< Johannes 5 >
1 Derefter var det Jødernes Højtid, og Jesus gik op til Jerusalem.
੧ਇਸ ਤੋਂ ਬਾਅਦ ਯਿਸੂ ਇੱਕ ਖ਼ਾਸ ਯਹੂਦੀਆਂ ਤਿਉਹਾਰ ਲਈ ਯਰੂਸ਼ਲਮ ਗਿਆ।
2 Men der er i Jerusalem ved Faareporten en Dam, som paa Hebraisk kaldes Bethesda, og den har fem Søjlegange.
੨ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ।
3 I dem laa der en Mængde syge, blinde, lamme, visne, [som ventede paa, at Vandet skulde røres.
੩ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ।
4 Thi paa visse Tider for en Engel ned i Dammen og oprørte Vandet. Den, som da, efter at Vandet var blevet oprørt, steg først ned, blev rask, hvilken Sygdom han end led af.]
੪ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ ।
5 Men der var en Mand, som havde været syg i otte og tredive Aar.
੫ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ, ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ।
6 Da Jesus saa ham ligge der og vidste, at han allerede havde ligget i lang Tid, sagde han til ham: „Vil du blive rask?”
੬ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
7 Den syge svarede ham: „Herre! jeg har ingen, som kan bringe mig ned i Dammen, naar Vandet bliver oprørt; men naar jeg kommer, stiger en anden ned før mig.”
੭ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
8 Jesus siger til ham: „Staa op, tag din Seng og gaa!”
੮ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
9 Og straks blev Manden rask, og han tog sin Seng og gik. Men det var Sabbat paa den Dag;
੯ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
10 derfor sagde Jøderne til ham, som var bleven helbredet: „Det er Sabbat; og det er dig ikke tilladt at bære Sengen.”
੧੦ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”
11 Han svarede dem: „Den, som gjorde mig rask, han sagde til mig: Tag din Seng og gaa!”
੧੧ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ,” ਉਸ ਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਚਲ ਫਿਰ।”
12 Da spurgte de ham: „Hvem er det Menneske, som sagde til dig: Tag din Seng og gaa?”
੧੨ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ?”
13 Men han, som var bleven helbredet, vidste ikke, hvem det var; thi Jesus havde unddraget sig, da der var mange Mennesker paa Stedet.
੧੩ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ।
14 Derefter finder Jesus ham i Helligdommen, og han sagde til ham: „Se, du er bleven rask; synd ikke mere, for at ikke noget værre skal times dig!”
੧੪ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।”
15 Manden gik bort og sagde til Jøderne, at det var Jesus, som havde gjort ham rask.
੧੫ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ।
16 Og derfor forfulgte Jøderne Jesus, fordi han havde gjort dette paa en Sabbat.
੧੬ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।
17 Men Jesus svarede dem: „Min Fader arbejder indtil nu; ogsaa jeg arbejder.”
੧੭ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
18 Derfor tragtede da Jøderne end mere efter at slaa ham ihjel, fordi han ikke alene brød Sabbaten, men ogsaa kaldte Gud sin egen Fader og gjorde sig selv Gud lig.
੧੮ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।”
19 Saa svarede Jesus og sagde til dem: „Sandelig, sandelig, siger jeg eder, Sønnen kan slet intet gøre af sig selv, uden hvad han ser Faderen gøre; thi hvad han gør, det gør ogsaa Sønnen ligesaa.
੧੯ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
20 Thi Faderen elsker Sønnen og viser ham alt det, han selv gør, og han skal vise ham større Gerninger end disse, for at I skulle undre eder.
੨੦ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।
21 Thi ligesom Faderen oprejser de døde og gør levende, saaledes gør ogsaa Sønnen levende, hvem han vil.
੨੧ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।
22 Thi heller ikke dømmer Faderen nogen, men har givet Sønnen hele Dommen,
੨੨ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
23 for at alle skulle ære Sønnen, ligesom de ære Faderen. Den, som ikke ærer Sønnen, ærer ikke Faderen, som udsendte ham.
