< Ezekiel 43 >
1 Og han førte mig til Porten, den Port, som vender imod Østen.
੧ਫੇਰ ਉਹ ਮਨੁੱਖ ਮੈਨੂੰ ਫਾਟਕ ਤੇ ਲੈ ਆਇਆ, ਅਰਥਾਤ ਉਸ ਫਾਟਕ ਤੇ ਜਿਸ ਦਾ ਮੂੰਹ ਪੂਰਬ ਵੱਲ ਸੀ।
2 Og se, Israels Guds Herlighed kom fra Østen af, og Lyden deraf var som vældige Vandes Lyd, og Jorden lyste af hans Herlighed.
੨ਵੇਖੋ, ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਦੇ ਰਾਹ ਵੱਲੋਂ ਆਇਆ ਅਤੇ ਉਹ ਦੀ ਅਵਾਜ਼ ਵੱਡੇ ਪਾਣੀਆਂ ਵਾਂਗੂੰ ਸੀ। ਧਰਤੀ ਉਹ ਦੇ ਪਰਤਾਪ ਨਾਲ ਚਮਕ ਉੱਠੀ।
3 Og Synet, som jeg saa, var at se til som det Syn, hvilket jeg havde set, da jeg kom til Stadens Ødelæggelse, og det var Syner som det Syn, hvilket jeg havde set ved Floden Kebar; og jeg faldt paa mit Ansigt.
੩ਇਹ ਉਸ ਦਰਸ਼ਣ ਦੇ ਅਨੁਸਾਰ ਸੀ ਜੋ ਮੈਂ ਵੇਖਿਆ ਸੀ, ਹਾਂ, ਉਸ ਦਰਸ਼ਣ ਦੇ ਅਨੁਸਾਰ ਜਿਹੜਾ ਮੈਂ ਉਸ ਵੇਲੇ ਵੇਖਿਆ ਸੀ, ਜਦੋਂ ਮੈਂ ਸ਼ਹਿਰ ਨੂੰ ਨਾਸ ਕਰਨ ਲਈ ਆਇਆ ਸੀ ਅਤੇ ਇਹ ਦਰਸ਼ਣ ਉਸ ਦਰਸ਼ਣ ਦੇ ਵਾਂਗੂੰ ਸਨ, ਜਿਹੜੇ ਮੈਂ ਕਬਾਰ ਨਹਿਰ ਦੇ ਕੋਲ ਵੇਖੇ ਸਨ, ਤਦ ਮੈਂ ਮੂਧੇ ਮੂੰਹ ਡਿੱਗ ਪਿਆ।
4 Og Herrens Herlighed drog ind i Huset igennem Porten, som vendte imod Østen.
੪ਯਹੋਵਾਹ ਦਾ ਪਰਤਾਪ ਉਸ ਫਾਟਕ ਦੇ ਰਾਹ ਜਿਸ ਦਾ ਮੂੰਹ ਪੂਰਬ ਦੇ ਰਾਹ ਵੱਲ ਹੈ ਭਵਨ ਵਿੱਚ ਆਇਆ।
5 Og en Aand opløftede mig og førte mig til den indre Forgaard; og se, Herrens Herlighed fyldte Huset.
੫ਯਹੋਵਾਹ ਦਾ ਆਤਮਾ ਨੇ ਮੈਨੂੰ ਚੁੱਕ ਕੇ ਅੰਦਰਲੇ ਵੇਹੜੇ ਵਿੱਚ ਪਹੁੰਚਾ ਦਿੱਤਾ ਅਤੇ ਵੇਖੋ, ਭਵਨ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ।
