੰ ਪ੍ਰਭੂ ਵਿੱਚ ਸੁੱਖ-ਸਾਂਦ ਆਖਦਾ ਹਾਂ।
23 Pozdravuje vás Gáius, hospodář můj i vší církve. Pozdravuje vás Erastus, důchodní písař městský, a Kvartus bratr.
੨੩ਗਾਯੁਸ ਜੋ ਮੇਰਾ ਅਤੇ ਸਾਰੀ ਕਲੀਸਿਯਾ ਦੀ ਪਰਾਹੁਣਚਾਰੀ ਕਰਨ ਵਾਲਾ ਹੈ ਤੁਹਾਡੀ ਸੁੱਖ-ਸਾਂਦ ਪੁੱਛਦਾ ਹੈ। ਇਰਸਤੁਸ ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ ਅਤੇ ਭਾਈ ਕੁਆਰਤੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
24 Milost Pána našeho Jezukrista se všemi vámi. Amen.
੨੪ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਭ ਦੇ ਉੱਤੇ ਹੋਵੇ। ਆਮੀਨ।
25 Tomu pak, jenž může vás utvrditi podle evangelium mého a kázání Ježíše Krista, podle zjevení tajemství od časů věčných skrytého, (aiōnios )
੨੫ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ। (aiōnios )
26 Nyní pak zjeveného i skrze Písma prorocká, podle poručení věčného Boha, ku poslušenství víry všechněm národům oznámeného, (aiōnios )
੨੬ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ। (aiōnios )
27 Tomu, pravím, samému moudrému Bohu sláva skrze Jezukrista na věky. Amen List tento k Římanům psán jest z Korintu, a poslán po Fében, služebnici sboru Cenchrenského. (aiōn )
੨੭ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ! (aiōn )