< 2 Korinterne 10 >

1 Men jeg selv, Paulus, formaner eder ved Kristi Sagtmodighed og Mildhed, jeg, som, „naar I se derpaa, er ydmyg iblandt eder, men fraværende er modig over for eder‟,
ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ।
2 ja, jeg beder eder om ikke nærværende at skulle være modig med den Tillidsfuldhed, hvormed jeg agter at træde dristigt op imod nogle, som anse os for at vandre efter Kødet.
ਮੇਰੀ ਤੁਹਾਡੇ ਅੱਗੇ ਇਹ ਮਿੰਨਤ ਹੈ ਜੋ ਮੈਨੂੰ ਸ਼ਾਮਲ ਹੋ ਕੇ ਉਸ ਭਰੋਸੇ ਨਾਲ ਦਲੇਰ ਨਾ ਹੋਣਾ ਪਵੇ ਜਿਸ ਦੇ ਨਾਲ ਮੈਂ ਕਈਆਂ ਲਈ ਦਲੇਰ ਹੋਣ ਦੀ ਦਲੀਲ ਕਰਦਾ ਹਾਂ ਜਿਹੜੇ ਸਾਨੂੰ ਸਰੀਰ ਦੇ ਅਨੁਸਾਰ ਚੱਲਣ ਵਾਲਿਆਂ ਵਰਗੇ ਸਮਝਦੇ ਹਨ।
3 Thi om vi end vandre i Kødet, saa stride vi dog ikke efter Kødet;
ਭਾਵੇਂ ਅਸੀਂ ਸਰੀਰ ਦੇ ਵਿੱਚ ਚੱਲਦੇ ਹਾਂ ਪਰ ਸਰੀਰ ਦੇ ਅਨੁਸਾਰ ਯੁੱਧ ਨਹੀਂ ਕਰਦੇ।
4 thi vore Stridsvaaben ere ikke kødelige, men mægtige for Gud til Fæstningers Nedbrydelse,
ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ।
5 idet vi nedbryde Tankebygninger og al Højhed, som rejser sig imod Erkendelsen af Gud, og tage enhver Tanke til Fange til Lydighed imod Kristus
ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਜੋ ਉਹ ਮਸੀਹ ਦਾ ਆਗਿਆਕਾਰ ਹੋਵੇ।
6 og ere rede til at straffe al Ulydighed, naar eders Lydighed er bleven fuldkommen.
ਅਤੇ ਜਦ ਤੁਹਾਡੀ ਆਗਿਆਕਾਰੀ ਪੂਰੀ ਹੋ ਜਾਵੇ ਤਾਂ ਅਸੀਂ ਹਰ ਤਰ੍ਹਾਂ ਦੀ ਅਣ-ਆਗਿਆਕਾਰੀ ਦਾ ਬਦਲਾ ਲੈਣ ਨੂੰ ਤਿਆਰ ਹਾਂ।
7 Se I paa det udvortes? Dersom nogen trøster sig til selv at høre Kristus til, da slutte han igen fra sig selv, at ligesom han hører Kristus til, saaledes gøre vi det ogsaa.
ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਾਹਮਣੇ ਹਨ ਵੇਖਦੇ ਹੋ। ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ।
8 Ja, dersom jeg endog vilde rose mig noget mere af vor Magt, som Herren gav os til eders Opbyggelse og ikke til eders Nedbrydelse, skal jeg dog ikke blive til Skamme,
ਮੈਂ ਭਾਵੇਂ ਆਪਣੇ ਉਸ ਅਧਿਕਾਰ ਦੇ ਬਾਰੇ ਜਿਹੜਾ ਪ੍ਰਭੂ ਨੇ ਸਾਨੂੰ ਤੁਹਾਨੂੰ ਗਿਰਾਉਣ ਲਈ ਨਹੀਂ ਸਗੋਂ ਤੁਹਾਨੂੰ ਬਣਾਉਣ ਲਈ ਦਿੱਤਾ ਜੇ ਮੈਂ ਇਸ ਬਾਰੇ ਕੁਝ ਵੱਧ ਕੇ ਮਾਣ ਕਰਾਂ ਤਾਂ ਵੀ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ।
9 for at jeg ikke skal synes at ville skræmme eder ved mine Breve;
ਮੈਂ ਇਸ ਤਰ੍ਹਾਂ ਮਲੂਮ ਨਾ ਹੋਵਾਂ ਜਿਵੇਂ ਤੁਹਾਨੂੰ ਪੱਤ੍ਰੀਆਂ ਨਾਲ ਡਰਾਉਣ ਵਾਲਾ ਹਾਂ।
10 thi Brevene, siger man, ere vægtige og stærke, men hans legemlige Nærværelse er svag, og hans Tale intet værd.
੧੦ਕਿਉਂ ਜੋ ਉਹ ਕਹਿੰਦੇ ਹਨ ਕਿ ਉਸ ਦੀਆਂ ਪੱਤ੍ਰੀਆਂ ਤਾਂ ਭਾਰੀਆਂ ਅਤੇ ਤਕੜੀਆਂ ਹਨ ਪਰ ਆਪ ਸਰੀਰ ਨਾਲ ਮੌਜੂਦ ਹੋ ਕੇ ਕਮਜ਼ੋਰ ਹੈ ਅਤੇ ਉਸ ਦਾ ਬਚਨ ਤੁੱਛ ਹੈ।
11 En saadan betænke, at saaledes som vi fraværende ere med Ord ved Breve, saaledes ville vi ogsaa nærværende være i Gerning.
੧੧ਇਸ ਤਰ੍ਹਾਂ ਕਹਿਣ ਵਾਲਾ ਇਹ ਸਮਝ ਰੱਖੇ ਕਿ ਜਿਹੋ ਜਿਹੇ ਵੱਖਰੇ ਹੋ ਕੇ ਅਸੀਂ ਪੱਤ੍ਰੀਆਂ ਦੁਆਰਾ ਬਚਨ ਵਿੱਚ ਹਾਂ ਉਹੋ ਜਿਹੇ ਸ਼ਾਮਲ ਹੋ ਕੇ ਕੰਮ ਵਿੱਚ ਵੀ ਹਾਂ।
12 Thi vi driste os ikke til at regne os iblandt eller sammenligne os med somme af dem, der anbefale sig selv; men selv indse de ikke, at de maale sig med sig selv og sammenligne sig med sig selv.
੧੨ਕਿਉਂਕਿ ਸਾਡੀ ਇਹ ਹਿੰਮਤ ਨਹੀਂ ਜੋ ਅਸੀਂ ਆਪਣੇ ਆਪ ਨੂੰ ਉਨ੍ਹਾਂ ਵਿੱਚੋਂ ਕਈਆਂ ਨਾਲ ਗਿਣੀਏ, ਜਾਂ ਉਨ੍ਹਾਂ ਨਾਲ ਆਪਣੇ ਆਪ ਨੂੰ ਮਿਲਾਈਏ ਜੋ ਖੁਦ ਆਪਣੀ ਵਡਿਆਈ ਕਰਦੇ ਹਨ ਅਤੇ ਆਪਣੇ ਆਪ ਦੀ ਦੂਸਰਿਆਂ ਨਾਲ ਤੁਲਣਾ ਕਰਕੇ ਮੂਰਖ ਠਹਿਰਦੇ ਹਨ।
13 Vi derimod ville ikke rose os ud i det umaalelige, men efter Maalet af den Grænselinie, som Gud har tildelt os som Maal, at naa ogsaa til eder.
