< Zachariáš 10 >
1 Žádejte od Hospodina deště v čas příhodný, i způsobí Hospodin pršku, a dá vám déšť hojný, a každému bylinu na poli.
੧ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਉਹਨਾਂ ਨੂੰ ਵਾਛੜ ਵਾਲਾ ਮੀਂਹ ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ।
2 Nebo obrazové mluví marnost, a věšťci prorokují faleš, a sny marné mluví, marností potěšují. Protož šli jako stádo, ztrestáni jsou, proto že žádného nebylo pastýře.
੨ਤਰਾਫ਼ੀਮ ਤਾਂ ਖੋਖਲੀਆਂ ਗੱਲਾਂ ਕਰਦੇ ਹਨ, ਪੁੱਛਾਂ ਦੇਣ ਵਾਲੇ ਝੂਠ ਵੇਖਦੇ ਹਨ, ਸੁਫ਼ਨੇ ਦੇਖਣ ਵਾਲੇ ਵਿਅਰਥ ਗੱਲਾਂ ਕਰਦੇ ਹਨ ਅਤੇ ਖਾਲੀ ਤਸੱਲੀ ਦਿੰਦੇ ਹਨ, ਇਸ ਲਈ ਉਹ ਭੇਡਾਂ ਵਾਂਗੂੰ ਭਟਕਦੇ ਫਿਰਦੇ ਹਨ ਅਤੇ ਉਹ ਦੁੱਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ।
3 Proti pastýřům takovým zažžen jest hněv můj, a kozly ty trestati budu, ale stádo své, dům Judský, navštíví Hospodin zástupů, a učiní je jako koně ozdobného k boji.
੩ਅਯਾਲੀਆਂ ਉੱਤੇ ਮੇਰਾ ਕ੍ਰੋਧ ਭੜਕਿਆ ਹੈ ਅਤੇ ਮੈਂ ਆਗੂਆਂ ਨੂੰ ਸਜ਼ਾ ਦੇਵਾਂਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਇੱਜੜ ਵੱਲ ਅਰਥਾਤ ਯਹੂਦਾਹ ਦੇ ਘਰਾਣੇ ਵੱਲ ਧਿਆਨ ਕੀਤਾ ਹੈ ਅਤੇ ਉਹ ਉਹਨਾਂ ਨੂੰ ਆਪਣੇ ਸੋਹਣੇ ਜੰਗੀ ਘੋੜੇ ਵਾਂਗੂੰ ਬਣਾਵੇਗਾ।
4 Od něho úhel, od něho hřeb, od něho lučiště válečné, od něho též pojde všeliký úředník.
੪ਉਹਨਾਂ ਵਿੱਚੋਂ ਖੂੰਜੇ ਦਾ ਪੱਥਰ, ਉਹਨਾਂ ਵਿੱਚੋਂ ਹੀ ਕੀਲੇ, ਉਹਨਾਂ ਵਿੱਚੋਂ ਜੰਗੀ ਧਣੁੱਖ ਅਤੇ ਉਹਨਾਂ ਵਿੱਚੋਂ ਹੀ ਸਾਰੇ ਹਾਕਮ ਨਿੱਕਲਣਗੇ।
5 A budou podobni rekům, pošlapávajíce do bláta na ulicích v boji, když bojovati budou; nebo Hospodin s nimi, a zahanbí ty, kteříž jedou na koních.
੫ਉਹ ਸੂਰਬੀਰਾਂ ਵਾਂਗੂੰ ਹੋਣਗੇ, ਉਹ ਲੜਾਈ ਦੇ ਦੌਰਾਨ ਆਪਣੇ ਵੈਰੀਆਂ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ, ਉਹ ਲੜਨਗੇ ਕਿਉਂ ਜੋ ਯਹੋਵਾਹ ਉਹਨਾਂ ਦੇ ਨਾਲ ਹੋਵੇਗਾ ਅਤੇ ਉਹ ਘੋੜ ਸਵਾਰਾਂ ਨੂੰ ਸ਼ਰਮਿੰਦਾ ਕਰਨਗੇ।
6 Posilním zajisté domu Judova, a dům Jozefův vysvobodím, a bezpečně je osadím. Nebo lítost mám nad nimi, i budou, jako bych jich nezahnal; nebo já jsem Hospodin Bůh jejich, a vyslyším je.
੬ਮੈਂ ਯਹੂਦਾਹ ਦੇ ਘਰਾਣੇ ਨੂੰ ਬਲਵੰਤ ਬਣਾਵਾਂਗਾ, ਮੈਂ ਯੂਸੁਫ਼ ਦੇ ਘਰਾਣੇ ਨੂੰ ਬਚਾਵਾਂਗਾ, ਮੈਂ ਉਹਨਾਂ ਨੂੰ ਮੋੜ ਲਿਆਵਾਂਗਾ ਕਿਉਂ ਜੋ ਮੈਂ ਉਹਨਾਂ ਉੱਤੇ ਰਹਮ ਕੀਤਾ ਹੈ, ਉਹ ਇਸ ਤਰ੍ਹਾਂ ਹੋਣਗੇ ਜਿਵੇਂ ਮੈਂ ਉਹਨਾਂ ਨੂੰ ਕਦੇ ਛੱਡਿਆ ਹੀ ਨਹੀਂ, ਕਿਉਂ ਜੋ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ।
7 I budou Efraimští jako silný rek, a veseliti se bude srdce jejich jako od vína. I jejich synové vidouce to, rozveselí se, a zpléše srdce jejich v Hospodinu.
