< 2 Samuel 22 >
1 David sang HERREN denne Sang, dengang HERREN havde frelst ham af alle hans Fjenders og af Sauls Haand.
੧ਜਿਸ ਦਿਨ ਯਹੋਵਾਹ ਨੇ ਦਾਊਦ ਨੂੰ ਉਹ ਦੇ ਸਾਰੇ ਵੈਰੀਆਂ ਅਤੇ ਸ਼ਾਊਲ ਦੇ ਹੱਥੋਂ ਛੁਟਕਾਰਾ ਦਿੱਤਾ, ਉਸ ਦਿਨ ਉਸ ਨੇ ਯਹੋਵਾਹ ਲਈ ਇਸ ਭਜਨ ਨੂੰ ਗਾਇਆ।
2 Han sang: »HERRE, min Klippe, min Borg, min Befrier,
੨ਉਹ ਨੇ ਆਖਿਆ, ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਮੇਰਾ ਛੁਡਾਉਣ ਵਾਲਾ ਹੈ, ਉਹ ਮੇਰਾ ਹੈ!
3 min Gud, mit Bjerg, hvortil jeg tyr, mit Skjold, mit Frelseshorn, mit Værn, min Tilflugt, min Frelser, som frelser mig fra Vold!
੩ਪਰਮੇਸ਼ੁਰ ਮੇਰਾ ਟਿੱਲਾ ਹੈ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗੜ੍ਹ ਅਤੇ ਮੇਰੀ ਓਟ। ਮੇਰੇ ਬਚਾਉਣ ਵਾਲੇ, ਤੂੰ ਮੈਨੂੰ ਅੰਧਕਾਰ ਤੋਂ ਬਚਾਉਂਦਾ ਹੈਂ।
4 Jeg paakalder HERREN, den Højlovede, og frelses fra mine Fjender.
੪ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ ਪੁਕਾਰਾਂਗਾ, ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ ।
5 Dødens Brændinger omsluttede mig, Ødelæggelsens Strømme forfærdede mig,
੫ਮੌਤ ਦੀਆਂ ਲਹਿਰਾਂ ਨੇ ਮੈਨੂੰ ਘੇਰ ਲਿਆ, ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।
6 Dødsrigets Reb omspændte mig, Dødens Snarer faldt over mig; (Sheol )
੬ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ। (Sheol )
7 i min Vaande paakaldte jeg HERREN og raabte til min Gud. Han hørte min Røst fra sin Helligdom, mit Raab fandt ind til hans Ører!
੭ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਹਾਂ, ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਉਹ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਹ ਦੇ ਕੰਨਾਂ ਤੱਕ ਪਹੁੰਚੀ।
8 Da rystede Jorden og skjalv, Himlens Grundvolde bæved og rysted, thi hans Vrede blussede op.
੮ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਆਕਾਸ਼ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!
9 Røg for ud af hans Næse, fortærende Ild af hans Mund, Gløder gnistrede fra ham.
੯ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ!
10 Han sænkede Himlen, steg ned med Skymulm under sine Fødder;
੧੦ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ।
11 baaret af Keruber fløj han, svæved paa Vindens Vinger;
੧੧ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ, ਹਾਂ ਉਹ ਪੌਣ ਦਿਆਂ ਖੰਭਾਂ ਉੱਤੇ ਵੇਖਿਆ ਗਿਆ।
12 han omgav sig med Mulm som en Bolig, mørke Vandmasser, vandfyldte Skyer.
੧੨ਉਸ ਨੇ ਹਨੇਰੇ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ, ਬੱਦਲਾਂ ਦੇ ਇਕੱਠ, ਅਕਾਸ਼ ਦੀਆਂ ਘਟਾਂਵਾਂ ਨੂੰ।
13 Fra Glansen foran ham for der Hagl og Ildgløder ud.
੧੩ਉਸ ਚਮਕ ਤੋਂ ਜੋ ਉਸ ਦੇ ਅੱਗੇ ਸੀ, ਅੰਗਿਆਰੇ ਦਗ-ਦਗ ਕਰਨ ਲੱਗੇ!
14 HERREN tordned fra Himlen, den Højeste lod høre sin Røst;
੧੪ਯਹੋਵਾਹ ਅਕਾਸ਼ ਤੋਂ ਗਰਜਿਆ ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
15 han udslynged Pile, adsplittede dem, lod Lynene funkle og skræmmede dem.
੧੫ਫੇਰ ਉਹ ਨੇ ਆਪਣੇ ਤੀਰ ਚਲਾ ਕੇ ਮੇਰੇ ਵੈਰੀਆਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ!
