< Salme 10 >

1 Herre! hvorfor staar du saa langt borte! hvorfor skjuler du dig i Nødens Tider?
ਹੇ ਯਹੋਵਾਹ, ਤੂੰ ਦੂਰ ਕਿਉਂ ਖੜ੍ਹਾ ਰਹਿੰਦਾ ਹੈ? ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈ?
2 Ved den ugudeliges Hovmod ængstes de elendige; de gribes i de Tanker, hvilke han optænkte.
ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦੇ ਪਿਛੇ ਪੈ ਜਾਂਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਉਨ੍ਹਾਂ ਵਿੱਚ ਉਹ ਆਪ ਫਸ ਜਾਣ!
3 Thi den ugudelige roser sig af sin Sjæls Begæring, og den rovgerrige velsigner sig, Herren foragter han.
ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ।
4 Den ugudelige sætter Næsen højt og siger: Der er ingen Hjemsøgelse; der er ingen Gud, saa ere alle hans Tanker.
ਦੁਸ਼ਟ ਆਪਣੇ ਹੰਕਾਰ ਦੇ ਕਾਰਨ ਪਰਮੇਸ਼ੁਰ ਨੂੰ ਨਹੀਂ ਭਾਲੇਗਾ, ਉਸ ਦਾ ਵਿਚਾਰ ਇਹ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ।
5 Hans Veje lykkes altid, dine Domme ere ham for høje; han trodser alle sine Fjender.
ਉਸ ਦੀ ਚਾਲ ਹਰ ਵੇਲੇ ਸਥਿਰ ਹੁੰਦੀ ਹੈ ਤੇਰੇ ਨਿਆਂ ਉਸ ਦੀ ਸਮਝ ਤੋਂ ਉੱਚੇ ਹਨ, ਉਹ ਆਪਣੇ ਸਾਰੇ ਵਿਰੋਧੀਆਂ ਉੱਤੇ ਫੁੰਕਾਰੇ ਮਾਰਦਾ ਹੈ।
6 Han siger i sit Hjerte: Jeg skal ikke rokkes, fra Slægt til Slægt skal jeg ikke komme i Ulykke.
ਉਹ ਆਪਣੇ ਮਨ ਵਿੱਚ ਆਖਦਾ ਹੈ ਕਿ ਮੈਂ ਕਦੇ ਨਾ ਡੋਲਾਂਗਾ ਪੀੜ੍ਹੀਓਂ ਪੀੜ੍ਹੀ ਮੈਂ ਦੁੱਖ ਵਿੱਚ ਨਾ ਡੋਲਾਂਗਾ।
7 Hans Mund er fuld af Banden og Svig og Bedrageri, under hans Tunge er Uret og Ondskab.
ਉਹ ਦਾ ਮੂੰਹ ਸਰਾਪ, ਛਲ ਅਤੇ ਅਨ੍ਹੇਰ ਨਾਲ ਭਰਿਆ ਹੋਇਆ ਹੈ, ਉਹ ਦੀ ਜੀਭ ਦੇ ਹੇਠ ਸ਼ਰਾਰਤ ਅਤੇ ਬਦੀ ਹੈ।
8 Han sidder paa Lur i Byerne, i Skjul ihjelslaar han en uskyldig; hans Øjne spejde efter den svage.
ਉਹ ਪਿੰਡਾਂ ਦੇ ਓਹਲਿਆਂ ਵਿੱਚ ਬੈਠਦਾ ਹੈ, ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ, ਉਹ ਦੀਆਂ ਅੱਖੀਆਂ ਅਨਾਥਾਂ ਦੀ ਤਾਕ ਵਿੱਚ ਲੱਗੀਆਂ ਹੋਈਆਂ ਹਨ।
9 Han lurer i Skjul som en Løve i sin Hule, han lurer paa at gribe en elendig; han griber den elendige, idet han drager ham i sit Garn.
