< 1 Mosebog 10 >
1 Og disse ere Noas Sønners Slægter, Sems, Kams og Jafets; og dem fødtes Børn efter Floden.
੧ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ।
2 Jafets Sønner vare: Gomer og Magog og Madai og Javan og Thubal og Mesek og Thiras.
੨ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ ਸਨ।
3 Og Gomers Sønner: Askenas og Rifat og Thogarma.
੩ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਥ ਅਤੇ ਤੋਗਰਮਾਹ ਸਨ।
4 Og Javans Sønner: Elisa og Tharsis, Kithim og Dodanim.
੪ਯਾਵਾਨ ਦੇ ਪੁੱਤਰ ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ।
5 Af disse bleve Hedningernes Øer befolkede i deres Lande, hver efter sit Tungemaal, efter deres Slægter, i deres Folk.
੫ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
6 Og Kams Sønner vare: Kus og Mizraim og Put og Kanaan.
੬ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ ਸਨ।
7 Og Kus' Sønner: Seba og Havila og Sabtha og Raema og Sabtheka; og Raemas Sønner: Skeba og Dedan.
੭ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ ਸਨ ਅਤੇ ਰਾਮਾਹ ਦੇ ਪੁੱਤਰ ਸ਼ਬਾ ਅਤੇ ਦਦਾਨ ਸਨ।
8 Men Kus avlede Nimrod; han begyndte at blive en vældig paa Jorden.
੮ਕੂਸ਼ ਤੋਂ ਨਿਮਰੋਦ ਜੰਮਿਆ। ਧਰਤੀ ਉੱਤੇ ਸਭ ਤੋਂ ਪਹਿਲਾ ਸੂਰਬੀਰ ਉਹ ਹੀ ਸੀ।
9 Han var en vældig Jæger for Herrens Ansigt; derfor siges: Som Nimrod, en vældig Jæger for Herrens Ansigt.
੯ਉਹ ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ ਸੀ। ਇਸ ਲਈ ਕਿਹਾ ਜਾਂਦਾ ਹੈ, ਨਿਮਰੋਦ ਵਰਗਾ ਯਹੋਵਾਹ ਦੇ ਅੱਗੇ ਬਲਵੰਤ ਸ਼ਿਕਾਰੀ।
10 Og Babel var hans Riges Begyndelse, og Erek og Akad og Kalne i Landet Sinear.
੧੦ਉਸ ਦੇ ਰਾਜ ਦਾ ਅਰੰਭ ਸ਼ਿਨਾਰ ਦੇ ਦੇਸ਼ ਵਿੱਚ ਬਾਬਲ, ਅਰਕ, ਅਕੱਦ, ਕਲਨੇਹ ਤੋਂ ਹੋਇਆ ਸੀ।
11 Fra dette Land drog han ud til Assur, og han byggede Ninive og Rekoboth-Ir og Kala
੧੧ਉਸ ਦੇਸ਼ ਤੋਂ ਨਿੱਕਲ ਕੇ ਉਹ ਅੱਸ਼ੂਰ ਨੂੰ ਗਿਆ ਅਤੇ ਨੀਨਵਾਹ, ਰਹੋਬੋਥ-ਈਰ ਅਤੇ ਕਾਲਹ,
12 og Resen imellem Ninive og Kala; denne er den store Stad.
੧੨ਅਤੇ ਨੀਨਵਾਹ ਅਤੇ ਕਾਲਹ ਦੇ ਵਿਚਕਾਰ ਰਸਨ ਨੂੰ ਜਿਹੜਾ ਵੱਡਾ ਸ਼ਹਿਰ ਹੈ, ਬਣਾਇਆ।
13 Og Mizraim avlede Luder og Anamer og Lehaber og Naftuher
੧੩ਮਿਸਰਾਇਮ ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ
14 og Pathruser og Gasluher, fra hvilke Filisterne udgik, og Kaftorer.
੧੪ਅਤੇ ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਦਾ ਪਿਤਾ ਹੋਇਆ। (ਕੁਸਲੂਹੀ ਤੋਂ ਫ਼ਲਿਸਤੀ ਲੋਕ ਨਿੱਕਲੇ)
15 Og Kanaan avlede Zidon, sin førstefødte, og Heth
੧੫ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲੌਠਾ ਪੁੱਤਰ ਸੀ, ਤਦ ਹੇਤ,
16 og Jebusiter og Amoriter og Girgarsiter
੧੬ਯਬੂਸੀ, ਅਮੋਰੀ, ਗਿਰਗਾਸ਼ੀ,
17 og Heviter og Arkiter og Siniter
੧੭ਹਿੱਵੀ, ਅਰਕੀ, ਸੀਨੀ,
18 og Arvaditer og Zemariter og Hamathiter; og derefter udbredte sig Kananiternes Slægter.