16 Havets Bund kom til Syne, Jordens Grundvolde blottedes ved HERRENS Trusel, for hans Vredes Pust.
੧੬ਯਹੋਵਾਹ ਦੇ ਦਬਕੇ ਦੇ ਕਾਰਨ, ਉਹ ਦੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ, ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ।
17 Han udrakte Haanden fra det høje og greb mig, drog mig op af de vældige Vande,
੧੭ਉਸ ਨੇ ਉੱਪਰੋਂ ਹੱਥ ਵਧਾ ਕੇ ਮੈਨੂੰ ਸੰਭਾਲ ਲਿਆ, ਉਸ ਨੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢ ਲਿਆ।
18 frelste mig fra mine mægtige Fjender, fra mine Avindsmænd; de var mig for stærke.
੧੮ਉਸ ਨੇ ਮੇਰੇ ਬਲਵੰਤ ਵੈਰੀ ਤੋਂ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।
19 Paa min Ulykkes Dag faldt de over mig, men HERREN blev mig et Værn.
੧੯ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਆਸਰਾ ਸੀ।
20 Han førte mig ud i aabent Land, han frelste mig, thi han havde Behag i mig.
੨੦ਉਸ ਨੇ ਮੈਨੂੰ ਖੁੱਲ੍ਹੇ ਸਥਾਨ ਵਿੱਚ ਪਹੁੰਚਾਇਆ, ਉਸ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪ੍ਰਸੰਨ ਸੀ।
21 HERREN gengældte mig efter min Retfærd, lønned mig efter mine Hænders Uskyld;
੨੧ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ।
22 thi jeg holdt mig til HERRENS Veje, svigted i Gudløshed ikke min Gud;
੨੨ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ!
23 hans Bud stod mig alle for Øje, jeg veg ikke fra hans Love.
੨੩ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ ਅਤੇ ਉਹ ਦੀਆਂ ਬਿਧੀਆਂ ਤੋਂ ਮੈਂ ਨਹੀਂ ਮੁੜਿਆ।
24 Ustraffelig var jeg for ham og vogtede mig for Brøde.
੨੪ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ।
25 HERREN lønned mig efter min Retfærd, mine Hænders Uskyld, som var ham for Øje!
੨੫ਇਸ ਲਈ ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੇਰੇ ਨਾਲ ਵਰਤਾਉ ਕੀਤਾ, ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।
26 Du viser dig from mod den fromme, retsindig mod den retsindige,
੨੬ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ।
27 du viser dig ren mod den rene og vrang mod den svigefulde.
੨੭ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਟੇਢਿਆਂ ਲਈ ਤੂੰ ਆਪਣੇ ਆਪ ਨੂੰ ਟੇਢਾ ਵਿਖਾਵੇਂਗਾ।
28 De arme giver du Frelse, hovmodiges Øjne Skam!
੨੮ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਤੇਰੀਆਂ ਅੱਖਾਂ ਹੰਕਾਰੀਆਂ ਦੇ ਉੱਤੇ ਹਨ ਕਿ ਉਨ੍ਹਾਂ ਨੂੰ ਨੀਵਾਂ ਕਰੇਂ।
29 Ja, du er min Lampe, HERRE! HERREN opklarer mit Mørke.
੨੯ਤੂੰ ਮੇਰਾ ਦੀਵਾ ਹੈਂ, ਹੇ ਯਹੋਵਾਹ, ਯਹੋਵਾਹ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ!
30 Thi ved din Hjælp søndrer jeg Mure, ved min Guds Hjælp springer jeg over Volde.
੩੦ਤਦ ਮੈਂ ਤੇਰੀ ਸਹਾਇਤਾ ਨਾਲ ਮੈਂ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।
31 Fuldkommen er Guds Vej, lutret er HERRENS Ord. Han er et Skjold for alle, der sætter deres Lid til ham.
੩੧ਪਰਮੇਸ਼ੁਰ ਦਾ ਰਾਹ ਸਿੱਧ ਹੈ ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।
32 Ja, hvem er Gud uden HERREN, hvem er en Klippe uden vor Gud,
੩੨ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?
33 den Gud, der omgjorded mig med Kraft, jævnede Vejen for mig,
੩੩ਪਰਮੇਸ਼ੁਰ ਮੇਰਾ ਪੱਕਾ ਗੜ੍ਹ ਹੈ ਉਹ ਮੇਰਾ ਰਾਹ ਸੰਪੂਰਨ ਕਰਦਾ ਹੈ।
34 gjorde mine Fødder som Hindens og gav mig Fodfæste paa Højne,
੩੪ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ।
35 oplærte min Haand til Krig, saa mine Arme spændte Kobberbuen?