ਜਿਵੇਂ ਬੱਬਰ ਸ਼ੇਰ ਆਪਣੇ ਘੁਰਨੇ ਵਿੱਚ, ਉਸੇ ਤਰ੍ਹਾਂ ਉਹ ਆਪਣੇ ਗੁਪਤ ਥਾਵਾਂ ਵਿੱਚ ਬੈਠਾ ਰਹਿੰਦਾ ਹੈ, ਉਹ ਮਸਕੀਨਾਂ ਨੂੰ ਫੜ੍ਹਨ ਲਈ ਛਹਿ ਵਿੱਚ ਬੈਠਦਾ ਹੈ, ਉਹ ਮਸਕੀਨ ਨੂੰ ਆਪਣੇ ਜਾਲ਼ ਵਿੱਚ ਫੜ੍ਹ ਲੈਂਦਾ ਹੈ।
10 Knuste synke disse hen, og for hans vældige falde de svage.
੧੦ਉਹ ਦਾਬਾ ਮਾਰ ਕੇ ਝੁੱਕ ਜਾਂਦਾ ਹੈ, ਅਨਾਥ ਉਹ ਦੇ ਬਲ ਵਾਲੇ ਹੱਥਾਂ ਨਾਲ ਡਿੱਗ ਪੈਂਦੇ ਹਨ।
11 Han siger i sit Hjerte: Gud har glemt det, han har skjult sit Ansigt, han ser det ikke i Evighed.
੧੧ਉਸ ਆਪਣੇ ਮਨ ਵਿੱਚ ਆਖਿਆ ਹੈ ਜੋ ਪਰਮੇਸ਼ੁਰ ਭੁੱਲ ਗਿਆ ਹੈ, ਉਸ ਨੇ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ।
12 Staa op, Herre! Gud, opløft din Haand, glem ikke de elendige!
੧੨ਉੱਠ, ਹੇ ਯਹੋਵਾਹ! ਹੇ ਪਰਮੇਸ਼ੁਰ, ਆਪਣਾ ਹੱਥ ਚੁੱਕ, ਮਸਕੀਨਾਂ ਨੂੰ ਨਾ ਵਿਸਾਰ।
13 Hvorfor skal en ugudelig foragte Gud? han siger i sit Hjerte: Du hjemsøger ikke.
੧੩ਦੁਸ਼ਟ ਨੇ ਕਿਉਂ ਪਰਮੇਸ਼ੁਰ ਨੂੰ ਤੁੱਛ ਜਾਣਿਆ ਹੈ, ਅਤੇ ਆਪਣੇ ਮਨ ਵਿੱਚ ਆਖਿਆ ਕਿ ਤੂੰ ਪੁੱਛ-ਗਿੱਛ ਨਹੀਂ ਕਰੇਂਗਾ?
14 Du ser det! thi du skuer Møje og Fortræd, saa at de kunne lægges i din Haand; den svage forlader sig paa dig, du har været den faderløses Hjælper.
੧੪ਤੂੰ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਤੇ ਡਾਹ ਉੱਤੇ ਨਿਗਾਹ ਰੱਖਦਾ ਹੈ, ਕਿ ਆਪਣੇ ਹੀ ਹੱਥ ਵਿੱਚ ਲੈ ਲਵੇ, ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈ।
15 Sønderbryd den ugudeliges Arm; og hjemsøg den ondes Ugudelighed, indtil du ikke finder den mere.
੧੫ਦੁਸ਼ਟ ਦੀ ਬਾਂਹ ਭੰਨ ਸੁੱਟ! ਦੁਸ਼ਟ ਦੀ ਬਦੀ ਨੂੰ ਭਾਲ ਜਦ ਤੱਕ ਕੁਝ ਹੋਰ ਨਾ ਲੱਭੇ।
16 Herren er Konge evindelig, og altid; Hedningerne omkomme af hans Land.
੧੬ਯਹੋਵਾਹ ਜੁੱਗੋ-ਜੁੱਗ ਪਾਤਸ਼ਾਹ ਹੈ। ਪਰਾਈਆਂ ਕੌਮਾਂ ਉਸ ਦੇ ਦੇਸ ਵਿੱਚੋਂ ਨਸ਼ਟ ਹੋ ਗਈਆਂ।
17 Du, Herre! hører de elendiges Begæring, du styrker deres Hjerte, du lader dit Øre mærke derpaa
੧੭ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਗਾ
18 for at skaffe den faderløse og ringe Ret; ej længer skal et Menneske, der er af Jorden, vedblive at volde Skræk.
੧੮ਤਾਂ ਜੋ ਤੂੰ ਯਤੀਮ ਅਤੇ ਸਤਾਏ ਹੋਏ ਦਾ ਨਿਆਂ ਕਰੇਂ, ਜੋ ਇਨਸਾਨ ਜਿਹੜਾ ਮਿੱਟੀ ਦਾ ਹੈ ਫਿਰ ਕਦੀ ਅਨ੍ਹੇਰ ਨਾ ਕਰੇ।

< Salme 10 >