< Galaterne 6 >

1 Brødre! om ogsaa et Menneske bliver overrasket af nogen Forsyndelse, da hjælper en saadan til Rette, I aandelige! med Sagtmodigheds Aand, og se til dig selv, at ikke ogsaa du bliver fristet!
ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ।
2 Bærer hverandres Byrder og opfylder saaledes Kristi Lov!
ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
3 Thi naar nogen mener, at han er noget, skønt han intet er, da bedrager han sig selv.
ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ।
4 Men hver prøve sin egen Gerning, og da skal han have sin Ros i Forhold til sig selv alene, og ikke til Næsten;
ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਕੇਵਲ ਆਪਣੀ ਹੀ ਵੱਲੋਂ, ਨਹੀਂ ਸਗੋਂ ਦੂਸਰੇ ਦੀ ਵੱਲੋਂ ਵੀ ਆਦਰ ਪ੍ਰਾਪਤ ਹੋਵੇਗਾ।
5 thi hver skal bære sin egen Byrde.
ਕਿਉਂ ਜੋ ਹਰੇਕ ਨੂੰ ਆਪਣਾ ਹੀ ਭਾਰ ਚੁੱਕਣਾ ਪਵੇਗਾ।
6 Men den, som undervises i Ordet, skal dele alt godt med den, som underviser ham.
ਪਰ ਜਿਹੜਾ ਬਚਨ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ।
7 Farer ikke vild; Gud lader sig ikke spotte; thi hvad et Menneske saar, det skal han ogsaa høste.
ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।
8 Thi den, som saar i sit Kød, skal høste Fordærvelse af Kødet; men den, som saar i Aanden, skal høste evigt Liv af Aanden. (aiōnios g166)
ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ। (aiōnios g166)
9 Men naar vi gøre det gode, da lader os ikke blive trætte; thi i sin Tid skulle vi høste, saafremt vi ikke give tabt.
ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ।
10 Saa lader os altsaa, efter som vi have Lejlighed, gøre det gode imod alle, men mest imod Troens egne!
੧੦ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।
11 Ser nu, med hvor store Bogstaver jeg skriver til eder med min egen Haand!
੧੧ਵੇਖੋ, ਮੈਂ ਆਪਣੇ ਹੱਥੀਂ ਕਿੱਡੇ ਮੋਟੇ ਅੱਖਰਾਂ ਨਾਲ ਤੁਹਾਨੂੰ ਲਿਖਿਆ ਹੈ।
12 Alle de, som ville tage sig godt ud i Kødet, de tvinge eder til at lade eder omskære, alene for at de ikke skulle forfølges for Kristi Kors's Skyld.
੧੨ਜਿੰਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਉਹ ਜ਼ਬਰਦਸਤੀ ਤੁਹਾਡੀ ਸੁੰਨਤ ਕਰਾਉਂਦੇ ਹਨ ਸਿਰਫ਼ ਇਸ ਕਰਕੇ ਜੋ ਉਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ।
13 Thi ikke engang de, som lade sig omskære, holde selv Loven; men de ville, at I skulle lade eder omskære, for at de kunne rose sig af eders Kød.
੧੩ਕਿਉਂਕਿ ਜਿਹੜੇ ਸੁੰਨਤੀ ਹਨ ਉਹ ਆਪ ਵੀ ਬਿਵਸਥਾ ਦੀ ਪਾਲਨਾ ਨਹੀਂ ਕਰਦੇ ਪਰ ਉਹ ਤੁਹਾਡੀ ਸੁੰਨਤ ਕਰਾਉਣਾ ਚਾਹੁੰਦੇ ਹਨ ਭਈ ਤੁਹਾਡੇ ਹੀ ਸਰੀਰ ਉੱਤੇ ਘਮੰਡ ਕਰਨ।
14 Men det være langt fra mig at rose mig uden af vor Herres Jesu Kristi Kors, ved hvem Verden er korsfæstet for mig, og jeg for Verden.
੧੪ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ।
15 Thi hverken Omskærelse eller Forhud er noget, men en ny Skabning.
੧੫ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਹੈ, ਸਗੋਂ ਨਵੀਂ ਸਰਿਸ਼ਟ।
16 Og saa mange, som vandre efter denne Rettesnor, over dem være Fred og Barmhjertighed, og over Guds Israel!
੧੬ਅਤੇ ਜਿੰਨੇ ਇਸ ਨਿਯਮ ਉੱਤੇ ਚੱਲਣਗੇ ਉਨ੍ਹਾਂ ਨੂੰ ਸ਼ਾਂਤੀ ਅਤੇ ਕਿਰਪਾ ਪ੍ਰਾਪਤ ਹੋਵੇ ਨਾਲੇ ਪਰਮੇਸ਼ੁਰ ਦੇ ਇਸਰਾਏਲ ਨੂੰ।
17 Herefter volde ingen mig Besvær; thi jeg bærer Jesu Mærketegn paa mit Legeme.
੧੭ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ।
18 Vor Herres Jesu Kristi Naade være med eders Aand, Brødre! Amen.
੧੮ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਰਹੇ। ਆਮੀਨ।

< Galaterne 6 >