< Zachariáš 13 >
1 V ten den bude studnice otevřená domu Davidovu a obyvatelům Jeruzalémským, k obmytí hřícha i nečistoty.
੧ਉਸ ਦਿਨ ਪਾਪ ਅਤੇ ਅਸ਼ੁੱਧਤਾਈ ਦੇ ਕਾਰਨ ਇੱਕ ਸੁੰਬ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਖੋਲ੍ਹਿਆ ਜਾਵੇਗਾ।
2 Stane se také v ten den, praví Hospodin zástupů, že vyhladím jména modl z země, tak že nebudou připomínány více, nýbrž také i ty proroky a ducha nečistoty vyprázdním z země.
੨ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਵਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ।
3 I stane se, prorokoval-li by někdo více, že jemu řeknou otec jeho a matka jeho, kteříž jej zplodili: Nebudeš živ, proto že jsi lež mluvil ve jménu Hospodinovu. I probodnou jej otec jeho a matka jeho, kteříž jej zplodili, že prorokoval.
੩ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਕੋਈ ਮਨੁੱਖ ਅਗੰਮ ਵਾਚੇਗਾ ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ, ਉਹ ਨੂੰ ਆਖਣਗੇ ਕਿ ਤੂੰ ਜੀਉਂਦਾ ਨਾ ਰਹੇਂਗਾ ਕਿਉਂ ਜੋ ਤੂੰ ਯਹੋਵਾਹ ਦਾ ਨਾਮ ਲੈ ਕੇ ਝੂਠ ਬੋਲਦਾ ਹੈਂ! ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ ਜਦ ਉਹ ਅਗੰਮ ਵਾਚੇਗਾ ਉਹ ਨੂੰ ਵਿੰਨ੍ਹ ਸੁੱਟਣਗੇ।
4 A tak stane se v ten den, že se budou styděti proroci ti, každý za vidění své, když by prorokovali, aniž oblekou sukně z srstí, aby klamali.
੪ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਹਰੇਕ ਨਬੀ ਜਦ ਉਹ ਅਗੰਮ ਵਾਚੇਗਾ, ਆਪਣੇ ਦਰਸ਼ਣ ਤੋਂ ਸ਼ਰਮਿੰਦਾ ਹੋਵੇਗਾ ਅਤੇ ਉਹ ਧੋਖਾ ਦੇਣ ਲਈ ਉੱਨ ਦਾ ਚੋਲਾ ਨਾ ਪਾਉਣਗੇ।
5 Ale dí každý: Nejsem já prorok. Muž, kterýž zemi dělá, jsem já; nebo mne učil tomu člověk od dětinství mého.
੫ਸਗੋਂ ਉਹ ਆਖੇਗਾ, ਮੈਂ ਨਬੀ ਨਹੀਂ ਹਾਂ, ਮੈਂ ਤਾਂ ਜ਼ਮੀਨ ਦਾ ਵਾਹੁਣ ਵਾਲਾ ਹਾਂ, ਕਿਉਂ ਜੋ ਜੁਆਨੀ ਤੋਂ ਜ਼ਮੀਨ ਮੇਰੇ ਕਬਜ਼ੇ ਵਿੱਚ ਰਹੀ ਹੈ।
6 A dí-li kdo jemu: Jaké to máš rány na rukou svých? I odpoví: Jimiž jsem zbit v domě těch, kteříž mne milují.
੬ਜੇ ਉਹ ਨੂੰ ਕੋਈ ਆਖੇਗਾ ਕਿ ਤੇਰੇ ਹੱਥਾਂ ਦੇ ਵਿੱਚ ਇਹ ਜ਼ਖਮ ਕੀ ਹਨ? ਤਾਂ ਉਹ ਆਖੇਗਾ ਕਿ ਇਹ ਉਹੋ ਹੀ ਹਨ ਜਿਨ੍ਹਾਂ ਨਾਲ ਮੈਂ ਆਪਣੇ ਪ੍ਰੇਮੀਆਂ ਦੇ ਘਰ ਜ਼ਖਮੀ ਕੀਤਾ ਗਿਆ।
7 Ó meči, prociť na pastýře mého, a na muže bližního mého, praví Hospodin zástupů. Bí pastýře, a rozprchnou se ovce, ale zase obrátím ruku svou k maličkým.
੭ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,
8 Nebo stane se po vší zemi této, praví Hospodin, že dvě částky vyhlazeny budou v ní a zemrou, a třetí v ní zanechána bude.
੮ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਉਸ ਸਾਰੇ ਦੇਸ ਵਿੱਚ ਦੋ ਤਿਹਾਈ ਕੱਢੇ ਜਾਣਗੇ ਅਤੇ ਨਾਸ ਹੋ ਜਾਣਗੇ, ਇੱਕ ਤਿਹਾਈ ਉਸ ਵਿੱਚ ਬਚ ਰਹੇਗੀ।
9 A i tu třetí uvedu do ohně, a přeženu je, jako se přehání stříbro, a zprubuji je, jako prubováno bývá zlato. Každý vzývati bude jméno mé, a já vyslyším jej. Řeknu: Lid můj jest: a on dí: Hospodin jest Bůh můj.
੯ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ।