< Daniel 1 >

1 I Jojakims, Judas Konges, Regerings tredje Aar drog Nebukadnezar, Kongen af Babel, til Jerusalem og belejrede den.
ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਕਾਲ ਦੇ ਤੀਜੇ ਸਾਲ ਵਿੱਚ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਕੇ, ਉਸ ਨੂੰ ਘੇਰ ਲਿਆ।
2 Og Herren gav Jojakim, Judas Konge, i hans Haand samt en Del af Guds Hus's Kar, og dem lod han føre til Sinears Land, til sin Guds Hus; og Karrene lod han føre ind i sin Guds Skatkammer.
ਤਦ ਪਰਮੇਸ਼ੁਰ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ੁਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਅਧਿਕਾਰ ਵਿੱਚ ਕਰ ਦਿੱਤਾ। ਉਹ ਉਹਨਾਂ ਨੂੰ ਸ਼ਿਨਾਰ ਦੀ ਧਰਤੀ ਵਿੱਚ ਆਪਣੇ ਦੇਵਤੇ ਦੇ ਘਰ ਵਿੱਚ ਲੈ ਗਿਆ ਅਤੇ ਉਹਨਾਂ ਭਾਂਡਿਆਂ ਨੂੰ ਆਪਣੇ ਦੇਵਤਿਆਂ ਦੇ ਭੰਡਾਰ ਵਿੱਚ ਰੱਖ ਦਿੱਤਾ।
3 Og Kongen sagde til Aspenas, sin Overhofmester, at han skulde lade nogle komme af Israels Sønner, baade af den kongelige Slægt og af de fornemme,
ਰਾਜੇ ਨੇ ਖੁਸਰਿਆਂ ਦੇ ਪ੍ਰਧਾਨ ਅਸਪਨਜ਼ ਨੂੰ ਆਗਿਆ ਦਿੱਤੀ ਕਿ ਉਹ ਇਸਰਾਏਲੀਆਂ ਵਿੱਚੋਂ, ਰਾਜੇ ਦੀ ਅੰਸ ਵਿੱਚੋਂ ਅਤੇ ਕੁਲੀਨਾਂ ਵਿੱਚੋਂ ਲੋਕਾਂ ਨੂੰ ਚੁਣ ਕੇ ਪੇਸ਼ ਕਰੇ।
4 unge Mennesker, aldeles uden Lyde og smukke af Udseende, med Gave til at forstaa al Slags Visdom og til at lære Kundskab og blive kyndige i Vidskab, og i hvilke der var Dygtighed til at tjene i Kongens Palads; og at han skulde lade dem lære kaldæisk Skrift og Tungemaal.
ਉਹ ਨੌਜਵਾਨ ਬੇਦੋਸ਼, ਰੂਪਵੰਤ ਅਤੇ ਸਾਰੀ ਬੁੱਧ ਵਿੱਚ ਹੁਸ਼ਿਆਰ, ਗਿਆਨਵਾਨ ਤੇ ਵਿਦਵਾਨ ਹੋਣ, ਜਿਹਨਾਂ ਦੇ ਵਿੱਚ ਇਹ ਕਾਬਲੀਅਤ ਹੋਵੇ ਜੋ ਉਹ ਸ਼ਾਹੀ ਮਹਿਲ ਵਿੱਚ ਸੇਵਾਦਾਰ ਹੋਣ। ਅਸਪਨਜ਼ ਉਹਨਾਂ ਨੂੰ ਕਸਦੀਆਂ ਦੀ ਵਿੱਦਿਆ ਅਤੇ ਉਹਨਾਂ ਦੀ ਬੋਲੀ ਸਿਖਾਏ।
5 Og Kongen bestemte, at de Dag for Dag skulde have deres Del af Kongens Mad og af den Vin, som han drak, og at man skulde opdrage dem i tre Aar; og naar de vare til Ende, da skulde de staa for Kongens Ansigt.
ਰਾਜੇ ਨੇ ਉਹਨਾਂ ਦੇ ਲਈ ਆਪਣੇ ਸੁਆਦਲੇ ਭੋਜਨ ਵਿੱਚੋਂ ਅਤੇ ਆਪਣੇ ਪੀਣ ਦੀ ਸ਼ਰਾਬ ਵਿੱਚੋਂ ਰੋਜ਼ਾਨਾ ਦਾ ਹਿੱਸਾ ਠਹਿਰਾਇਆ ਕਿ ਤਿੰਨਾਂ ਸਾਲਾਂ ਤੱਕ ਉਹਨਾਂ ਦਾ ਪਾਲਣ ਪੋਸ਼ਣ ਹੋਵੇ, ਤਾਂ ਜੋ ਅਖ਼ੀਰ ਨੂੰ ਉਹ ਰਾਜੇ ਦੇ ਸਨਮੁਖ ਪੇਸ਼ ਕੀਤੇ ਜਾਣ।
6 Iblandt dem var der af Judas Børn: Daniel, Hanania, Misael og Asaria.
ਉਹਨਾਂ ਵਿੱਚ ਯਹੂਦਾਹ ਦੇ ਵੰਸ਼ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਸਨ।
7 Og Overhofmesteren gav dem Navne: Daniel kaldte han Beltsazar og Hanania Sadrak og Misael Mesak og Asaria Abed-Nego.
ਖੁਸਰਿਆਂ ਦੇ ਪ੍ਰਧਾਨ ਨੇ ਉਹਨਾਂ ਦੇ ਇਹ ਨਾਮ ਰੱਖੇ ਅਰਥਾਤ ਦਾਨੀਏਲ ਨੂੰ ਬੇਲਟਸ਼ੱਸਰ, ਹਨਨਯਾਹ ਨੂੰ ਸ਼ਦਰਕ, ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ।
8 Men Daniel satte sig for i sit Hjerte, at han ikke vilde besmitte sig med Kongens Mad og med den Vin, som han drak; derfor begærede han af Overhofmesteren, at han maatte blive fri for at besmitte sig.
ਪਰ ਦਾਨੀਏਲ ਨੇ ਆਪਣੇ ਮਨ ਵਿੱਚ ਇਹ ਫ਼ੈਸਲਾ ਕੀਤਾ ਕਿ ਉਹ ਆਪਣੇ ਆਪ ਨੂੰ ਰਾਜੇ ਦੇ ਸੁਆਦਲੇ ਭੋਜਨ ਅਤੇ ਉਹ ਦੀ ਸ਼ਰਾਬ ਪੀ ਕੇ ਅਸ਼ੁੱਧ ਨਹੀਂ ਕਰੇਗਾ। ਇਸ ਲਈ ਉਸ ਨੇ ਖੁਸਰਿਆਂ ਦੇ ਪ੍ਰਧਾਨ ਦੇ ਅੱਗੇ ਬੇਨਤੀ ਕੀਤੀ ਜੋ ਉਹ ਨੂੰ ਆਪਣੇ ਆਪ ਨੂੰ ਅਸ਼ੁੱਧ ਕਰਨ ਤੋਂ ਮੁਆਫ਼ ਕੀਤਾ ਜਾਵੇ।
9 Og Gud lod Daniel finde Naade, og Barmhjertighed for Overhofmesterens Ansigt.
ਪਰਮੇਸ਼ੁਰ ਨੇ ਅਜਿਹਾ ਕੀਤਾ ਕਿ ਖੁਸਰਿਆਂ ਦੇ ਪ੍ਰਧਾਨ ਦੀ ਕਿਰਪਾ ਤੇ ਪ੍ਰੇਮ ਦੀ ਨਿਗਾਹ ਦਾਨੀਏਲ ਉੱਤੇ ਹੋਈ।
10 Og Overhofmesteren sagde til Daniel: Jeg frygter for min Herre, Kongen, som har bestemt eders Mad og eders Drikke; thi hvorfor skulde han se, at eders Ansigter saa slettere ud end Drengenes, som ere jævnaldrende med eder, og I bringe Skyld over mit Hoved hos Kongen!