6 Og jeg hørte een tale til mig fra Huset af, og der var en Mand, som stod hos mig.
੬ਮੈਂ ਕਿਸੇ ਨੂੰ ਸੁਣਿਆ ਜਿਹੜਾ ਭਵਨ ਵਿੱਚੋਂ ਮੇਰੇ ਨਾਲ ਗੱਲਾਂ ਕਰਦਾ ਸੀ ਅਤੇ ਇੱਕ ਮਨੁੱਖ ਮੇਰੇ ਕੋਲ ਖੜਾ ਸੀ।
7 Og han sagde til mig: Du Menneskesøn! dette er min Trones Sted og mine Fodsaalers Sted, hvor jeg vil bo midt iblandt Israels Børn evindelig; og Israels Hus skal ikke ydermere vanhellige mit hellige Navn, de og deres Konger, med deres Bolen og med deres Kongers Lig, med deres Høje,
੭ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਮੇਰੇ ਸਿੰਘਾਸਣ ਦਾ ਥਾਂ ਹੈ ਅਤੇ ਮੇਰੇ ਪੈਰਾਂ ਦੀ ਕੁਰਸੀ ਹੈ, ਜਿੱਥੇ ਮੈਂ ਇਸਰਾਏਲੀਆਂ ਦੇ ਵਿਚਕਾਰ ਸਦਾ ਲਈ ਵੱਸਾਂਗਾ ਅਤੇ ਇਸਰਾਏਲ ਦਾ ਘਰਾਣਾ ਅਤੇ ਉਹਨਾਂ ਦੇ ਰਾਜਾ ਫੇਰ ਕਦੇ ਮੇਰੇ ਪਵਿੱਤਰ ਨਾਮ ਨੂੰ ਆਪਣੇ ਵਿਭਚਾਰ ਨਾਲ ਅਤੇ ਆਪਣੇ ਰਾਜਿਆਂ ਦੀਆਂ ਲਾਸ਼ਾਂ ਨਾਲ, ਉਹਨਾਂ ਦੀਆਂ ਉੱਚਿਆਈਆਂ ਵਿੱਚ ਭਰਿਸ਼ਟ ਨਾ ਕਰਨਗੇ।
8 idet de satte deres Dørtærskel ved min Dørtærskel og deres Dørstolper ved mine Dørstolper, og der kun var en Væg imellem mig og imellem dem; og de vanhelligede mit hellige Navn med deres Vederstyggeligheder, som de bedreve, saa at jeg lod dem fortæres i min Vrede.
੮ਕਿਉਂ ਜੋ ਉਹਨਾਂ ਦੀ ਸਰਦਲ ਮੇਰੀ ਸਰਦਲ ਦੇ ਕੋਲ ਅਤੇ ਉਹਨਾਂ ਦੀ ਚੁਗਾਠ ਮੇਰੀ ਚੁਗਾਠ ਦੇ ਨਾਲ ਲਗਵੀਂ ਸੀ ਅਤੇ ਮੇਰੇ ਅਤੇ ਉਹਨਾਂ ਦੇ ਵਿਚਾਲੇ ਇੱਕ ਕੰਧ ਸੀ। ਉਹਨਾਂ ਆਪਣੇ ਘਿਣਾਉਣੇ ਕੰਮਾਂ ਕਰਕੇ ਜਿਹੜੇ ਉਹਨਾਂ ਕੀਤੇ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਇਸ ਲਈ ਮੈਂ ਆਪਣੇ ਸ਼ਹਿਰ ਵਿੱਚ ਉਹਨਾਂ ਨੂੰ ਖਾ ਲਿਆ।
9 Nu skulle de fjerne deres Bolen og deres Kongers Lig langt bort fra mig; og jeg vil bo midt iblandt dem evindelig.
੯ਸੋ ਹੁਣ ਉਹ ਆਪਣੇ ਵਿਭਚਾਰਾਂ ਨੂੰ ਅਤੇ ਆਪਣੇ ਰਾਜਿਆਂ ਦੀਆਂ ਲਾਸ਼ਾਂ ਨੂੰ ਮੇਰੇ ਤੋਂ ਦੂਰ ਕਰ ਦੇਣ, ਤਾਂ ਮੈਂ ਸਦਾ ਤੱਕ ਉਹਨਾਂ ਦੇ ਵਿਚਕਾਰ ਵੱਸਾਂਗਾ।
10 Du Menneskesøn! forkynd Israels Hus om dette Hus, at de maa skamme sig for deres Misgerninger og maale den afmaalte Bygning.
੧੦ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਇਹ ਭਵਨ ਵਿਖਾ, ਤਾਂ ਜੋ ਉਹ ਆਪਣੇ ਪਾਪਾਂ ਤੋਂ ਸ਼ਰਮਿੰਦੇ ਹੋਣ ਅਤੇ ਇਸ ਨਮੂਨੇ ਨੂੰ ਮਿਣਨ।
11 Og dersom de skamme sig over alt det, som de have gjort, vis dem saa Husets Skikkelse og dets Indretning og dets Udgange og dets Indgange og Skikkelsen af alt det enkelte deri og alle dets Bestemmelser, ja, Skikkelsen af alt det enkelte der og alle dets Love, og skriv det for deres Øjne, at de maa bevare hele dets Skikkelse og alle dets Bestemmelser og gøre efter dem.