੧੮ਅਰਵਾਦੀ, ਸਮਾਰੀ ਅਤੇ ਹਮਾਥੀ ਲੋਕ ਹੋਏ ਅਤੇ ਇਸ ਤੋਂ ਬਾਅਦ ਕਨਾਨੀਆਂ ਦੇ ਘਰਾਣੇ ਵੀ ਫੈਲ ਗਏ।
19 Og Kananiternes Grænse var fra Zidon henimod Gerar indtil Gaza, henimod Sodoma og Gomorra, Adma og Zeboim indtil Lasa.
੧੯ਕਨਾਨੀਆਂ ਦੀ ਹੱਦ ਸੀਦੋਨ ਤੋਂ ਗਰਾਰ ਨੂੰ ਜਾਂਦੇ ਹੋਏ ਅੱਜ਼ਾਹ ਤੱਕ ਸੀ ਅਤੇ ਸਦੂਮ, ਅਮੂਰਾਹ, ਅਦਮਾਹ, ਸਬੋਈਮ ਨੂੰ ਜਾਂਦੇ ਹੋਏ ਲਾਸ਼ਾ ਤੱਕ ਸੀ।
20 Disse ere Kams Børn efter deres Slægter, efter deres Tungemaal, i deres Lande, i deres Folk.
੨੦ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
21 Og Sem fødtes ogsaa Børn; han var alle Ebers Børns Fader, Jafets ældre Broder.
੨੧ਸ਼ੇਮ, ਜੋ ਸਾਰੇ ਏਬਰ ਦੇ ਵੰਸ਼ ਦਾ ਪੁਰਖਾ ਸੀ ਅਤੇ ਜੋ ਯਾਫ਼ਥ ਦਾ ਵੱਡਾ ਭਰਾ ਸੀ, ਉਸ ਦੇ ਵੀ ਪੁੱਤਰ ਜੰਮੇ।
22 Sems Sønner vare: Elam og Assur og Arfaksad og Lud og Aram.
੨੨ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਤੇ ਅਰਾਮ ਸਨ।
23 Og Arams Sønner vare: Uz og Hul og Gether og Mas.
੨੩ਅਰਾਮ ਦੇ ਪੁੱਤਰ: ਊਸ, ਹੂਲ, ਗਥਰ ਅਤੇ ਮੇਸ਼ੇਕ ਸਨ।
24 Og Arfaksad avlede Sala; og Sala avlede Eber.
੨੪ਅਰਪਕਸਦ ਤੋਂ ਸ਼ਾਲਹ, ਸ਼ਾਲਹ ਤੋਂ ਏਬਰ ਜੰਮੇ।
25 Og Eber fødtes to Sønner: den enes Navn var Peleg, fordi Jorden blev skiftet i hans Tid, og hans Broders Navn var Joktan.
੨੫ਏਬਰ ਦੇ ਦੋ ਪੁੱਤਰ ਜੰਮੇ, ਇੱਕ ਦਾ ਨਾਮ ਪੇਲੇਗ ਸੀ, ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ।
26 Og Joktan avlede Almodad og Salef og Hazarmaveth og Jara
੨੬ਯਾਕਤਾਨ ਤੋਂ ਅਲਮੋਦਾਦ, ਸ਼ਾਲਫ, ਹਸਰਮਾਵਥ, ਯਾਰਹ,
27 og Adoram og Usal og Dikla
੨੭ਹਦੋਰਾਮ, ਊਜ਼ਾਲ, ਦਿਕਲਾਹ,
28 og Obal og Abimael og Skeba
੨੮ਓਬਾਲ, ਅਬੀਮਾਏਲ, ਸ਼ਬਾ,
29 og Ofir og Havila og Jobab; alle disse ere Joktans Sønner.
੨੯ਓਫੀਰ, ਹਵੀਲਾਹ ਅਤੇ ਯੋਬਾਬ ਜੰਮੇ। ਇਹ ਸਾਰੇ ਯਾਕਤਾਨ ਦੇ ਪੁੱਤਰ ਸਨ।
30 Og deres Bolig var fra Mesa henimod Sefar, det Bjerg mod Østen.
੩੦ਉਨ੍ਹਾਂ ਦਾ ਵਾਸ ਮੇਸ਼ਾ ਤੋਂ ਜਾਂਦੇ ਹੋਏ ਸਫ਼ਾਰ ਤੱਕ ਹੈ, ਜੋ ਪੂਰਬ ਦਾ ਇੱਕ ਪਰਬਤ ਹੈ।
31 Disse ere Sems Børn efter deres Slægter, efter deres Tungemaal, i deres Lande, efter deres Folk.
੩੧ਇਹ ਸ਼ੇਮ ਦੇ ਪੁੱਤਰ ਹਨ, ਅਤੇ ਉਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
32 Disse ere Noas Børns Slægter i deres Afkom, i deres Folk; og af dem have Folkene adskilt sig paa Jorden efter Floden.
੩੨ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ। ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ।