< Josua 6 >
1 Og Jeriko havde lukket for sig og var tillukket for Israels Børns Ansigt; der kunde ingen gaa ud, ej heller komme ind.
੧ਯਰੀਹੋ ਦੇ ਸਾਰੇ ਫਾਟਕ ਇਸਰਾਏਲੀਆਂ ਦੇ ਕਾਰਨ ਵੱਡੀ ਸਖ਼ਤੀ ਦੇ ਨਾਲ ਬੰਦ ਕੀਤੇ ਹੋਏ ਸੀ, ਨਾ ਕੋਈ ਅੰਦਰ ਆ ਸਕਦਾ ਸੀ, ਨਾ ਕੋਈ ਬਾਹਰ ਜਾ ਸਕਦਾ ਸੀ।
2 Og Herren sagde til Josva: Se, i din Haand har jeg givet Jeriko og dens Konge, som ere vældige til Strid.
੨ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ ਕਿ ਵੇਖ ਮੈਂ ਯਰੀਹੋ, ਉਸ ਦੇ ਰਾਜੇ ਅਤੇ ਉਸ ਦੇ ਸੂਰਬੀਰਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ।
3 Og I skulle gaa omkring Staden, alle Krigsmændene, saa at de gaa rundt om Staden een Gang; saaledes skal du gøre seks Dage.
੩ਇਸ ਲਈ ਤੁਸੀਂ ਸਾਰੇ ਯੋਧੇ ਸ਼ਹਿਰ ਨੂੰ ਘੇਰ ਲਓ ਅਤੇ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਚੱਕਰ ਲਗਾਓ ਅਤੇ ਛੇਆਂ ਦਿਨਾਂ ਤੱਕ ਤੁਸੀਂ ਅਜਿਹਾ ਹੀ ਕਰਨਾ।
4 Og syv Præster skulle bære syv fuldtonende Basuner foran Arken, og paa den syvende Dag skulle I gaa om Staden syv Gange, og Præsterne skulle blæse i Basunerne.
੪ਸਭ ਜਾਜਕ ਸੰਦੂਕ ਦੇ ਅੱਗੇ ਮੇਢੇ ਦੇ ਸਿੰਗਾਂ ਦੀਆਂ ਸੱਤ ਤੁਰ੍ਹੀਆਂ ਲੈ ਜਾਣ ਅਤੇ ਤੁਸੀਂ ਸੱਤਵੇਂ ਦਿਨ ਸੱਤ ਵਾਰੀ ਸ਼ਹਿਰ ਦੇ ਦੁਆਲੇ ਚੱਕਰ ਲਗਾਉਣਾ ਅਤੇ ਜਾਜਕ ਤੁਰ੍ਹੀਆਂ ਵਜਾਉਣ।
5 Og det skal ske, naar man blæser langsomt i Hornet, naar I høre Basunens Lyd, da skal alt Folket skrige med et stort Skrig; saa skal Stadens Mur falde lige ned, og Folket skal stige op, hver lige frem for sig.
੫ਜਦ ਉਹ ਦੇਰ ਤੱਕ ਮੇਢੇ ਦੇ ਸਿੰਗਾਂ ਦੀਆਂ ਤੁਰ੍ਹੀਆਂ ਵਜਾਉਣ ਅਤੇ ਜਦ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਸਾਰੇ ਲੋਕ ਵੱਡੇ ਜ਼ੋਰ ਨਾਲ ਜੈ ਜੈ ਕਾਰ ਕਰਨ ਤਾਂ ਸ਼ਹਿਰ ਦੀ ਸ਼ਹਿਰਪਨਾਹ ਨੀਂਹ ਤੋਂ ਡਿੱਗ ਪਵੇਗੀ ਅਤੇ ਪਰਜਾ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਉਤਾਹਾਂ ਜਾਵੇਗਾ।
6 Saa kaldte Josva, Nuns Søn, ad Præsterne og sagde til dem: Bærer Pagtens Ark, og lader syv Præster bære de syv fuldtonende Basuner foran Herrens Ark.
੬ਇਸ ਲਈ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਾਜਕਾਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਆਖਿਆ, ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਲਓ ਅਤੇ ਜਾਜਕ ਸੱਤ ਤੁਰ੍ਹੀਆਂ ਯਹੋਵਾਹ ਦੇ ਸੰਦੂਕ ਦੇ ਅੱਗੇ ਚੁੱਕ ਲੈਣ।
7 Og han sagde til Folket: Gaar frem og gaar omkring Staden; og hvo som er bevæbnet, gaa frem foran Herrens Ark.
੭ਫਿਰ ਉਸ ਨੇ ਉਹਨਾਂ ਲੋਕਾਂ ਨੂੰ ਆਖਿਆ, ਲੰਘੋ ਅਤੇ ਸ਼ਹਿਰ ਨੂੰ ਘੇਰ ਲਓ ਅਤੇ ਸ਼ਸਤਰ ਧਾਰੀ ਯਹੋਵਾਹ ਦੇ ਸੰਦੂਕ ਦੇ ਅੱਗੇ ਲੰਘਣ।
8 Og det skete, der Josva havde sagt dette til Folket, da gik syv Præster frem, som bare de syv fuldtonende Basuner for Herrens Ansigt, og blæste i Basunerne; og Herrens Pagts Ark fulgte efter dem.
੮ਜਦ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਤਾਂ ਸੱਤ ਜਾਜਕ ਸੱਤ ਤੁਰ੍ਹੀਆਂ ਲੈ ਕੇ ਯਹੋਵਾਹ ਦੇ ਅੱਗੋਂ ਦੀ ਲੰਘੇ ਅਤੇ ਉਹਨਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਵਾਹ ਦੇ ਨੇਮ ਦਾ ਸੰਦੂਕ ਉਹਨਾਂ ਦੇ ਮਗਰ ਆਉਂਦਾ ਸੀ।
9 Og hver, som var bevæbnet, gik foran Præsterne, som blæste i Basunerne; og Troppen, som sluttede, gik efter Arken, medens man vedblev at blæse i Basunerne.
੯ਸ਼ਸਤਰ ਧਾਰੀ ਜਾਜਕਾਂ ਦੇ ਜਿਹੜੇ ਤੁਰ੍ਹੀਆਂ ਵਜਾਉਂਦੇ ਸਨ ਅੱਗੇ-ਅੱਗੇ ਤੁਰੇ ਜਾਂਦੇ ਸਨ ਅਤੇ ਪਿੱਛਲੇ ਸੰਦੂਕ ਦੇ ਮਗਰ-ਮਗਰ ਤੁਰੇ ਆਉਂਦੇ ਸਨ ਜਦ ਉਹ ਜਾਂਦੇ-ਜਾਂਦੇ ਤੁਰ੍ਹੀਆਂ ਵਜਾਉਂਦੇ ਸਨ।
10 Og Josva bød Folket og sagde: I skulle ikke skrige og ej lade eders Røst høre, og der skal ikke et Ord udgaa af eders Mund, indtil den Dag jeg siger til eder: Skriger! da skulle I skrige.
੧੦ਯਹੋਸ਼ੁਆ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਤੁਸੀਂ ਜੈਕਾਰਾ ਨਾ ਗਜਾਉਣਾ ਅਤੇ ਨਾ ਹੀ ਤੁਹਾਡੀ ਅਵਾਜ਼ ਸੁਣਾਈ ਦੇਵੇ ਅਤੇ ਤੁਹਾਡੇ ਮੂੰਹੋਂ ਕੋਈ ਗੱਲ ਨਾ ਨਿੱਕਲੇ ਜਿਸ ਦਿਨ ਤੱਕ ਮੈਂ ਤੁਹਾਨੂੰ ਜੈਕਾਰਾ ਗਜਾਉਣ ਨੂੰ ਨਾ ਆਖਾਂ, ਤਦ ਤੁਸੀਂ ਜੈਕਾਰਾ ਗਜਾਇਓ।
11 Saa gik Herrens Ark omkring, saa at den gik rundt om Staden een Gang; og de kom i Lejren og bleve om Natten i Lejren.
੧੧ਉਸ ਤੋਂ ਬਾਅਦ ਯਹੋਵਾਹ ਦਾ ਸੰਦੂਕ ਸ਼ਹਿਰ ਦੇ ਦੁਆਲੇ ਇੱਕ ਵਾਰੀ ਘੁੰਮ ਆਇਆ ਤਾਂ ਉਹ ਡੇਰੇ ਵਿੱਚ ਮੁੜ ਆਏ ਅਤੇ ਡੇਰੇ ਵਿੱਚ ਰਾਤ ਰਹੇ।
12 Og Josva stod tidlig op om Morgenen, og Præsterne bare Herrens Ark.
੧੨ਯਹੋਸ਼ੁਆ ਤੜਕੇ ਉੱਠਿਆ ਅਤੇ ਜਾਜਕਾਂ ਨੇ ਯਹੋਵਾਹ ਦਾ ਸੰਦੂਕ ਚੁੱਕ ਲਿਆ।
13 Og de syv Præster, som bare de syv fuldtonende Basuner foran Herrens Ark, gik stedse og blæste i Basunerne; og hver bevæbnet gik for deres Ansigt, og Troppen, som sluttede, gik efter Herrens Ark, medens man vedblev at blæse i Basunerne.
੧੩ਸੱਤ ਜਾਜਕ ਸੱਤ ਤੁਰ੍ਹੀਆਂ ਲਈ ਯਹੋਵਾਹ ਦੇ ਸੰਦੂਕ ਦੇ ਅੱਗੇ-ਅੱਗੇ ਤੁਰੇ ਜਾਂਦੇ ਸਨ ਅਤੇ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ ਅਤੇ ਸ਼ਸਤਰ ਧਾਰੀ ਉਹਨਾਂ ਦੇ ਅੱਗੇ-ਅੱਗੇ ਤੁਰੇ ਜਾਂਦੇ ਸਨ। ਪਿੱਛਲੇ ਯਹੋਵਾਹ ਦੇ ਸੰਦੂਕ ਦੇ ਮਗਰ-ਮਗਰ ਤੁਰੇ ਜਾਂਦੇ ਸਨ ਅਤੇ ਉਹ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ।
14 Og de gik omkring Staden paa den anden Dag een Gang, og de vendte tilbage til Lejren; saaledes gjorde de seks Dage.
੧੪ਉਹ ਦੂਜੇ ਦਿਨ ਫਿਰ ਇੱਕ ਵਾਰੀ ਸ਼ਹਿਰ ਦੇ ਦੁਆਲੇ ਫਿਰੇ ਅਤੇ ਡੇਰੇ ਵਿੱਚ ਮੁੜ ਆਏ। ਉਹਨਾਂ ਨੇ ਇਸ ਤਰ੍ਹਾਂ ਛੇ ਦਿਨ ਤੱਕ ਕੀਤਾ।
15 Og det skete paa den syvende Dag, da stode de tidlig op, der Morgenrøden brød frem, og de gik omkring Staden syv Gange, efter den samme Vis, kun at de den samme Dag kom syv Gange omkring Staden.
੧੫ਸੱਤਵੇਂ ਦਿਨ ਉਹ ਤੜਕੇ ਹੀ ਦਿਨ ਚੜਨ ਦੇ ਵੇਲੇ ਉੱਠੇ ਅਤੇ ਉਸੇ ਤਰ੍ਹਾਂ ਹੀ ਸ਼ਹਿਰ ਦੇ ਦੁਆਲੇ ਸੱਤ ਵਾਰ ਘੁੰਮੇ। ਸਿਰਫ਼ ਉਸੇ ਦਿਨ ਉਹ ਸ਼ਹਿਰ ਦੇ ਦੁਆਲੇ ਸੱਤ ਵਾਰੀ ਘੁੰਮੇ।
16 Og det skete den syvende Gang, da blæste Præsterne i Basunerne, og Josva sagde til Folket: Skriger! thi Herren har givet eder Staden.
