< Hebræerne 8 >

1 Men Hovedpunktet ved det, hvorom her tales, er dette: Vi have en saadan Ypperstepræst, der har taget Sæde paa højre Side af Majestætens Trone i Himlene
ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ।
2 som Tjener ved Helligdommen og det sande Tabernakel, hvilket Herren har oprejst, og ikke et Menneske.
ਉਹ ਪਵਿੱਤਰ ਸਥਾਨ ਦਾ ਅਤੇ ਉਸ ਡੇਰੇ ਦਾ ਸੇਵਕ ਹੈ ਜਿਸ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੂ ਨੇ ਖੜ੍ਹਾ ਕੀਤਾ।
3 Thi hver Ypperstepræst indsættes til at frembære Gaver og Slagtofre; derfor er det nødvendigt, at ogsaa denne maa have noget at frembære.
ਹਰੇਕ ਪ੍ਰਧਾਨ ਜਾਜਕ ਭੇਟਾਂ ਅਤੇ ਬਲੀਦਾਨ ਚੜ੍ਹਾਉਣ ਲਈ ਠਹਿਰਾਇਆ ਜਾਂਦਾ ਹੈ, ਇਸ ਕਾਰਨ ਜ਼ਰੂਰੀ ਸੀ ਕਿ ਇਹ ਦੇ ਕੋਲ ਵੀ ਚੜ੍ਹਾਉਣ ਨੂੰ ਕੁਝ ਹੋਵੇ।
4 Dersom han nu var paa Jorden, da var han ikke engang Præst, efterdi der her er dem, som frembære Gaverne efter Loven;
ਜੇ ਉਹ ਧਰਤੀ ਉੱਤੇ ਹੁੰਦਾ ਤਾਂ ਉਹ ਕਦੇ ਵੀ ਜਾਜਕ ਨਾ ਹੁੰਦਾ, ਕਿਉਂਕਿ ਬਿਵਸਥਾ ਦੇ ਅਨੁਸਾਰ ਭੇਟਾਂ ਚੜ੍ਹਾਉਣ ਵਾਲੇ ਇੱਥੇ ਹਨ।
5 hvilke jo tjene ved en Afbildning og Skygge af det himmelske, saaledes som det blev Moses betydet af Gud, da han skulde indrette Tabernakelet: „Se til, sagde han, at du gør alting efter det Forbillede, der blev vist dig paa Bjerget.‟
ਜਿਹੜੇ ਸਵਰਗੀ ਵਸਤਾਂ ਦੇ ਨਮੂਨੇ ਅਤੇ ਪਰਛਾਵੇਂ ਦੀ ਸੇਵਾ ਉਸੇ ਤਰ੍ਹਾਂ ਕਰਦੇ ਹਨ ਜਿਵੇਂ ਮੂਸਾ ਨੂੰ ਜਦੋਂ ਉਹ ਡੇਰਾ ਬਣਾਉਣ ਲੱਗਾ ਤਾਂ ਪਰਮੇਸ਼ੁਰ ਵੱਲੋਂ ਹੁਕਮ ਮਿਲਿਆ ਕਿ ਵੇਖ, ਸਭ ਕੁਝ ਉਸੇ ਨਮੂਨੇ ਦੇ ਅਨੁਸਾਰ ਬਣਾਈਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਗਿਆ ਸੀ।
6 Men nu har han faaet en saa meget ypperligere Tjeneste, som han ogsaa er Mellemmand for en bedre Pagt, der jo er grundet paa bedre Forjættelser.
ਪਰ ਹੁਣ ਮਸੀਹ ਨੂੰ ਹੋਰ ਵੀ ਚੰਗੀ ਸੇਵਕਾਈ ਮਿਲੀ ਕਿਉਂਕਿ ਉਹ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ।
7 Thi dersom hin første var udadlelig, da vilde der ikke blive søgt Sted for en anden.
ਪਰ ਜੇ ਉਹ ਪਹਿਲਾ ਨੇਮ ਬੇਦੋਸ਼ ਹੁੰਦਾ ਤਾਂ ਦੂਜੇ ਲਈ ਥਾਂ ਨਾ ਲੱਭੀ ਜਾਂਦੀ।
8 Thi dadlende siger han til dem: „Se, der kommer Dage, siger Herren, da jeg vil slutte en ny Pagt med Israels Hus og med Judas Hus;
ਕਿਉਂ ਜੋ ਉਹ ਉਨ੍ਹਾਂ ਉੱਤੇ ਦੋਸ਼ ਲਾ ਕੇ ਕਹਿੰਦਾ ਹੈ ਕਿ ਵੇਖੋ, ਉਹ ਦਿਨ ਆ ਰਹੇ ਹਨ, ਪ੍ਰਭੂ ਆਖਦਾ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ,
9 ikke som den Pagt, jeg gjorde med deres Fædre paa den Dag, da jeg tog dem ved Haanden for at føre dem ud af Ægyptens Land; thi de bleve ikke i min Pagt, og jeg brød ‟mig ikke om dem, siger Herren.
ਉਸ ਨੇਮ ਵਾਂਗੂੰ ਨਹੀਂ, ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਉਸ ਦਿਨ ਬੰਨ੍ਹਿਆ ਸੀ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਉਹ ਤਾਂ ਮੇਰੇ ਨਾਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਉਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੂ ਆਖਦਾ ਹੈ।
10 Thi dette er den Pagt, som jeg vil oprette med Israels Hus efter de Dage, siger Herren: Jeg vil give mine Love i deres Sind, og jeg vil indskrive dem i deres Hjerte, og jeg vil være deres Gud, og de skulle være mit Folk.
੧੦ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੀ ਬਿਵਸਥਾ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।
11 Og de skulle ikke lære hver sin Medborger og hver sin Broder og sige: Kend Herren; thi de skulle alle kende mig, fra den mindste indtil den største iblandt dem.
੧੧ਹਰ ਕੋਈ ਆਪਣੇ ਦੇਸ ਵਾਲਿਆਂ ਨੂੰ ਅਤੇ ਆਪਣੇ ਭਾਈ ਨੂੰ ਨਹੀਂ ਸਿਖਾਵੇਗਾ, ਕਿ ਤੁਸੀਂ ਪ੍ਰਭੂ ਨੂੰ ਜਾਣੋ, ਕਿਉਂ ਜੋ ਸਾਰੇ ਮੈਨੂੰ ਜਾਨਣਗੇ, ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ।
12 Thi jeg vil være naadig imod deres Uretfærdigheder og ikke mere ihukomme deres Synder.‟
੧੨ਮੈਂ ਤਾਂ ਉਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
13 Naar han siger: „En ny‟, har han erklæret den første for gammel; men det, som bliver gammelt og ældes, er nær ved at forsvinde.
੧੩ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ। ਪਰ ਜੋ ਕੁਝ ਪੁਰਾਣਾ ਹੋਇਆ ਅਤੇ ਬਹੁਤ ਸਮੇਂ ਤੋਂ ਹੈ ਉਹ ਅਲੋਪ ਹੋਣ ਦੇ ਨੇੜੇ ਹੈ।

< Hebræerne 8 >