੧੩ਪਰ ਅਸੀਂ ਨਾਪ ਤੋਂ ਬਾਹਰ ਨਹੀਂ ਸਗੋਂ ਉਸ ਨਾਪ ਦੇ ਅੰਦਾਜ਼ੇ ਅਨੁਸਾਰ ਮਾਣ ਕਰਾਂਗੇ ਜੋ ਪਰਮੇਸ਼ੁਰ ਨੇ ਸਾਨੂੰ ਵੰਡ ਦਿੱਤਾ। ਉਹ ਨਾਪ ਤੁਹਾਡੇ ਤੱਕ ਵੀ ਪਹੁੰਚਦਾ ਹੈ।
14 Thi vi strække os ikke for vidt, som om vi ikke naaede til eder; vi ere jo komne ogsaa indtil eder i Kristi Evangelium,
੧੪ਅਸੀਂ ਆਪਣੇ ਆਪ ਨੂੰ ਹੱਦੋਂ ਬਾਹਰ ਨਹੀਂ ਵਧਾਉਂਦੇ ਹਾਂ ਕਿ ਜਿਵੇਂ ਸਾਡੀ ਪਹੁੰਚ ਤੁਹਾਡੇ ਤੱਕ ਨਾ ਹੁੰਦੀ ਇਸ ਲਈ ਜੋ ਅਸੀਂ ਤਾਂ ਮਸੀਹ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਤੁਹਾਡੇ ਤੱਕ ਅਗੇਤਰੇ ਪਹੁੰਚ ਗਏ।
15 saa vi ikke rose os ud i det umaalelige af andres Arbejder, men have det Haab, at, naar eders Tro vokser, ville vi hos eder blive store, efter vor Grænselinie, saa vi kunne komme langt videre
੧੫ਅਸੀਂ ਨਾਪ ਤੋਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਮਾਣ ਨਹੀਂ ਕਰਦੇ ਹਾਂ ਪਰ ਸਾਨੂੰ ਆਸ ਹੈ ਕਿ ਜਿਵੇਂ-ਜਿਵੇਂ ਤੁਹਾਡੀ ਵਿਸ਼ਵਾਸ ਵੱਧਦੀ ਜਾਵੇ, ਤਿਵੇਂ-ਤਿਵੇਂ ਅਸੀਂ ਆਪਣੇ ਖੇਤਰਾਂ ਦੇ ਵਿੱਚ ਵਧਾਏ ਜਾਂਵਾਂਗੇ।
16 og forkynde Evangeliet i Landene hinsides eder, men ikke rose os inden for en andens Grænselinie af det allerede fuldførte.
੧੬ਤਾਂ ਜੋ ਅਸੀਂ ਤੁਹਾਡੇ ਤੋਂ ਦੂਰ ਦੇ ਦੇਸਾਂ ਵਿੱਚ ਖੁਸ਼ਖਬਰੀ ਸੁਣਾਈਏ ਅਤੇ ਹੋਰਨਾਂ ਦੇ ਖੇਤਰਾਂ ਵਿੱਚ ਉਨ੍ਹਾਂ ਗੱਲਾਂ ਉੱਤੇ ਜੋ ਸਾਡੇ ਲਈ ਤਿਆਰ ਕੀਤੀਆਂ ਹੋਈਆਂ ਹਨ ਮਾਣ ਨਾ ਕਰੀਏ।
17 Men den, som roser sig, rose sig af Herren!
੧੭ਪਰ ਜੋ ਕੋਈ ਮਾਣ ਕਰਦਾ ਹੈ ਸੋ ਪ੍ਰਭੂ ਵਿੱਚ ਮਾਣ ਕਰੇ।
18 Thi ikke den, der anbefaler sig selv, staar Prøve, men den, hvem Herren anbefaler.
੧੮ਕਿਉਂਕਿ ਜੋ ਆਪਣੀ ਵਡਿਆਈ ਕਰਦਾ ਹੈ ਉਹ ਪਰਵਾਨ ਨਹੀਂ ਹੁੰਦਾ ਹੈ ਬਲਕਿ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ।

< 2 Korinterne 10 >