੧੧ਜੇ ਉਹ ਇਹਨਾਂ ਸਾਰਿਆਂ ਕੰਮਾਂ ਤੋਂ ਸ਼ਰਮਿੰਦੇ ਹੋਣ, ਜਿਹੜੇ ਉਹਨਾਂ ਨੇ ਕੀਤੇ ਅਤੇ ਇਸ ਭਵਨ ਦਾ ਨਕਸ਼ਾ, ਇਹ ਦੀ ਬਣਾਵਟ, ਉਹ ਦਾ ਅੰਦਰ-ਬਾਹਰ ਆਉਣ ਦਾ ਰਾਹ, ਸਾਰਾ ਨਕਸ਼ਾ, ਸਾਰੀਆਂ ਬਿਧੀਆਂ, ਸਾਰੇ ਕਨੂੰਨ ਅਤੇ ਸਾਰੀ ਬਿਵਸਥਾ ਉਹਨਾਂ ਨੂੰ ਜਤਾ ਤੇ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਲਿਖ, ਤਾਂ ਕਿ ਉਹ ਉਸ ਦੇ ਸਾਰੇ ਨਕਸ਼ੇ ਨੂੰ ਅਤੇ ਸਾਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਉੱਤੇ ਅਮਲ ਕਰਨ।
12 Dette er Loven om Huset: Paa Bjergets Top skal hele dets Grænse trindt omkring være højhellig; se, dette er Loven om Huset.
੧੨ਇਸ ਭਵਨ ਦੀ ਬਿਵਸਥਾ ਇਹ ਹੈ ਕਿ ਇਹ ਦੀਆਂ ਸਾਰੀਆਂ ਹੱਦਾਂ ਪਰਬਤ ਦੀ ਚੋਟੀ ਉੱਤੇ ਅਤੇ ਉਹ ਦੇ ਚੁਫ਼ੇਰੇ ਅੱਤ ਪਵਿੱਤਰ ਹੋਣਗੀਆਂ! ਵੇਖ! ਇਹੀ ਇਸ ਭਵਨ ਦੀ ਬਿਵਸਥਾ ਹੈ।
13 Og dette er Alterets Maal i Alen, hver Alen til en almindelig Alen og en Haandbred: Fodens Indfatning skal være een Alen høj og een Alen bred, og Listen derom paa Randen deraf trindt omkring skal være eet Spand; og dette er Alterets Grundvold.
੧੩ਹੱਥ ਦੇ ਮਾਪ ਅਨੁਸਾਰ ਜਗਵੇਦੀ ਦੀ ਇਹ ਮਿਣਤੀ ਹੈ ਅਤੇ ਇਸ ਹੱਥ ਦੀ ਲੰਬਾਈ ਇੱਕ ਹੱਥ ਚਾਰ ਉਂਗਲਾਂ ਹੈ। ਤਹਿ ਇੱਕ ਹੱਥ ਦੀ ਹੋਵੇਗੀ ਅਤੇ ਚੌੜਾਈ ਇੱਕ ਹੱਥ ਅਤੇ ਉਸ ਦੇ ਚੁਫ਼ੇਰੇ ਇੱਕ ਗਿੱਠ ਚੌੜਾ ਫੱਟਾ, ਅਤੇ ਜਗਵੇਦੀ ਦੀ ਨੀਂਹ ਇਹੀ ਹੈ।
14 Og fra Indfatningen af Foden paa Jorden indtil den nederste Afsætning skal der være to Alen og i Bredden een Alen; men fra den lille Afsætning indtil den store Afsætning skal der være fire Alen og i Bredden een Alen.
੧੪ਧਰਤੀ ਉੱਤੇ ਦੀ ਇਸ ਤਹਿ ਤੋਂ ਲੈ ਕੇ ਥੱਲੇ ਦੀ ਕੁਰਸੀ ਤੱਕ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਨਿੱਕੀ ਕੁਰਸੀ ਤੋਂ ਵੱਡੀ ਕੁਰਸੀ ਤੱਕ ਚਾਰ ਹੱਥ ਅਤੇ ਚੌੜਾਈ ਇੱਕ ਹੱਥ
15 Og Harel skal være fire Alen, og fra Ariel og opad skal der være de fire Horn.
੧੫ਅਤੇ ਉੱਪਰਲਾ ਹਿੱਸਾ ਜਗਵੇਦੀ ਦਾ ਚਾਰ ਹੱਥ ਹੋਵੇਗਾ ਅਤੇ ਜਗਵੇਦੀ ਦੇ ਚੁੱਲ੍ਹੇ ਦੇ ਉੱਪਰ ਚਾਰ ਸਿੰਗ ਹੋਣਗੇ।
16 Og Ariel skal være tolv Alen lang og tolv Alen bred, i Firkant, efter sine fire Sider.
੧੬ਜਗਵੇਦੀ ਬਾਰਾਂ ਹੱਥ ਲੰਮੀ ਹੋਵੇਗੀ ਅਤੇ ਬਾਰਾਂ ਹੱਥ ਚੌੜੀ, ਅਥਵਾ, ਵਰਗਾਕਾਰ ਹੋਵੇਗੀ।
17 Og Afsætningen skal være fjorten Alen i Længden, med, fjorten Alen i Bredden, efter sine fire Sider, og Listen trindt omkring den en halv Alen, og Indfatningen af Foden dertil en Alen trindt omkring, og Trappen derop vende imod Østen.
