< Daniel 3 >

1 Kong Nebukadnezar lod lave en Billedstøtte af Guld, tresindstyve Alen høj og seks Alen bred, og han opstillede den paa Dalsletten Dura i Landsdelen Babel.
ਨਬੂਕਦਨੱਸਰ ਰਾਜਾ ਨੇ ਇੱਕ ਸੋਨੇ ਦੀ ਮੂਰਤੀ ਬਣਵਾਈ ਜਿਸ ਦੀ ਉਚਿਆਈ ਸੱਠ ਹੱਥ ਤੇ ਚੌੜਾਈ ਛੇ ਹੱਥ ਸੀ ਅਤੇ ਉਸ ਨੂੰ ਦੂਰਾ ਨਾਮਕ ਮੈਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ।
2 Saa sendte Kong Nebukadnezar Bud for at sammenkalde Satraper, Landshøvdinger, Statholdere, Overdommere, Skatmestre, lovkyndige, Dommere og alle andre Embedsmænd i Landsdelen, at de skulde komme til Stede, naar Billedstøtten, som Kong Nebukadnezar havde ladet opstille, blev indviet.
ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਭੇਜਿਆ ਕਿ ਸ਼ਹਿਜ਼ਾਦਿਆਂ, ਦੀਵਾਨਾਂ, ਸਰਦਾਰਾਂ, ਨਿਆਂਕਾਰਾਂ, ਭੰਡਾਰੀਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇਕੱਠਾ ਕਰਨ ਤਾਂ ਜੋ ਉਹ ਉਸ ਮੂਰਤੀ ਦੀ ਸਥਾਪਨਾ ਵਿੱਚ ਸ਼ਾਮਿਲ ਹੋਣ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ।
3 Da samledes Satraperne, Landshøvdingerne, Statholderne, Overdommerne, Skatmestrene, de lovkyndige, Dommerne og alle andre Embedsmænd i Landsdelen til Indvielsen af Billedstøtten, som Kong Nebukadnezar havde ladet opstille, og de stillede sig foran den.
ਤਦ ਸ਼ਹਿਜ਼ਾਦੇ, ਦੀਵਾਨ, ਸਰਦਾਰ, ਨਿਆਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦੱਨਸਰ ਨੇ ਖੜੀ ਕੀਤੀ ਇਕੱਠੇ ਹੋਏ। ਉਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖੜ੍ਹੇ ਹੋਏ।
4 Saa raabte en Herold med høj Røst: »Det tilkendegives eder, I Folk, Stammer og Tungemaal:
ਤਦ ਇੱਕ ਢੰਡੋਰੀਏ ਨੇ ਉੱਚੀ ਹਾਕ ਦੇ ਕੇ ਪੁਕਾਰਿਆ, ਹੇ ਲੋਕੋ, ਹੇ ਕੌਮੋ, ਹੇ ਭਾਖਿਓ, ਤੁਹਾਨੂੰ ਇਹ ਹੁਕਮ ਹੈ ਭਈ
5 Naar I hører Horn, Fløjter, Citre, Harper, Hakkebrætter, Sækkepiber og alle Haande andre Instrumenter klinge, skal I falde ned og tilbede Guldbilledstøtten, som Kong Nebukadnezar har ladet opstille.
ਜਿਸ ਵੇਲੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਤਰ੍ਹਾਂ ਦੇ ਵਾਜਿਆਂ ਦੀ ਆਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ, ਝੁੱਕ ਕੇ ਮੱਥਾ ਟੇਕੋ!
6 Og den, som ikke falder ned og tilbeder, skal øjeblikkelig kastes i den gloende Ovn.«
ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਸੇ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।
7 Saa snart alt Folket nu hørte Horn, Fløjter, Citre, Harper, Hakkebrætter og alle Haande andre Instrumenter klinge, faldt de derfor ned — alle Folk, Stammer og Tungemaal — og tilbad Guldbilledstøtten, som Kong Nebukadnezar havde ladet opstille.
ਇਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ ਅਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੇ ਝੁੱਕ ਕੇ ਉਸ ਸੋਨੇ ਦੀ ਮੂਰਤੀ ਦੇ ਅੱਗੇ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ।
8 Men ved samme Lejlighed traadte nogle kaldæiske Mænd frem og førte Klage mod Jøderne.
ਇਸ ਤੋਂ ਬਾਅਦ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆਂ ਉੱਤੇ ਦੋਸ਼ ਲਾਇਆ।
9 De tog til Orde og sagde til Kong Nebukadnezar: »Kongen leve evindelig!
ਉਹਨਾਂ ਨੇ ਨਬੂਕਦਨੱਸਰ ਰਾਜਾ ਨੂੰ ਆਖਿਆ ਕਿ ਹੇ ਰਾਜਾ, ਸਦਾ ਤੱਕ ਜੀਉਂਦੇ ਰਹੋ!
10 Du, o Konge, har paabudt, at enhver, naar han hører Horn, Fløjter, Citre, Harper, Hakkebrætter, Sækkepiber og alle Haande andre Instrumenter klinge, skal falde ned og tilbede Guldbilledstøtten,
੧੦ਹੇ ਰਾਜਾ, ਤੁਸੀਂ ਇੱਕ ਆਗਿਆ ਦਿੱਤੀ ਸੀ ਕਿ ਹਰ ਇੱਕ ਆਦਮੀ ਜੋ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੇ ਤਾਂ ਝੁੱਕ ਕੇ ਸੋਨੇ ਦੀ ਮੂਰਤੀ ਨੂੰ ਮੱਥਾ ਟੇਕੇ
11 og at den, som ikke gør det, skal kastes i den gloende Ovn.
੧੧ਅਤੇ ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਹ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।
12 Men nu er her nogle jødiske Mænd, som du har overdraget at styre Landsdelen Babel, Sjadrak, Mesjak og Abed-Nego; disse Mænd ænser ikke dit Paabud, o Konge; de dyrker ikke din Gud og tilbeder ikke Guldbilledstøtten, som du har ladet opstille.«
੧੨ਹੁਣ ਕਈ ਯਹੂਦੀ ਹਨ ਜਿਹਨਾਂ ਨੂੰ ਤੁਸੀਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਨਿਯੁਕਤ ਕੀਤਾ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ, ਇਹਨਾਂ ਮਨੁੱਖਾਂ ਨੇ, ਹੇ ਰਾਜਾ, ਤੁਹਾਡਾ ਆਦਰ ਨਹੀਂ ਕੀਤਾ। ਨਾ ਤਾਂ ਉਹ ਤੁਹਾਡੇ ਦੇਵਤਿਆਂ ਦੀ ਸੇਵਾ ਕਰਦੇ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ, ਮੱਥਾ ਟੇਕਦੇ ਹਨ।
13 Da lod Nebukadnezar i Vrede og Harme Sjadrak, Mesjak og Abed-Nego hente; og da Mændene var ført frem for Kongen,
੧੩ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਹਾਜ਼ਰ ਕਰੋ! ਤਦ ਉਹਨਾਂ ਨੇ ਉਹਨਾਂ ਆਦਮੀਆਂ ਨੂੰ ਰਾਜੇ ਅੱਗੇ ਹਾਜ਼ਰ ਕੀਤਾ।
14 sagde Nebukadnezar til dem: »Er det oplagt Raad, Sjadrak, Mesjak og Abed-Nego, at I ikke dyrker min Gud eller tilbeder Guldbilledstøtten, som jeg har ladet opstille?
੧੪ਨਬੂਕਦਨੱਸਰ ਨੇ ਉਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬੇਦਨਗੋ, ਕੀ ਇਹ ਸੱਚ ਹੈ ਕਿ ਤੁਸੀਂ ਮੇਰੇ ਦੇਵਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋ?
15 Nu vel, hvis I er rede til, naar I hører Horn, Fløjter, Citre, Harper, Hakkebrætter, Sækkepiber og alle Haande andre Instrumenter klinge, at falde ned og tilbede Billedstøtten, som jeg har ladet lave, saa er alt godt; men gør I det ikke, skal I paa Stedet kastes i den gloende Ovn. Og hvilken Gud er der, som da kan fri eder af mine Hænder?«
੧੫ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ?