੧੦ਖੁਸਰਿਆਂ ਦੇ ਸਰਦਾਰ ਨੇ ਦਾਨੀਏਲ ਨੂੰ ਆਖਿਆ, ਮੈਂ ਆਪਣੇ ਸੁਆਮੀ ਰਾਜਾ ਤੋਂ ਡਰਦਾ ਹਾਂ ਜਿਸ ਨੇ ਤੁਹਾਡੇ ਖਾਣੇ-ਪੀਣੇ ਨੂੰ ਠਹਿਰਾਇਆ ਕਿਤੇ ਅਜਿਹਾ ਨਾ ਹੋਵੇ ਕਿ ਉਹ ਤੇਰੇ ਨਾਲ ਦੇ ਜਵਾਨਾਂ ਨਾਲੋਂ ਤੇਰਾ ਮੂੰਹ ਉਦਾਸ ਅਤੇ ਮਾੜਾ ਦੇਖੇ ਅਤੇ ਇਉਂ ਤੁਸੀਂ ਮੇਰਾ ਸਿਰ ਰਾਜੇ ਦੇ ਹਜ਼ੂਰ ਵਿੱਚ ਦੋਸ਼ੀ ਪਾਓ?
11 Da sagde Daniel til den Melzar, som Overhofmesteren havde sat over Daniel, Hanania, Misael og Asaria:
੧੧ਤਦ ਦਾਨੀਏਲ ਨੇ ਦਰੋਗੇ ਨੂੰ, ਜਿਹ ਨੂੰ ਖੁਸਰਿਆਂ ਦੇ ਪ੍ਰਧਾਨ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਤੇ ਨਿਯੁਕਤ ਕੀਤਾ ਸੀ ਆਖਿਆ।
12 Forsøg dog med dine Tjenere i ti Dage; og lad dem give os Grøntsager at æde og Vand at drikke;
੧੨ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੂੰ ਦਸ ਦਿਨ ਤੱਕ ਆਪਣੇ ਬੰਦਿਆਂ ਨੂੰ ਪਰਖ ਕੇ ਵੇਖ ਅਤੇ ਖਾਣ ਲਈ ਸਾਗ ਪਤ ਤੇ ਪੀਣ ਲਈ ਪਾਣੀ ਹੀ ਸਾਨੂੰ ਦਿੱਤਾ ਜਾਵੇ।
13 og lad da vort Udseende blive synet af dig som og de Drenges Udseende, hvilke æde af Kongens Mad; og som du da ser, saa gør med dine Tjenere!
੧੩ਤਦ ਸਾਡੇ ਮੂੰਹ ਅਤੇ ਉਹਨਾਂ ਜੁਆਨਾਂ ਦੇ ਮੂੰਹ, ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਹਨ ਤੇਰੇ ਸਾਹਮਣੇ ਵੇਖੇ ਜਾਣ, ਫਿਰ ਆਪਣੇ ਬੰਦਿਆਂ ਨਾਲ ਜੋ ਤੂੰ ਠੀਕ ਸਮਝੇਂ ਕਰੀਂ।
14 Og han adlød dem i denne Sag og forsøgte det med dem i ti Dage.
੧੪ਉਸ ਨੇ ਉਹਨਾਂ ਦੀ ਇਹ ਗੱਲ ਮੰਨ ਲਈ ਅਤੇ ਦਸ ਦਿਨ ਤੱਕ ਉਹਨਾਂ ਨੂੰ ਪਰਖਿਆ।
15 Og efter at ti Dage vare til Ende, viste det sig, at deres Udseende var smukkere, og at de vare federe af Kød end alle Drengene, som aade Kongens Mad.