੧੭ਕੁਰਸੀ ਚੌਦਾਂ ਹੱਥ ਲੰਮੀ ਅਤੇ ਚੌਦਾਂ ਚੌੜੀ ਵਰਗਾਕਾਰ ਅਤੇ ਦੁਆਲੇ ਉਸ ਦਾ ਕੰਢਾ ਅੱਧਾ ਹੱਥ ਅਤੇ ਉਸ ਦੀ ਤਹਿ ਚੁਫ਼ੇਰੇ ਇੱਕ ਹੱਥ ਅਤੇ ਉਸ ਦੀ ਪੌੜੀ ਪੂਰਬ ਵੱਲ ਹੋਵੇਗੀ।
18 Og han sagde til mig: Du Menneskesøn! saa siger den Herre, Herre: Dette er Bestemmelserne om Alteret, paa den Dag det bliver gjort for at ofre Brændoffer derpaa og for at stænke Blod derpaa.
੧੮ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਗਵੇਦੀ ਦੀਆਂ ਇਹ ਬਿਧੀਆਂ ਉਸ ਦਿਨ ਚਾਲੂ ਹੋਣਗੀਆਂ ਜਦੋਂ ਉਹ ਉਸ ਨੂੰ ਬਣਾਉਣਗੇ, ਤਾਂ ਜੋ ਉਸ ਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਅਤੇ ਉਸ ਤੇ ਲਹੂ ਛਿੜਕਣ।
19 Og du skal give Præsterne af Levi Stamme, som ere af Zadoks Sæd, og som ere mig nær for at tjene mig, siger den Herre, Herre, en ung Okse til Syndoffer.
੧੯ਤੂੰ ਲੇਵੀ ਜਾਜਕਾਂ ਲਈ ਜਿਹੜੇ ਸਾਦੋਕ ਦੀ ਵੰਸ਼ ਵਿੱਚੋਂ ਹਨ ਅਤੇ ਜਿਹੜੇ ਮੇਰੀ ਸੇਵਾ ਲਈ ਮੇਰੇ ਨੇੜੇ ਆਉਂਦੇ ਹਨ, ਪਾਪ ਬਲੀ ਲਈ ਵੱਛਾ ਦੇ, ਪ੍ਰਭੂ ਯਹੋਵਾਹ ਦਾ ਵਾਕ ਹੈ।
20 Og du skal tage af dens Blod og stryge paa dets fire Horn og paa de fire Hjørner af Afsætningen og paa Listen trindt omkring; og du skal rense det for Synd og udsone det.
੨੦ਤੂੰ ਉਹ ਦੇ ਲਹੂ ਵਿੱਚੋਂ ਲੈਣਾ ਅਤੇ ਉਸ ਦੇ ਚਾਰੇ ਸਿੰਗਾਂ ਤੇ ਉਸ ਦੀ ਕੁਰਸੀ ਦੇ ਚਾਰੇ ਕੋਨਿਆਂ ਤੇ ਅਤੇ ਉਸ ਦੇ ਦੁਆਲੇ ਦੇ ਫੱਟੇ ਤੇ ਲਾਉਣਾ, ਇਸੇ ਤਰ੍ਹਾਂ ਤੂੰ ਉਸ ਦੇ ਲਈ ਪ੍ਰਾਸਚਿਤ ਕਰੇਂ ਅਤੇ ਉਸ ਨੂੰ ਸ਼ੁੱਧ ਕਰੇਂ।
21 Og du skal tage Syndofferets Okse, og man skal opbrænde den paa den bestemte Plads i Huset, liden for Helligdommen.
੨੧ਪਾਪ ਬਲੀ ਲਈ ਵੱਛਾ ਲੈਣਾ ਅਤੇ ਉਹ ਭਵਨ ਦੇ ਨਿਰਧਾਰਤ ਥਾਂ ਵਿੱਚ ਪਵਿੱਤਰ ਸਥਾਨ ਦੇ ਬਾਹਰ ਜਲਾਇਆ ਜਾਵੇਗਾ।
22 Men den anden Dag skal du ofre en Gedebuk, som er lydefri, til Syndoffer; og de skulle rense Alteret for Synd, ligesom de rensede det for Synd med Oksen.
