< Første Krønikebog 10 >
1 Filisterne angreb Israel; og Israels Mænd flygtede for Filisterne, og de faldne laa rundt om paa Gilboas Bjerg.
੧ਫੇਰ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫ਼ਲਿਸਤੀਆਂ ਅੱਗੋਂ ਭੱਜ ਗਏ ਅਤੇ ਗਿਲਬੋਆ ਦੇ ਪਰਬਤ ਵਿੱਚ ਮਾਰੇ ਗਏ।
2 Og Filisterne forfulgte Saul og hans Sønner og dræbte Sauls Sønner, Jonatan, Abinadab og Malkisjua.
੨ਫ਼ਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤਰਾਂ ਦਾ ਬਹੁਤ ਪਿੱਛਾ ਕੀਤਾ ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕੀਸ਼ੂਆ ਸ਼ਾਊਲ ਦੇ ਪੁੱਤਰਾਂ ਨੂੰ ਮਾਰ ਸੁੱਟਿਆ
3 Kampen rasede om Saul, og han blev opdaget af Bueskytterne og grebes af stor Angst for dem.
੩ਅਤੇ ਸ਼ਾਊਲ ਉੱਤੇ ਲੜਾਈ ਬਹੁਤ ਵਧ ਗਈ ਅਤੇ ਤੀਰ-ਅੰਦਾਜ਼ਾਂ ਨੇ ਉਹ ਨੂੰ ਲੱਭਿਆ ਅਤੇ ਤੀਰ-ਅੰਦਾਜ਼ਾਂ ਦੇ ਹੱਥੋਂ ਉਹ ਬਹੁਤ ਜ਼ਖਮੀ ਕੀਤਾ ਗਿਆ
4 Da sagde Saul til sin Vaabendrager: »Drag dit Sværd og gennembor mig, for at ikke disse uomskaarne skal komme og mishandle mig!« Men Vaabendrageren vilde ikke, thi han gøs tilbage derfor. Da tog Saul Sværdet og styrtede sig i det,
੪ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਕੱਢ ਕੇ ਉਹ ਦੇ ਨਾਲ ਮੈਨੂੰ ਮਾਰ ਦੇ, ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਮਾਰਨ ਅਤੇ ਮੇਰੇ ਨਾਲ ਮਖ਼ੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ। ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆ
5 og da Vaabendrageren saa, at Saul var død, styrtede ogsaa han sig i sit Sværd og døde.
੫ਅਤੇ ਜਦ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਵੇਖਿਆ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ
6 Saaledes fulgtes Saul, hans tre Sønner og hele hans Slægt i Døden.
੬ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਅਤੇ ਉਹ ਦਾ ਸਾਰਾ ਘਰਾਣਾ ਇਕੱਠੇ ਹੀ ਮਰ ਗਏ।
7 Men da alle Israeliterne i Dalen saa, at Israels Mænd var flygtet, og at Saul og hans Sønner var faldet, forlod de deres Byer og flygtede, hvorpaa Filisterne kom og besatte dem.
੭ਜਦ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਵਿੱਚ ਸਨ ਇਹ ਦੇਖਿਆ ਕਿ ਉਹ ਨੱਠੇ ਅਤੇ ਸ਼ਾਊਲ ਤੇ ਉਹ ਦੇ ਪੁੱਤਰ ਮਰੇ ਪਏ ਹਨ, ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਲਿਸਤੀ ਉਨ੍ਹਾਂ ਵਿੱਚ ਆਣ ਵੱਸੇ
8 Da Filisterne Dagen efter kom for at plyndre de faldne, fandt de Saul og hans Sønner liggende paa Gilboas Bjerg.
੮ਅਤੇ ਅਗਲੇ ਦਿਨ ਅਜਿਹਾ ਹੋਇਆ ਕਿ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਰਬਤ ਵਿੱਚ ਡਿੱਗੇ ਲੱਭੇ
9 De plyndrede ham da og tog hans Hoved og Vaaben med sig og sendte Bud rundt Filisternes Land for at bringe deres Afguder og Folket Glædesbudet.
੯ਸੋ ਉਨ੍ਹਾਂ ਨੇ ਉਸ ਦੇ ਸ਼ਸਤਰ ਬਸਤਰ ਲਾਹ ਕੇ ਤੇ ਉਹ ਦਾ ਸਿਰ ਤੇ ਹਥਿਆਰ ਲੈ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਆਲੇ-ਦੁਆਲੇ ਭੇਜ ਦਿੱਤੇ, ਤਾਂ ਕਿ ਆਪਣੇ ਮੂਰਤੀਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੇ ਮਰਨ ਦੀ ਖ਼ਬਰ ਦੇਣ
10 Vaabnene lagde de i deres Guds Hus, men Hovedskallen hængte de op i Dagons Hus.
੧੦ਸੋ ਉਨ੍ਹਾਂ ਨੇ ਉਹ ਦੇ ਸ਼ਸਤਰਾਂ ਨੂੰ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੇ ਸਿਰ ਨੂੰ ਦਾਗੋਨ ਦੇ ਘਰ ਵਿੱਚ ਬੰਨਿਆ।
11 Men da alle de, som boede i Gilead, hørte alt, hvad Filisterne havde gjort ved Saul,
੧੧ਜਦੋਂ ਸਾਰੇ ਯਾਬੇਸ਼ ਗਿਲਆਦ ਨੇ ਸੁਣਿਆ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਹ ਸਭ ਕੁਝ ਕੀਤਾ
12 brød alle vaabenføre Mænd op, og de tog Sauls og hans Sønners Lig ned, bragte dem med til Jabesj og jordede deres Ben under Terebinten i Jabesj og fastede syv Dage.
੧੨ਤਦ ਸਾਰੇ ਸੂਰਮੇ ਉੱਠੇ ਅਤੇ ਸ਼ਾਊਲ ਦੀ ਲਾਸ਼ ਤੇ ਉਹ ਦੇ ਪੁੱਤਰਾਂ ਦੀ ਲਾਸ਼ਾਂ ਨੂੰ ਲੈ ਜਾ ਕੇ ਉਨ੍ਹਾਂ ਨੂੰ ਯਾਬੇਸ਼ ਵਿੱਚ ਪਹੁੰਚਾਇਆ ਅਤੇ ਉਨ੍ਹਾਂ ਦੀਆਂ ਹੱਡੀਆਂ ਨੂੰ ਯਾਬੇਸ਼ ਵਿੱਚ ਬਲੂਤ ਦੇ ਰੁੱਖ ਦੇ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ
13 Saaledes døde Saul for den Utroskabs Skyld, han havde vist HERREN, fordi han ikke havde givet Agt paa HERRENS Ord, ogsaa fordi han havde adspurgt en Aand for at faa et Raad
੧੩ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ,
14 og ikke søgt; Raad hos HERREN. Derfor lod han ham dø, og Kongemagten lod han gaa over til David, Isajs Søn.
੧੪ਪਰ ਯਹੋਵਾਹ ਤੋਂ ਸਲਾਹ ਨਾ ਲਈ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ ਅਤੇ ਇਸਰਾਏਲ ਦਾ ਰਾਜ ਯੱਸੀ ਦੇ ਪੁੱਤਰ ਦਾਊਦ ਨੂੰ ਦੇ ਦਿੱਤਾ।