੧੫ਦਸ ਦਿਨਾਂ ਦੇ ਮਗਰੋਂ ਉਹਨਾਂ ਸਾਰਿਆਂ ਜੁਆਨਾਂ ਦੇ ਨਾਲੋਂ ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਸਨ, ਉਹਨਾਂ ਦੇ ਮੂੰਹ ਵਧੇਰੇ ਸੁੰਦਰ ਅਤੇ ਸਰੀਰ ਮੋਟੇ ਦਿੱਸਦੇ ਸਨ।
16 Da borttog Melzar deres Mad og den Vin, de skulde drikke, og gav dem Grøntsager.
੧੬ਤਦ ਦਰੋਗੇ ਨੇ ਉਹਨਾਂ ਦਾ ਸੁਆਦਲਾ ਭੋਜਨ ਅਤੇ ਸ਼ਰਾਬ ਜਿਹੜੀ ਉਹਨਾਂ ਦੇ ਪੀਣ ਲਈ ਠਹਿਰਾਈ ਹੋਈ ਸੀ, ਬੰਦ ਕਰ ਦਿੱਤੀ ਅਤੇ ਉਹਨਾਂ ਨੂੰ ਸਾਗ ਪਤ ਹੀ ਖਾਣ ਨੂੰ ਦਿੱਤਾ।
17 Og disse fire unge Mennesker gav Gud Kundskab og Forstand i al Slags Skrift og Visdom; men Daniel forstod sig paa alle Slags Syner og Drømme.
੧੭ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰ੍ਹਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ।
18 Og der Dagene vare til Ende, efter hvilke Kongen havde sagt, at man skulde føre dem frem, da førte Overhofmesteren dem frem for Nebukadnezars Ansigt.
੧੮ਜਦ ਉਹ ਦਿਨ ਹੋ ਚੁੱਕੇ ਜਿਹਨਾਂ ਦੇ ਮਗਰੋਂ ਰਾਜੇ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਦੇ ਸਾਹਮਣੇ ਆਉਣਾ ਸੀ, ਤਦ ਖੁਸਰਿਆਂ ਦਾ ਪ੍ਰਧਾਨ ਉਹਨਾਂ ਨੂੰ ਨਬੂਕਦਨੱਸਰ ਦੇ ਦਰਬਾਰ ਲਿਆਇਆ।
19 Og Kongen talte med dem, og ingen af dem alle sammen blev funden som Daniel, Hanania, Misael og Asaria; og de stode for Kongens Ansigt.
੧੯ਰਾਜੇ ਨੇ ਉਹਨਾਂ ਦੇ ਨਾਲ ਗੱਲਾਂ ਕੀਤੀਆਂ ਅਤੇ ਉਹਨਾਂ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਦੇ ਵਾਂਗੂੰ ਕੋਈ ਨਹੀਂ ਸੀ, ਇਸ ਲਈ ਉਹ ਰਾਜੇ ਦੇ ਸਨਮੁਖ ਦਰਬਾਰੀ ਹੋਣ ਲਈ ਨਿਯੁਕਤ ਕੀਤਾ ਗਿਆ।
20 Og i alle Sager, der krævede Visdom og Indsigt, og om hvilke Kongen spurgte dem, fandt han dem ti Gange at overgaa alle de Spaamænd og Besværgere, som vare i hans hele Rige.
੨੦ਬੁੱਧ ਤੇ ਸਮਝ ਦੇ ਵਿਖੇ ਜੋ ਕੁਝ ਰਾਜਾ ਉਹਨਾਂ ਨੂੰ ਪੁੱਛਦਾ ਸੀ, ਉਸ ਵਿੱਚ ਉਹ ਸਾਰੇ ਜਾਦੂਗਰਾਂ ਅਤੇ ਜੋਤਸ਼ੀਆਂ ਨਾਲੋਂ ਜਿਹੜੇ ਉਹ ਦੇ ਸਾਰੇ ਦੇਸ਼ ਵਿੱਚ ਸਨ, ਦਸ ਗੁਣਾ ਨਿਪੁੰਨ ਸਨ।
21 Og Daniel blev indtil Kong Kyrus's første Aar.
੨੧ਦਾਨੀਏਲ ਕੋਰਸ਼ ਰਾਜਾ ਦੇ ਪਹਿਲੇ ਸਾਲ ਤੱਕ ਦਰਬਾਰੀ ਰਿਹਾ।

< Daniel 1 >