੩੫ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ।
36 Du gav mig din Frelses Skjold, din Nedladelse gjorde mig stor;
੩੬ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।
37 du skaffede Plads for mine Skridt, mine Ankler vaklede ikke.
੩੭ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕਰਦਾ ਹੈ ਅਤੇ ਮੇਰੇ ਪੈਰ ਨਹੀਂ ਤਿਲਕੇ।
38 Jeg jog mine Fjender, indhentede dem, vendte først om, da de var gjort til intet,
੩੮ਮੈਂ ਆਪਣੇ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਦਾ ਨਾਸ ਕੀਤਾ, ਮੈਂ ਪਿੱਛੇ ਨਾ ਹਟਿਆ ਜਿਨ੍ਹਾਂ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।
39 slog dem ned, saa de ej kunde rejse sig, men laa faldne under min Fod.
੩੯ਮੈਂ ਉਨ੍ਹਾਂ ਦਾ ਅੰਤ ਕੀਤਾ ਅਤੇ ਅਜਿਹਾ ਮਾਰਿਆ, ਕਿ ਉਹ ਫਿਰ ਨਾ ਉੱਠੇ - ਉਹ ਮੇਰੇ ਪੈਰਾਂ ਹੇਠ ਡਿੱਗ ਪਏ ਸਨ!
40 Du omgjorded mig med Kraft til Kampen, mine Modstandere tvang du i Knæ for mig;
੪੦ਤੂੰ ਯੁੱਧ ਲਈ ਮੇਰੇ ਲੱਕ ਨੂੰ ਬਲ ਦਿੱਤਾ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਸਾਹਮਣੇ ਹਰਾ ਦਿੱਤਾ ਹੈ।
41 du slog mine Fjender paa Flugt mine Avindsmænd ryddede jeg af Vejen.
੪੧ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ!
42 De raabte, men ingen hjalp, til HERREN, han svared dem ikke.
੪੨ਉਨ੍ਹਾਂ ਨੇ ਵੇਖਿਆ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
43 Jeg knuste dem som Jordens Støv, som Gadeskarn tramped jeg paa dem.
੪੩ਫੇਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ੍ਹ ਵਾਂਗੂੰ ਪੀਹ ਸੁੱਟਿਆ ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਮਿੱਧਿਆ ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ!
44 Du friede mig af Folkekampe, du satte mig til Folkeslags Høvding; nu tjener mig ukendte Folk;
੪੪ਤੂੰ ਮੈਨੂੰ ਮੇਰੇ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ, ਉਨ੍ਹਾਂ ਨੇ ਮੇਰੀ ਸੇਵਾ ਕੀਤੀ।
45 Udlandets Sønner kryber for mig; blot de hører om mig, lyder de mig:
੪੫ਪਰਦੇਸੀ ਮੇਰੇ ਅੱਗੇ ਚਾਪਲੂਸੀ ਕਰਨਗੇ, ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ।
46 Udlandets Sønner vansmægter, kommer skælvende frem af deres Skjul.
੪੬ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲੇ।
47 HERREN lever, højlovet min Klippe, ophøjet være min Frelses Gud,
੪੭ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ! ਪਰਮੇਸ਼ੁਰ ਦੀ ਜੋ ਮੇਰੇ ਬਚਾਓ ਦੀ ਚੱਟਾਨ ਹੈ ਬਜ਼ੁਰਗੀ ਹੋਵੇ!
48 den Gud, som giver mig Hævn, lægger Folkeslag under min Fod
੪੮ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਵੱਸ ਕਰ ਦਿੱਤਾ।
49 og frier mig fra mine Fjender! Du ophøjer mig over mine Modstandere, fra Voldsmænd frelser du mig.
੪੯ਜਿਸ ਨੇ ਮੈਨੂੰ ਮੇਰੇ ਵੈਰੀਆਂ ਵਿੱਚੋਂ ਕੱਢਿਆ ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।
50 HERRE, derfor priser jeg dig blandt Folkene og lovsynger dit Navn,
੫੦ਇਸੇ ਕਾਰਨ ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ!
51 du, som kraftig hjælper din Konge og viser din Salvede Miskundhed. David og hans Æt evindelig.«
੫੧ਉਹ ਆਪਣੇ ਠਹਿਰਾਏ ਹੋਏ ਰਾਜਾ ਲਈ ਬਚਾਓ ਦਾ ਬੁਰਜ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ, ਅਰਥਾਤ ਦਾਊਦ, ਉਹ ਦੀ ਅੰਸ ਉੱਤੇ, ਸਦਾ ਤੱਕ ਦਯਾ ਕਰਦਾ ਹੈ।