< 2 Mosebog 17 >

1 Og al Israels Børns Menighed drog fra den Ørk Sin, paa deres Rejser, efter Herrens Mund, og de lejrede sig i Refidim, og Folket havde intet Vand at drikke.
ਇਸਰਾਏਲੀਆਂ ਦੀ ਸਾਰੀ ਮੰਡਲੀ ਨੇ ਸੀਨ ਦੀ ਉਜਾੜ ਵਿੱਚੋਂ ਯਹੋਵਾਹ ਦੇ ਆਖਣ ਅਨੁਸਾਰ ਆਪਣੇ ਸਫ਼ਰਾਂ ਲਈ ਕੂਚ ਕੀਤਾ ਅਤੇ ਉਨ੍ਹਾਂ ਨੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਪਰਜਾ ਦੇ ਪੀਣ ਲਈ ਪਾਣੀ ਨਹੀਂ ਸੀ।
2 Og Folket kivedes med Mose, og de sagde: Giver os Vand, at vi kunne drikke; og Mose sagde til dem: Hvad ville I kives med mig for? hvorfor ville I friste Herren?
ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਆਖਿਆ, ਸਾਨੂੰ ਪੀਣ ਨੂੰ ਪਾਣੀ ਦੇ। ਮੂਸਾ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੇਰੇ ਨਾਲ ਕਿਉਂ ਝਗੜਦੇ ਹੋ ਅਤੇ ਯਹੋਵਾਹ ਨੂੰ ਕਿਉਂ ਪਰਤਾਉਂਦੇ ਹੋ?
3 Og Folket tørstede der efter Vand, og Folket knurrede imod Mose, og de sagde: Hvorfor har du ført os op af Ægypten, at lade mig og mine Børn og mit Kvæg dø af Tørst?
ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਇਹ ਆਖ ਕੇ ਕੁੜ੍ਹਦੀ ਸੀ ਕਿ ਇਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਤੇ ਸਾਡੇ ਪੁੱਤਰਾਂ ਅਤੇ ਸਾਡੇ ਵੱਗਾਂ ਨੂੰ ਐਥੇ ਤਿਹਾਇਆ ਮਾਰੇਂ?
4 Da raabte Mose til Herren og sagde: Hvad skal jeg gøre ved dette Folk? om et lidet saa stene de mig.
ਤਾਂ ਮੂਸਾ ਨੇ ਯਹੋਵਾਹ ਨੂੰ ਉੱਚੀ ਦਿੱਤੀ ਪੁਕਾਰ ਕੇ ਆਖਿਆ, ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰਾਂ? ਇਹ ਤਾਂ ਮੈਨੂੰ ਥੋੜੇ ਚਿਰਾਂ ਤੱਕ ਵੱਟੇ ਮਾਰਨਗੇ।
5 Og Herren sagde til Mose: Gak frem for Folket og tag med dig af de ældste af Israel, og tag din Stav, med hvilken du slog Floden, i din Haand, og gaa.
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਤੇ ਆਪਣੇ ਨਾਲ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੂੰ ਨਦੀ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਤੇ ਚੱਲ ਦੇ।
6 Se, jeg vil staa for dig der paa Klippen paa Horeb, og du skal slaa paa Klippen, saa skal der flyde Vand ud af den, at Folket maa drikke; og Mose gjorde saa for Israels ældstes Øjne.
ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚੱਟਾਨ ਉੱਤੇ ਖੜਾ ਹੋਵਾਂਗਾ ਅਤੇ ਤੂੰ ਚੱਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਉਸੇ ਤਰ੍ਹਾਂ ਹੀ ਕੀਤਾ।
7 Saa kaldte han Stedets Navn Massa og Meriba, for Israels Børns Kiv, og fordi de havde fristet Herren og sagt: Monne Herren være iblandt os eller ej?
ਅਤੇ ਉਸ ਨੇ ਉਸ ਥਾਂ ਦਾ ਨਾਮ ਮੱਸਾਹ ਅਤੇ ਮਰੀਬਾਹ ਇਸਰਾਏਲ ਦੇ ਝਗੜਨ ਦੇ ਕਾਰਨ ਅਤੇ ਯਹੋਵਾਹ ਦੇ ਪਰਤਾਵੇ ਦੇ ਕਾਰਨ ਇਹ ਆਖਦੇ ਹੋਏ ਰੱਖਿਆ ਕਿ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ?
8 Og Amalek kom og stred imod Israel i Refidim.
ਫੇਰ ਅਮਾਲੇਕ ਆਏ ਅਤੇ ਰਫ਼ੀਦੀਮ ਵਿੱਚ ਇਸਰਾਏਲ ਨਾਲ ਲੜੇ।
9 Da sagde Mose til Josva: Udvælg os Mænd og drag ud, strid imod Amalek; jeg vil staa øverst paa Højen i Morgen, og Guds Stav skal være i min Haand.
ਤਾਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, ਸਾਡੇ ਲਈ ਮਨੁੱਖਾਂ ਨੂੰ ਚੁਣ ਅਤੇ ਨਿੱਕਲ ਕੇ ਅਮਾਲੇਕ ਨਾਲ ਲੜ। ਕੱਲ ਮੈਂ ਪਰਮੇਸ਼ੁਰ ਦਾ ਢਾਂਗਾ ਲੈ ਕੇ ਟਿੱਲੇ ਦੀ ਟੀਸੀ ਉੱਤੇ ਖੜਾ ਰਹਾਂਗਾ।
10 Og Josva gjorde, som Mose havde sagt ham om at stride imod Amalek; men Mose, Aron og Hur gik op øverst paa Højen.
੧੦ਸੋ ਯਹੋਸ਼ੁਆ ਨੇ ਤਿਵੇਂ ਹੀ ਕੀਤਾ ਜਿਵੇਂ ਉਸ ਨੂੰ ਮੂਸਾ ਨੇ ਆਖਿਆ ਸੀ। ਉਹ ਅਮਾਲੇਕ ਦੇ ਨਾਲ ਲੜਿਆ ਅਤੇ ਮੂਸਾ, ਹਾਰੂਨ ਅਤੇ ਹੂਰ ਟਿੱਲੇ ਦੀ ਟੀਸੀ ਉੱਤੇ ਚੜ੍ਹੇ।
11 Og det skete, naar Mose opløftede sin Haand, da fik Israel Overhaand; men naar han lod sin Haand synke, da fik Amalek Overhaand.
੧੧ਤਾਂ ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਆਪਣਾ ਹੱਥ ਚੁੱਕਦਾ ਸੀ ਤਾਂ ਇਸਰਾਏਲ ਜਿੱਤਦਾ ਸੀ ਅਤੇ ਜਦ ਆਪਣਾ ਹੱਥ ਨੀਵਾਂ ਕਰ ਲੈਂਦਾ ਸੀ ਤਾਂ ਅਮਾਲੇਕ ਜਿੱਤਦਾ ਸੀ।
12 Men Mose Hænder bleve trætte, derfor toge de en Sten og lagde under ham, og han satte sig derpaa; og Aron og Hur holdt hans Hænder oppe, een paa den ene Side og een paa den anden Side; og hans Hænder bleve stadigt holdt oppe, indtil Solen gik ned.
੧੨ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈ ਕੇ ਉਸ ਦੇ ਹੇਠ ਰੱਖ ਦਿੱਤਾ ਅਤੇ ਉਹ ਉਸ ਉੱਤੇ ਬੈਠ ਗਿਆ ਅਤੇ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੱਕ ਤਕੜੇ ਰਹੇ
13 Og Josva svækkede Amalek og hans Folk med skarpe Sværd.
੧੩ਅਤੇ ਯਹੋਸ਼ੁਆ ਨੇ ਅਮਾਲੇਕ ਅਤੇ ਉਸ ਦੇ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ।
14 Og Herren sagde til Mose: Skriv dette til en Ihukommelse i Bogen, og indprent det i Josvas Øren; thi jeg vil visselig udslette Amaleks Ihukommelse under Himmelen.
੧੪ਯਹੋਵਾਹ ਨੇ ਮੂਸਾ ਨੂੰ ਆਖਿਆ, ਇਸ ਨੂੰ ਚੇਤੇ ਰੱਖਣ ਲਈ ਪੁਸਤਕ ਵਿੱਚ ਲਿਖ ਲੈ ਅਤੇ ਯਹੋਸ਼ੁਆ ਦੇ ਕੰਨਾਂ ਵਿੱਚ ਸੁਣਾ ਕਿਉਂਕਿ ਮੈਂ ਅਮਾਲੇਕ ਦਾ ਚੇਤਾ ਅਕਾਸ਼ ਦੇ ਹੇਠੋਂ ਮਿਟਾ ਦੇਵਾਂਗਾ।
15 Og Mose byggede et Alter og kaldte dets Navn: Herren er mit Banner.
੧੫ਮੂਸਾ ਨੇ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਯਹੋਵਾਹ ਨਿੱਸੀ ਰੱਖਿਆ
16 Og han sagde: Der er en udrakt Haand paa Herrens Trone; Herrens Strid skal være imod Amalek fra Slægt til Slægt.
੧੬ਅਤੇ ਉਸ ਆਖਿਆ ਕਿ ਯਹੋਵਾਹ ਦੇ ਸਿੰਘਾਸਣ ਉੱਤੇ ਸਹੁੰ ਇਹ ਹੈ ਕਿ ਅਮਾਲੇਕ ਦੇ ਨਾਲ ਯਹੋਵਾਹ ਦਾ ਯੁੱਧ ਪੀੜ੍ਹੀਓਂ ਪੀੜ੍ਹੀ ਤੱਕ ਹੁੰਦਾ ਰਹੇਗਾ।

< 2 Mosebog 17 >