16 Sjadrak, Mesjak og Abed-Nego svarede Kong Nebukadnezar: »Det har vi ikke nødig at svare dig paa!
੧੬ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ।
17 Sker det, saa kan vor Gud, som vi dyrker, fri os af den gloende Ovn, og han vil fri os af din Haand, o Konge;
੧੭ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ,
18 men hvis ikke, saa maa du vide, o Konge, at din Gud dyrker vi dog ikke, og Guldbilledstøtten, som du har ladet opstille, tilbeder vi ikke!«
੧੮ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ।
19 Da opfyldtes Nebukadnezar af Harme, og hans Ansigtsudtryk ændredes over for Sjadrak, Mesjak og Abed-Nego; han tog til Orde og sagde, at Ovnen skulde gøres syv Gange hedere end ellers,
੧੯ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ।
20 og bød nogle haandfaste Mænd i sin Hær binde Sjadrak, Mesjak og Abed-Nego og kaste dem i den gloende Ovn.
੨੦ਫਿਰ ਉਸ ਨੇ ਆਪਣੀ ਫ਼ੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ।
21 Saa blev Mændene bundet i deres Kapper, Underklæder, Huer og andre Klædningsstykker og kastet i den gloende Ovn.
੨੧ਤਦ ਉਹ ਆਦਮੀ ਆਪਣੇ, ਕੁੜਤਿਆਂ, ਪਗੜੀਆਂ, ਪਜਾਮਿਆਂ ਅਤੇ ਹੋਰ ਲੀੜਿਆਂ ਸਮੇਤ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ।
22 Og eftersom Kongens Bud var skarpt og Ovnen ophedet til Overmaal, brændte Luen de Mænd ihjel, som bragte Sjadrak, Mesjak og Abed-Nego op paa Ovnen,
੨੨ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ।
23 medens de tre Mænd, Sjadrak, Mesjak og Abed-Nego, bundne faldt ned i den gloende Ovn.
੨੩ਇਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਸੁੱਟੇ ਗਏ।
24 Da sloges Kong Nebukadnezar af Rædsel og stod hastigt op; og han tog til Orde og spurgte sine Raadsherrer: »Var det ikke tre Mænd, vi kastede bundne i Ilden?« De svarede Kongen: »Jo, det var, Konge!«
੨੪ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ।
25 Han sagde da videre: »Men jeg ser fire Mænd gaa frit om i Ilden, og de har ingen Skade taget; og den fjerde ser ud som en Gudesøn.«
੨੫ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ!
26 Derpaa traadte Nebukadnezar hen til den gloende Ovns Dør og raabte: »Sjadrak, Mesjak og Abed-Nego, I, den højeste Guds Tjenere, kom ud!« Da gik Sjadrak, Mesjak og Abed-Nego ud af Ilden.
੨੬ਫਿਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਦ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਗ ਵਿੱਚੋਂ ਨਿੱਕਲ ਆਏ।
27 Og Satraperne, Landshøvdingerne, Statholderne og Kongens Raadsherrer samlede sig og saa, at Ilden ikke havde haft nogen Magt over hine Mænds Legemer, at deres Hovedhaar ikke var svedet, at deres Kapper var uskadte, og at der ikke var Brandlugt ved dem.
੨੭ਸ਼ਹਿਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ਼ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।
28 Saa sagde Nebukadnezar: »Lovet være Sjadraks, Mesjaks og Abed-Negos Gud, der sendte sin Engel og friede sine Tjenere, som i Tillid til ham overtraadte Kongens Bud og hengav deres Legemer for at undgaa at dyrke eller tilbede nogen anden Gud end deres egen!
੨੮ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ।
29 Hermed paabyder jeg, at den, der i noget Folk, nogen Stamme og noget Tungemaal siger noget ondt om Sjadraks, Mesjaks og Abed-Negos Gud, skal hugges sønder og sammen, og hans Hus skal gøres til en Skarndynge; thi der gives ingen anden Gud, som saaledes kan frelse.«
੨੯ਇਸ ਲਈ ਮੈਂ ਇਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਜਾਂ ਕੌਮਾਂ ਜਾਂ ਭਾਖਿਆਂ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਹਨਾਂ ਦੇ ਟੁੱਕੜੇ-ਟੁੱਕੜੇ ਕੀਤੇ ਜਾਣਗੇ ਅਤੇ ਉਹਨਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦੇਵਤਾ ਨਹੀਂ ਜਿਹੜਾ ਇਸ ਪਰਕਾਰ ਬਚਾ ਸਕੇ!
30 Og Kongen gengav Sjadrak, Mesjak og Abed-Nego deres Stillinger i Landsdelen Babel.
੩੦ਤਦ ਰਾਜੇ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਵਿੱਚ ਉੱਚਾ ਕੀਤਾ।

< Daniel 3 >