< 1 Mosebog 50 >
1 Da faldt Josef over sin Faders Ansigt og græd over ham og kyssede ham.
੧ਯੂਸੁਫ਼ ਆਪਣੇ ਪਿਤਾ ਦੇ ਮੂੰਹ ਉੱਤੇ ਡਿੱਗ ਕੇ ਰੋਇਆ ਅਤੇ ਉਸ ਨੂੰ ਚੁੰਮਿਆ।
2 Og Josef befalede sine Tjenere, Lægerne, at balsamere hans Fader; saa balsamerede Lægerne Israel.
੨ਫੇਰ ਯੂਸੁਫ਼ ਨੇ ਆਪਣੇ ਸੇਵਕਾਂ ਨੂੰ ਅਰਥਾਤ ਵੈਦਾਂ ਨੂੰ ਆਗਿਆ ਦਿੱਤੀ, ਕਿ ਉਹ ਉਸ ਦੇ ਪਿਤਾ ਵਿੱਚ ਸੁਗੰਧੀਆਂ ਭਰਨ ਇਸ ਲਈ ਉਨ੍ਹਾਂ ਵੈਦਾਂ ਨੇ ਇਸਰਾਏਲ ਵਿੱਚ ਸੁਗੰਧੀਆਂ ਭਰੀਆਂ।
3 Og fyrretyve Dage medgik hertil; thi saa mange Dage medgaa til Balsameringen; og Ægypterne begræd ham halvfjerdsindstyve Dage.
੩ਅਤੇ ਜਦ ਉਸ ਦੇ ਚਾਲ੍ਹੀ ਦਿਨ ਪੂਰੇ ਹੋ ਗਏ, ਕਿਉਂ ਜੋ ਇਸੇ ਤਰ੍ਹਾਂ ਹੀ ਉਹ ਸੁਗੰਧੀਆਂ ਭਰਨ ਦੇ ਦਿਨ ਪੂਰੇ ਕਰਦੇ ਹੁੰਦੇ ਸਨ ਅਤੇ ਮਿਸਰੀ ਉਸ ਦੇ ਲਈ ਸੱਤਰ ਦਿਨ ਵਿਰਲਾਪ ਕਰਦੇ ਰਹੇ।
4 Og der Grædedagene over ham vare forbi, da talede Josef til Faraos Hus og sagde: Kære, dersom jeg har fundet Naade for eders Øjne, da taler, kære, for Faraos Øren og siger:
੪ਅਤੇ ਜਦ ਵਿਰਲਾਪ ਦੇ ਦਿਨ ਬੀਤ ਗਏ, ਤਦ ਯੂਸੁਫ਼ ਨੇ ਫ਼ਿਰਊਨ ਦੇ ਘਰਾਣੇ ਨੂੰ ਇਹ ਗੱਲ ਆਖੀ, ਕਿ ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਿਗਾਹ ਹੈ ਤਾਂ ਮੇਰੀ ਇਹ ਗੱਲ ਫ਼ਿਰਊਨ ਨੂੰ ਬੋਲੋ,
5 Min Fader tog en Ed af mig og sagde: Se, jeg dør; i min Grav, som jeg lod mig grave i Kanaans Land, der skal du begrave mig; og nu, kære, vil jeg drage op og begrave min Fader, og jeg vil komme igen.
੫ਮੇਰੇ ਪਿਤਾ ਨੇ ਮੈਥੋਂ ਇਹ ਸਹੁੰ ਲਈ ਸੀ ਕਿ ਵੇਖ ਮੈਂ ਮਰਨ ਵਾਲਾ ਹਾਂ, ਮੈਨੂੰ ਉਸ ਕਬਰ ਵਿੱਚ ਜਿਸ ਨੂੰ ਮੈਂ ਆਪਣੇ ਲਈ ਕਨਾਨ ਦੇਸ਼ ਵਿੱਚ ਪੁੱਟਿਆ ਸੀ ਦੱਬੀਂ, ਇਸ ਲਈ ਹੁਣ ਮੈਨੂੰ ਉੱਥੇ ਜਾ ਕੇ ਆਪਣੇ ਪਿਤਾ ਨੂੰ ਦਫ਼ਨਾਉਣ ਦੀ ਇਜਾਜ਼ਤ ਦੇਵੇ ਅਤੇ ਇਸ ਤੋਂ ਬਾਅਦ ਮੈਂ ਮੁੜ ਆਵਾਂਗਾ।