੭ਇਫ਼ਰਾਈਮ ਸੂਰਬੀਰ ਵਾਂਗੂੰ ਹੋਵੇਗਾ, ਉਹਨਾਂ ਦੇ ਦਿਲ ਅਨੰਦ ਹੋਣਗੇ ਜਿਵੇਂ ਮੈਅ ਦੇ ਨਾਲ, ਉਹਨਾਂ ਦੇ ਪੁੱਤਰ ਵੇਖਣਗੇ ਅਤੇ ਅਨੰਦ ਹੋਣਗੇ ਅਤੇ ਉਹਨਾਂ ਦੇ ਦਿਲ ਯਹੋਵਾਹ ਵਿੱਚ ਖੁਸ਼ ਹੋਣਗੇ।
8 Šeptati jim budu, a tak je shromáždím; nebo je vykoupím, a rozmnoženi budou, jakož rozmnoženi byli.
੮ਮੈਂ ਸੀਟੀ ਵਜਾਵਾਂਗਾ ਅਤੇ ਮੈਂ ਉਹਨਾਂ ਨੂੰ ਇਕੱਠਾ ਕਰਾਂਗਾ, ਕਿਉਂਕਿ ਮੈਂ ਉਹਨਾਂ ਨੂੰ ਛੁਟਕਾਰਾ ਦਿੱਤਾ ਹੈ, ਉਹ ਵਧ ਜਾਣਗੇ ਜਿਵੇਂ ਪਹਿਲਾਂ ਵਧੇ ਹੋਏ ਸਨ।
9 Nadto rozseji je mezi národy, aby na místech dalekých rozpomínali se na mne, a živi jsouce s syny svými, navrátili se.
੯ਭਾਵੇਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਪਰ ਉਹ ਦੂਰ ਦੇ ਦੇਸਾਂ ਵਿੱਚ ਮੈਨੂੰ ਚੇਤੇ ਕਰਨਗੇ, ਉਹ ਆਪਣੇ ਬੱਚਿਆਂ ਸਮੇਤ ਜੀਉਂਦੇ ਰਹਿਣਗੇ ਅਤੇ ਵਾਪਸ ਆ ਜਾਣਗੇ।
10 A tak je zase přivedu z země Egyptské, i z Assyrské shromáždím je, a do země Galád a k Libánu přivedu je, ale nepostačí jim.
੧੦ਮੈਂ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਮੋੜ ਲਿਆਵਾਂਗਾ, ਮੈਂ ਅੱਸ਼ੂਰ ਵਿੱਚੋਂ ਉਹਨਾਂ ਨੂੰ ਇਕੱਠੇ ਕਰਾਂਗਾ, ਮੈਂ ਉਹਨਾਂ ਨੂੰ ਗਿਲਆਦ ਦੇ ਦੇਸ ਅਤੇ ਲਬਾਨੋਨ ਵਿੱਚ ਲਿਆਵਾਂਗਾ, - ਉਹ ਸਮਾ ਨਾ ਸਕਣਗੇ।
11 Protož pro těsnost přejde přes moře, a prorazí na moři vlnobití, i vyschnou všecky hlubiny řeky, budeť snížena i pýcha Assyrie, a berla Egypta odjata bude.
੧੧ਉਹ ਬਿਪਤਾ ਦੇ ਸਮੁੰਦਰ ਵਿੱਚੋਂ ਲੰਘ ਜਾਵੇਗਾ, ਉਹ ਸਮੁੰਦਰ ਦੀਆਂ ਲਹਿਰਾਂ ਨੂੰ ਮਾਰੇਗਾ, ਨੀਲ ਦਰਿਆ ਸਾਰੇ ਦਾ ਸਾਰਾ ਸੁੱਕ ਜਾਵੇਗਾ, ਅੱਸ਼ੂਰ ਦਾ ਘਮੰਡ ਨੀਵਾਂ ਕੀਤਾ ਜਾਵੇਗਾ ਅਤੇ ਮਿਸਰ ਦਾ ਰਾਜ ਡੰਡਾ ਜਾਂਦਾ ਰਹੇਗਾ।
12 A posilním jich v Hospodinu, aby ve jménu jeho ustavičně chodili, praví Hospodin.
੧੨ਮੈਂ ਉਹਨਾਂ ਨੂੰ ਯਹੋਵਾਹ ਵਿੱਚ ਬਲਵੰਤ ਕਰਾਂਗਾ, ਉਹ ਉਸ ਦੇ ਨਾਮ ਵਿੱਚ ਤੁਰਨ ਫਿਰਨਗੇ, ਯਹੋਵਾਹ ਦਾ ਵਾਕ ਹੈ।