< Salme 1 >
1 Salig den Mand, som ikke vandrer i de ugudeliges Raad, ej heller staar paa Synderes Vej, ej heller sidder i Spotteres Sæde;
੧ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!
2 men som har Lyst til Herrens Lov, og som grunder paa hans Lov Dag og Nat.
੨ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।
3 Han skal være som et Træ, der er plantet ved Vandbække, hvilket giver sin Frugt i sin Tid, og hvoraf ikke et Blad affalder; og alt hvad han gør, skal han faa Lykke til.
੩ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ।
4 Saaledes ere de ugudelige ikke, men ligesom Avner, hvilke Vejret bortdriver.
੪ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ।
5 Derfor skulle de ugudelige ikke bestaa i Dommen, ej heller Syndere i de retfærdiges Menighed.
੫ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ,
6 Thi Herren kender de retfærdiges Vej; men de ugudeliges Vej skal forgaa.
੬ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।