6 Og Farao sagde: Drag op og begrav din Fader, saaledes som han tog Ed af dig.
੬ਤਦ ਫ਼ਿਰਊਨ ਨੇ ਆਖਿਆ, ਜਾ ਅਤੇ ਆਪਣੇ ਪਿਤਾ ਦੀ ਸਹੁੰ ਦੇ ਅਨੁਸਾਰ ਉਸ ਨੂੰ ਦਫ਼ਨਾ ਦੇ।
7 Og Josef drog op for at begrave sin Fader, og alle Faraos Tjenere fore op med ham, de ældste af hans Hus, og alle de ældste af Ægyptens Land,
੭ਇਸ ਲਈ ਯੂਸੁਫ਼ ਆਪਣੇ ਪਿਤਾ ਨੂੰ ਦਫ਼ਨਾਉਣ ਲਈ ਗਿਆ, ਅਤੇ ਉਸ ਦੇ ਨਾਲ ਫ਼ਿਰਊਨ ਦੇ ਸਾਰੇ ਸੇਵਕ, ਉਸ ਦੇ ਘਰਾਣੇ ਦੇ ਸਾਰੇ ਬਜ਼ੁਰਗ ਅਤੇ ਮਿਸਰ ਦੇਸ਼ ਦੇ ਸਾਰੇ ਬਜ਼ੁਰਗ ਗਏ।
8 og Josefs ganske Hus og hans Brødre og hans Faders Hus, kun deres smaa Børn og deres Faar og deres Øksne lode de blive i Gosen Land.
੮ਅਤੇ ਯੂਸੁਫ਼ ਦਾ ਸਾਰਾ ਘਰਾਣਾ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦਾ ਘਰਾਣਾ ਵੀ ਗਏ, ਸਿਰਫ਼ ਉਨ੍ਹਾਂ ਦੇ ਬੱਚੇ, ਇੱਜੜ ਅਤੇ ਚੌਣੇ ਗੋਸ਼ਨ ਦੇਸ਼ ਵਿੱਚ ਰਹਿ ਗਏ।
9 Og baade Vogne og Ryttere droge op med ham, og det var en meget stor Hær.
੯ਉਸ ਦੇ ਨਾਲ ਰਥ ਵੀ ਅਤੇ ਸਵਾਰ ਵੀ ਗਏ ਇਸ ਤਰ੍ਹਾਂ ਵੱਡੀ ਭੀੜ ਹੋ ਗਈ।
10 Der de kom til den Lade Atad, som ligger paa hin Side Jordan, da holdt de der en stor og saare svar Klage, og han lod holde Sorrig for sin Fader syv Dage.
੧੦ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ।
11 Og Kananiten, som boede i Landet, saa den Sorrig ved den Lade Atad, og de sagde: Denne er en svar Sorrig for Ægypterne; derfor kaldte man det Steds Navn: Ægypternes Sorrig, som er paa hin Side Jordan.
੧੧ਉਸ ਦੇਸ਼ ਦੇ ਰਹਿਣ ਵਾਲੇ ਕਨਾਨੀਆਂ ਨੇ ਉਸ ਸੋਗ ਨੂੰ ਆਤਾਦ ਦੇ ਪਿੜ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਮਿਸਰੀਆਂ ਦਾ ਇਹ ਭਾਰੀ ਸੋਗ ਹੈ ਇਸ ਕਾਰਨ ਉਸ ਦਾ ਨਾਮ ਆਬੇਲ ਮਿਸਰਾਈਮ ਰੱਖਿਆ ਗਿਆ, ਜਿਹੜਾ ਯਰਦਨ ਪਾਰ ਹੈ।
12 Og hans Sønner gjorde saaledes med ham, som han havde befalet dem.
੧੨ਉਸ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਸੀ।
13 Og hans Sønner førte ham til Kanaans Land og begrove ham i Hulen paa den Ager Makpela, den Ager, som Abraham havde købt til Begravelses Ejendom af Efron den Hethiter, tvært over for Mamre.
