< Apostelenes gerninger 26 >
1 Men Agrippa sagde til Paulus: „Det tilstedes dig at tale om dig selv.‟ Da udrakte Paulus Haanden og forsvarede sig saaledes:
੧ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਆਗਿਆ ਹੈ। ਤਦ ਪੌਲੁਸ ਬਾਂਹ ਕੱਢ ਕੇ ਆਪਣੀ ਸਫ਼ਾਈ ਵਿੱਚ ਇਹ ਕਹਿਣ ਲੱਗਾ,
2 „Jeg agter mig selv lykkelig, fordi jeg i Dag skal forsvare mig for dig angaaende alle de Ting, for hvilke jeg anklages af Jøderne, Kong Agrippa!
੨ਹੇ ਰਾਜਾ ਅਗ੍ਰਿੱਪਾ, ਮੈਂ ਆਪਣੇ ਆਪ ਨੂੰ ਧੰਨ ਸਮਝਦਾ ਹਾਂ ਕਿ ਜਿਨ੍ਹਾਂ ਗੱਲਾਂ ਦਾ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ ਉਨ੍ਹਾਂ ਸਭਨਾਂ ਦੀ ਅੱਜ ਤੁਹਾਡੇ ਅੱਗੇ ਮੈਂ ਸਫ਼ਾਈ ਦਿੰਦਾ ਹਾਂ।
3 navnlig fordi du er kendt med alle Jødernes Skikke og Stridsspørgsmaal; derfor beder jeg dig om, at du taalmodigt vil høre mig.
੩ਖ਼ਾਸ ਕਰਕੇ ਇਸ ਲਈ ਜੋ ਤੁਸੀਂ ਯਹੂਦੀਆਂ ਦੀਆਂ ਸਾਰੀਆਂ ਚਾਲਾਂ ਅਤੇ ਝਗੜਿਆਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋ। ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ, ਧੀਰਜ ਨਾਲ ਮੇਰੀ ਗੱਲ ਸੁਣੋ।
4 Mit Levned fra Ungdommen af, som fra Begyndelsen har været ført iblandt mit Folk og i Jerusalem, vide alle Jøderne Besked om;
੪ਸਾਰੇ ਯਹੂਦੀ ਜਵਾਨੀ ਤੋਂ ਮੇਰੀ ਚਾਲ ਨੂੰ ਜਾਣਦੇ ਹਨ, ਜਿਹੜੀ ਮੁੱਢੋਂ ਆਪਣੀ ਕੌਮ ਵਿੱਚ ਅਤੇ ਯਰੂਸ਼ਲਮ ਵਿੱਚ ਸੀ।
5 thi de kende mig i Forvejen lige fra først af (om de ellers ville vidne), at jeg har levet som Farisæer efter det strengeste Parti i vor Gudsdyrkelse.
੫ਸੋ ਜੇ ਉਹ ਗਵਾਹੀ ਦੇਣੀ ਚਾਹੁਣ ਤਾਂ ਮੁੱਢੋਂ ਮੈਨੂੰ ਜਾਣਦੇ ਹਨ ਕਿ ਸਾਡੇ ਧਰਮ ਦੇ ਸਭ ਤੋਂ ਕਠੋਰ ਪੰਥ ਦੇ ਅਨੁਸਾਰ ਮੈਂ ਫ਼ਰੀਸੀ ਚਾਲ ਚੱਲਿਆ।
6 Og nu staar jeg her og dømmes for Haabet paa den Forjættelse, som er given af Gud til vore Fædre,
੬ਅਤੇ ਹੁਣ ਮੈਂ ਉਸ ਵਾਇਦੇ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀਤਾ ਸੀ ਅਦਾਲਤ ਵਿੱਚ ਖੜ੍ਹਾ ਹਾਂ।
7 og som vort Tolvstammefolk haaber at naa frem til, idet de tjene Gud uafladeligt Nat og Dag; for dette Haabs Skyld anklages jeg af Jøder, o Konge!
੭ਉਸੇ ਵਾਇਦੇ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੇ ਬਾਰਾਂ ਗੋਤ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ। ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ!