੨੩ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ।
24 Sandelig, sandelig, siger jeg eder, den, som hører mit Ord og tror den, som sendte mig, har et evigt Liv og kommer ikke til Dom, men er gaaet over fra Døden til Livet. (aiōnios )
੨੪ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। (aiōnios )
25 Sandelig, sandelig, siger jeg eder, den Time kommer, ja den er nu, da de døde skulle høre Guds Søns Røst, og de, som høre den, skulle leve.
੨੫ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
26 Thi ligesom Faderen har Liv i sig selv, saaledes har han ogsaa givet Sønnen at have Liv i sig selv.
੨੬ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ।
27 Og han har givet ham Magt til at holde Dom, efterdi han er Menneskesøn.
੨੭ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।
28 Undrer eder ikke herover; thi den Time kommer, paa hvilken alle de, som ere i Gravene, skulle høre hans Røst,
੨੮ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ।
29 og de skulle gaa frem, de, som have gjort det gode, til Livets Opstandelse, men de, som have gjort det onde, til Dommens Opstandelse.
੨੯ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”
30 Jeg kan slet intet gøre af mig selv; saaledes som jeg hører, dømmer jeg, og min Dom er retfærdig; thi jeg søger ikke min Villie, men hans Villie, som sendte mig.
੩੦“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।
31 Dersom jeg vidner om mig selv, er mit Vidnesbyrd ikke sandt.
੩੧ਜੇਕਰ ਮੈਂ ਆਪਣੇ ਬਾਰੇ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ।
32 Det er en anden, som vidner om mig, og jeg ved, at det Vidnesbyrd er sandt, som han vidner om mig.
੩੨ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ।
33 I have sendt Bud til Johannes, og han har vidnet for Sandheden.
੩੩ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ।
34 Dog, jeg henter ikke Vidnesbyrdet fra et Menneske; men dette siger jeg, for at I skulle frelses.
੩੪ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋ।
35 Han var det brændende og skinnende Lys, og I have til en Tid villet fryde eder ved hans Lys.
੩੫ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਅਤੇ ਉਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
36 Men det Vidnesbyrd, som jeg har, er større end Johannes's; thi de Gerninger, som Faderen har givet mig at fuldbyrde, selve de Gerninger, som jeg gør, vidne om mig, at Faderen har udsendt mig.
੩੬ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
37 Og Faderen, som sendte mig, han har vidnet om mig. I have aldrig hverken hørt hans Røst eller set hans Skikkelse,
੩੭ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ। ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।
38 og hans Ord have I ikke blivende i eder; thi den, som han udsendte, ham tro I ikke.
੩੮ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
39 I ransage Skrifterne, fordi I mene i dem at have evigt Liv; og det er dem, som vidne om mig. (aiōnios )
੩੯ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ! (aiōnios )
40 Og I ville ikke komme til mig, for at I kunne have Liv.
੪੦ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।
41 Jeg tager ikke Ære af Mennesker;
੪੧ਮੈਨੂੰ ਲੋਕਾਂ ਤੋਂ ਵਡਿਆਈ ਕਰਾਉਣ ਦੀ ਲੋੜ ਨਹੀਂ।
42 men jeg kender eder, at I have ikke Guds Kærlighed i eder.
੪੨ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਹੈ ਨਹੀਂ।
43 Jeg er kommen i min Faders Navn, og I modtage mig ikke; dersom en anden kommer i sit eget Navn, ham ville I modtage.
੪੩ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਓਗੇ।
44 Hvorledes kunne I tro, I, som tage Ære af hverandre, og den Ære, som er fra den eneste Gud, søge I ikke?
੪੪ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?
45 Tænker ikke, at jeg vil anklage eder for Faderen; der er en, som anklager eder, Moses, til hvem I have sat eders Haab.
੪੫ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ।
46 Thi dersom I troede Moses, troede I mig; thi han har skrevet om mig.
੪੬ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।
47 Men tro I ikke hans Skrifter, hvorledes skulle I da tro mine Ord?”
੪੭ਕਿਉਂਕਿ ਤੁਸੀਂ ਉਸ ਦੀ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਵਿਸ਼ਵਾਸ ਕਰੋਂਗੇ।”