੧੩ਉਸ ਦੇ ਪੁੱਤਰ ਉਹ ਨੂੰ ਕਨਾਨ ਦੇਸ਼ ਵਿੱਚ ਲੈ ਗਏ ਅਤੇ ਉਹ ਨੂੰ ਮਕਫ਼ੇਲਾਹ ਦੀ ਪੈਲੀ ਦੀ ਗੁਫ਼ਾ ਵਿੱਚ ਦਫ਼ਨਾਇਆ, ਜਿਸ ਪੈਲੀ ਨੂੰ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰ ਦੀ ਵਿਰਾਸਤ ਲਈ ਮਮਰੇ ਦੇ ਅੱਗੇ ਮੁੱਲ ਲਿਆ ਸੀ।
14 Og Josef kom igen til Ægypten, han og hans Brødre og alle de, som vare dragne op med ham til at begrave hans Fader, efter at han havde begravet sin Fader.
੧੪ਉਪਰੰਤ ਯੂਸੁਫ਼ ਆਪ ਅਤੇ ਉਸ ਦੇ ਭਰਾ ਅਤੇ ਸਭ ਜਿਹੜੇ ਉਸ ਦੇ ਨਾਲ ਉਸ ਦੇ ਪਿਤਾ ਨੂੰ ਦੱਬਣ ਲਈ ਗਏ ਸਨ ਉਸ ਦੇ ਪਿਤਾ ਨੂੰ ਦੱਬਣ ਦੇ ਮਗਰੋਂ ਮਿਸਰ ਨੂੰ ਮੁੜ ਆਏ।
15 Der Josefs Brødre saa, at deres Fader var død, da sagde de: Maaske Josef hader os, saa han visselig vil betale os igen alt det onde, som vi have gjort imod ham.
੧੫ਜਦ ਯੂਸੁਫ਼ ਦੇ ਭਰਾਵਾਂ ਨੇ ਵੇਖਿਆ ਕਿ ਸਾਡਾ ਪਿਤਾ ਮਰ ਗਿਆ ਹੈ ਤਾਂ ਉਨ੍ਹਾਂ ਨੇ ਆਖਿਆ ਕਿ ਸ਼ਾਇਦ ਯੂਸੁਫ਼ ਸਾਡੇ ਨਾਲ ਵੈਰ ਕਰੇਗਾ ਅਤੇ ਉਹ ਸਾਥੋਂ ਸਾਡੀ ਬੁਰਿਆਈ ਦਾ ਬਦਲਾ ਜ਼ਰੂਰ ਲਵੇਗਾ, ਜਿਹੜੀ ਅਸੀਂ ਉਹ ਦੇ ਨਾਲ ਕੀਤੀ ਸੀ।
16 Og de beskikkede nogen at tale til Josef, sigende: Din Fader befalede, før han døde og sagde:
੧੬ਉਨ੍ਹਾਂ ਨੇ ਯੂਸੁਫ਼ ਨੂੰ ਇਹ ਸੁਨੇਹਾ ਭੇਜਿਆ, ਕਿ ਤੁਹਾਡੇ ਪਿਤਾ ਨੇ ਆਪਣੀ ਮੌਤ ਤੋਂ ਪਹਿਲਾਂ ਇਹ ਆਗਿਆ ਦਿੱਤੀ ਸੀ,
17 Saa skulle I sige til Josef: Kære, forlad dog dine Brødre deres Overtrædelse og deres Synd, at de gjorde ilde imod dig; kære, saa forlad nu din Faders Guds Tjenere deres Overtrædelse; da græd Josef, der de talede til ham.
੧੭ਯੂਸੁਫ਼ ਨੂੰ ਇਹ ਆਖਣਾ ਕਿ ਕਿਰਪਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ਼ ਕਰ ਦੇ ਕਿਉਂ ਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ, ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ।
18 Og hans Brødre gik ogsaa selv hen og faldt ned for hans Ansigt og sagde: Se, vi ere dine Tjenere!
੧੮ਤਦ ਉਸ ਦੇ ਭਰਾ ਵੀ ਉਸ ਦੇ ਅੱਗੇ ਜਾ ਕੇ ਡਿੱਗ ਪਏ ਅਤੇ ਉਨ੍ਹਾਂ ਆਖਿਆ, ਵੇਖੋ ਅਸੀਂ ਤੁਹਾਡੇ ਦਾਸ ਹਾਂ।
19 Og Josef sagde til dem: Frygter ikke; thi monne jeg være i Guds Sted?
੧੯ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ?