8 Hvor kan det holdes for utroligt hos eder, at Gud oprejser døde?
੮ਇਸ ਗੱਲ ਨੂੰ ਕਿਉਂ ਅਸੰਭਵ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਉਂਦਾ ਕਰੇ?
9 Jeg selv mente nu ogsaa at burde gøre meget imod Jesu, Nazaræerens Navn,
੯ਮੈਂ ਤਾਂ ਆਪਣੇ ਮਨ ਵਿੱਚ ਸਮਝਿਆ ਕਿ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁਝ ਕਰਨਾ ਚਾਹੀਦਾ ਹੈ।
10 og det gjorde jeg ogsaa i Jerusalem; og jeg indespærrede mange af de hellige i Fængsler, da jeg havde faaet Fuldmagt dertil af Ypperstepræsterne, og naar de bleve slaaede ihjel, gav jeg min Stemme dertil.
੧੦ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ, ਅਤੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਦੋਂ ਉਹ ਮਾਰੇ ਜਾਂਦੇ ਸਨ ਤਾਂ ਮੈਂ ਉਹਨਾਂ ਦੇ ਵਿਰੁੱਧ ਸਹਿਮਤ ਹੁੰਦਾ ਸੀ।
11 Og i alle Synagogerne lod jeg dem ofte straffe og tvang dem til at tale bespotteligt, og rasende end mere imod dem forfulgte jeg dem endog til de udenlandske Byer.
੧੧ਮੈਂ ਹਰੇਕ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਯਿਸੂ ਦੇ ਵਿਰੁੱਧ ਗਲਤ ਬੋਲਣ ਦੇ ਲਈ ਉਨ੍ਹਾਂ ਨੂੰ ਤੰਗ ਕੀਤਾ, ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸ਼ੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੱਕ ਵੀ ਉਨ੍ਹਾਂ ਨੂੰ ਸਤਾਉਂਦਾ ਸੀ।
12 Da jeg i dette Øjemed drog til Damaskus med Fuldmagt og Myndighed fra Ypperstepræsterne,
੧੨ਜਦੋਂ ਮੈਂ ਮੁੱਖ ਜਾਜਕਾਂ ਤੋਂ ਅਧਿਕਾਰ ਅਤੇ ਆਗਿਆ ਪਾ ਕੇ ਇਸ ਗੱਲ ਲਈ ਦੰਮਿਸ਼ਕ ਨੂੰ ਜਾ ਰਿਹਾ ਸੀ।
13 saa jeg undervejs midt paa Dagen, o Konge! et Lys fra Himmelen, som overgik Solens Glans, omstraale mig og dem, som rejste med mig.
੧੩ਤਾਂ ਹੇ ਰਾਜਾ, ਦੁਪਹਿਰ ਦੇ ਵੇਲੇ ਮੈਂ ਰਾਹ ਵਿੱਚ ਅਕਾਸ਼ ਤੋਂ ਇੱਕ ਜੋਤ ਸੂਰਜ ਨਾਲੋਂ ਵੀ ਵੱਧ ਚਮਕਦਾਰ ਆਪਣੇ ਅਤੇ ਆਪਣਿਆਂ ਸਾਥੀਆਂ ਦੇ ਚੁਫ਼ੇਰੇ ਚਮਕਦੀ ਵੇਖੀ।
14 Men da vi alle faldt til Jorden, hørte jeg en Røst, som sagde til mig i det hebraiske Sprog: Saul! Saul! hvorfor forfølger du mig? det bliver dig haardt at stampe imod Brodden.
੧੪ਅਤੇ ਜਦੋਂ ਅਸੀਂ ਸਭ ਧਰਤੀ ਉੱਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਸ਼ਾ ਵਿੱਚ ਮੈਨੂੰ ਇਸ ਤਰ੍ਹਾਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਮੇਖਾਂ ਲੱਗੀ ਸੋਟੀ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!
15 Og jeg sagde: Hvem er du, Herre? Men Herren sagde: Jeg er Jesus, som du forfølger.
੧੫ਤਾਂ ਮੈਂ ਆਖਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਪ੍ਰਭੂ ਬੋਲਿਆ, ਮੈਂ ਯਿਸੂ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ।
16 Men rejs dig og staa paa dine Fødder; thi derfor har jeg vist mig for dig, for at udkaare dig til Tjener og Vidne, baade om det, som du har set, og om mine kommende Aabenbaringer for dig,
੧੬ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ।
17 idet jeg udfrier dig fra Folket og fra Hedningerne, til hvilke jeg udsender dig
੧੭ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ।
18 for at oplade deres Øjne, saa de maa omvende sig fra Mørke til Lys og fra Satans Magt til Gud, for at de kunne faa Syndernes Forladelse og Lod iblandt dem, som ere helligede ved Troen paa mig.
੧੮ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।
19 Derfor, Kong Agrippa! blev jeg ikke ulydig imod det himmelske Syn;
੧੯ਸੋ ਹੇ ਰਾਜਾ ਅਗ੍ਰਿੱਪਾ, ਮੈਂ ਉਸ ਸਵਰਗੀ ਦਰਸ਼ਣ ਤੋਂ ਬੇਮੁੱਖ ਨਾ ਹੋਇਆ।
20 men jeg forkyndte baade først for dem i Damaskus og saa i Jerusalem og over hele Judæas Land og for Hedningerne, at de skulde fatte et andet Sind og omvende sig til Gud og gøre Gerninger, Omvendelsen værdige.
੨੦ਸਗੋਂ ਪਹਿਲਾਂ ਦੰਮਿਸ਼ਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ।
21 For denne Sags Skyld grebe nogle Jøder mig i Helligdommen og forsøgte at slaa mig ihjel.
੨੧ਇਨ੍ਹਾਂ ਹੀ ਗੱਲਾਂ ਕਰਕੇ ਯਹੂਦੀਆਂ ਨੇ ਮੈਨੂੰ ਹੈਕਲ ਵਿੱਚ ਫੜ ਲਿਆ ਅਤੇ ਮੈਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕੀਤੀ।
22 Det er altsaa ved den Hjælp, jeg har faaet fra Gud, at jeg har staaet indtil denne Dag og vidnet baade for smaa og store, idet jeg intet siger ud over det, som baade Profeterne og Moses have sagt skulde ske,
੨੨ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁਝ ਨਹੀਂ ਕਹਿੰਦਾ
23 at Kristus skulde lide, at han som den første af de dødes Opstandelse skulde forkynde Lys baade for Folket og for Hedningerne.‟
੨੩ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।
24 Men da han forsvarede sig saaledes, sagde Festus med høj Røst: „Du raser, Paulus! den megen Lærdom gør dig rasende.‟
੨੪ਜਦੋਂ ਉਹ ਆਪਣੀ ਇਹ ਸਫ਼ਾਈ ਦੇ ਰਿਹਾ ਸੀ ਤਾਂ ਫ਼ੇਸਤੁਸ ਨੇ ਉੱਚੀ ਅਵਾਜ਼ ਨਾਲ ਆਖਿਆ, ਹੇ ਪੌਲੁਸ, ਤੂੰ ਪਾਗਲ ਹੈਂ, ਬਹੁਤ ਜਿਆਦਾ ਵਿੱਦਿਆ ਨੇ ਤੈਨੂੰ ਪਾਗਲ ਕਰ ਦਿੱਤਾ ਹੈ।
25 Men Paulus sagde: „Jeg raser ikke, mægtigste Festus! men jeg taler sande og betænksomme Ord.
੨੫ਪੌਲੁਸ ਨੇ ਆਖਿਆ, ਹੇ ਫ਼ੇਸਤੁਸ ਬਹਾਦੁਰ, ਮੈਂ ਪਾਗਲ ਨਹੀਂ ਸਗੋਂ ਸਚਿਆਈ ਅਤੇ ਸਮਝ ਦੀਆਂ ਗੱਲਾਂ ਕਰਦਾ ਹਾਂ।
26 Thi Kongen ved Besked om dette, og til ham taler jeg frimodigt, efterdi jeg er vis paa, at slet intet af dette er skjult for ham; thi dette er ikke sket i en Vraa.