੧੬ਜਦ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਜਦ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, ਜੈਕਾਰਾ ਗਜਾਓ! ਕਿਉਂ ਜੋ ਯਹੋਵਾਹ ਨੇ ਇਹ ਸ਼ਹਿਰ ਤੁਹਾਨੂੰ ਦੇ ਦਿੱਤਾ ਹੈ!
17 Og Staden, den og alt det, som er i den, skal være sat i Band for Herren; kun den Skøge Rahab skal leve, hun og alle de, som ere i Huset med hende; thi hun skjulte Budene, som vi udsendte.
੧੭ਇਹ ਸ਼ਹਿਰ ਅਤੇ ਜੋ ਕੁਝ ਉਸ ਦੇ ਵਿੱਚ ਹੈ ਯਹੋਵਾਹ ਲਈ ਸਮਰਪਤ ਕੀਤਾ ਜਾਵੇਗਾ ਪਰ ਸਿਰਫ਼ ਰਾਹਾਬ ਵੇਸਵਾ ਅਤੇ ਜੋ ਕੋਈ ਉਸ ਦੇ ਘਰ ਵਿੱਚ ਹਨ ਜੀਉਂਦੇ ਰਹਿਣਗੇ ਕਿਉਂ ਜੋ ਉਸ ਨੇ ਉਹਨਾਂ ਖੋਜੀਆਂ ਨੂੰ ਲੁਕਾਇਆ ਸੀ ਜਿਨ੍ਹਾਂ ਨੂੰ ਅਸੀਂ ਭੇਜਿਆ ਸੀ।
18 Kun maa I forvare eder for det bandlyste, at I ikke komme under Band og tage af det bandlyste og sætte Israels Lejr i Band og forstyrre den.
੧੮ਪਰ ਤੁਸੀਂ ਵੱਡੇ ਜਤਨ ਨਾਲ ਆਪਣੇ ਆਪ ਨੂੰ ਚੜ੍ਹਾਵੇ ਦੀਆਂ ਚੀਜ਼ਾਂ ਤੋਂ ਬਚਾ ਕੇ ਰੱਖਿਓ ਕਿਤੇ ਤੁਸੀਂ ਉਸ ਵਿੱਚੋਂ ਲਓ ਅਤੇ ਇਉਂ ਤੁਸੀਂ ਇਸਰਾਏਲ ਦੇ ਡੇਰੇ ਨੂੰ ਸਰਾਪੀ ਬਣਾਓ ਅਤੇ ਉਸ ਨੂੰ ਦੁੱਖ ਦਿਓ।
19 Men alt Sølv og Guld og Kobberkar og Jern, det skal være helligt for Herren; det skal komme til Herrens Liggendefæ.
੧੯ਸਾਰੀ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਸਾਰੇ ਭਾਂਡੇ ਯਹੋਵਾਹ ਲਈ ਪਵਿੱਤਰ ਹਨ ਇਸ ਲਈ ਉਹ ਯਹੋਵਾਹ ਦੇ ਖਜ਼ਾਨੇ ਵਿੱਚ ਪਾਏ ਜਾਣਗੇ।
20 Og Folket skreg, da de blæste i Basunerne; ja det skete, der Folket hørte Basunernes Lyd, da skreg Folket med et stort Skrig, og Muren faldt lige ned, og Folket steg op i Staden, hver lige frem for sig, og de indtoge Staden.