20 Og I tænkte ondt imod mig; Gud tænkte at vende det til det gode, for at gøre, hvad der sker paa denne Dag, at holde meget Folk ved Live.
੨੦ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਮਨ ਬਣਾਇਆ; ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਵਿਚਾਰ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ, ਜਿਵੇਂ ਇਸ ਵੇਲੇ ਹੋਇਆ ਹੈ।
21 Saa frygter nu ikke, jeg vil opholde eder og eders smaa Børn; saa trøstede han dem og talede kærlig med dem.
੨੧ਹੁਣ ਤੁਸੀਂ ਨਾ ਡਰੋ। ਮੈਂ ਤੁਹਾਡੀ ਅਤੇ ਤੁਹਾਡੇ ਬਾਲ ਬੱਚਿਆਂ ਦੀ ਪਾਲਣਾ ਕਰਾਂਗਾ। ਸੋ ਉਸ ਨੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਉਨ੍ਹਾਂ ਨੇ ਦਿਲਾਸਾ ਪਾਇਆ।
22 Saa boede Josef i Ægypten, han og hans Faders Hus, og Josef levede hundrede og ti Aar.
੨੨ਯੂਸੁਫ਼ ਆਪ ਅਤੇ ਉਸ ਦੇ ਪਿਤਾ ਦਾ ਘਰਾਣਾ ਮਿਸਰ ਦੇਸ਼ ਵਿੱਚ ਵੱਸਿਆ ਅਤੇ ਯੂਸੁਫ਼ ਇੱਕ ਸੌ ਦਸ ਸਾਲਾਂ ਤੱਕ ਜੀਉਂਦਾ ਰਿਹਾ।
23 Og Josef saa Efraims Sønner i tredje Led; desligeste Makirs, Manasse Søns, Sønner bleve fødte paa Josefs Knæ.
੨੩ਯੂਸੁਫ਼ ਨੇ ਇਫ਼ਰਾਈਮ ਦੇ ਪੁੱਤਰਾਂ ਨੂੰ ਤੀਜੀ ਪੀੜ੍ਹੀ ਤੱਕ ਵੇਖਿਆ ਅਤੇ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਬੱਚਿਆਂ ਨੂੰ ਵੀ, ਯੂਸੁਫ਼ ਨੇ ਉਹਨਾਂ ਨੂੰ ਗੋਦ ਵਿੱਚ ਲਿਆ।
24 Og Josef sagde til sine Brødre: Jeg dør, og Gud skal visselig besøge eder og føre eder op af dette Land, til det Land, som han har tilsvoret Abraham, Isak og Jakob.
੨੪ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ।
25 Og Josef tog en Ed af Israels Børn og sagde: Gud skal visselig besøge eder, og I skulle føre mine Ben op herfra.
੨੫ਤਦ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਤੋਂ ਇਹ ਸਹੁੰ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਉਸ ਦੇਸ਼ ਵਿੱਚ ਲੈ ਜਾਣਾ।
26 Saa døde Josef hundrede og ti Aar gammel; og de balsamerede ham, og man lagde ham i Kiste i Ægypten.
੨੬ਯੂਸੁਫ਼ ਇੱਕ ਸੌ ਦਸ ਸਾਲਾਂ ਦਾ ਹੋ ਕੇ ਮਰ ਗਿਆ ਅਤੇ ਉਨ੍ਹਾਂ ਨੇ ਉਸ ਵਿੱਚ ਸੁਗੰਧੀਆਂ ਭਰੀਆਂ ਅਤੇ ਉਹ ਮਿਸਰ ਵਿੱਚ ਇੱਕ ਤਾਬੂਤ ਵਿੱਚ ਰੱਖਿਆ ਗਿਆ।