< Salme 137 >
1 Ved Babylons Floder, der sad vi, og vi græd, naar vi kom Zion i Hu.
੧ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ।
2 Paa Vidierne i Landet havde vi hængt vore Harper.
੨ਉਹ ਦੇ ਵਿੱਚ ਬੇਦ-ਮਜਨੂੰਆਂ ਉੱਤੇ ਅਸੀਂ ਆਪਣੀਆਂ ਬਰਬਤਾਂ ਨੂੰ ਤੰਗ ਦਿੱਤਾ,
3 Thi der begærede de, som holdt os fangne, at vi skulde synge; og de, som plagede os, begærede, at vi skulde være glade: „Synger for os af Zions Sange!‟
੩ਕਿਉਂ ਜੋ ਉੱਥੇ ਸਾਨੂੰ ਬੰਧੂਆ ਕਰਨ ਵਾਲਿਆਂ ਨੇ ਸਾਥੋਂ ਗੀਤ ਦਾ, ਅਤੇ ਸਾਡੇ ਮਖ਼ੌਲ ਕਰਨ ਵਾਲਿਆਂ ਨੇ ਖੁਸ਼ੀ ਦਾ ਸੁਆਲ ਕੀਤਾ, ਕਿ ਦੇ ਗੀਤਾਂ ਵਿੱਚੋਂ ਸਾਡੇ ਲਈ ਕੋਈ ਗੀਤ ਗਾਓ!
4 Hvorledes skulde vi synge Herrens Sang i et fremmed Land?
੪ਅਸੀਂ ਯਹੋਵਾਹ ਦਾ ਗੀਤ ਪਰਾਏ ਦੇਸ ਵਿੱਚ ਕਿੱਕੁਰ ਗਾਈਏ?
5 Dersom jeg glemmer dig, Jerusalem, da glemme mig min højre Haand!
੫ਹੇ ਯਰੂਸ਼ਲਮ, ਜੇ ਮੈਂ ਤੈਨੂੰ ਭੁੱਲ ਜਾਂਵਾਂ, ਤਾਂ ਮੇਰਾ ਸੱਜਾ ਹੱਥ ਭੁੱਲ ਜਾਵੇ,
6 Min Tunge hænge ved min Gane, hvis jeg ikke kommer dig i Hu, hvis jeg ikke ophøjer Jerusalem over min højeste Glæde.
੬ਮੇਰੀ ਜੀਭ ਤਾਲੂ ਨਾਲ ਜਾ ਲੱਗੇ! ਜੇ ਮੈਂ ਤੈਨੂੰ ਚੇਤੇ ਨਾ ਰੱਖਾਂ, ਜੇ ਮੈਂ ਯਰੂਸ਼ਲਮ ਨੂੰ ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾਂ!
7 Herre! kom Edoms Børn i Hu efter, hvad de gjorde paa Jerusalems Dag, da de sagde: „Gører bart, gører bart indtil Grundvolden i den.‟
੭ਹੇ ਯਹੋਵਾਹ, ਅਦੋਮ ਦੇ ਵੰਸ਼ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ!
8 Babels Datter, du ødelagte! lyksalig den, som betaler dig din Løn for, hvad du lønnede os med.
੮ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ!
9 Lyksalig den, som griber og knuser dine spæde Børn imod Klippen.
੯ਧੰਨ ਉਹ ਹੈ ਜੋ ਤੇਰੇ ਬਾਲਕ ਨੂੰ ਫੜ੍ਹ ਕੇ ਚੱਟਾਨ ਉੱਤੇ ਪਟਕ ਦੇਵੇ!।