੨੦ਲੋਕਾਂ ਨੇ ਜੈਕਾਰਾ ਗਜਾਇਆ ਅਤੇ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਲੋਕਾਂ ਨੇ ਤੁਰ੍ਹੀਆਂ ਦੀ ਅਵਾਜ਼ ਸੁਣੀ ਅਤੇ ਲੋਕ ਗੱਜ ਕੇ ਜੈਕਾਰਾ ਬੋਲੇ ਤਾਂ ਸ਼ਹਿਰ ਦੀ ਚਾਰ-ਦੀਵਾਰੀ ਡਿੱਗ ਗਈ ਇੱਥੋਂ ਤੱਕ ਕਿ ਲੋਕਾਂ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਸ਼ਹਿਰ ਵਿੱਚ ਜਾ ਵੜਿਆ ਤੇ ਸ਼ਹਿਰ ਨੂੰ ਜਿੱਤ ਲਿਆ।
21 Og de ødelagde alt det, som var i Staden, baade Mand og Kvinde, baade ung og gammel, og Øksne og Faar og Asener, med skarpe Sværd.
੨੧ਉਹਨਾਂ ਨੇ ਉਹਨਾਂ ਸਾਰਿਆਂ ਨੂੰ ਜਿਹੜੇ ਸ਼ਹਿਰ ਵਿੱਚ ਸਨ, ਕੀ ਮਨੁੱਖ, ਕੀ ਇਸਤਰੀ, ਕੀ ਜੁਆਨ ਕੀ ਬਜ਼ੁਰਗ, ਕੀ ਬਲ਼ਦ, ਕੀ ਭੇਡ, ਕੀ ਗਧਾ, ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ।
22 Men Josva sagde til de to Mænd, som havde spejdet Landet: Gaar i den Kvindes, den Skøges Hus, og udfører Kvinden derfra og alt det, som hører hende til, som I have svoret hende.
੨੨ਪਰ ਯਹੋਸ਼ੁਆ ਨੇ ਉਹਨਾਂ ਦੋਹਾਂ ਮਨੁੱਖਾਂ ਨੂੰ ਜਿਹੜੇ ਉਸ ਦੇਸ ਦੀ ਖ਼ੋਜ ਕੱਢਣ ਗਏ ਸਨ ਆਖਿਆ ਕਿ ਉਸ ਵੇਸਵਾ ਦੇ ਘਰ ਜਾਓ ਅਤੇ ਉਸ ਔਰਤ ਨੂੰ ਅਤੇ ਜੋ ਕੁਝ ਉਸ ਦਾ ਹੈ ਬਾਹਰ ਲੈ ਆਓ ਜਿਵੇਂ ਤੁਸੀਂ ਉਸ ਦੇ ਨਾਲ ਸਹੁੰ ਖਾਧੀ ਸੀ।
23 Da gik de unge Karle, Spejderne, ind og udførte Rahab og hendes Fader og hendes Moder og hendes Brødre, og alt det, som hørte hende til, og al hendes Slægt udførte de; og de lode dem blive uden for Israels Lejr.
੨੩ਤਦ ਉਹ ਜੁਆਨ ਖੋਜੀ ਅੰਦਰ ਗਏ ਅਤੇ ਰਾਹਾਬ ਨੂੰ ਉਸ ਦੇ ਪਿਤਾ, ਮਾਤਾ ਅਤੇ ਭਰਾਵਾਂ ਨੂੰ ਅਤੇ ਉਸ ਦੇ ਨਿੱਕੜ ਸੁੱਕੜ ਨੂੰ ਬਾਹਰ ਲੈ ਆਏ, ਨਾਲੇ ਉਸ ਦਾ ਸਾਰਾ ਟੱਬਰ ਵੀ ਬਾਹਰ ਲੈ ਆਂਦਾ ਅਤੇ ਉਸ ਨੂੰ ਇਸਰਾਏਲੀਆਂ ਦੇ ਡੇਰੇ ਦੇ ਬਾਹਰ ਰੱਖਿਆ।
24 Men Staden opbrændte de med Ild og alt det, som var i den; alene Sølvet og Guldet og Kobberkarrene og Jernet, det gave de til Herrens Huses Liggendefæ.