੨੬ਕਿਉਂਕਿ ਰਾਜਾ, ਜਿਸ ਦੇ ਸਾਹਮਣੇ ਮੈਂ ਬਿਨ੍ਹਾਂ ਡਰ ਤੋਂ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ, ਕਿਉਂਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਨੇ ਵਿੱਚ ਨਹੀਂ ਵਾਪਰੀ।
27 Tror du, Kong Agrippa, Profeterne? Jeg ved, at du tror dem.‟
੨੭ਹੇ ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਤੇ ਵਿਸ਼ਵਾਸ ਕਰਦੇ ਹੋ? ਮੈਂ ਤਾਂ ਜਾਣਦਾ ਹਾਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ?
28 Men Agrippa sagde til Paulus: „Der fattes lidet i, at du overtaler mig til at blive en Kristen.‟
੨੮ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਸ ਹੋਵੇਗੀ ਕਿ ਮੈਨੂੰ ਥੋੜ੍ਹੇ ਸਮੇਂ ਵਿੱਚ ਮੈਨੂੰ ਮਸੀਹੀ ਕਰ ਲਵੇਂ!
29 Men Paulus sagde: „Jeg vilde ønske til Gud, enten der fattes lidet eller meget, at ikke alene du, men ogsaa alle, som høre mig i Dag, maatte blive saadanne, som jeg selv er, paa disse Lænker nær.‟
੨੯ਪੌਲੁਸ ਬੋਲਿਆ, ਪਰਮੇਸ਼ੁਰ ਕਰੇ ਕਿ ਭਾਵੇਂ ਥੋੜ੍ਹੇ ਭਾਵੇਂ ਬਹੁਤ ਸਮੇਂ ਵਿੱਚ, ਕੇਵਲ ਤੁਸੀਂ ਹੀ ਨਹੀਂ ਪਰ ਉਹ ਸਭ ਵੀ ਜਿਹੜੇ ਅੱਜ ਦੇ ਦਿਨ ਮੇਰੀ ਸੁਣਦੇ ਹਨ, ਇਨ੍ਹਾਂ ਬੰਧਨਾਂ ਤੋਂ ਬਿਨ੍ਹਾਂ ਇਹੋ ਜਿਹੇ ਹੋ ਜਾਣ ਜਿਹੋ ਜਿਹਾ ਮੈਂ ਹਾਂ!
30 Da stod Kongen op og Landshøvdingen og Berenike og de, som sade hos dem.
੩੦ਤਦ ਰਾਜਾ, ਹਾਕਮ, ਬਰਨੀਕੇ ਅਤੇ ਉਹ ਜਿਹੜੇ ਉਨ੍ਹਾਂ ਦੇ ਨਾਲ ਬੈਠੇ ਸਨ ਉੱਠ ਖੜੇ ਹੋਏ
31 Og da de gik bort, talte de med hverandre og sagde: „Denne Mand gør intet, som fortjener Død eller Lænker.‟
੩੧ਅਤੇ ਅਲੱਗ ਜਾ ਕੇ ਆਪਸ ਵਿੱਚ ਗੱਲਾਂ ਕਰ ਕੇ ਕਹਿਣ ਲੱਗੇ ਜੋ ਇਹ ਮਨੁੱਖ ਤਾਂ ਮਾਰੇ ਜਾਣ ਜਾਂ ਕੈਦ ਹੋਣ ਦੇ ਲਾਇਕ ਕੁਝ ਨਹੀਂ ਕਰਦਾ।
32 Men Agrippa sagde til Festus: „Denne Mand kunde være løsladt, dersom han ikke havde skudt sig ind under Kejseren.‟
੩੨ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਆਖਿਆ, ਕਿ ਜੇ ਇਹ ਮਨੁੱਖ ਕੈਸਰ ਦੀ ਦੁਹਾਈ ਨਾ ਦਿੰਦਾ ਤਾਂ ਛੁੱਟ ਸਕਦਾ ਸੀ।