੨੨ਤੂੰ ਦੂਜੇ ਦਿਨ ਇੱਕ ਦੋਸ਼ ਰਹਿਤ ਬੱਕਰਾ ਪਾਪ ਬਲੀ ਲਈ ਚੜ੍ਹਾਈਂ ਅਤੇ ਉਹ ਉਸ ਜਗਵੇਦੀ ਨੂੰ ਉਸੇ ਤਰ੍ਹਾਂ ਸ਼ੁੱਧ ਕਰਨਗੇ, ਜਿਵੇਂ ਵੱਛੇ ਨਾਲ ਸ਼ੁੱਧ ਕੀਤਾ ਸੀ।
23 Naar du er færdig med at rense det for Synd, skal du ofre en ung Okse, lydefri, og en lydefri Væder af Hjorden.
੨੩ਜਦੋਂ ਤੂੰ ਉਸ ਨੂੰ ਸ਼ੁੱਧ ਕਰ ਲਵੇਂ ਤਾਂ ਇੱਕ ਦੋਸ਼ ਰਹਿਤ ਵੱਛਾ ਅਤੇ ਇੱਜੜ ਵਿੱਚੋਂ ਇੱਕ ਦੋਸ਼ਰਹਿਤ ਮੇਂਢਾ ਚੜ੍ਹਾਵੀਂ।
24 Og du skal føre dem frem for Herrens Ansigt; og Præsterne skulle kaste Salt paa dem og ofre dem til et Brændoffer for Herren.
੨੪ਤੂੰ ਉਹਨਾਂ ਨੂੰ ਯਹੋਵਾਹ ਦੇ ਸਨਮੁਖ ਲਿਆਵੀਂ ਅਤੇ ਜਾਜਕ ਉਹਨਾਂ ਤੇ ਲੂਣ ਛਿੜਕਣ ਅਤੇ ਉਹਨਾਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਉਣ।
25 Syv Dage skal du tilberede en Buk til Syndoffer hver Dag; og en ung Okse og en Væder af Hjorden, som ere lydefri, skulle de tilberede.
੨੫ਤੂੰ ਸੱਤ ਦਿਨ ਤੱਕ ਹਰ ਦਿਨ ਇੱਕ ਬੱਕਰਾ ਪਾਪ ਬਲੀ ਲਈ ਤਿਆਰ ਕਰ ਰੱਖੀਂ ਅਤੇ ਇੱਕ ਦੋਸ਼ਰਹਿਤ ਵੱਛਾ ਅਤੇ ਇੱਕ ਇੱਜੜ ਦਾ ਦੋਸ਼ ਰਹਿਤ ਮੇਂਢਾ ਵੀ ਤਿਆਰ ਕਰ ਰੱਖੀਂ।
26 I syv Dage skulle de udsone Alteret og rense det og fylde dets Haand.
੨੬ਸੱਤ ਦਿਨਾਂ ਤੱਕ ਉਹ ਜਗਵੇਦੀ ਨੂੰ ਪ੍ਰਾਸਚਿਤ ਕਰਕੇ ਸਾਫ਼ ਕਰਨਗੇ ਅਤੇ ਉਸ ਦੀ ਚੱਠ ਕਰਨਗੇ।
27 Og naar de have fuldendt de Dage, da skal det ske paa den ottende Dag og fremdeles, at Præsterne skulle tilberede eders Brændofre og eders Takofre paa Alteret, og jeg vil have Behag i eder, siger den Herre, Herre.
੨੭ਜਦੋਂ ਇਹ ਦਿਨ ਪੂਰੇ ਹੋਣਗੇ, ਤਾਂ ਇਸ ਤਰ੍ਹਾਂ ਹੋਵੇਗਾ ਕਿ ਅੱਠਵੇਂ ਦਿਨ ਅਤੇ ਅੱਗੇ ਨੂੰ ਜਾਜਕ ਤੁਹਾਡੀਆਂ ਹੋਮ ਦੀਆਂ ਬਲੀਆਂ ਨੂੰ ਅਤੇ ਤੁਹਾਡੀਆਂ ਸੁੱਖ ਦੀਆਂ ਭੇਟਾਂ ਨੂੰ ਜਗਵੇਦੀ ਤੇ ਚੜ੍ਹਾਉਣਗੇ ਅਤੇ ਮੈਂ ਤੁਹਾਨੂੰ ਪਰਵਾਨ ਕਰਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।