੨੪ਫਿਰ ਉਹਨਾਂ ਨੇ ਉਸ ਸ਼ਹਿਰ ਨੂੰ ਅਤੇ ਜੋ ਕੁਝ ਉਸ ਵਿੱਚ ਸੀ ਸਾੜ ਸੁੱਟਿਆ ਪਰ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਭਾਂਡੇ ਯਹੋਵਾਹ ਦੇ ਘਰ ਦੇ ਖ਼ਜ਼ਾਨੇ ਵਿੱਚ ਰੱਖ ਦਿੱਤੇ।
25 Men Josva lod Rahab, den Skøge, og hendes Faders Hus og alt det, som hørte hende til, leve, og hun boede midt iblandt Israel indtil denne Dag; thi hun skjulte Budene, som Josva havde udsendt til at spejde Jeriko.
੨੫ਯਹੋਸ਼ੁਆ ਨੇ ਰਾਹਾਬ ਵੇਸਵਾ ਦੀ ਅਤੇ ਉਸ ਦੇ ਪਿਉ ਦੇ ਟੱਬਰ ਦੀ ਉਹਨਾਂ ਸਭਨਾਂ ਸਣੇ ਜਿਹੜੇ ਉਸ ਦੇ ਸਨ ਜਾਨ ਬਚਾ ਦਿੱਤੀ ਅਤੇ ਉਸ ਦੀ ਵੱਸੋਂ ਅੱਜ ਤੱਕ ਇਸਰਾਏਲ ਦੇ ਵਿੱਚ ਹੈ ਇਸ ਲਈ ਕਿ ਜਿਨ੍ਹਾਂ ਖੋਜੀਆਂ ਨੂੰ ਯਹੋਸ਼ੁਆ ਨੇ ਯਰੀਹੋ ਦੀ ਖ਼ੋਜ ਕੱਢਣ ਨੂੰ ਭੇਜਿਆ ਸੀ ਉਸ ਨੇ ਲੁਕਾਇਆ ਸੀ।
26 Og paa den samme Tid tog Josva en Ed af dem og sagde: Forbandet være den Mand for Herrens Ansigt, som opstaar og bygger denne Stad Jeriko; naar han lægger dens Grundvold, koste det ham hans førstefødte, og naar han sætter dens Porte, koste det ham hans yngste Søn.
੨੬ਯਹੋਸ਼ੁਆ ਨੇ ਉਸ ਵੇਲੇ ਸਹੁੰ ਖਾਧੀ ਸੀ ਕਿ ਜੋ ਮਨੁੱਖ ਉੱਠ ਕੇ ਇਸ ਸ਼ਹਿਰ ਯਰੀਹੋ ਨੂੰ ਫਿਰ ਬਣਾਏ ਉਹ ਯਹੋਵਾਹ ਦੇ ਅੱਗੇ ਸਰਾਪੀ ਹੋਵੇ। ਜਦ ਉਹ ਇਸ ਦੀ ਨੀਂਹ ਰੱਖੇਗਾ ਤਾਂ ਉਸਦਾ ਪਹਿਲੌਠਾ ਪੁੱਤਰ ਮਰੇਗਾ ਅਤੇ ਜਦ ਉਹ ਦਾ ਬੂਹਾ ਲਾਵੇਗਾ ਤਦ ਉਸਦਾ ਛੋਟਾ ਪੁੱਤਰ ਮਰੇਗਾ!
27 Saa var Herren med Josva, og hans Rygte var over det ganske Land.
੨੭ਪਰ ਯਹੋਵਾਹ ਯਹੋਸ਼ੁਆ ਦੇ ਅੰਗ-ਸੰਗ ਸੀ ਅਤੇ ਉਸ ਦੀ ਧੁੰਮ ਸਾਰੇ ਦੇਸ ਵਿੱਚ ਪੈ ਗਈ।